Monday, October 5Malwa News
Shadow

Breaking News

ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ 'ਚਿੱਟੇ ਸੋਨੇ' ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਪ੍ਰੋਗਰਾਮ ਲਈ 20 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਇਸ ਸਬਿਸਿਡੀ ਪ੍ਰੋਗਰਾਮ ਦਾ ਪੂਰਾ ਖ਼ਰਚਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਹਿਣ ਕੀਤਾ ਜਾਵੇਗਾ। ਇਸ ਨਾਲ ਨਰਮਾ ਕਾਸ਼ਤਕਾਰਾਂ 'ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਨਰਮੇ ਦੇ ਗੈਰ-ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨਾ ਕਰਕੇ ਚੰਗੀ ਪੈਦਾਵਾਰ ਵਾਲੇ ਕੀਟ-ਰੋਧਕ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹ...
ਸੈਟਲਮੈਂਟ ਸਕੀਮਾਂ ਰਾਹੀਂ 175 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇੱਕਤਰ ਕੀਤਾ

ਸੈਟਲਮੈਂਟ ਸਕੀਮਾਂ ਰਾਹੀਂ 175 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇੱਕਤਰ ਕੀਤਾ

Breaking News
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਦੇ ਵਪਾਰਕ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ 31 ਦਸੰਬਰ, 2024 ਤੱਕ ਕਈ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤੇ ਹਨ, ਜਿਸ ਵਿੱਚ ਖਪਤਕਾਰਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸੰਚਾਲਨ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਰਣਨੀਤਕ ਪਹਿਲਕਦਮੀਆਂ ਨੂੰ ਲਾਗੂ ਕੀਤਾ ਗਿਆ ਹੈ। ਵਨ ਟਾਈਮ ਸੈਟਲਮੈਂਟ (ਓਟੀਐਸ) ਸਕੀਮ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਨੇ ਇਹ ਪਹਿਲ 23 ਸਤੰਬਰ, 2024 ਨੂੰ ਸ਼ੁਰੂ ਕੀਤੀ ਸੀ, ਜਿਹੜੀ ਖੇਤੀਬਾੜੀ ਪੰਪ-ਸੈੱਟ ਅਤੇ ਸਰਕਾਰੀ ਕੁਨੈਕਸ਼ਨਾਂ ਨੂੰ ਛੱਡ ਕੇ ਸਾਰੇ ਡਿਫਾਲਟ ਖਪਤਕਾਰਾਂ 'ਤੇ ਲਾਗੂ ਹੁੰਦੀ ਹੈ। ਇਹ ਸਕੀਮ 30 ਸਤੰਬਰ, 2023 ਤੱਕ ਦ...
ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

Breaking News
ਤਰਨਤਾਰਨ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਪ੍ਰੀਤ ਸਿੰਘ ਉਰਫ਼ ਮਹਿਕ ਵਾਸੀ ਪਿੰਡ ਸੇਖਵਾਂ, ਬਟਾਲਾ ਅਤੇ ਯੁਵਰਾਜ ਸਿੰਘ ਉਰਫ਼ ਜੱਗੂ ਵਾਸੀ ਮੁਰਾਦਪੁਰਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲਾਂ- ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਕੈਲੀਬਰ ਪੀਐਕਸ30 ਸ਼ਾਮਲ ਹੈ, ਦੇ ਨਾਲ-ਨਾਲ ਜ਼ਿੰਦਾ ਕਾਰਤੂਸ ਅਤੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗ...

ਪੰਜਾਬ ਦੇ ਦੁਸ਼ਮਣਾਂ ਨੂੰ ਵਿਦੇਸ਼ਾਂ ਵਿੱਚ ਵੀ ਨਹੀਂ ਬਖ਼ਸ਼ੇਗੀ ਆਪ ਸਰਕਾਰ- ਅਮਨ ਅਰੋੜਾ

Breaking News
ਚੰਡੀਗੜ੍ਹ, 18 ਅਪ੍ਰੈਲ: ਗੈਂਗਸਟਰਵਾਦ ਵਿਰੁੱਧ 'ਆਪ' ਸਰਕਾਰ ਦੀ ਲੜਾਈ ਨੂੰ ਮੋਸਟ ਵਾੰਟੇਡ ਅੱਤਵਾਦੀ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਨਾਲ ਵੱਡੀ ਸਫਲਤਾ ਮਿਲੀ, ਜੋ ਅਮਰੀਕਾ ਤੋਂ ਸੂਬੇ ਦੀ ਸ਼ਾਂਤੀ 'ਤੇ ਹਮਲਾ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ। ਪਾਸੀਆ, ਜਿਸ ਦਾ ਪੰਜਾਬ ਵਿੱਚ ਕਈ ਗ੍ਰਨੇਡ ਧਮਾਕੇ ਕਰਵਾਉਣ ਵਿੱਚ ਨਾਂ ਸ਼ਾਮਿਲ ਸੀ, ਪਿਛਲੀਆਂ ਸਰਕਾਰਾਂ ਦੌਰਾਨ ਅਧਿਕਾਰੀਆਂ ਤੋਂ ਬਚਦਾ ਰਿਹਾ। ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਨੇ ਉਸਦੀਆਂ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਜਿਸ ਦੇ ਕਾਰਨ ਉਸਨੂੰ ਵਿਦੇਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਵੱਡੀ ਸਫਲਤਾ ਲਈ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਦੀ ਸ਼ਲਾਘਾ ਕਰਦੇ ਹੋਏ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਇਹ ਪੰਜਾਬ ਲਈ ਮਾਣ ਅਤੇ ਰਾਹਤ ਦਾ ਪਲ ਹੈ। ਇੱਕ ਵਾਂਟੇਡ ਅੱਤਵਾਦੀ ਜੋ ਵਿਦੇਸ਼ਾਂ ਤੋਂ ਕੰਮ ਕਰ ਰਿਹਾ ਸੀ ਅਤੇ ਸੂਬੇ ਵਿੱਚ ਡਰ ਅਤੇ ਦਹਿਸ਼ਤ ਫੈਲਾ ਰਿਹਾ ਸੀ, ਨੂੰ ਸਾਡੀ ਪੁਲਿਸ ਅਤੇ ਖ਼ੁਫ਼ੀਆ ਟੀਮਾਂ ਦੇ ਸਮਰਪਿਤ ਯਤਨਾਂ ਸਦਕਾ ਫੜ ਲਿਆ ਹੈ। ਇਹ ਗ੍ਰਿਫ਼ਤਾਰੀ ਪੰਜਾਬ ਸਰਕਾਰ ਦੀ ਸੂਬੇ ...

ਹੈਪੀ ਪਾਸੀਆਂ ਅਮਰੀਕਾ ਤੋਂ ਘੜਦਾ ਸੀ ਹਮਲਿਆਂ ਦੀ ਸਾਜ਼ਿਸ਼: ਗੌਰਵ ਯਾਦਵ

Breaking News
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚੱਲ ਰਹੀ ਜੰਗ ਵਿੱਚ ਪੰਜਾਬ ਪੁਲਿਸ ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ, ਜੋ ਕਿ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਅਮਰੀਕਾ ਅਧਾਰਤ ਮੁੱਖ ਸੰਚਾਲਕ ਹੈ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਨੂੰ ਸੈਕਰਾਮੈਂਟੋ, ਅਮਰੀਕਾ ਵਿੱਚ ਗ੍ਰਿਫਤਾਰ ਕਰਨ ਵਿੱਚ ਵੱਡੀ ਸਫ਼ਲਤਾ ਮਿਲੀ ਹੈ।ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸਨੂੰ ਇੱਕ ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ , ‘‘ ਅਮਰੀਕੀ ਅਥਾਰਟੀਆਂ ਵੱਲੋਂ ਹੈਪੀ ਪਾਸੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਘੋਸ਼ਣਾ ਕਰਨ ਦੇ ਨਾਲ, ਅੱਜ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕਾਂ ’ਤੇ ਸ਼ਿਕੰਜਾ ਕੱਸਣ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਇਹ ਅਮਰੀਕਾ ਅਤੇ ਭਾਰਤ ਵਿਚਕਾਰ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਦੇ ਆਦਾਨ-ਪ੍ਰਦਾਨ ਦਾ ਨਤੀਜਾ ਹੈ,’’ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਨਿਰੰਤਰ...
ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ – ਲਾਲ ਚੰਦ ਕਟਾਰੂਚੱਕ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ – ਲਾਲ ਚੰਦ ਕਟਾਰੂਚੱਕ

Breaking News
ਰੂਪਨਗਰ, 18 ਅਪ੍ਰੈਲ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਆਖਿਆ ਕਿ ਹੁਣ ਤੱਕ ਮੰਡੀਆ ’ਚ 13 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਲਗਭਗ 11 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ’ਚ 703 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ ਉੱਥੇ ਲਿਫ਼ਟਿੰਗ ’ਚ ਵੀ ਕੋਈ ਢਿੱਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਿਲ ਸਾਹਮਣੇ ਨਹੀਂ ਆਈ।ਖੁਰਾਕ ਤੇ ਸਪਲਾਈ ਮੰਤਰੀ ਅਨੁਸਾਰ ਮੌਸਮ ਜੇਕਰ ਇੰਜ ਹੀ ਸਾਥ ਦਿੰਦਾ...

ਸਿੱਖਿਆ ਮੰਤਰੀ ਵੱਲੋਂ ਭਾਖੜਾ ਨਹਿਰ ’ਤੇ ਪੰਜ ਪੁਲ ਬਣਾਉਣ ਦਾ ਐਲਾਨ

Breaking News
ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਲਈ 87.75 ਕਰੋੜ ਰੁਪਏ ਤੋਂ ਵੱਧ ਦੇ ਪੁਲਾਂ ਦੀ ਉਸਾਰੀ ਅਤੇ ਢਾਂਚਾਗਤ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਮੌਨਸੂਨ ਸੀਜ਼ਨ ਦੌਰਾਨ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ,‘‘ਇਲਾਕੇ ਦੀ ਨੁਹਾਰ ਬਦਲਣ ਵਾਲੇ ਇਹ ਮਹੱਤਵਪੂਰਨ ਪ੍ਰੋਜੈਕਟ ਜਿੱਥੇ ਖੇਤਰ ਵਿੱਚ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀ ਲਿਆਉਣਗੇ, ਉੱਥੇ ਹੀ ਸੈਂਕੜੇ ਪਿੰਡਾਂ ਨੂੰ ਜੋੜਨ ਦੇ ਨਾਲ-ਨਾਲ ਹਜ਼ਾਰਾਂ ਵਸਨੀਕਾਂ ਲਈ ਆਰਥਿਕ ਮੌਕਿਆਂ ਵਿੱਚ ਵੀ ਵਾਧਾ ਕਰਨਗੇ।’’ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਲੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਵਚਨਬੱਧ ਹੈ ਅਤੇ ਨਾਲ ਹੀ ਸੂਬੇ ਦੇ ਪਵਿੱਤਰ ਅਸਥਾਨਾਂ ਲਈ ਧਾਰਮਿਕ ਸੈਰ-ਸਪਾਟੇ ਦਾ ਵੀ ਸਮਰਥਨ ਕਰਦੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰੋਜੈ...

ਕੀ ਬਾਜਵਾ ਨੂੰ ਪੰਨੂ ਵਰਗੇ ਗ਼ੱਦਾਰ ਦਾ ਸਾਥ ਮੰਜੂਰ ਹੈ? ਜਿਹੜਾ ਬਾਬਾ ਸਾਹਿਬ ਵਿਰੁੱਧ ਜ਼ਹਿਰ ਉਗਲਦਾ ਹੈ

Breaking News
ਚੰਡੀਗੜ੍ਹ, 17 ਅਪ੍ਰੈਲ : ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ 'ਆਪ' ਆਗੂਆਂ ਨੂੰ ਮਾਰਨ ਦੀ ਧਮਕੀ ਦੇਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਨੂ 'ਤੇ ਪਲਟਵਾਰ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਗ਼ੱਦਾਰ ਕਿਹਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਸੀਂ ਉਸ ਨੂੰ ਸਫਲ ਨਹੀਂ ਹੋਣ ਦੇਵਾਂਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਨੂ ਵਰਗੇ ਗ਼ੱਦਾਰ ਲੋਕਾਂ ਦੇ ਕਹਿਣ ਨਾਲ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਨੂੰ ਕੋਈ ਨੁਕਸਾਨ ਨਹੀਂ ਹੋ ਸਕਦਾ। ਪੰਜਾਬ ਅਤੇ ਦੇਸ਼ ਦੇ ਕਰੋੜਾਂ ਲੋਕ ਬਾਬਾ ਸਾਹਿਬ ਨੂੰ ਆਪਣਾ ਆਦਰਸ਼ ਮੰਨਦੇ ਹਨ। ਦਲਿਤ ਭਾਈਚਾਰੇ ਦੇ ਲੋਕ ਉਨ੍ਹਾਂ ਨੂੰ ਰੱਬ ਵਾਂਗ ਮੰਨਦੇ ਹਨ। ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਹਮੇਸ਼ਾ ਡਾ. ਅੰਬੇਡਕਰ ਦੇ ਨਾਲ ਖੜ੍ਹੇ ਰਹੇ ਹਨ। ਆਮ ਆਦਮੀ ਪਾਰਟੀ ਦਾ ਹਰ ਵਰਕਰ ਬਾਬਾ ਸਾਹਿਬ ਦੇ ਦਿਖਾਏ ਰ...

ਅੱਤਵਾਦੀ ਪੰਨੂ ਨੇ ਕਾਂਗਰਸੀ ਨੇਤਾ ਦੇ ਬਿਆਨ ਦਾ ਕੀਤਾ ਸਮਰਥਨ, ਆਮ ਆਦਮੀ ਪਾਰਟੀ ਨੇ ਪੁੱਛਿਆ ‘ਯੇ ਰਿਸ਼ਤਾ ਕਯਾ ਕਿਹਲਾਤਾ ਹੈ’

Breaking News
ਚੰਡੀਗੜ੍ਹ, 17 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਬਾਜਵਾ ਦੀ ਪੰਜਾਬ ਦੀ ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਅਤੇ ਸੂਬੇ ਵਿੱਚ ਵਿਰੋਧੀਆਂ ਦੇ ਏਜੰਡੇ ਨਾਲ ਮੇਲ ਖਾਂਦੇ ਲਾਪਰਵਾਹੀ ਵਾਲੇ ਬਿਆਨ ਦੇਣ ਲਈ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਾਂਗਰਸ ਪਾਰਟੀ ਅਤੇ ਭਾਜਪਾ 'ਤੇ ਇਨ੍ਹਾਂ ਭੜਕਾਊ ਟਿੱਪਣੀਆਂ, ਖ਼ਾਸ ਕਰਕੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਵੱਲੋਂ ਕੀਤੀ ਟਿੱਪਣੀਆਂ 'ਤੇ ਆਪਣੀ ਸਥਿਤੀ ਸਪੱਸ਼ਟ ਕਰਨ ਵਿੱਚ ਅਸਫਲ ਰਹਿਣ ਦਾ ਵੀ ਦੋਸ਼ ਲਗਾਇਆ। ਵੀਰਵਾਰ ਨੂੰ ਚੰਡੀਗੜ੍ਹ ਦਫ਼ਤਰ ਵਿਖੇ ਸੀਨੀਅਰ ਬੁਲਾਰਾ ਨੀਲ ਗਰਗ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਕੁਝ ਰਾਜਨੀਤਿਕ ਨੇਤਾ (ਪ੍ਰਤਾਪ ਬਾਜਵਾ ਦਾ ਹਵਾਲਾ ਦਿੰਦੇ ਹੋਏ), ਆਪਣੀ ਘੱਟ ਰਹੀ ਰਾਜਨੀਤਿਕ ਸਾਖ ਨੂੰ ਮੁੜ ਸੁਰਜੀਤ ਕਰਨ ਲਈ ਬੇਤਾਬ ਹਨ। ਇਸ ਲਈ ਉਹ ਅਜਿਹੇ ਲਾਪਰਵਾਹੀ ਅਤੇ ਖ਼ਤਰਨਾਕ ਬਿਆਨਾਂ ਦਾ ਸਹਾਰਾ ਲੈ ਰਹੇ ਹਨ। ਇਹ ਸਿਆਸਤਦਾਨ, ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ, ਆਪਣੇ ਰਾਜਨੀਤਿਕ ਏਜੰਡਿਆਂ ਨੂੰ ਅੱਗੇ ਵਧਾਉਣ ਲਈ ਬੇਬੁ...
ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

Breaking News
ਚੰਡੀਗੜ੍ਹ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਾਲੀਆ ਵਿਵਾਦਿਤ ਬਿਆਨ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਬੰਬ ਦਾਖਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਪਹਿਲਾਂ ਹੀ ਫੱਟ ਚੁੱਕੇ ਹਨ ਅਤੇ 32 ਅਜੇ ਫਟਣੇ ਬਾਕੀ ਹਨ, ਨੂੰ ਲਾਪਰਵਾਹੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ, ਜਿਸ ਦਾ ਉਦੇਸ਼ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨਾ ਹੈ। ਅਰੋੜਾ ਨੇ ਬਾਜਵਾ ਦੀ ਪੁਲਿਸ ਨਾਲ ਸਹਿਯੋਗ ਕਰਨ ਦੀ ਬਜਾਏ ਨਿੱਜੀ ਹਮਲੇ ਕਰਨ ਦੀ ਵੀ ਆਲੋਚਨਾ ਕੀਤੀ। ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦਿਆਂ ਅਰੋੜਾ ਨੇ ਕਿਹਾ ਕਿ ਜੇਕਰ ਅਜਿਹੇ ਬਿਆਨ ਭਰੋਸੇਯੋਗ ਜਾਣਕਾਰੀ 'ਤੇ ਆਧਾਰਿਤ ਹਨ, ਤਾਂ ਉਨ੍ਹਾਂ ਨੂੰ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਨਾਲ ਤੁਰੰਤ ਸਹਿਯੋਗ ਕਰਨਾ ਚਾਹੀਦਾ ਹੈ। ਅਰੋੜਾ ਨੇ ਬਾਜਵਾ ਦੀ ਜਾਣਕਾਰੀ ਦੇ ਸਰੋਤ ਨੂੰ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਅਧਿਕਾਰੀਆਂ ਨਾਲ ਸਾਂਝਾ ਨਾ ਕਰਨ ਲਈ ਵੀ ਨਿੰਦਾ ਕੀਤੀ। ਅਰੋੜਾ ਨੇ ਕਿਹਾ, "ਜੇਕਰ ਬਾਜਵਾ ਕੋਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ...