Tuesday, February 10Malwa News
Shadow

Breaking News

ਬਿਜਲੀ ਦੀ ਉਪਲੱਭਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ

ਬਿਜਲੀ ਦੀ ਉਪਲੱਭਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ

Breaking News
ਅੰਮ੍ਰਿਤਸਰ 9 ਜੁਲਾਈ 2024—ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ।           ਇਸ ਸਬੰਧੀ ਪੀ ਐਸ ਪੀ ਸੀ ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬੇ ਭਰ ਵਿੱਚ ਝੌਨੇ ਦੀ ਫਸਲ ਦੀ ਬਿਜਾਈ ਲਈ ਖੇਤਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਨਾਲ ਨਾਲ ਕਿਸੇ ਵੀ ਖਪਤਕਾਰ ਵਰਗ ਤੇ ਕੋਈ ਕੱਟ ਨਹੀਂ ਲਗਾਏ ਗਏ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲ...
ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

Breaking News
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਜਸਟਿਸ ਸ੍ਰੀ ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ, ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿ...
 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

Breaking News
ਚੰਡੀਗੜ੍ਹ, 9 ਜੁਲਾਈ:  ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।ਅੱਜ ਇੱਥੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨ...
ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

Breaking News
ਡੀਗੜ, 8 ਜੁਲਾਈ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ  ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ...
ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

Breaking News
ਚੰਡੀਗੜ੍ਹ/ਜਲੰਧਰ, 8 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਜੰਗ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ- ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ  ਮੁੱਖ ਹਮਲਾਵਰ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ, ਦੋਵੇਂ ਲੱਤਾਂ ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ।  ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਉਕਤ ਦੋਸ਼ੀ ਦੀ ਗ੍ਰਿਫਤਾਰੀ ਤੋਂ ਕੁੁਝ ਘੰਟਿਆਂ ਤੋਂ ਬਾਅਦ ਹੀ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸਦੇ ਖੁਲਾਸੇ ਮੁਤਾਬਕ ਦੱਸ...
ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

Breaking News
 ਚੰਡੀਗੜ੍ਹ, 5 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਕੁਰਾਲੀ ਦੇ ਸਾਬਕਾ ਨਗਰ ਕੌਂਸਲਰ ਗੌਰਵ ਗੁਪਤਾ ਨੂੰ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਕਾਰਜਕਾਰੀ ਅਫ਼ਸਰ(ਈ.ਓ) ਗਿਰੀਸ਼ ਵਰਮਾ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਗਿਰੀਸ਼ ਵਰਮਾ ਅਤੇ ਉਸਦੇ ਸਾਥੀਆਂ ਸੰਜੀਵ ਕੁਮਾਰ ਵਾਸੀ ਖਰੜ ਅਤੇ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਜੋ ਕਿ ਕਲੋਨਾਈਜ਼ਰ ਹਨ, ਨੂੰ ਪਹਿਲਾਂ ਹੀ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਅਦਾਲਤ ਨੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਗੌਰਵ ਗੁਪਤਾ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਕੋਲ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਲਈ ਸਾਲ 2022 ਵਿੱਚ ਐਫ.ਆਈ.ਆਰ. ਨੰ. 18 ਦਰਜ ਕੀਤੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ...
ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

Breaking News
ਫ਼ਿਰੋਜ਼ਪੁਰ, 4 ਜੁਲਾਈ 2024.             ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।             ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 70056 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ...
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਜੁਲਾਈ     ''ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।'' ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।     ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਔਰਤਾਂ ਦੇ ਸ਼ਸਕਤੀਕਰਨ, ਸੁਰੱਖਿਆ, ਭਲਾਈ ਅਤੇ ਔਰਤਾਂ ਦੇ ਸਿਹਤ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਕ ਨਵੀਂ ਸ਼ਾਖਾ ਦੀ ਸਥਾਪਨਾ ਕੀਤੀ ਗਈ ਹੈ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ।    ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਹੱਬ ਬਣਾਉਣ ਦਾ ਉਦੇਸ਼ "ਪੇਂਡੂ ਔਰਤਾਂ ਨੂੰ ਹੁਨਰ ਵਿਕਾਸ, ਰੁਜ਼ਗਾਰ, ਡਿਜੀਟਲ ਸਾਖਰਤਾ, ਆਰਥਿਕ ਸ਼ਕਤੀਕਰਨ ਸਿਹਤ ਅਤੇ ਪੋਸ਼ਣ ਦੇ ਮੌਕ...
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

Breaking News
ਚੰਡੀਗੜ੍ਹ, 4 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ। ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰ...
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ

Breaking News
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਸਮੁੱਚੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਇੱਕ ਵੱਡੀ ਸਫ਼ਲਤਾ ਕਰਾਰ ਦਿੰਦਿਆਂ ਖੇਤੀਬਾੜੀ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਇਸ ਸੀਜ਼ਨ ਵਿੱਚ ਡੀ.ਐਸ.ਆਰ. ਤਕਨੀਕ ਅਧੀਨ 5 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ...