Monday, October 5Malwa News
Shadow

Breaking News

ਪੰਜਾਬ ‘ਚ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ

Breaking News
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਐਸਐਸ) ਜਾਂ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਚਾਰ ਮੁੱਖ ਵਿਭਾਗਾਂ - ਪੁਲਿਸ, ਸਿਹਤ, ਅੱਗ ਬੁਝਾਊ ਅਤੇ ਆਫ਼ਤ ਪ੍ਰਬੰਧਨ ਨੂੰ ਏਕੀਕ੍ਰਿਤ ਰਿਸਪਾਂਸ ਨੈੱਟਵਰਕ ਵਿੱਚ ਜੋੜਨ ਲਈ ਯਤਨ ਹੋਰ ਤੇਜ਼ ਕਰ ਦਿੱਤੇ ਹਨ, ਜਿਸਦਾ ਟੀਚਾ ਐਮਰਜੈਂਸੀ ਰਿਸਪਾਂਸ ਸਮਾਂ 25 ਮਿੰਟ ਤੋਂ ਘਟਾ ਕੇ 8 ਮਿੰਟ ਕਰਕੇ ਨਵਾਂ ਰਾਸ਼ਟਰੀ ਮਾਪਦੰਡ ਸਥਾਪਤ ਕਰਨਾ ਹੈ। ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ 'ਬਦਲਦਾ ਪੰਜਾਬ' ਬਜਟ ਵਿੱਚ ਪੰਜਾਬ ਸਰਕਾਰ ਨੇ ਐਮਰਜੈਂਸੀ ਰਿਸਪਾਂਸ ਵਾਹਨਾਂ ਦੇ ਫਲੀਟ ਦੇ ਵਿਸਥਾਰ ਅਤੇ ਜ਼ਿਲ੍ਹਾ ਕੰਟਰੋਲ ਰੂਮਾਂ ਦੇ ਅਪਗ੍ਰੇਡੇਸ਼ਨ ਲਈ 125 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ 'ਡਾਇਲ 112' ਹੈਲਪਲਾਈਨ ਦੇ ਨਵੇਂ ਹੈੱਡਕੁਆਰਟਰ ਦੇ ਨਿਰਮਾਣ ਲਈ 53 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਈਆਰਐਸਐਸ ਦੀ ਸੂਬਾ ਪੱਧਰੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ...

ਪੰਜਾਬ ਸਰਕਾਰ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਆਦੇਸ਼

Breaking News
ਚੰਡੀਗੜ੍ਹ, 28 ਮਾਰਚ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ "ਆਪ ਦੀ ਸਰਕਾਰ, ਆਪ ਦੇ ਦੁਆਰ" ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਦਾ ਖੁਲਾਸਾ ਕੀਤਾ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪਿੰਡਾਂ ਦਾ ਨਿਯਮਤ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਹਫ਼ਤੇ ਦੇ ਚਾਰ ਦਿਨ ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਇਸ ਕੰਮ ਲਈ ਸਮਰਪਿਤ ਕਰਨਗੇ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀਆਂ ਨੂੰ ਹਰ ਰੋਜ਼ ਤਿੰਨ ਤੋਂ ਚਾਰ ਪਿੰਡਾਂ ਨੂੰ ਕਵਰ ਕਰਨ ਅਤੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਉਨ੍...
ਪੰਜਾਬ ਵਿਚ ਨਵੇਂ ਸਾਲ ਲਈ ਬਿਜਲੀਆਂ ਦੀਆਂ ਦਰਾਂ ਜਾਰੀ

ਪੰਜਾਬ ਵਿਚ ਨਵੇਂ ਸਾਲ ਲਈ ਬਿਜਲੀਆਂ ਦੀਆਂ ਦਰਾਂ ਜਾਰੀ

Breaking News
ਚੰਡੀਗੜ੍ਹ, 28 ਮਾਰਚ : ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸਬੰਧ ਵਿੱਚ ਵਿੱਤੀ ਸਾਲ 2023-24 ਲਈ ਟਰੂ-ਅਪ, ਵਿੱਤੀ ਸਾਲ 2025-26 ਲਈ ਏ.ਆਰ.ਆਰ. ਅਤੇ ਵਿੱਤੀ ਸਾਲ 2025-26 ਲਈ ਲਾਗੂ ਟੈਰਿਫ/ਚਾਰਜ ਨਿਰਧਾਰਿਤ ਕੀਤੇ ਹਨ। ਕਮਿਸ਼ਨ ਨੇ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਨਵੇਂ ਟੈਰਿਫ/ਚਾਰਜ ਲਾਗੂ ਕਰਨ ਦਾ ਫੈਸਲਾ ਕੀਤਾ ਹੈ।ਪੀਐਸਪੀਸੀਐਲ ਨੇ ਆਪਣੀ ਏਆਰਆਰ ਪਟੀਸ਼ਨ ਵਿੱਚ ਇਹ ਕਿਹਾ ਸੀ ਕਿ ਵਿੱਤੀ ਸਾਲ 2025-26 ਤੱਕ ਇਸਦਾ ਮਾਲੀਆ ਘਾਟਾ 5090.89 ਕਰੋੜ ਰੁਪਏ ਹੈ ਅਤੇ ਇਸ ਅਨੁਸਾਰ ਟੈਰਿਫ ਵਧਾਉਣ ਦੀ ਬੇਨਤੀ ਕੀਤੀ ਸੀ। ਹਾਲਾਂਕਿ ਕਮਿਸ਼ਨ ਨੇ ਲੋੜੀਂਦੀ ਵਿਸਥਾਰਤ ਸੂਝ-ਬੂਝ ਜਾਂਚ ਤੋਂ ਬਾਅਦ 311.50 ਕਰੋੜ ਰੁਪਏ ਦਾ ਮਾਲੀਆ ਸਰਪ...

ਪੰਜਾਬ ਦੇ 4238 ਸਰਕਾਰੀ ਸਕੂਲਾਂ ‘ਚ ਲੱਗੇ ਸੋਲਰ ਪੈਨਲ : ਅਮਨ ਅਰੋੜਾ

Breaking News
ਚੰਡੀਗੜ੍ਹ, 27 ਮਾਰਚ: ਸੂਬੇ ਵਿੱਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਰਵਾਇਤੀ ਊਰਜਾ ਸਰੋਤਾਂ 'ਤੇ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਦੱਸਿਆ ਕਿ ਕੁੱਲ 4238 ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਪਹਿਲਾਂ ਹੀ 21.19 ਮੈਗਾਵਾਟ ਸਮਰੱਥਾ ਵਾਲੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਹਨ, ਜਿਨ੍ਹਾਂ ਤੋਂ ਸਾਲਾਨਾ 2.89 ਕਰੋੜ ਯੂਨਿਟ ਸਾਫ਼-ਸੁਥਰੀ ਊਰਜਾ ਪੈਦਾ ਹੋ ਰਹੀ ਹੈ।ਅੱਜ ਪੰਜਾਬ ਵਿਧਾਨ ਸਭਾ ਵਿੱਚ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ 'ਤੇ ਲਾਏ ਗਏ ਸੋਲਰ ਪਲਾਂਟਾਂ ਦੀ ਮੁਰੰਮਤ ਬਾਰੇ ਪੁੱਛੇ ਗਏ ਜਵਾਬ ਦੇ ਜਵਾਬ ‘ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੋਲਰ ਪਲਾਂਟ ਲਾਉਣ ਵਾਲੇ ਵੈਂਡਰਾਂ ਨਾਲ ਪੰਜ ਸਾਲਾਂ ਲਈ ਸਾਲਾਨਾ ਆਧਾਰ ‘ਤੇ ਰੱਖ-ਰਖਾਅ ਸਮਝੌਤਾ (ਏ.ਐਮ.ਸੀ.) ਸਹੀਬੱਧ ਕੀਤਾ ਜਾਂਦਾ ਹੈ। ਸਮਝੌਤੇ ਅਨੁਸਾਰ ਵੈਂਡਰਾਂ ਨੇ ਸੋਲਰ ਪਲਾਟਾਂ ਦਾ ਤਿਮਾਹੀ ਨਿਰ...

ਬਦਲਦਾ ਪੰਜਾਬ ਬੱਜਟ ਸੂਬੇ ਦੀ ਨੁਹਾਰ ਬਦਲੇਗਾ : ਚੀਮਾ

Breaking News
ਚੰਡੀਗੜ੍ਹ, 27 ਮਾਰਚ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸਾਲ 2025-26 ਲਈ ਪੇਸ਼ ਕੀਤੇ ਗਏ "ਬਦਲਦਾ ਪੰਜਾਬ" ਬਜਟ 'ਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਦਾ ਚਰਚਾ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਚਾਰ-ਵਟਾਂਦਰੇ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ‘ਚ ਬਦਲਾਅ ਦੇ ਯੁੱਗ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ। ਪਾਰਟੀ ਦੀ ਬਦਲਾਅ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜ ਗਰੰਟੀਆਂ ਨਾਲ ਸੱਤਾ ਵਿੱਚ ਆਈ ਸੀ, ਜਿਸਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ ਬਦਲਾਅ ਪ੍ਰਤੀ ਇਹ ਵਚਨਬੱਧਤਾ "ਬਦਲਦਾ ਪੰਜਾਬ" ਬਜਟ ਦੇ ਨਾਂਣ ਤੋਂ ਸਾਫ਼ ਝਲਕਦੀ ਹੈ। ਉਨ੍ਹਾਂ ਸਦਨ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਵਿੱਚੋਂ ਚਾਰ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ...

ਕਾਂਗਰਸੀਆਂ ਨੇ ਸੁਰਖੀਆਂ ਬਟੋਰਨ ਲਈ ਢਕਵੰਜ ਰਚਿਆ : ਭਗਵੰਤ ਮਾਨ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਉਤੇ ਗੈਰ-ਜ਼ਿੰਮੇਵਾਰਾਨਾ ਤੇ ਗੈਰ-ਪ੍ਰਸੰਗਕ ਬਿਆਨ ਦੇਣ ਅਤੇ ਮੀਡੀਆ 'ਚ ਸੁਰਖੀਆਂ ਬਟੋਰਨ ਦੀ ਲਾਲਸਾ ਪੂਰੀ ਕਰਨ ਲਈ ਢਕਵੰਜ ਕਰਨ ਉਪਰ ਤਿੱਖਾ ਹਮਲਾ ਕੀਤਾ। ਵਿਧਾਨ ਸਭਾ ਸੈਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਸੈਸ਼ਨ ਵਿੱਚ ਰੁਕਾਵਟ ਪਾਉਣ ਦੇ ਆਦੀ ਹਨ, ਉਹ ਮੀਡੀਆ ਦਾ ਧਿਆਨ ਖਿੱਚਣ ਲਈ ਮਾਮੂਲੀ ਮੁੱਦਿਆਂ 'ਤੇ ਅਕਸਰ ਵਾਕਆਊਟ ਕਰ ਦਿੰਦੇ ਹਨ। ਵਿਰੋਧੀ ਧਿਰਾਂ ਉਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ 1999 ਤੋਂ ਵਾਤਾਵਰਣ ਲਈ ਕੰਮ ਕਰ ਰਹੇ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸਾਖ 'ਤੇ ਸਵਾਲ ਉਠਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ 1975 ਦੇ ਵਿਸ਼ਵ ਕੱਪ ਹਾਕੀ ਦੀ ਜੇਤੂ ਟੀਮ ਵਿਧਾਨ ਸਭਾ ਦੀ ਗੈਲਰੀ ਵਿੱਚ ਬੈਠੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸੀਚੇਵਾਲ ਦੀਆਂ ਡਿਗਰੀਆਂ ਬਾਰੇ ਪੁੱਛਣ ਵਾਲੇ ਇਹ ਭੁੱ...

ਪੰਜਾਬ ਹੁਣ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੈ : ਭਗਵੰਤ ਮਾਨ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਕਈ ਪਲੇਟਫਾਰਮਾਂ ਉਤੇ ਉਠਾਇਆ ਹੈ ਅਤੇ ਹੁਣ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਚਾਰ ਦੇਸ਼ਾਂ ਦੀ ਹਾਕੀ ਲੀਗ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸੇ ਤਰ੍ਹਾਂ ਦੇ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮ ਖੋਲ੍...

ਵਿੱਤ ਮੰਤਰੀ ਨੇ ਪੰਜਾਬ ਦਾ 2,36080 ਕਰੋੜ ਦਾ ਬੱਜਟ ਪੇਸ਼

Breaking News
ਚੰਡੀਗੜ੍ਹ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ ਆਪਣਾ ਵਿਕਾਸਮੁਖੀ ਬਜਟ ਪੇਸ਼ ਕੀਤਾ ਹੈ, ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2,36,080 ਕਰੋੜ ਰੁਪਏ ਦਾ "ਬਦਲਦਾ ਪੰਜਾਬ" ਬਜਟ ਸਮਾਜਿਕ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਇਹ ਬਜਟ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਬਹੁਪੱਖੀ ਪਹੁੰਚ ਨੂੰ ਉਜਾਗਰ ਕਰਦਾ ਹੈ। ਬਜਟ ਦੀਆਂ ਮੁੱਖ ਤਰਜੀਹਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੈ, ਜਿਸਦਾ ਉਦੇਸ਼ ਨਸ਼ਿਆਂ ਦੇ ਸੇਵਨ ਅਤੇ ਖਾਸ ਕਰਕੇ ਸਰਹੱਦ ਪਾਰੋਂ ਨਸ਼ਿਆਂ ਤਸਕਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਹੈ। ਪੰਜਾਬ ਸਰਕਾਰ ਨੇ ਬੀ.ਐਸ.ਐਫ. ਦੇ ਨਾਲ 5,000 ਹੋਮ ਗਾਰਡ ਤਾਇਨਾਤ ਕਰਕੇ ਸਰਹੱਦ 'ਤੇ ਦੂਜੀ ਸੁਰੱਖਿਆ ਪੰ...

ਭਗਵੰਤ ਮਾਨ ਨੇ ਕੀਤੀ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

Breaking News
ਨਵੀਂ ਦਿੱਲੀ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਤੋਂ ਸੂਬੇ ਤੋਂ ਅਨਾਜ (ਚੌਲ ਅਤੇ ਕਣਕ) ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਅਤੇ ਭੰਡਾਰਨ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਸ੍ਰੀ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਹਾੜੀ ਮਾਰਕੀਟਿੰਗ ਸੀਜ਼ਨ 2025-26 ਦੌਰਾਨ ਸੂਬੇ ਵੱਲੋਂ 124 ਲੱਖ ਮੀਟਰਕ ਟਨ ਕਣਕ ਖਰੀਦਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਿਛਲੇ ਫਸਲੀ ਸੀਜ਼ਨ ਦੀ ਲਗਭਗ ਪੰਜ ਲੱਖ ਮੀਟਰਕ ਟਨ ਕਣਕ ਵੀ ਸੂਬੇ ਵਿੱਚ ਸਟਾਕ ਕੀਤੀ ਗਈ ਹੈ, ਜਿਸ ਕਾਰਨ ਸੂਬੇ ਨੂੰ ਲਗਭਗ 129 ਲੱਖ ਮੀਟਰਕ ਟਨ ਕਣਕ ਦੇ ਭੰਡਾਰਨ ਲਈ ਪ੍ਰਬੰਧ ਕਰਨੇ ਪੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਟੋਰੇਜ ਲਈ ਥਾਂ ਦੀ ਭਾਰੀ ਕਮੀ ਹੈ ਅਤੇ ਏਜੰਸੀਆਂ ਕੋਲ ਉਪਲਬਧ ਜ਼ਿਆਦਾਤਰ ਕਵਰਡ ਜਗ੍ਹਾ ਚੌਲਾਂ ਦੇ ਭੰਡਾਰਨ ਲਈ ਵਰਤੀ ਜਾ ਰਹੀ ਹ...

ਇਸ ਵਾਰ ਦਾ ਬੱਜਟ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੱਜਟ : ਭਗਵੰਤ ਮਾਨ

Breaking News
ਚੰਡੀਗੜ੍ਹ, 26 ਮਾਰਚ: ਬਜਟ 2025-26 ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਪਿਛਲੀਆਂ ਸਰਕਾਰਾਂ ਦੇ ਪਿਛਾਖੜੀ ਬਜਟ ਤੋਂ ਰੰਗਲਾ ਪੰਜਾਬ ਵੱਲ ਮਿਸਾਲੀ ਤਬਦੀਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 2,36,080 ਕਰੋੜ ਰੁਪਏ ਦਾ ਬਜਟ ਸੂਬੇ ਦਾ ਸਭ ਤੋਂ ਵੱਡਾ ਬਜਟ ਹੈ ਅਤੇ ਉਨ੍ਹਾਂ ਦੀ ਸਰਕਾਰ ਦਾ ਤੀਜਾ ਟੈਕਸ ਮੁਕਤ ਬਜਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਕਈ ਨਕਾਰਾਤਮਕ ਮਾਰਕੇ ਮਿਲੇ ਸਨ ਪਰ ਸਾਡੀ ਸਰਕਾਰ ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਨੌਕਰੀਆਂ, ਉਦਯੋਗ ਅਤੇ ਹੋਰ ਹਰ ਖੇਤਰ ਲਈ ਫੰਡ ਰੱਖੇ ਗਏ ਹਨ, ਜੋ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਤੀਜਾ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਹੈ। ਭਗਵੰਤ ਸਿੰਘ ਮਾ...