Wednesday, February 11Malwa News
Shadow

Breaking News

ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

ਪੀ.ਏ.ਯੂ. ਕਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਲਗਾਇਆ ਗਿਆ

Breaking News, Hot News
ਸ੍ਰੀ ਮੁਕਤਸਰ ਸਾਹਿਬ 24 ਜੁਲਾਈਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵੱਖ—ਵੱਖ ਬਲਾਕਾਂ ਦੇ 15 ਪਸਾਰ ਕਰਮੀਆਂ ਲਈ ਇੱਕ ਰੋਜਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦੌਰਾਨ ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆ) ਵੱਲੋਂ ‘ਸਿੰਚਾਈ ਲਈ ਪਾਣੀ ਦੀ ਜਾਂਚ, ਮਾੜੇ ਪਾਣੀਆਂ ਦੀ ਯੋਗ ਵਰਤੋਂ ਅਤੇ ਖੇਤੀ ਵਰਤੋਂ ਲਈ ਪਾਣੀ ਦੀ ਪਰਖ ਕਰਵਾਉਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਸਿਖਲਾਈ ਦੌਰਾਨ ਧਰਤੀ ਹੇਠਲੇ ਪਾਣੀ ਦੀ ਜਾਂਚ ਲਈ ਨਮੂਨੇ ਲੈਣ ਦੀ ਸਹੀ ਢੰਗ ਅਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਵਰਤੇ ਜਾਣ ਵਾਲੇ ਪੈਮਾਨਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਪਸਾਰ ਕਰਮੀਆਂ ਨੂੰ ਝੋਨੇ ਅਤੇ ਨਰਮੇ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ ਬਾਰੇ ਦੱਸਿਆ।ਡਾ. ਗੁਰਮੇਲ ਸਿੰਘ ਸੰਧੂ, ...
ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ,

Breaking News, Hot News
ਚੰਡੀਗੜ੍ਹ, 24 ਜੁਲਾਈ:ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ,  ਮੈਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅ...
ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

Breaking News
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ ਅਹੁਦੇ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਰੱਖਿਆ ਅਕੈਡਮੀਆਂ 'ਚ ਤਿਆਰੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਦਸੰਬਰ 2024 (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲ...
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼*

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼*

Breaking News
ਅੰਮ੍ਰਿਤਸਰ/ਚੰਡੀਗੜ੍ਹ, 23 ਜੁਲਾਈ: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ (ਫਲਾਈਟ ਕੈਪੀਟਲ) ਨੂੰ ਨੱਥ ਪਾਈ ਜਾ ਸਕੇ।  ਅੱਜ ਇੱਥੇ 16ਵੇਂ ਵਿੱਤੀ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਅੱਗੇ ਆਪਣਾ ਕੇਸ ਰੱਖਦਿਆਂ ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਤੇਜਵੀਰ ਸਿੰਘ ਨੇ ਪੰਜਾਬ ਦੇ ਅਨੁਕੂਲ ਉਦਯੋਗਿਕ ਮਾਹੌਲ ਦਾ ਹਵਾਲਾ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਤੋਂ ਲੋੜੀਂਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ।  ਦੱਸਣਯੋਗ ਹੈ ਕਿ ਪੇਸ਼ ਕੀਤੇ ਗਏ ਕੇਸ ਵਿੱਚ ਅਟਾਰੀ-ਵਾਹਗਾ ਬਾਰਡਰ 'ਤੇ ਵਪਾਰਕ ਪਾਬੰਦੀ ਕਾਰਨ ਹੋਏ ਆਰਥਿਕ ਨੁਕਸਾਨ ਨੂੰ ਘਟਾਉਣ ਲਈ ਯਕਮੁਸ਼ਤ ਮੁਆਵਜ਼ੇ ਦੀ ਮੰਗ ਰੱਖਣ ਦੇ ਨਾਲ-ਨਾਲ ਲਾਂਘੇ ਦੇ ਮੁੜ ਖੁੱਲ੍ਹਣ ਤੱਕ ਸਾਲਾਨਾ ਮੁਆਵਜ਼ੇ ਦੀ ਮੰ...
ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

Breaking News
ਚੰਡੀਗੜ੍ਹ, 23 ਜੁਲਾਈ: ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਇਸ ਬਜਟ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਬਦਲਾਖੋਰੀ ਵਾਲਾ ਚਿਹਰਾ ਬੇਨਕਾਬ ਕਰ ਦਿੱਤਾ ਹੈ ਕਿਉਂ ਜੋ ਉਹ ਸੂਬੇ ਦੀਆਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਜਿੱਤਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮੋਦੀ ਸਰਕਾਰ ਦਾ ਵਿਸ਼ੇਸ਼ ਧਿਆਨ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣੇ ਜਾਂਦੇ ਪੰਜਾਬ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਇਆ ਪਰ ਇਸ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਸਰਹੱਦੀ ਸੂਬੇ ਨੂੰ ਅੱਖੋਂ ਪਰੋਖੇ ਕਰਦਿਆਂ ਖੇਤੀਬਾੜੀ, ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਕੋਈ...
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 23 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ 5 ਗੈਰ ਸਰਕਾਰੀ ਮੈਂਬਰਾਂ(ਇੱਕ ਔਰਤਾਂ ਲਈ) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਯੋਗਤਾ, ਇਮਾਨਦਾਰੀ, ਅਨੁਸੂਚਿਤ ਜਾਤੀ ਨਾਲ ਸਬੰਧਤ ਜਿਸ ਵੱਲੋਂ ਅਨੁਸੂਚਿਤ ਜਾਤੀ ਦੀ ਭਲਾਈ ਲਈ ਕੰਮ ਕੀਤੇ ਹੋਣ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲ...
ਭਾਰਤੀ ਫੌਜ ਬਠਿੰਡਾ ਵਿੱਚ ਕਾਰਗਿਲ ਵਿਜੇ ਦਿਵਸ ਦੀ ਰਾਜਤ ਜੈਅੰਤੀ ਮਨਾਵੇਗੀ

ਭਾਰਤੀ ਫੌਜ ਬਠਿੰਡਾ ਵਿੱਚ ਕਾਰਗਿਲ ਵਿਜੇ ਦਿਵਸ ਦੀ ਰਾਜਤ ਜੈਅੰਤੀ ਮਨਾਵੇਗੀ

Breaking News, Hot News
ਬਠਿੰਡਾ: 23 ਜੁਲਾਈ, ਭਾਰਤੀ ਫੌਜ 25 ਜੁਲਾਈ 2024 ਨੂੰ ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਕਾਰਗਿਲ ਵਿਜੇ ਦਿਵਸ ਦੀ ਰਜਤ ਜੈਅੰਤੀ ਨੂੰ ਸ਼ਾਨਦਾਰ ਜਸ਼ਨਾਂ ਨਾਲ ਮਨਾਏਗੀ। ਇਤਿਹਾਸਕ ਜਿੱਤ ਦੀ ਰਜਤ ਜਯੰਤੀ ਨੂੰ ਦਰਸਾਉਣ ਵਾਲੇ ਇਸ ਸਮਾਗਮ ਦਾ ਉਦੇਸ਼ ਭਾਰਤੀ ਸੈਨਿਕਾਂ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਨਾ ਹੈ, ਜੋ 1999 ਵਿੱਚ ਕਾਰਗਿਲ ਸੰਘਰਸ਼ ਦੌਰਾਨ ਬਹਾਦਰੀ ਨਾਲ ਲੜੇ ਸਨ। ਇਸ ਮੌਕੇ 'ਤੇ ਇੱਕ ਪ੍ਰਦਰਸ਼ਨੀ ਬਠਿੰਡਾ ਅਤੇ ਨੇੜਲੇ ਇਲਾਕਿਆਂ ਦੇ ਸਾਰੇ ਨਾਗਰਿਕਾਂ ਲਈ ਖੁੱਲ੍ਹੀ ਰਹੇਗੀ, ਜਿਸ ਵਿੱਚ ਭਾਰਤੀ ਫੌਜ ਦੀ ਤਾਕਤ ਅਤੇ ਤਕਨੀਕੀ ਹੁਨਰ ਨੂੰ ਦਰਸਾਉਂਦੀ ਵੱਖ-ਵੱਖ ਆਧੁਨਿਕ ਉਪਕਰਨਾਂ ਦੀ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਦਿਖਾਈ ਜਾਵੇਗੀ। ਹਾਜ਼ਰ ਲੋਕਾਂ ਕੋਲ ਨਜ਼ਦੀਕੀ ਲੜਾਈ ਦੇ ਹਥਿਆਰਾਂ, ਬਖਤਰਬੰਦ ਟੈਂਕਾਂ, ਤੋਪਖਾਨੇ, ਹਵਾਈ ਰੱਖਿਆ ਪ੍ਰਣਾਲੀਆਂ ਅਤੇ ਅਤਿ-ਆਧੁਨਿਕ ਰਾਡਾਰਾਂ ਦੀ ਇੱਕ ਲੜੀ ਦੇਖਣ ਦਾ ਵਿਲੱਖਣ ਮੌਕਾ ਹੋਵੇਗਾ। ਇਹ ਪ੍ਰਦਰਸ਼ਨੀ ਸਾਡੀਆਂ ਹਥਿਆਰਬੰਦ ਸੈਨਾਵਾਂ ਦੀਆਂ ਸਮਰੱਥਾਵਾਂ ਅਤੇ ਤਿਆਰੀਆਂ ਦੀ ਵਿਆਪਕ ਸਮਝ ਪ੍ਰਦਾਨ ਕਰਨ ਲਈ ਤਿਆਰ ਕੀਤੀ ਗ...
ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕਰਵਾਇਆ ਜਾ ਰਿਹਾ ਹੈ ਕੁਇਜ਼ ਮੁਕਾਬਲਾ

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕਰਵਾਇਆ ਜਾ ਰਿਹਾ ਹੈ ਕੁਇਜ਼ ਮੁਕਾਬਲਾ

Breaking News, Hot News
ਫਾਜਿਲਕਾ 23 ਜੁਲਾਈ ਭਾਸ਼ਾ ਵਿਭਾਗ ਪੰਜਾਬ  ਦੇ ਦਿਸ਼ਾ ਨਿਰਦੇਸ਼ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਜਿਸ ਦੀ ਰਜਿਸਟ੍ਰੇਸ਼ਨ 30 ਜੁਲਾਈ 2024 ਤੱਕ ਗੂਗਲ ਫਾਰਮ (https://forms.gle/maMUSsaeoYz51Lzb8) ਰਾਹੀਂ ਦੁਪਹਿਰ 2 ਵਜੇ ਤੱਕ ਕਰਵਾਈ ਜਾ ਸਕਦੀ ਹੈ। ਇਸ ਮੁਕਾਬਲੇ ਵਿੱਚ ਪੰਜਾਬੀ ਭਾਸ਼ਾ, ਸਾਹਿਤ ਸਭਿਆਚਾਰਕ ਤੇ ਪੰਜਾਬ ਦੀ ਵਿਰਾਸਤ ਨਾਲ ਜੁੜੇ ਉਬਜੇਕਟਿਵ ਟਾਈਪ  ਪ੍ਰਸ਼ਨ ਪੁਛੇ ਜਾਣਗੇ। ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਵਰਗ: (ੳ) ਮਿਡਲ ਸ਼੍ਰੇਣੀ ਤੱਕ, ਵਰਗ: (ਅ) ਨੌਵੀ ਤੋਂ 12ਵੀਂ ਤੱਕ ਅਤੇ ਵਰਗ: (ੲ) ਬੀ.ਏ./ਬੀ.ਕਾਮ./ਬੀ.ਐੱਸ.ਸੀ. ਅਤੇ ਬੀ.ਸੀ.ਏ. (ਗ੍ਰੈਜੂਏਸ਼ਨ ਤੱਕ) ਭਾਗ ਲੈ ਸਕਦੇ ਹਨ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਨਕਦ ਰਾਸ਼ੀ, ਸਰਟੀਫਿਕੇਟ ਅਤੇ ਕਿਤਾਬਾਂ ਦਿੱਤੀਆਂ ਜਾਣਗੀਆਂ। ਹਰ ਵਰਗ ਲਈ ਇਕ ਸੰਸਥਾਂ ਤੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ। ਭੁਪਿੰਦਰ ਓਤਰੇਜਾ (ਜ਼ਿਲ੍ਹਾ ਭਾ...
ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

Breaking News, Hot News
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ                   ਜਿਲ੍ਹਾ ਪ੍ਰਸ਼ਾਸ਼ਨ  ਵੱਲੋਂ ਨਸਿ਼ਆਂ  ਵਿਰੁੱਧ ਜਾਗਰੂਕਤਾ ਲਈ ਸਬੰਧਤ ਜੋਨ ਪੱਧਰੀ  ਨਾਟਕ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਨਾਲ ਸਬੰਧਤ 132 ਸਕੂਲਾਂ ਨੇ ਹਿੱਸਾ ਲਿਆ ।                    ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ,ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਵਿਖੇ ਖੇਡੇ ਗਏ ਨਾਟਕਾਂ ਵਿੱਚ ਲੱਗਭੱਗ 132 ਸਕੂਲਾਂ ਦੇ ਲੱਗਭੱਗ 1500 ਵਿਦਿਆਰਥੀਆਂ ਨੇ ਸਿੱਧੇ ਤੌਰ ਤੇ...
ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

Breaking News, Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।     ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਾਲਜ ਦੇ ਵਿਦਿਆਰਥੀਆਂ, ਸਟਾਫ਼ ਅਤੇ ਫੈਕਲਟੀ ਮੈਂਬਰਾਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਦੇ ਮੱਦੇਨਜ਼ਰ ਵੱਡੇ ਪੱਧਰ ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।...