Monday, October 5Malwa News
Shadow

Breaking News

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

Breaking News
ਚੰਡੀਗੜ੍ਹ, 26 ਮਾਰਚ: ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰ...

ਅਮਨ ਅਰੋੜਾ ਦੀ ਪੰਚਾਂ ਸਰਪੰਚਾਂ ਨੂੰ ਅਪੀਲ : ਨਸ਼ਾ ਤਸਕਰਾਂ ਦਾ ਸਾਥ ਨਾ ਦਿਓ

Breaking News
ਚੰਡੀਗੜ੍ਹ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ' ਵਿਰੁੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 24 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਅਮਨ ਅਰੋੜਾ ਨੇ ਕੈਬਨਿਟ ਮੰਤਰੀਆਂ ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਧ ਦੇ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਅਮਨ ਅਰੋੜਾ ਨੇ ਕਿਹਾ ਕਿ 'ਯੁਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਲੋਕ ਵੀ ਇਸ ਮੁਹਿੰਮ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ ਅਤੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ।ਉਨ੍ਹਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਇਹ ਮੁਹਿੰਮ ਬਹੁਤ ਹੀ ਵਧੀਆ ਢੰਗ ਨਾਲ ਚਲਾਈ ਜਾ ਰਹੀ ਹੈ | ਹੁਣ ਤੱਕ ਹੈਰੋਇਨ, ਅਫੀਮ, ਗਾਂਜਾ ਅ...

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

Breaking News
ਲੁਧਿਆਣਾ, 25 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ। ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਰਾਜਨੀਤੀ ਦਾ ਖ਼ੇਤਰ ਅਜੇ ਵੀ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ, ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਤੇ ਨਿਜ਼ਾਮ ਦੇ ਵਡੇਰੇ ਹਿੱਤ ਵਿੱਚ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੇ ਸਿਧਾਂਤਾਂ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ...

ਕੈਗ ਰਿਪੋਰਟ ਨੇ ਮਚਾਈ ਪੰਜਾਬ ਵਿਧਾਨ ਸਭਾ ‘ਚ ਹਲਚਲ

Breaking News
ਚੰਡੀਗੜ੍ਹ, 25 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ 2016-17 ਤੋਂ 2021-22 ਦੀ ਮਿਆਦ ਲਈ ਜਨ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਬਾਰੇ ਕੈਗ ਰਿਪੋਰਟ ਅਤੇ ਅਪ੍ਰੈਲ 2019 ਤੋਂ ਮਾਰਚ 2022 ਤੱਕ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਬਾਰੇ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ ਦਾ ਹਵਾਲਾ ਦਿੰਦਿਆਂ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸੂਬਾ ਸਰਕਾਰ ਤੇ ਸੂਬੇ ਦੇ ਸਿਹਤ ਢਾਂਚੇ ਅਤੇ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਤਬਾਹ ਕਰਨ ਲਈ ਤਿੱਖਾ ਹਮਲਾ ਕੀਤਾ ਹੈ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਧਨਾਡਾਂ ਦੀ ਪਾਰਟੀ ਹੈ ਇਸ ਲਈ ਇਸ ਨੇ ਸੂਬੇ ਦੇ ਆਮ ਲੋਕਾਂ ਲਈ ਲੋੜੀਂਦੀਆਂ ਜਨਤਕ ਸਿਹਤ ਸੇਵਾਵਾਂ ਮੁਹੱਈਆ ਕਰਨ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਹਮੇਸ਼ਾਂ ਲੋਕਤੰਤਰ ਦੀਆਂ ਮੁਢਲੀਆਂ ਇਕਾਈਆਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥ...

ਹੁਣ ਹੋਵੇਗੀ ਵੱਡੀਆਂ ਮੱਛੀਆਂ ‘ਤੇ ਕਾਰਵਾਈ : ਸਖਤ ਆਦੇਸ਼

Breaking News
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ ਹਿੱਸੇ ਵਜੋਂ ਆਪਣੀ ਰਣਨੀਤੀ ਨੂੰ ਵਿਆਪਕ ਲਾਗੂਕਰਨ ਤੋਂ ਵੱਡੀਆਂ ਮੱਛੀਆਂ ਵਿਰੁੱਧ ‘ਤੇ ਤਿੱਖੇ ਹਮਲੇ ਵਿੱਚ ਤਬਦੀਲ ਕਰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮੁੱਖ ਨਸ਼ਾ ਤਸਕਰਾਂ/ਸਪਲਾਇਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਠੋਸ ਪੱਤਰ ਰਾਹੀਂ ਜਾਰੀ ਕੀਤੇ ਗਏ ਇਹਨਾਂ ਨਿਰਦੇਸਾਂ ਦਾ ਮੰਤਵ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਨਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਸ਼ੁਰੂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੇ ਗਏ 'ਯੁੱਧ ਨਾਸ਼ਿਆਂ ਵਿਰੁੱਧ' ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 2248 ਐਫਆਈਆਰਜ਼ ਦਰਜ ਕਰਕੇ 3957 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕੋਲੋਂ...

ਦੁਆਬੇ ਨੂੰ ਮਿਲਿਆ ਤਿੰਨ ਸਾਲਾਂ ‘ਚ ਤੀਜਾ ਮੈਡੀਕਲ ਕਾਲਜ

Breaking News
ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ। ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਭਾਵ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਹੋਣਗੀਆਂ, ਜਿਸ ਨਾਲ ਮੈਡੀਕਲ ਸਿੱਖਿਆ ਇਸ ਖੇਤਰ ਦੇ ਵਿਦਿਆਰ...

ਤਿੰਨ ਸਾਲਾਂ ‘ਚ ਵੇਰਕਾ ਨੇ ਕੀਤੇ ਨਵੇਂ ਰਿਕਾਰਡ ਕਾਇਮ

Breaking News
ਚੰਡੀਗੜ੍ਹ, 23 ਮਾਰਚ : ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਪੰਜਾਬ ਦੇ ਦੁੱਧ/ਡੇਅਰੀ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਵੇਰਕਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਚੰਡੀਗੜ੍ਹ ਵਿਖੇ ਐਤਵਾਰ ਨੂੰ ਮਿਲਕ ਫੈੱਡ ਦੇ ਡਾਇਰੈਕਟਰਾਂ ਰਣਜੀਤ ਸਿੰਘ, ਅਮਨਦੀਪ ਸਿੰਘ, ਰਾਮੇਸ਼ਵਰ ਸਿੰਘ, ਭੁਪਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮਿਲਕ ਫੈਡ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਪਰ ਮਾਨ ਸਰਕਾਰ ਨੇ ਇਸ ਨੂੰ ਮੁੜ ਸੁਰਜੀਤ ਕਰ ਦਿੱਤਾ।ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਵੇਰਕਾ ਨੂੰ ਅਮੂਲ ਨਾਲ ਮਿਲਾਉਣ ਲਈ ਈ.ਐੱਸ.ਆਰ ਕਾਨੂੰਨ ਬਦਲ ਦਿੱਤਾ ਸੀ, ਜਿਸ ਕਾਰਨ ਸੰਸਥਾ ਬਹੁਤ ਕਮਜ਼ੋਰ ਹੋ ਗਈ ਸੀ। ਪਹਿਲਾਂ ਇਸ ਵਿੱਚ 6000 ਪੱਕੇ ਮੁਲਾਜ਼ਮ ਸਨ, ਪਰ ਈ.ਐੱਸ.ਆਰ ਵਿੱਚ ਤਬਦੀਲੀ ਤੋਂ ਬਾਅਦ ਸਿਰਫ਼ 800 ਮੁਲਾਜ਼ਮ ਹੀ ਰਹਿ ਗਏ, ਬਾਕੀ ਹੋਰ ਵਿਭਾਗਾਂ ਵਿੱਚ ਚਲੇ ਗਏ। ਅਸੀਂ...

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਪੰਜਾਬ ਬਣਾਵਾਂਗੇ : ਭਗਵੰਤ ਮਾਨ

Breaking News
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਇੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਸਮਾਗਮ ਨਹੀਂ ਹੈ ਸਗੋਂ ਅੱਜ ਦਾ ਇਹ ਅਹਿਮ ਮੌਕਾ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤਾ।ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਦੇ ਪਾਸਾਰ ਲਈ ਸੂਬਾ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਿਮਾਣੇ ਜਿਹੇ ਯਤਨ ਵਜੋਂ 300 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਭਗਤ ਸਿੰਘ ਮੈਡੀਕਲ ...

ਵਿਜੀਲੈਂਸ ਨੇ ਵਿੱਢੀ ਭੋਜਨ ਸੁਰੱਖਿਆ ਮੁਹਿੰਮ

Breaking News
ਚੰਡੀਗੜ, 22 ਮਾਰਚ: ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਮੋਹਾਲੀ ਜਿਲੇ ਦੇ ਖਰੜ ਖੇਤਰ ਵਿੱਚ ਇੱਕ ਸਾਂਝੀ ਨਿਰੀਖਣ ਅਤੇ ਨਿਗਰਾਨੀ ਮੁਹਿੰਮ ਸੁਰੂ ਕੀਤੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਿਲਾ ਸਿਹਤ ਅਧਿਕਾਰੀ, ਮੋਹਾਲੀ ਦੀ ਨਿਗਰਾਨੀ ਹੇਠ ਬਿਊਰੋ ਯੂਨਿਟ ਮੋਹਾਲੀ ਅਤੇ ਫੂਡ ਸੇਫਟੀ ਵਿੰਗ ਮੋਹਾਲੀ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ, ਜਿਸਦਾ ਉਦੇਸ਼ ਭੋਜਨ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਸੀ।ਅਚਨਚੇਤ ਨਿਰੀਖਣ ਦੌਰਾਨ, ਸਾਂਝੀ ਟੀਮ ਨੇ ਖਰੜ ਵਿੱਚ ਭੋਜਨ ਬਣਾਉਣ ਵਾਲੀਆਂ ਇਕਾਈਆਂ, ਭੋਜਨ ਵਿਕਰੇਤਾ ਸਟਾਲਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦਾ ਦੌਰਾ ਕੀਤਾ। ਕੁੱਲ ਪੰਜ ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਸਫ਼ਾਈ ਦੇ ਮਿਆਰ ਵਿੱਚ ਕੁਤਾਹੀ ਦੇ ਚਲਦਿਆਂ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਵੀ ਲਏ ਗਏ। ਉਨਾਂ ਅੱਗੇ ਕਿਹਾ ਕਿ ਇਨਾਂ ਨਮੂਨਿਆਂ ਨੂੰ ਵਿਸਤਿ੍ਰ...

ਸੰਸਦੀ ਹਲਕਿਆਂ ਦੀ ਗੈਰਵਾਜਬ ਹੱਦਬੰਦੀ ਕੇਂਦਰ ਦਾ ਧੱਕਾ : ਭਗਵੰਤ ਮਾਨ

Breaking News
ਚੇਨਈ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੀ ਆਵਾਜ਼ ਦਬਾਉਣ ਲਈ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ ਗੈਰ-ਵਾਜਬ, ਨੁਕਸਦੇਹ ਅਤੇ ਗੈਰ-ਜਮਹੂਰੀ ਹੱਦਬੰਦੀ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਕਰਵਾਈ ਗਈ ਕਾਨਫਰੰਸ ਵਿੱਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਭਾਜਪਾ ਵੱਲੋਂ ਉਨ੍ਹਾਂ ਸੂਬਿਆਂ ਵਿੱਚ ਸੀਟਾਂ ਨੂੰ ਘਟਾਉਣਾ, ਜਿੱਥੇ ਉਹ ਜਿੱਤ ਨਹੀਂ ਸਕਦੇ, ਦਾ ਇਹ ਸ਼ਰਮਨਾਕ ਕੰਮ ਗੈਰ- ਜਮਹੂਰੀ ਹੈ ਅਤੇ ਅਸੀਂ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਭਗਵਾ ਪਾਰਟੀ ਦੇ ਨਾਪਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ।"ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਮਨਮਾਨੀ ਵਾਲੇ ਕਦਮ ਦਾ ਉਦੇਸ਼ ਸਿਰਫ਼ ਉਨ੍ਹਾਂ ਸੂਬਿਆਂ ਵਿੱਚ ਸੀਟਾਂ ਨੂੰ ਘਟਾ ਕੇ ਵਿਰੋਧੀ ਪਾਰਟੀਆਂ ਨੂੰ ਖਤਮ ਕਰਨ ਦਾ ਹੈ, ਜਿੱਥੇ ਭਾਜਪਾ ਜਿੱਤ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਜਪਾ ਉਸ ਹਿੰਦੀ ਪੱਟੀ ਵਿੱਚ ਸੀਟਾਂ ਵਧਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਜਿ...