Wednesday, February 11Malwa News
Shadow

Breaking News

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

Breaking News, Hot News
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਨੂੰ ਅਲਾਟ ਕਰਨ ਤੋਂ ਪਹਿਲਾਂ ਬੁਲਾਈ ਮੀਟਿੰਗ ਵਿੱਚ ਟਰੇਨਿੰਗ ਪਾਰਟਨਰਜ਼ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਸੂਬੇ ਵਿੱਚ ਸੱਤਾ ਬਦਲਣ ਨਾਲ ਲੋਕਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ।ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ 30 ਬੋਲੀਕਾਰਾਂ ਨੇ ਬਿੱਡ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਹਿੱਸਾ ਲਿਆ, ਜਦੋਂਕਿ ਪਿਛਲੀਆਂ ਸਰਕਾਰਾਂ ਸਮੇਂ ਮਹਿਜ਼ 3-4 ਬੋਲੀਕਾਰ ਹੀ ਅਜਿਹੀਆਂ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਸਨ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪੰਜ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਜਲੰਧਰ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕਾਰਜਸ਼ੀਲ ਹਨ। ਜਲੰਧਰ, ਬਠਿੰਡਾ ਅਤੇ ਲੁਧਿਆਣਾ ਵਿੱਚ ਇਹ ਸੈਂਟਰ ਖਾਲੀ ਹੋ ਗਏ ਹਨ ਅਤੇ ਇਹਨਾਂ ਸੈਂਟਰਾਂ ਨੂੰ ਆਰ.ਐਫ.ਪੀ. ਪ੍ਰ...
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ

Breaking News, Hot News
ਐੱਸ.ਏ.ਐੱਸ. ਨਗਰ, 21 ਜੁਲਾਈ   ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ  ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ।ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ...
ਕੇਜਰੀਵਾਲ ਨੇ ਹਰਿਆਣਾ ਨੂੰ ਦਿੱਤੀ ਪੰਜ ਗਰੰਟੀ, ਸਰਕਾਰ ਬਣੀ ਤਾਂ ਮਿਲੇਗੀ ਮੁਫ਼ਤ ਤੇ 24 ਘੰਟੇ ਬਿਜਲੀ

ਕੇਜਰੀਵਾਲ ਨੇ ਹਰਿਆਣਾ ਨੂੰ ਦਿੱਤੀ ਪੰਜ ਗਰੰਟੀ, ਸਰਕਾਰ ਬਣੀ ਤਾਂ ਮਿਲੇਗੀ ਮੁਫ਼ਤ ਤੇ 24 ਘੰਟੇ ਬਿਜਲੀ

Breaking News
ਹਰਿਆਣਾ, 20 ਜੁਲਾਈ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਬਿਗਲ ਵਜਾ ਦਿੱਤਾ ਹੈ। ਸ਼ਨੀਵਾਰ ਨੂੰ ਪੰਚਕੂਲਾ ਦੇ ਇੰਦਰਧਨੁਸ਼ ਸਟੇਡੀਅਮ 'ਚ ਸੂਬਾ ਪੱਧਰੀ ਟਾਊਨ ਹਾਲ ਪ੍ਰੋਗਰਾਮ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਰਿਆਣਾ ਦੇ ਲੋਕਾਂ ਨੂੰ ਕੇਜਰੀਵਾਲ ਦੀਆਂ ਪੰਜ ਗਰੰਟੀਆਂ ਦਿੱਤੀਆਂ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਅਤੇ ਕੌਮੀ ਬੁਲਾਰੇ ਸੰਜੇ ਸਿੰਘ, ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ, ਸੂਬਾ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਅਤੇ  ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਹੁਣ 'ਆਪ' ਵਰਕਰ ਇਹ ਪੰਜ ਗਾਰੰਟੀ ਲੋਕਾਂ ਸਾਹਮਣੇ ਲੈ ਕੇ ਜਾਣਗੇ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਲਾਲ ਅਰਵਿੰਦ ਕੇਜਰੀਵਾਲ ਨੇ ਜਨਤਾ ਨੂੰ ਪੰਜ ਗਰੰਟੀਆਂ ਦਿੱਤੀਆਂ ਹਨ, ਪਹਿਲੀ ਦਿੱਲੀ ਅਤੇ ਪੰਜਾਬ ਵਾਂਗ ਮੁਫ਼ਤ ਘਰੇਲੂ ਬਿਜਲੀ ਹੋਵੇਗੀ, 24 ਘੰਟੇ ਬਿਜਲੀ ਦੀ ਵਿਵਸਥਾ ਹੋਵੇਗੀ। ਦੂਜੀ ਗਾਰੰਟੀ ਇਹ ਹੈ ਕਿ ਅਸੀਂ...
ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

Breaking News
ਚੰਡੀਗੜ੍ਹ, 20 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ 'ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ...
ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Breaking News
ਫਾਜ਼ਿਲਕਾ 20 ਜੁਲਾਈ 2024…           ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਕੋਲੋਂ ਲੰਘਦੇ ਸਤਲੁਜ ਦਰਿਆ ਦੀ ਕਰੀਕ ਉੱਪਰ ਪੁੱਲ ਬਣਾਉਣ ਲਈ ਮੰਗ ਕਰਦਿਆਂ ਕਿਹਾ ਕਿ ਇਸ ਪੁੱਲ ਦੇ ਬਣਨ ਨਾਲ ਸਤਲੁਜ ਦਰਿਆ ਤੋਂ ਪਾਰ ਪੈਂਦੇ 10 ਪਿੰਡਾਂ ਦਾ ਸਿੱਧਾ ਸੰਪਰਕ ਲਾਧੂਕਾ ਮੰਡੀ ਅਤੇ ਫਾਜ਼ਿਲਕਾ ਨਾਲ ਜੁੜੇਗਾ। ਉਨ੍ਹਾਂ ਕਿਹਾ ਕਿ ਇਹ ਪੁੱਲ ਬਣਨਾ ਬਹੁਤ ਜ਼ਰੂਰੀ ਹੈ ਤੇ ਇਸ ਦੇ ਬਣਨ ਨਾਲ ਹਲਕਾ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੌਰਾਨ ਵਿਧਾਇਕ ਸਵਨਾ ਨੇ ਸਰਹੱਦੀ ਖੇਤਰ ਦੇ ਤਾਰਾਂ ਤੋਂ ਪਾਰ ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਬਾਅਦ ਦਿਨ ਵੇਲੇ ਬਿਜਲੀ ਸਪਲਾਈ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਵੀ ਮੌਜੂਦ ਸਨ।           ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨਾ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

Breaking News
ਅੰਮ੍ਰਿਤਸਰ 20 ਜੁਲਾਈ : ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ ਪਾਰਟੀ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ ਉੱਥੇ ਹੀ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ ਸੀ ਵਿੰਗ ਦੇ ਉਪ ਪ੍ਰਧਾਨ ਸਰੀਰ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ।  ਇਸ ਮੌਕੇ ਐਸ ਸੀ ਵਿੰਗ ਦੇ ਸੂਬਾ ਉੱਪ ਪ੍ਰਧਾਨ  ਰਵਿੰਦਰ ਹੰਸ , ਅਮਰੀਕ ਸਿੰਘ ਬੰਗੜ , ਬਲਜਿੰਦਰ ਸਿੰਘ ਚੌਦਾ , ਗੁਰਜੰ...
ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ

ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ

Breaking News
ਮੋਗਾ, 19 ਜੁਲਾਈ:ਕਾਨੂੰਨ ਦੇ ਵਿਦਿਆਰਥੀਆਂ ਵਿੱਚ 3 ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ ਵੱਲੋਂ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਇੱਕ ਵਿਸ਼ੇਸ਼ ਇੰਟਰ-ਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਮੋਗਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਸ. ਐਸ. ਧਾਲੀਵਾਲ ਦੀ ਅਗਵਾਈ ਹੇਠ ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ ਡੀ.ਐਲ.ਐਸ.ਏ ਜਤਿੰਦਰਪਾਲ ਸਿੰਘ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਚੰਗੇ ਵਕੀਲ ਬਣਨ ਅਤੇ ਲੋੜਵੰਦਾਂ ਨੂੰ ਜਲਦੀ ਨਿਆਂ ਪ੍ਰਦਾਨ ਕਰਨ ਵਿੱਚ ਨਿਆਂ ਪ੍ਰਣਾਲੀ ਦੀ ਮਦਦ ਕਰਨ।ਸਮੀਰ ਗੁਪਤਾ, ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਮੋਗਾ ਨੇ 3-ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ  ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ੈ ਅਧੀਨਿਯਮ ਬਾਰੇ ਦੱਸਿਆ ਜੋ 1 ਜ...
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

Breaking News
ਫਿਰੋਜ਼ਪੁਰ 19 ਜੁਲਾਈ : ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪੁੱਜਣ ਤੇ ਸਰਕਟ ਹਾਊਸ ਵਿਖੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਵੱਲੋਂ ਨਿੱਘਾ ਸੁਆਗਤ ਕੀਤਾ।             ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਸ਼ਹੀਦ ਬੀ.ਕੇ. ਦੱਤ ਦੀ ਬੇਟੀ ਸ੍ਰੀਮਤੀ ਭਾਰਤੀ, ਸ਼ਹੀਦ ਭਗਤ ਸਿੰਘ ਦੇ ਭਤੀਜੇ ਸ੍ਰੀ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼ਹੀਦ ਰਾਜਗੁਰੂ ਅਤੇ ਸੁਖਦੇਵ ਦੇ ਭਰਾ ਦਾ ਲੜਕਾ ਅਤੇ ਸ਼ਹੀਦ-ਏ-ਆਜ਼ਾਮ ਦਿੱਲੀ ਸੰਸਥਾ ਦੇ ਮੈਂਬਰਾਂ ਦੇ ਅੱਜ ਫਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਦਾ ਸਵਾਗ...
ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ

Breaking News
ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ।                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ.ਓ.ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ ਐਪਲਾਈ ਹੋਣ ਕਰਕੇ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕੋ-ਆਪਰੇਟਿਵ ਸੁਸਾਇਟੀਆਂ ਵੱਲੋ 6 ਅਰਜ਼ੀਆਂ ਪ੍ਰਾਪਤ ਹੋਈਆਂ ਜਿੰਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਗਿਆ ਅਤੇ 469 ਜਨਰਲ ਅਤੇ 10 ਐਸ.ਸੀ.ਰਜਿਸਟਰਡ ਫਾਰਮਰ ਗਰੁੱਪਾਂ ਨੂੰ ਵਿਚਾਰਿਆ ਗਿਆ। ਇਸ ਤੋ ਇਲਾਵਾ 1028 ਜਨਰਲ ਅਤੇ 11&nbs...
ਪੰਜਾਬ  ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੰਜਾਬ  ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

Breaking News
ਚੰਡੀਗੜ੍ਹ, 19 ਜੁਲਾਈ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼  ਸਮਾਜਿਕ ਬੁਰਾਈਆਂ  ਸਬੰਧੀ ਮਸਲਿਆਂ ’ਤੇ ਵਿਚਾਰ -ਚਰਚਾ ਕਰਨ ਹਿੱਤ ਮੀਡੀਆ ਕਰਮੀਆਂ ਨਾਲ ਗੱਲਬਾਤ ਕੀਤੀ । ਸ੍ਰੀਮਤੀ ਗਿੱਲ ਨੇ  ਔਰਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਪ੍ਰਭਾਵ ਨੂੰ ਨੱਥ ਪਾਉਣ ਵਿੱਚ ਮੀਡੀਆ ਵੱਲੋਂ ਨਿਭਾਏ ਜਾ ਸਕਦੇ ਵਡਮੁੱਲੇ ਯੋਗਦਾਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ੍ਰੀਮਤੀ ਗਿੱਲ ਨੇ ਮੀਡੀਆ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੀਆਂ ਜਾਣ ਵਾਲੀਆਂ ਕਈ ਅਹਿਮ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਮੀਡੀਆ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਅਤੇ ਲਿੰਗ ਨਾ-ਬਰਾਬਰੀ ਵਰਗੇ ਗੰਭੀਰ ਮਸਲਿਆਂ ਨੂੰ ਉਜਾਗਰ ਕਰਕੇ ਲੋਕਾਂ ਨੂੰ ਜਾਗਰੂਕ ਕਰ ਸਕਦਾ ਹੈ ਤਾਂ ਜੋ ਔਰਤਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਔਰਤਾਂ ਦੇ ਹਿੱਤਾਂ ਦੀ ਰਾਖੀ ਅਤੇ  ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।...