Monday, October 5Malwa News
Shadow

Breaking News

ਨਸ਼ੇ ‘ਤੇ ਕਾਬੂ ਪਾਉਣ ਲਈ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨਾਲ ਸਮਝੌਤਾ

Breaking News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਸੂਬੇ ਭਰ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ 10 ਘੰਟੇ ਦਾ ਵਿਆਪਕ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ ਸ਼ੁਰੂ ਕੀਤਾ ਜਾਵੇਗਾ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ, ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪ੍ਰੋ. (ਡਾ.) ਸੰਜੀਵ ਪੁਰੀ ਅਤੇ ਡਾਇਰੈਕਟਰ ਈਐਮਆਰਸੀ ਪਟਿਆਲਾ ਦਲਜੀਤ ਅਮੀ ਵਿਚਕਾਰ ਸਮਝੌਤਾ ਸਹੀਬੱਧ ਕੀਤਾ ਗਿਆ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਸੂਬੇ ਦੀ ਵਿਆਪਕ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਾ ਹਿੱਸਾ...

ਸੱਤਵੇਂ ਦਿਨ 687 ਛਾਪੇਮਾਰੀਆਂ ਤੋਂ ਬਾਅਦ 111 ਨਸ਼ਾ ਤਸਕਰਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਦੇ ਮੁਕੰਮਲ ਖ਼ਤਮੇ ਲਈ ਵਿੱਢੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਨੂੰ ,ਲਗਾਤਾਰ ਸੱਤਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-9’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਸਰਹੱਦੀ ਜ਼ਿਲਿ੍ਹਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਾਰੇ ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਏ ਜਾਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾਵੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ...

ਪੰਜਾਬ ਦੇ 161 ਸਰਕਾਰੀ ਸਕੂਲਾਂ ਨੂੰ ਮਿਲੇ ਬੈਸਟ ਸਕੂਲ ਐਵਾਰਡ

Breaking News
ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ "ਬੈਸਟ ਸਕੂਲ ਐਵਾਰਡ" ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਨੂੰ 2.5 ਲੱਖ ਰੁਪਏ, ਹਰੇਕ ਮਿਡਲ ਸਕੂਲ ਨੂੰ 5 ਲੱਖ ਰੁਪਏ, ਹਰੇਕ ਹਾਈ ਸਕੂਲ ਨੂੰ 7.5 ਲੱਖ ਰੁਪਏ ਅਤੇ ਹਰੇਕ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲੱਖ ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਸਖ਼ਤ ਮਾਪਦੰਡਾਂ ਜਿਵੇਂ ਵ...

ਖੰਨਾ ਤੇ ਅੰਮ੍ਰਿਤਸਰ ‘ਚ ਚੱਲਿਆ ਬੁਲਡੋਜ਼ਰ

Breaking News
ਚੰਡੀਗੜ੍ਹ, 6 ਮਾਰਚ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਜੇ.ਸੀ.ਬੀ. ਮਸ਼ੀਨਾਂ ਦੀ ਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੁਆਰਾ ਬਣਾਏ ਗਏ ਦੋ ਮੰਜ਼ਿਲਾ ਘਰਾਂ ਅਤੇ ਦੁਕਾਨਾਂ ਨੂੰ ਢਾਹ ਦਿੱਤਾ। ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਜ਼ਰੀਏ ਨਸ਼ਾ ਤਸਕਰੀ ਵਿਰੁੱਧ ਇੱਕ ਸਖ਼ਤ ਸੰਦੇਸ਼ ਦਿੱਤਾ ਗਿਆ। ਢਾਹੀਆਂ ਗਈਆਂ ਜਾਇਦਾਦਾਂ ਦੋ ਨਾਮੀ ਨਸ਼ਾ ਤਸਕਰਾਂ ਗੁਰਮੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਸੋਨੂੰ ਦੀਆਂ ਸਨ। ਦੱਸਣਯੋਗ ਹੈ ਕਿ ਗੁਰਮੀਤ ਸਿੰਘ ਵਿਰੁੱਧ ਤਿੰਨ ਕੇਸ ਦਰਜ ਕੀਤੇ ਗਏ ਹਨ, ਜਿਸ ਤੋਂ 325 ਗ੍ਰਾਮ ਸਮੈਕ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੰਦੀਪ ਸਿੰਘ ਵਿਰੁੱਧ ਚਾਰ ਕੇਸ ਦਰਜ ਹਨ, ਜਿਨ੍ਹਾਂ...

ਜਲੰਧਰ ਨੂੰ ਨਸ਼ਾਮੁਕਤ ਬਣਾਉਣ ਲਈ ਰੋਡ ਮੈਪ ਤਿਆਰ : ਅਰੋੜਾ

Breaking News
ਜਲੰਧਰ, 6 ਮਾਰਚ : ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੂਲਪਰੂਫ ਰੋਡਮੈਪ ਤਿਆਰ ਕੀਤਾ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਕਿਸੇ ਵੀ ਅਹੁਦੇ ਅਤੇ ਸਿਆਸੀ ਰਸੂਖ ਵਾਲਾ ਕਿਉਂ ਨਾ ਹੋਵੇ।ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦੇ ਮੈਂਬਰ ਸ਼੍ਰੀ ਅਮਨ ਅਰੋੜਾ ਨੇ ਜਲੰਧਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ। ਸ਼੍ਰੀ ਅਮਨ ਅਰੋੜਾ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਸਮੇਤ ਨਸ਼ਿਆਂ ਦੀ ਤਸਕਰੀ ਵਿਰੁ...

ਮੁੱਖ ਮੰਤਰੀ ਵਲੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਦੇ ਲੋਕਾਂ ਨੂੰ ਸਹਿਯੋਗ ਦੀ ਅਪੀਲ

Breaking News
ਮੁਹਾਲੀ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪਰ ਉਨ੍ਹਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ।ਮੁੱਖ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ...

ਨਸ਼ਾ ਪੀੜਤਾਂ ਦੇ ਪੁਨਰਵਾਸ ਦਾ ਪ੍ਰਬੰਧ ਵੀ ਸਰਕਾਰ ਕਰੇਗੀ : ਡਾ. ਬਲਬੀਰ ਸਿੰਘ

Breaking News
ਫਰੀਦਕੋਟ 6 ਮਾਰਚ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੀ ਸਫਲਤਾ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਨਸ਼ਿਆ ਤੋਂ ਪੀੜਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬਣੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਦੌਰੇ ਦੌਰਾਨ ਪ੍ਰਸ਼ਾਸ਼ਨਿਕ ਅਧਿਕਾਰੀਆਂ, ਸਿਹਤ ਵਿਭਾਗ, ਮੈਡੀਕਲ ਕਾਲਜ ਦੇ ਅਧਿਕਾਰੀਆਂ ਨਾਲ ਨਸ਼ਾ ਛੁਡਾਊ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜਾ ਲੈਣ ਉਪਰੰਤ ਕੀਤਾ।ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਾ ਛੁਡਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱ...

ਪੰਜਾਬ ‘ਚ 789 ਨਸ਼ਾ ਤਸਕਰ ਕਰ ਲਏ ਕਾਬੂ : ਅਰੋੜਾ

Breaking News
ਚੰਡੀਗੜ੍ਹ, 5 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁਧ' ਦੀ ਸਫਲਤਾ ਬਾਰੇ ਦੱਸਿਆ ਅਤੇ ਇਸ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਮੀਡੀਆ ਨਾਲ ਸਾਂਝੀਆਂ ਕੀਤੀਆਂ। ਬੁੱਧਵਾਰ ਨੂੰ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ। ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਬਹੁਤ ਵੱਡੀ ਸਫਲਤਾ ਮਿਲੀ ਹੈ ਅਤੇ ਆਮ ਲੋਕਾਂ ਵੱਲੋਂ ਇਸ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ, ਇਸ ਲਈ ਲੋਕ ਇਸ ਮੁਹਿੰਮ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਹੇ ਹਨ।ਇਸ ਮੁਹਿੰਮ ਸਬੰਧੀ ਸਾਰੀ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ 1 ਮਾਰਚ ਤੋਂ ਸ਼ੁਰੂ ਹੋਈ ਸੀ ਅਤੇ ਸਿਰਫ਼ ਚਾਰ ਦਿਨਾਂ ਵਿੱਚ ਭਾਵ 4 ਮਾਰਚ ਤੱਕ ਪੁਲਿਸ ਨੇ ਨਾਰਕੋਟਿ...

ਪੰਜਵੇਂ ਦਿਨ ਕੀਤੇ 75 ਨਸ਼ਾ ਤਸਕਰ ਗ੍ਰਿਫਤਾਰ

Breaking News
ਚੰਡੀਗੜ੍ਹ, 5 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਪੰਜਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 27.7 ਕਿਲੋਗ੍ਰਾਮ ਹੈਰੋਇਨ ਅਤੇ 3.06 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ ਪੰਜ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 547 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਅਫੀਮ ਅਤੇ 2060 ਨਸ਼ੀਲੀਆਂ ਗੋਲੀਆਂ/ਟੀਕੇ ਵੀ ਬਰਾਮਦ ਕੀਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾ...

50 ਹਜਾਰ ਹੋਰ ਨੌਜਵਾਨਾਂ ਨੂੰ ਦੇਵਾਂਗੇ ਸਰਕਾਰੀ ਨੌਕਰੀਆਂ : ਭਗਵੰਤ ਮਾਨ

Breaking News
ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ ਜੋ ਸਹਿਕਾਰਤਾ, ਸਿਹਤ ਤੇ ਪਰਿਵਾਰ ਭਲਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 51000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਮ...