Saturday, March 14Malwa News
Shadow

Breaking News

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਹੋਰ ਗ੍ਰਿਫ਼ਤਾਰ

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਹੋਰ ਗ੍ਰਿਫ਼ਤਾਰ

Breaking News
ਚੰਡੀਗੜ, 11 ਅਗਸਤ, : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ 'ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇ...
ਸਪੀਕਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 

ਸਪੀਕਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 

Breaking News
ਕੋਟਕਪੂਰਾ 11 ਅਗਸਤ, ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਆਮ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਹੱਲ ਕੱਢਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ  ਨੂੰ ਆਪਣੀਆਂ ਸਮੱਸਿਆਵਾਂ ਦੇ ਸਮਾਧਨ ਲਈ ਖੱਜਲ ਖੁਆਰ ਨਾ ਹੋਣਾ ਪਵੇ ਅਤੇ ਉਨ੍ਹਾਂ ਦਾ ਹਰ ਕੰਮ ਸਮਾਂ ਰਹਿੰਦਿਆਂ ਹੋ ਜਾਵੇ।  ਉਨ੍ਹਾਂ ਕਿਹਾ ਕਿ ਅੱਜ ਦੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ  ਨੂੰ ਮੌਕੇ ਤੇ ਮੌਜੂਦ ਅਧਿਕਾਰੀਆਂ ਵੱਲੋਂ ਜਲਦੀ ਹੱਲ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੁੰਦੇ ਹਨ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ...
ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

Breaking News
ਅੰਮ੍ਰਿਤਸਰ, 11 ਅਗਸਤ  2024---  ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸ ਧਾਲੀਵਾਲ ਨੇ ਇਸ ਮੌਕੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੁਹਾਡੀ ਜੇਤੂ ਟੀਮ ਦੇ ਹਰੇਕ ਖਿਡਾਰੀ  ਨੂੰ ਇੱਕ  ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ ।ਉਹਨਾਂ ਕਿਹਾ ਕਿ ਸਾਨੂੰ ਤੁਹਾਡੇ ਉੱਤੇ ਮਾਣ ਹੈ,  ਜਿਨਾਂ ਨੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਭਾਰਤ ਦੀ ਵਾਪਸੀ ਕਰਵਾਈ ਹੈ। ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪਿੰਡ ਪੱਧਰ ਉੱਤੇ ਵਿਕਸਿਤ ਕਰਨ...
ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ — ਸ. ਗੁਰਮੀਤ ਸਿੰਘ ਖੁੱਡੀਆਂ

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ — ਸ. ਗੁਰਮੀਤ ਸਿੰਘ ਖੁੱਡੀਆਂ

Breaking News
ਲੰਬੀ/ਸ੍ਰੀ ਮੁਕਤਸਰ ਸਾਹਿਬ 11 ਅਗਸਤ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਵਿਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ।ਇਸ ਮੌਕੇ ਆਪਣੇ ਸੰਬੋਧਨ ਵਿਚ  ਸ. ਖੁੱਡੀਆਂ  ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਨਜਨਾਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ l ਕੈਬਨਿਟ ਮੰਤਰੀ ਨੇ ਦੱਸਿਆ ਕਿ  ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ  ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰਕਾਰ ਦੀ ਯੋਜਨਾ ਅਡਿੱਪ (ਅਸਿਸਟੈਂਸ ਤੋਂ ਡਿਸਏਬਲਡ ਪਰਸਨ) ਤਹਿਤ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈਇਸ ਕੈਂਪ ਵਿੱਚ 43 ਦਿਵਿਆਂਗ ਲਾਭਪਾਤਰੀਆਂ  ਨੂੰ 7 ਲੱਖ 21 ਹਜਾਰ ਰੁਪਏ ਦੀ ਲਾਗਤ ਨਾਲ ਬਨਾਵਟੀ ਅੰਗ ਅਤੇ ਉ...
ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

Breaking News, Hot News, Punjab News
ਚੰਡੀਗੜ੍ਹ, 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿਇਹ ਸਫ਼ਲਤਾ ਮੋਗਾ ਪੁਲਿਸ ਵੱਲੋਂ 16 ਜੂਨ, 2024 ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਥਾਨਕ ਨਸ਼ਾ ਤਸਕਰ ਬੇਅੰਤ ਸਿੰਘ ਅਤੇ ਸੁਖਦੀਪ ਸਿੰਘ ਦੀ ਗ੍ਰਿਫਤਾਰੀ ਉਪਰੰਤ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਨਦੀਪ ਸਿੰਘ ਜੋ ਕਿ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿਮਰਨਜੋਤ ਸਿੰਘ, ਜੋ ਮਨਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੈਰੋਇਨ ਦੇ ਖਰੀਦਦਾਰਾਂ ਦੀ ਭਾਲ ਕਰ ਰਿਹਾ ਸੀ, ਨੂੰ ਨਾਮਜ਼ਦ...
ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

Breaking News, Hot News, Punjab News
ਅੰਮ੍ਰਿਤਸਰ 10 ਅਗਸਤ 2024 --- ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕ...
ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

Breaking News, Hot News, Punjab News
ਅੰਮ੍ਰਿਤਸਰ , 10 ਅਗਸਤ:----  ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।       ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,  ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।...
ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ 

ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ 

Breaking News, Hot News, Punjab News
ਬੁਢਲਾਡਾ/ਮਾਨਸਾ, 10 ਅਗਸਤ:   ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਅੰਦਰ 02 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ।    ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਦਾਤੇਵਾਸ ਤੋਂ ਫੁੱਲੂ ਵਾਲਾ ਡੋਗਰਾ ਲਿੰਕ ਸੜਕ ਕਰੀਬ 4 ਕਿਲੋਮੀਟਰ  ਨੂੰ 73 ਲੱਖ ਦੀ ਲਾਗਤ, ਪਿੰਡ ਸੇਖੂਪੁਰ ਖੁਡਾਲ ਦੀ ਫਿਰਨੀ ਇੱਕ ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਨੂੰ 26 ਲੱਖ ਰੁਪਏ ਦੀ ਲਾਗਤ, ਪਿੰਡ ਜਲਵੇੜਾ ਵਿੱਚ ਡਰੇਨ ਦਾ ਪੁਲ 52 ਲੱਖ ਰੁਪਏ ਦੀ ਲਾਗਤ, ਬਰੇਟਾ ਤੋਂ ਜਲਵੇੜਾ -ਸੰਘਰੇੜੀ ਲਿੰਕ ਸੜਕ ਕਰੀਬ ਪੌਣੇ ਚਾਰ ਕਿਲੋਮੀਟਰ ਲੰਬਾਈ 70 ਲੱਖ ਰੁਪਏ ਦੀ ਲਾਗਤ, ਜੀਵਨ ਨਗਰ ਤੋਂ ਪਿੰਡ ਰਿਉਂਦ ਕਲਾਂ ਸਾਢੇ ਤਿੰਨ ਕਿਲੋਮੀਟਰ ਲੰਬਾਈ ਵਾ...
ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

Breaking News, Hot News, Punjab News
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ ਵਾਧਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।ਡਾ. ਬਲਜੀਤ ਕੌਰ ਨੇ ਗੱਲਬਾਤ ਦੌਰਾਨ ਮੁੱਖ ਖੇਤਰਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ, ਇਸ ਦੇ ਨਾਲ ਹੀ ਉਨ੍ਹਾਂ ਚੁਣੌਤੀਆਂ ‘ਤੇ ਵੀ ਚਾਨਣਾ ਪਾਇਆ ਜਿਨ੍ਹਾਂ ‘ਤੇ ਤੁਰੰਤ ਧਿਆਨ ਦੇਣ ਅਤੇ ਸਹਾਇਤਾ ਦੀ ਜ਼ਰੂਰਤ ਹੈ।ਕੈਬਨਿਟ ਮੰਤਰੀ ਨੇ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਮੌਜੂਦਾ ਲਾਗਤ ਨਿਯਮਾਂ ਦੀ ਘਾਟ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲਾਭਪਾਤਰੀਆਂ ਦੀਆਂ ਪੌਸ਼ਟਿਕ ਜ਼ਰੂਰਤਾਂ ਨੂੰ ਉਚਿਤ ਢੰਗ ਨਾਲ ਪੂਰਾ ਕਰਨਾ...
ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

Breaking News, Hot News, Punjab News
ਚੰਡੀਗੜ੍ਹ, 10 ਅਗਸਤ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.), ਮੋਹਾਲੀ ਦੇ ਇਕ ਹੋਰ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਭਾਰਤੀ ਜਲ ਸੈਨਾ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ, ਕੇਰਲਾ ਵਿੱਚ ਚੋਣ ਹੋਈ ਹੈ। ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਕੈਡਿਟ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਦੇ ਨਾਲ ਨਾਲ ਇਸ ਦੇ ਕੈਡਿਟਾਂ ਦੇ ਸਮਰਪਣ ਅਤੇ ਯੋਗਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਹਾਸਲ ਕੀਤਾ ਹੈ, ਜਿਨ੍ਹਾਂ ਵਿੱਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੁਨਰਮੰਦ ਅਤੇ ਯੋਗ ਫੌਜੀ ਆਗੂ ਤਿਆਰ ਕਰਨ ਪ੍ਰਤੀ ਇਸ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਸ੍ਰੀ ਅਮਨ ਅਰੋੜਾ ਨੇ ਦੱ...