Monday, October 5Malwa News
Shadow

Breaking News

ਪੁਲੀਸ ਨੇ 12ਵੇਂ ਦਿਨ ਫੜ੍ਹੇ 118 ਨਸ਼ਾ ਤਸਕਰ : 543 ਛਾਪੇ

Breaking News
ਚੰਡੀਗੜ੍ਹ, 12 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 12ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 543 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 71 ਐਫਆਈਆਰ ਦਰਜ ਕਰਕੇ 118 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 12 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1658 ਹੋ ਗਈ ਹੈ। ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 994 ਗ੍ਰਾਮ ਹੈਰੋਇਨ, 4633 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.47 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕ...

ਪੰਜਾਬ ‘ਚੋਂ 76 ਕਿੱਲੋ ਹੈਰੋਇਨ ਤੇ 50 ਕਿੱਲੋ ਅਫੀਮ ਬਰਾਮਦ : ਚੀਮਾ

Breaking News
ਚੰਡੀਗੜ੍ਹ, 11 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਹਰਪਾਲ ਚੀਮਾ ਨੇ 'ਆਪ' ਦੇ ਬੁਲਾਰੇ ਨੀਲ ਗਰਗ ਦੇ ਨਾਲ ਚੰਡੀਗੜ੍ਹ ਪਾਰਟੀ ਦਫਤਰ 'ਚ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ। ਸਾਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਸਫਲਤਾਪੂਰਵਕ ਚੱਲ ਰਹੀ ਹੈ। ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1072 ਐਫਆਈਆਰ...

ਪੰਜਾਬ ਵਿਧਾਨ ਸਭਾ ਦਾ ਸਰਚ ਇੰਜਨ ਲਾਂਚ

Breaking News
ਚੰਡੀਗੜ੍ਹ 11 ਮਾਰਚ : ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਰਚੇਬਲ ਇੰਜਣ ਰਾਹੀਂ ਹੁਣ 1947 ਤੋਂ ਲੈ ਕੇ ਹੁਣ ਤੱਕ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ/ਕਾਰਵਾਈਆਂ ਵਿੱਚੋਂ ਕਿਸੇ ਵੀ ਵਿਸ਼ੇ ਨੂੰ ਖੋਜਣਾ ਅਤੇ ਕਿਸੇ ਵੀ ਤੱਥ ਨੂੰ ਲੱਭਣਾ ਆਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਚੇਬਲ ਇੰਜਣ ਪੰਜਾਬੀ ਯੂਨੀਵਰਸਿਟੀ ਪਟਿਆਲਾ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਸੀਡੈਕ ਨੋਇਡਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਡਾ. ਗੁਰਪ੍ਰੀਤ ਲਹਿਲ, ਪ੍ਰੋਫੈਸਰ ਅਤੇ ਕੰਸਲਟੈਂਟ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਉਨ੍ਹਾਂ ਦੀ ...

ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਭਗਵੰਤ ਮਾਨ

Breaking News
ਚੰਡੀਗੜ੍ਹ, 11 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਅਤੇ ਇਸ ਮੌਕੇ ਹਰ ਪੰਜਾਬੀ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਪਣੀ ਫੇਰੀ ਦੌਰਾਨ ਭਾਰਤ ਦੇ ਰਾਸ਼ਟਰਪਤੀ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਗਵਾਹ ਬਣਨਗੇ।ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਅੱਜ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਬੁੱਧਵਾਰ ਨੂੰ ਉਹ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕ...

ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਉਸਾਰੀ ਤੁਰੰਤ ਮੁਕੰਮਲ ਕਰਨ ਦੇ ਆਦੇਸ਼

Breaking News
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ ਹਸਪਤਾਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਇੰਸਟੀਚਿਊਟ ਤੇ ਸਿਵਲ ਹਸਪਤਾਲ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ 21.41 ਏਕੜ ਰਕਬੇ ਵਿੱਚ 418.30 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ ਇਸ ਨਾਲ 300 ਬਿਸਤਰਿਆਂ ਦਾ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਮੈਡੀਕਲ ਵਿਦਿਆਰਥੀਆਂ ਲਈ ਸਾਲਾਨਾ 150 ਸੀਟਾਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੌਜੂਦਾ ਮੈਡੀਕਲ ਹਸਪਤਾਲ ਕੈਂਪਸ ਹੁਸ਼ਿਆਰਪੁਰ ਵਿੱਚ ਅਤਿ-ਆਧੁਨਿਕ ਹਸਪਤਾਲ ਵਿੱਚ ਦੋ ਬੇਸਮੈਂਟਾਂ, ਗਰਾਊਂਡ ਤੇ ਅੱਠ ਮੰਜ਼ਿਲਾਂ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਮੈਡੀਕਲ ਕਾਲਜ ਵਿੱਚ ਇ...

ਕਿਸਾਨਾ ਦੀ ਆਮਦਨ ਵਧਾਉਣ ਲਈ ਸਰਕਾਰ ਦਾ ਵੱਡਾ ਉਪਰਾਲਾ

Breaking News
ਚੰਡੀਗੜ੍ਹ, 10 ਮਾਰਚ: ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਧ ਪੈਦਾਵਾਰ ਵਾਲਾ ਮੱਕੀ ਦਾ ਨਵਾਂ ਹਾਈਬ੍ਰਿਡ, ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਦੋਹਰੇ ਉਦੇਸ਼ ਵਾਲਾ ਹਾਈਬ੍ਰਿਡ ਬੀਜ ਅਨਾਜ ਅਤੇ ਸਾਈਲੇਜ ਉਤਪਾਦਨ ਦੋਵਾਂ ਲਈ ਢੁਕਵਾਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਹਾਈਬ੍ਰਿਡ ਕਿਸਮ ਦੀ ਬਿਜਾਈ ਮਈ ਦੇ ਆਖਰੀ ਹਫ਼ਤੇ ਤੋਂ ਜੂਨ ਦੇ ਅੰਤ ਤੱਕ ਕੀਤੀ ਜਾ ਸਕਦੀ ਹੈ, ਜੋ 96 ਦਿਨਾਂ ਵਿੱਚ ਪੱਕ ਕੇ ਤਿਆਰ ਹੁੰਦੀ ਹੈ। ਬਿਜਾਈ ਦਾ ਖਾਸ ਸਮਾਂ ਅਤੇ ਫਸਲ ਤਿਆਰ ਹੋਣ ਲਈ ਲੱਗਣ ਵਾਲਾ ਘੱਟ ਸਮਾਂ ਕਿਸਾਨਾਂ ਲਈ ਲਾਭਦਾਇਕ ਹੋ ਸਕਦਾ ਹੈ, ਜਿਸ ਨਾਲ ਇੱਕ ਹੀ ਸੀਜ਼ਨ ਵਿੱਚ ਫ਼ਸਲ ਨੂੰ ਕਈ ਵਾਰ ਪ੍ਰਾਪਤ ਕੀਤੀ ਜਾ ਸਕਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਸਟੇਟ ਵੇਰੀਏਟਲ ਅਪਰੂਵਲ ਕਮੇਟੀ...

ਸਰਕਾਰ ਵਲੋਂ ਬੇਸਹਾਰਾ ਬੱਚਿਆਂ ਨੂੰ 367 ਕਰੋੜ ਦੀ ਸਹਾਇਤਾ

Breaking News
ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ  ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ 'ਤੇ ਖ਼ਰਚ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਬੇਸਹਾਰਾ ਬੱ...

ਵਿਦੇਸ਼ ਟਰੇਨਿੰਗ ‘ਤੇ ਜਾ ਰਹੇ 36 ਪ੍ਰਿੰਸੀਪਲਾਂ ਦੇ ਬੈਚ ਨੂੰ ਮੁੱਖ ਮੰਤਰੀ ਵਲੋਂ ਹਰੀ ਝੰਡੀ

Breaking News
ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ...

ਔਰਤਾਂ ਦੇ ਅਧਿਕਾਰਾਂ ਲਈ ਸਰਕਾਰ ਸੁਹਿਰਦ : ਭਗਵੰਤ ਮਾਨ

Breaking News
ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ। ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਚਾਰ -ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪੇਸ਼ਕਦਮੀ ਦਾ  ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਲਈ ਸੁਚੱਜਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਅੱਗੇ ਆ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰਜ਼ ’ਤੇ ਸੂਬਾ ਸਰਕਾਰ ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨਵੇਂ ਕਾਰੋਬਾਰਾਂ ਸਬੰਧੀ ਵਿਚਾਰ-ਚਰਚਾ ਲਈ ਬ੍ਰੇਨਸਟੌਰਮਿੰਗ ਸੈ...

ਬੱਬਰ ਖਾਲਸਾ ਦੇ ਤਿੰਨ ਕਾਰਕੁੰਨ ਗ੍ਰਿਫਤਾਰ

Breaking News
ਜਲੰਧਰ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਨੌਸ਼ਹਿਰਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ; ਕਪੂਰਥਲਾ ਦੇ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਤਰਨਤਾਰਨ ਦੇ ਪਿੰਡ ਫਤਿਹਾਬਾਦ ਦੇ ਰਹਿਣ ਵਾਲੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਪਿਸਤੌਲਾਂ-ਜਿਨ੍ਹਾਂ ਵਿਚੋਂ ਦੋ ਅਤਿ-ਆਧੁਨਿਕ ਪਿਸਤੌਲਾਂ – ਇੱਕ .30 ਬੋਰ ਪੀਐਕਸ5 ਸਟੌਰਮ (ਬਰੇਟਾ) ਅਤੇ 9 ਐਮਐਮ ਗਲੌਕ ਪਿਸਤੌਲ - ਅਤੇ ਦੋ ਦੇਸੀ ਪਿ...