Monday, October 5Malwa News
Shadow

Breaking News

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

Breaking News
ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ "ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ 'ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ 'ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਤਾਂ ਵਿਦਿਆਰਥੀਆਂ ਨੂੰ ਪਖਾਨੇ ਅਤੇ ਚਾਰਦੀਵਾਰੀ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਸੀਬ ਨਹੀਂ ਸਨ ਹੋਈਆਂ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਸਰਕਾਰੀ ਸਕੂਲਾਂ ਦੇ ਦੌਰਿਆਂ ਸਮੇਂ ਕੁਝ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਪਖ਼ਾਨੇ, ਚਾਰਦੀਵਾਰੀ ਅਤੇ ਡੈਸਕ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਘਾਟ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪਖ਼ਾਨੇ ਲਈ ਸਕੂਲ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਡੈਸਕ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਜ਼ਮੀਨ 'ਤ...

ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ

Breaking News
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ 'ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ ਇਤਿਹਾਸਕ ਫੈਸਲਾ ਲਿਆ ਹੈ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਵੱਡਾ ਕਦਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਹੋਰ ਪਾਰਟੀਆਂ ਨੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਸਸ਼ਕਤ ਨਾ ਬਣਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਵਰਗੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕਿਆ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੈਬਨਿਟ ‘ਚ ਲਿਆ ਗਿਆ ਫੈਸਲਾ ਇਸ ...

ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ

Breaking News
ਚੰਡੀਗੜ੍ਹ, 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਚਿੰਤਿਨ ਸ਼ਿਵਿਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ ਕੇਂਦਰ ਸਰਕਾਰ ਅੱਗੇ ਉਠਾਏ ਗਏ। ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਰਾਸ਼ਟਰੀ ਸਮੀਖਿਆ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪਲੇਟਫਾਰਮ ਰਾਜਾਂ ਨੂੰ ਭਲਾਈ ਸਕੀਮਾਂ ਦੇ ਲਾਗੂ ਕਰਨ ਵਿੱਚ ਆ ਰਹੀਆਂ ਚੁਣੌਤੀਆਂ ਅਤੇ ਨੀਤੀਗਤ ਅੜਚਣਾਂ ਨੂੰ ਸਾਂਝਾ ਕਰਨ ਦਾ ਮਹੱਤਵਪੂਰਣ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸੀਏ 'ਤੇ ਖੜੇ ਵਰਗਾਂ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਸਮ...

ਪੰਜਾਬ ‘ਚ ਨਸ਼ਿਆਂ ਦੇ ਵਪਾਰ ਚ ਹੋਰ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਚਿੰਤਾਜਨਕ : ਚੀਮਾ

Breaking News
ਚੰਡੀਗੜ੍ਹ, 10 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਕਾਰਨ ਸੂਬੇ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰ ਸੂਬਿਆਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੇ ਸ਼ਾਮਿਲ ਹੋਣ ਦੀ ਚਿੰਤਾ ਵੱਧ ਗਈ ਹੈ।ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਿਰੋਹ ਦੇ ਮੁਖੀ ਦੀ ਸ਼ਨਾਖਤ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦ 'ਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਆਪਣੇ ਫਰਜ਼ਾਂ 'ਚ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। '...

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ

Breaking News
ਸੰਗਰੂਰ , 9 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 3 ਸਰਕਾਰੀ ਸਕੂਲਾਂ ਵਿੱਚ ਲਗਭਗ 1 ਕਰੋੜ 9 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜ...

ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

Breaking News
ਚੰਡੀਗੜ੍ਹ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਵਿਸ਼ਵ ਹੋਮਿਓਪੈਥੀ ਦਿਵਸ 10 ਅਪ੍ਰੈਲ ਨੂੰ ਹੋਮਿਓਪੈਥੀ ਦੇ ਪਿਤਾ ਡਾ. ਸੈਮੂਅਲ ਹੈਨੇਮੈਨ ਦੇ ਜਨਮ ਦਿਵਸ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਸਿਹਤ ਮੰਤਰੀ ਵੱਲੋਂ ਇਹ ਐਲਾਨ ਪੰਜਾਬ ਹੋਮਿਓਪੈਥੀ ਵਿਭਾਗ ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ।ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਹੋਮਿਓਪੈਥਿਕ ਡਾਕਟਰਾਂ ਅਤੇ ਮਾਹਿਰਾਂ ਨੂੰ ਇਸ ਰਵਾਇਤੀ ਦਵਾਈ ਪ੍ਰਣਾਲੀ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ...

ਸਾਰੇ ਸਰਹੱਦੀ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੇ ਅਧਿਆਪਕ ਤਾਇਨਾਤ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

Breaking News
ਤਰਨਤਾਰਨ, 9 ਅਪ੍ਰੈਲ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਰਹੱਦੀ ਖੇਤਰ ਦੇ ਸਕੂਲਾਂ ਦੇ ਦੌਰੇ ਦੌਰਾਨ ਸ. ਬੈਂਸ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਟਪਿਆਲਾ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਸੱਤ ਕਲਾਸ ਰੂਮ ਅਤੇ ਪਖਾਨੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਪਿਆਲਾ ਵਿਖੇ 8.64 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸਰੂਮ ਅਤੇ ਪਖਾਨਿਆਂ ਸਮੇਤ ਕੁੱਲ 32.02 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਅਟਾਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ ਵਿਖੇ 48.7 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਤਿੰਨ ਕਲਾਸ ਰੂਮ ਅਤੇ ਸਰਕਾਰੀ ਐਲੀਮੈ...

ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ : ਭਗਵੰਤ ਮਾਨ

Breaking News
ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜ...

ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ

Breaking News
ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 4 ਅਪ੍ਰੈਲ ਨੂੰ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੇ ਮਹਿਜ਼ ਤਿੰਨ ਦਿਨਾਂ ਦੇ ਅੰਦਰ ਹੀ 100 ਆਈ.ਏ.ਐਸ., ਆਈ.ਪੀ.ਐਸ. ਅਤੇ ਪੀ.ਸੀ.ਐਸ. ਸਮੇਤ ਹੋਰ ਅਫਸਰਾਂ ਨੇ ਸਕੂਲਾਂ ਲਈ ਆਪਣੀਆਂ ਸੇਵਾਵਾਂ ਦੇਣ ਵਾਸਤੇ ਅਪਲਾਈ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਪਣੀ ਕਿਸਮ ਦਾ ਪਹਿਲਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਸ਼ੁਰੂ ਕੀਤਾ ਹੈ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਲਈ ਪ੍ਰੇਰਿਤ ਕਰਨ ਅਤੇ ਮਾਰਗਦਰਸ਼ਨ ਕਰਨ ਵਾਸਤੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉੱਚ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੇ ਸੁਪਨਿਆਂ ਅਤੇ ਮੌਕਿਆਂ ਦਰਮਿਆਨ ਪਾੜੇ ਨੂੰ ਪੂਰਨਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋ...

ਮਨੋਰੰਜਨ ਕਾਲੀਆ ਦੇ ਘਰ ਨੇੜੇ ਹਮਲੇ ਦੀ ਸਾਜਿਸ਼ ਬੇਨਕਾਬ : ਦੋ ਗ੍ਰਿਫਤਾਰ

Breaking News
ਜਲੰਧਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ ਵੀ ਘੱਟ ਸਮੇਂ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਸਪੈਸ਼ਲ ਡੀਜੀਪੀ ਨੇ ਕਿਹਾ , “ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਪੰਜਾਬ ਵਿੱਚ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਵੱਡੀ ਸਾਜ਼ਿਸ਼ ਰਚੀ ਗਈ ਸੀ। ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ...