ਅਲਿਮਕੋ ਵੱਲੋਂ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਮਲੋਟ ਵਿਖੇ ਦਿਵਿਆਂਗਜਨਾਂ ਨੂੰ ਮੁਫ਼ਤ ਉਪਕਰਨਾਂ ਦੀ ਕੀਤੀ ਵੰਡ
ਮਲੋਟ/ਸ੍ਰੀ ਮੁਕਤਸਰ ਸਾਹਿਬ 10 ਅਗਸਤਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਲਈ ਵੱਡੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹਲਕਾ ਮਲੋਟ ਦੇ ਐਡਵਰਡ ਗੰਜ ਹਾਲ ਵਿਖੇ ਐਡਿਪ ਯੋਜਨਾ ਦੇ ਅਧੀਨ ਦਿਵਿਆਂਗਜਨਾਂ ਨੂੰ ਫਰੀ ਸਹਾਇਕ ਉਪਕਰਨਾਂ ਲਈ ਮੁਫਤ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਸਮਾਗਮ ਵਿਚ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕੀਤੀ। ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਦਿਵਿਆਂਗ ਵਿਅਕਤੀਆਂ ਲਈ ਸ਼ਨਾਖਤੀ ਕੈਂਪ ਲਗਾਏ ਗਏ ਸਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਸ਼ਨਾਖਤ ਕੀਤੇ ਗਏ ਦਿਵਿਯਾਂਗਜਨਾਂ ਨੂੰ ਅੱਜ ਮੁਫਤ ਉਪਕਰਣ ਵੰਡੇ ਜਾ ਰਹੇ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਾਰੀਆਂ ਮੁਫਤ ਸਹੂਤਲਾਂ ਮੁਹੱਈਆ ਕਰਵਾਕੇ ਚੰਗੀ ਜੀਵਨ ਸੈਲੀ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ ਸ...








