Tuesday, February 10Malwa News
Shadow

Breaking News

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

Breaking News
ਫਾਜਿਲਕਾ 14 ਜੁਲਾਈ ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ ਕੀਤਾ ਜਾਵੇ।ਇਹ ਵੇਖਣ ਲਈ ਹਫਤੇ ਵਿੱਚ ਦੋ ਵਾਰੀ ਖੇਤ ਦਾ ਨਿਰੀਖਣ ਕਰਨਾ ਚਾਹੀਦਾ ਹੈ। ਸੁੰਡੀ ਦੇ ਹਮਲੇ ਵਾਲੇ ਫੁੱਲ ਡੋਡੀਆਂ ਵਿੱਚ ਮੋਰੀਆਂ ਜਾਂ ਸੁੰਡੀਆਂ ਹੋਣਗੀਆਂ । ਜੇਕਰ ਅਜਿਹੇ ਫੁੱਲਾਂ ਦੀ ਗਿਣਤੀ ਪੰਜ ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ ਖੇਤੀਬਾੜ੍ਹੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਕੀਤੀਆਂ ਜ਼ਹਿਰਾਂ ਦਾ ਛਿੜਕਾਅ ਕਰੋ । ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇ ਕਰੋ ਜਦੋ ਬੂਟੇ ਦੇ ਉਪਰਲੇ ਹਿੱਸੇ ਵਿੱਚ ਸਵੇਰੇ ਦਸ ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤੇ ਤੇ 6 ਹੋ ਜਾਵੇ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਸਮੇ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ...
ਏ.ਡੀ.ਸੀ. ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ 

ਏ.ਡੀ.ਸੀ. ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ 

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਐਸ.ਸੀ.ਓ.ਨੰਬਰ-32, ਪਹਿਲੀ ਮੰਜਿਲ, ਫੇਜ-1, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ, ਦੇ ਮਾਲਕ ਸਿਟਾਲਿਨਜੀਤ ਸਿੰਘ ਪੁੱਤਰ ਸ੍ਰੀ ਬਲਜੀਤ ਸਿੰਘ ਵਾਸੀ ਪਿੰਡ ਤੇ ਡਾਕਖਾਨਾ, ਦੁੱਗਲ ਕਲਾਂ, ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ, ਹਾਲ ਵਾਸੀ ਮਕਾਨ ਨੰਬਰ 436, ਫੇਜ-4, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲੈਟਸ ਦੇ ਕੰਮ ਲਈ ਲਾਇਸੰਸ ਨੰ: 209/ਆਈ.ਸੀ ਮਿਤੀ 24.09.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.09.20...
ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ

Breaking News
ਚੰਡੀਗੜ੍ਹ, 13 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ।ਦੱਸਣਯੋਗ ਹੈ ਕਿ ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ। ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖਾਦ ਕੰਟਰੋਲ ਆਰਡਰ 1985 ਅਨੁਸਾਰ ਇਨ੍ਹਾਂ ਵਿੱਚੋਂ 24 ਨਮੂਨੇ ਗ਼ੈਰ-ਮਿਆ...
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

Breaking News, Hot News
ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ  ਸਰਕਾਰੀ ਸਕੂਲਾਂ ਦੇ ਨਾਮ 'ਤੇ  ਰੱਖਣ  ਦਾ  ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ। ਸਿੱ...
ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

Breaking News, Hot News
ਅੰਮ੍ਰਿਤਸਰ, 13 ਜੁਲਾਈ 2024:ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ 'ਚ ਅੰਮ੍ਰਿਤਸਰ ਦਾ ਨਾਂ ਉਚਾ ਕੀਤਾ ਹੈ। ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਮਰਜੀਤ ਕੌਰ (13 ਸਾਲ) ਪੁੱਤਰੀ ਹਰਪਿੰਦਰ ਸਿੰਘ ਵਾਸੀ ਪਿੰਡ ਬੁੱਢਾ ਖੂਹ (ਅੰਮ੍ਰਿਤਸਰ) ਨੂੰ ਜਦੋਂ ਉਸ ਦੇ ਮਾਪੇ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਇਕੋ-ਕਾਰਡੀਓਗ੍ਰਾਫ਼ੀ ਕਰਨ 'ਤੇ ਪਤਾ ਲੱਗਾ ਕਿ ਉਸ ਦੇ ਦਿਲ 'ਚ ਛੇਕ ਹੈ। ਕਾਰਡੀਅਕ ਸੀ. ਟੀ. ਸਕੈਨ ਕਰਨ 'ਤੇ ਇਸ ਦੀ ਪੁਸ਼ਟੀ ਹੋ ਗਈ ਕਿ ਉਕਤ ਬੱਚੀ ਜਮਾਂਦਰੂ ਤੌਰ 'ਤੇ 'ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ' ਬਿਮਾਰੀ ਨਾਲ ਪੀੜਤ ਸੀ। ਜਿਸ ਦੇ ਚੱਲਦਿਆਂ ਉਸ ਦੀ ਪਲਮਨਰੀ ਆਰਟੀ 'ਚੋਂ ਇਕ ਨਾੜੀ ਨਿਕਲ ਕੇ ਦਿਲ ਦੇ ਖੱਬੇ ਪਾਸੇ ਚਲੀ ਗਈ ਸੀ, ਜਿਸ ਨਾਲ ਉਸ ਦੇ ਦਿਲ 'ਚ ਗੰਦਾ ਖੂਨ ਆਕਸੀਜਨ ਯੁਕਤ ਚੰਗੇ ਖੂਨ 'ਚ ਮਿਕਸ ਹੋ ਰਿਹਾ ਸੀ। ਸਰ...
16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

Breaking News, Hot News
ਅੰਮ੍ਰਿਤਸਰ, 13 ਜੁਲਾਈ 2024--          ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।               ਉਨਾਂ ਦੱਸਿਆ ਕਿ 16 ਜੁਲਾਈ ਨੂੰ ਡੀ.ਏ.ਵੀ. ਕਾਲਜ (ਔਰਤਾਂ) ਬੇਰੀ ਗੇਟ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾ...
ਜਲੰਧਰ ਵਿਚ ਆਪ ਦੀ ਵੱਡੀ ਜਿੱਤ, ਭਗਵੰਤ ਮਾਨ ਨੇ ਕੀਤਾ ਵੋਟਰਾਂ ਦਾ ਧੰਨਵਾਦ

ਜਲੰਧਰ ਵਿਚ ਆਪ ਦੀ ਵੱਡੀ ਜਿੱਤ, ਭਗਵੰਤ ਮਾਨ ਨੇ ਕੀਤਾ ਵੋਟਰਾਂ ਦਾ ਧੰਨਵਾਦ

Breaking News
ਜਲੰਧਰ : ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਪਿਛੋਂ ਆਮ ਆਦਮੀ ਪਾਰਟੀ ਨੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਆਪ ਉਮੀਦਵਾਰ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਦਾ ਸਾਰਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਰ ਜਾਂਦਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਐੱਕਸ 'ਤੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ-ਬਹੁਤ ਵਧਾਈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈੱਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ। ਮੋਹਿੰਦਰ ਭਗਤ ਨੂੰ ਬਹੁਤ-ਬਹੁਤ ਮੁਬਾਰਕਾਂ।...
ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਮੱਦੇਨਜ਼ਰ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਮੱਦੇਨਜ਼ਰ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

Breaking News
ਬਠਿੰਡਾ, 12 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂਅਤੇ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾਰਕਫੈੱਡ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ 500 ਵੱਖ-ਵੱਖ ਕਿਸਮ ਦੇ ਪੌਦੇ ਲਗਾਉਣ ਦੀ ਸ਼ੁਰੂਆਤ ਐਡੀਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ੍ਰੀ ਐਸ.ਪੀ.ਐਸ ਪਰਮਾਰ, ਆਈ.ਪੀ.ਐਸ ਵੱਲੋਂ ਸਥਾਨਕ ਮਾਰਕਫੈੱਡ ਦਫ਼ਤਰ ਵਿਖੇ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਤੇ ਡਾਇਰੈਕਟਰ ਮਾਰਕਫੈੱਡ ਸ੍ਰੀ ਟਹਿਲ ਸਿੰਘ ਸੰਧੂ ਨੇ ਵੀ ਪੌਦੇ ਲਗਾਉਣ ਦੀ ਰਸਮ ਨਿਭਾਈ। ਇਸ ਮੌਕੇ ਤੇ ਸ੍ਰੀ ਐਸ.ਪੀ.ਐਸ ਪਰਮਾਰ ਨੇ ਮਾਰਕਫੈਡ ਵਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਲਗਾਏ ਜਾ ਰਹੇ ਪੌਦਿਆਂ ਨੂੰ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਇਹ ਵੀ ਪ੍ਰੇਰਿਤ ਕੀਤਾ ਕਿ ਲਗਾਏ ਜਾ ਰਹੇ ਪੌਦਿਆਂ ਦੀ ਬਾਅਦ ਵਿਚ ਸਾਂਭ-ਸੰਭਾਲ ਕਰਨੀ ਵੀ ਯਕੀਨੀ ਬਣਾਈ ਜਾਵੇ।  ਇਸ ਦੌਰਾਨ ਡਾਇਰੈਕਟਰ ਮਾਰਕਫੈੱਡ ਸ੍ਰੀ...
ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

Breaking News, Hot News
ਫਰੀਦਕੋਟ 12 ਜੁਲਾਈ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ।ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 28 ਅਗ...
ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

Breaking News, Hot News
ਚੰਡੀਗੜ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ ਵ...