ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਪ੍ਰਦਾਨ ਕਰਨ ਦੀ ਪ੍ਰਮੁੱਖ ਤਰਜੀਹ ਦੇ ਹਿੱਸੇ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਮਾਲ ਵਿਭਾਗ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਵੀ 25 ਅਪ੍ਰੈਲ, 2025 ਤੱਕ ਮੁਹਿੰਮ ਦੇ ਆਧਾਰ 'ਤੇ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਸਾਰੀਆਂ ਲੰਬਿਤ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵਾਹਨ ਅਤੇ ਸਾਰਥੀ ਸੇਵਾਵਾਂ ਸਮੇਤ ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਬਕਾਇਆ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ. ਚੀਮਾ ਨੇ ਕਿਹਾ ਕਿ 25 ਅਪ੍ਰੈਲ ਤੋਂ ਬਾਅਦ ਵਿਭਾਗ ਵੱਲੋਂ ਇਹ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਦਾਨ...