ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ
*ਖੁਰਾਲਗੜ੍ਹ, 6 ਫਰਵਰੀ*: ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵਾਂ ...








