Monday, October 5Malwa News
Shadow

Breaking News

ਭਾਜਪਾ ਪੰਜਾਬ ਨੂੰ ਅਸਥਿਰ ਕਰਨ ਲਈ ਪਾਕਿਸਤਾਨ ਦੀ ਭਾਸ਼ਾ ਬੋਲ ਰਹੀ ਹੈ: ਅਮਨ ਅਰੋੜਾ

Breaking News
ਚੰਡੀਗੜ੍ਹ, 8 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਰਾਜਨੀਤੀਕਰਨ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਅੱਜ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਲਗਾਏ ਗਏ ਬੇਬੁਨਿਆਦ ਦੋਸ਼ਾਂ ਦੀ ਨਿੰਦਾ ਕੀਤੀ, ਉਨ੍ਹਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਦੱਸਿਆ। ਅਰੋੜਾ ਨੇ ਮਾਮਲੇ ਦੀ ਜਾਂਚ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤੇਜ਼ ਕਾਰਵਾਈ ਦਾ ਵੇਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਦੇ 12 ਘੰਟਿਆਂ ਦੇ ਅੰਦਰ, ਪੁਲਿਸ ਨੇ ਦੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਕਿ ਹਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਸੀ। ਅਰੋੜਾ ਨੇ ਕਿਹਾ, "ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਹ ਮਿਸਾਲੀ ਕਾਰਵਾਈ ਉਨ੍ਹਾਂ ਦੀ ਪੇਸ਼ੇਵਰਤਾ ਅਤੇ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ...

ਤਰੁਣਪ੍ਰੀਤ ਸਿੰਘ ਸੋਂਦ ਤੇ ਮਨੀਸ਼ ਸਿਸੋਦੀਆ ਨੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ

Breaking News
ਚੰਡੀਗੜ੍ਹ, 8 ਅਪ੍ਰੈਲ : ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ (ਮੰਗਲਵਾਰ) ਪਿੰਡ ਚੜੀਆਂ (ਚਮਕੌਰ ਸਾਹਿਬ) ਅਤੇ ਬਹਿਰਾਮਪੁਰ ਜ਼ਿਮੀਦਾਰਾ ਦੇ ਖੇਡ ਮੈਦਾਨਾਂ ਦਾ ਦੌਰਾ ਕੀਤਾ। ਇਹ ਖੇਡ ਮੈਦਾਨ ਹਰ ਪਿੰਡ ਵਿੱਚ ਖੇਡ ਸਹੂਲਤਾਂ ਵਿਕਸਤ ਕਰਨ ਦੀ ਸੂਬਾ ਸਰਕਾਰ ਦੀ ਯੋਜਨਾ ਤਹਿਤ ਬਣਾਏ ਗਏ ਹਨ। ਮਨੀਸ਼ ਸਿਸੋਦੀਆ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਨਾਲ ਸਨ, ਜੋ ਖੇਡ ਮੈਦਾਨਾਂ ਦਾ ਨਿਰੀਖਣ ਕਰ ਰਹੇ ਸਨ। ਸਿਸੋਦੀਆ ਨੇ ਪੇਂਡੂ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਪਹਿਲਕਦਮੀ ਬਾਰੇ ਬੋਲਦਿਆਂ, ਸਿਸੋਦੀਆ ਨੇ ਕਿਹਾ, "ਪੰਜਾਬ ਸਰਕਾਰ ਨੇ ਸੂਬੇ ਭਰ ਦੇ ਹਰ ਪਿੰਡ ਵਿੱਚ ਇੱਕ ਖੇਡ ਮੈਦਾਨ ਬਣਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਿੰਡ ਬੱਚਿਆਂ ਦੇ ਖੇਡਣ ਅਤੇ ਵਧਣ-ਫੁੱਲਣ ਲਈ ਜਗ੍ਹਾ ਤੋਂ ਬਿਨਾਂ ਨਾ ਰਹੇ। ਇਹ ਖੇਡ ਮੈਦਾਨ ਟਰੈਕ, ਰੌਸ਼ਨੀ ਦਾ ਖ਼ਾਸ ਪ੍ਰਬੰਧ ਅਤੇ ਖ਼ਾਸ ਖੇਡਾਂ ਵਰਗੀਆਂ ਬ...

ਚੰਗੀ ਸਿੱਖਿਆ ਹੀ ਬਚਾਏਗੀ ਬੱਚਿਆਂ ਨੂੰ, ਉਹ ਖ਼ੁਦ ਨਸ਼ੇ ਦੀ ਖ਼ਰੀਦੋ-ਫ਼ਰੋਖ਼ਤ ਤੋਂ ਰਹਿਣਗੇ ਦੂਰ!-ਮਨੀਸ਼ ਸਿਸੋਦੀਆ

Breaking News
ਨਵਾਂਸ਼ਹਿਰ, 7 ਅਪ੍ਰੈਲ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਨਵਾਂਸ਼ਹਿਰ ਵਿੱਚ ਨਵੇਂ ਬਣੇ ਸਰਕਾਰੀ ਸਕੂਲ ਦਾ ਦੌਰਾ ਕਰਦੇ ਹੋਏ ਖੁਸ਼ੀ ਅਤੇ ਮਾਣ ਪ੍ਰਗਟ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ, "ਇਸ ਸਕੂਲ ਵਿੱਚ ਕਦਮ ਰੱਖਦਿਆਂ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਇਮਾਰਤ ਇੰਨੀ ਸ਼ਾਨਦਾਰ ਹੈ ਕਿ ਜ਼ਿਆਦਾਤਰ ਪ੍ਰਾਈਵੇਟ ਸਕੂਲ ਵੀ ਇਸ ਦਾ ਮੁਕਾਬਲਾ ਨਹੀਂ ਕਰ ਸਕਦੇ। ਪਰ ਇਕੱਲੀ ਸੁੰਦਰ ਇਮਾਰਤ ਹੀ ਇੱਕ ਵਧੀਆ ਸਕੂਲ ਨਹੀਂ ਬਣਾਉਂਦੀ- ਜੇਕਰ ਅਜਿਹਾ ਹੁੰਦਾ ਤਾਂ ਬੱਚਿਆਂ ਨੂੰ ਪੜ੍ਹਾਉਣ ਲਈ 5-ਸਿਤਾਰਾ ਹੋਟਲ ਅਤੇ ਪੈਲੇਸ ਕਾਫੀ ਹੁੰਦੇ।"ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਭਵਿੱਖ ਉੱਜਵਲ ਅਤੇ ਸੁਰੱਖਿਅਤ ਹੱਥਾਂ ਵਿੱਚ ਹੈ,”ਇਹ ਸ਼ਬਦ ਆਪ ਨੇਤਾ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਾਂਸ਼ਹਿਰ ਵਿੱਚ ਇੱਕ ਨਵੇਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਜੋ ਚੀਜ਼ ਇਸ ਸਕੂਲ ਨੂੰ ਸੱਚਮੁੱਚ ਸ਼ਾਨਦਾਰ ਬਣਾਉਂਦੀ ਹੈ ਉਹ ਸਿਰਫ਼ ਬੁਨਿਆਦੀ ਢਾਂਚਾ ਹੀ ਨਹੀਂ ਸ...

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ : ਇਕੋ ਦਿਨ 24 ਗ੍ਰਿਫਤਾਰ

Breaking News
ਚੰਡੀਗੜ੍ਹ, 7 ਅਪ੍ਰੈਲ : ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੇ ਏਜੰਟਾਂ ਤੋਂ 40,900 ਰੁਪਏ ਜ਼ਬਤ ਕੀਤੇ ਹਨ ਜੋ ਡਰਾਈਵਿੰਗ ਲਾਇਸੈਂਸ, ਡਰਾਈਵਿੰਗ ਟੈਸਟ ਅਤੇ ਹੋਰ ਸੇਵਾਵਾਂ ਦੇਣ ਬਦਲੇ ਲੋਕਾਂ ਤੋਂ ਪੈਸੇ ਵਸੂਲਦੇ ਸਨ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਪ੍ਰਾਪਤ ਹੋਈਆਂ ਕਈ ਸ਼ਿਕਾਇਤਾਂ ਤੋਂ ਬਾਅਦ, ਫਲਾਇੰਗ ਸਕੁਐਡ ਅਤੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਸਮੇਤ ਵਿਜੀਲੈਂਸ ਬਿਊਰੋ ਰੇਂਜਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਆਰਟੀਏ ਅਧਿਕਾਰੀਆਂ ਅਤੇ ਏਜੰਟਾਂ ਲਈ ਚਲਾਇਆ ਗਿਆ, ਜੋ ਏਜੰਟਾਂ ਵਜੋਂ ਕੰਮ ਕਰ ਰਹੇ ਸਨ, ਲਾਇਸੈ...

ਮੋਹਾਲੀ ਜ਼ਿਲ੍ਹੇ ਦੇ 89 ਸਰਕਾਰੀ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਅਧੀਨ ਨਵਾਂ ਰੂਪ ਦਿੱਤਾ ਗਿਆ: ਬੈਂਸ

Breaking News
ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ "ਸਿੱਖਿਆ ਕ੍ਰਾਂਤੀ" ਵਿਕਾਸ ਪਹਿਲਕਦਮੀ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਦੇ 89 ਸਕੂਲਾਂ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ। "ਸਿੱਖਿਆ ਕ੍ਰਾਂਤੀ" ਦੇ ਪਹਿਲੇ ਦਿਨ ਕਈ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ, ਸ. ਹਰਜੋਤ ਸਿੰਘ ਬੈਂਸ ਨੇ ਸਵਰਗਵਾਸੀ ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬੱਸੀ ਵਿਖੇ 1.70 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਬਲਾਕ ਏ ਅਤੇ ਸੀ ਅਤੇ ਇੱਕ ਅਤਿ-ਆਧੁਨਿਕ ਮਿੰਨੀ ਸਾਇੰਸ ਸੈਂਟਰ ਦਾ ਉਦਘਾਟਨ ਕੀਤਾ। ਆਧੁਨਿਕ ਸਿੱਖਣ ਦੇ ਸਾਧਨਾਂ ਨਾਲ ਲੈਸ ਇਹ ਸਾਇੰਸ ਸੈਂਟਰ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਇਸਦਾ ਉਦੇਸ਼ ਸਟੈ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼

Breaking News
ਨਵਾਂ ਸ਼ਹਿਰ, 7 ਅਪਰੈਲ : ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ। ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ...

ਸਰਕਾਰ ਕਣਕ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

Breaking News
ਗੁਰਦਾਸਪੁਰ, ਅਪ੍ਰੈਲ 5: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ...

ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਤੀਜੀ-ਧਿਰ ਵੱਲੋਂ ਕੀਤਾ ਜਾਵੇਗਾ ਆਡਿਟ

Breaking News
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ...

Illegal De-addiction Center Running Without License Sealed in Faridkot

Breaking News, English
Faridkot, April 5 : Under the leadership of Deputy Commissioner Ms. Poonamdeep Kaur and Dr. Pragya Jain, SSP Faridkot, the district administration is conducting raids in identified drug hotspot areas as part of the campaign "War Against Drugs." Along with the health department teams, they are also inspecting illegal de-addiction centers operating in the district to ensure that individuals seeking help receive proper treatment and can be rescued from the grip of addiction. As part of this effort, the district administration and Faridkot police received information about an illegal de-addiction center being run under the name of "Ek Jariya Foundation Welfare Society" in Faridkot. The center had admitted some individuals for de-addiction treatment. Acting on this information, police tea...

ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਦਾ ਯਤਨ ਕਰਾਂਗੇ : ਭਗਵੰਤ ਮਾਨ

Breaking News
ਨੈਣਾ ਦੇਵੀ, 4 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨੂੰ ਬੇਨਤੀ ਕਰਨਗੇ ਕਿ ਉਹ ਵੱਡੇ ਜਨਤਕ ਹਿੱਤਾਂ ਲਈ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਇੱਕ ਸਾਂਝਾ ਐਕਸ਼ਨ ਗਰੁੱਪ ਬਣਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਕਿ ਰੋਪਵੇਅ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਅ...