Monday, October 5Malwa News
Shadow

Breaking News

ਸਰਕਾਰ ਵਲੋਂ 235 ਤਹਿਸੀਲਦਾਰਾਂ ਦੀਆਂ ਕਰ ਦਿੱਤੀਆਂ ਬਦਲੀਆਂ

Breaking News
ਚੰਡੀਗੜ੍ਹ, 5 ਮਾਰਚ : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਾਰਵਾਈ ਕਰਦਿਆਂ ਅੱਜ 235 ਤਹਿਸੀਲਦਾਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਬੀਤੇ ਦਿਨੀਂ ਤਹਿਸੀਲਦਾਰਾਂ ਵੱਲੋਂ ਹੜਤਾਲ ਕਰਕੇ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਤੇ ਸਰਕਾਰ ਵੱਲੋਂ ਛੁੱਟੀ ਤੇ ਗਏ ਤਹਿਸੀਲਦਾਰਾਂ ਡਿਊਟੀਜ਼ ਤੇ ਪਰਤਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ।ਤਹਿਸੀਲਦਾਰਾਂ ਵੱਲੋਂ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਾਅਦ ਸਰਕਾਰ ਨੇ ਸਖਤ ਰੁਖ ਅਪਣਾਇਆ। ਅੱਜ 235 ਤਹਿਸੀਲਦਾਰਾਂ ਦੀਆ ਬਦਲੀਆਂ ਕਰ ਦਿੱਤੀਆਂ ਗਈਆਂ ਹਨ ਕਿ 15 ਤਹਿਸੀਲਦਾਰਾਂ ਨੂੰ ਕੱਲ ਹੀ ਸਸਪੈਂਡ ਕਰ ਦਿੱਤਾ ਗਿਆ ਸੀ।ਸਰਕਾਰ ਵੱਲੋਂ ਕਈ ਅਧਿਕਾਰੀਆਂ ਦਾ ਤਬਾਦਲਾ 200 ਤੋਂ 250 ਕਿਲੋਮੀਟਰ ਦੂਰ ਕਰ ਦਿੱਤਾ ਗਿਆ ਹੈ।100 ਕਿਲੋਮੀਟਰ ਦੇ ਘੇਰੇ ਅੰਦਰ ਕਿਸੇ ਨੂੰ ਵੀ ਨਹੀਂ ਰੱਖਿਆ ਗਿਆ।ਪੰਜਾਬ ਸਰਕਾਰ ਕਿਸੇ ਵੀ ਹਾਲਤ 'ਚ ਆਪਣੇਫੈਸਲੇ ਤੋਂ ਪਿੱਛੇ ਮੁੜਨ ਲਈ ਤਿਆਰ ਨਹੀਂ ਹੈ।ਸੀਐਮ ਮਾਨ ਵੱਲੋਂ ਕੱਲ ਕਈ ਤਹਿਸੀਲਾਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਸਾਰੇ ਕੰਮਾਂ ਦਾ ਜਾਇਜਾ ਲਿਆ।ਸ. ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਆਮ ਲੋਕਾਂ ਦੀ ਖੱਜਲ ਖੁਆਰਤਾ ਕਿਸੇ ਵੀ ਹਾਲਤ 'ਚ ਬਰਦਾ...

ਹੁਣ ਪਾਕਿਸਤਾਨ ‘ਚੋਂ ਡਰੋਨਾ ਰਾਹੀਂ ਨਹੀਂ ਆਵੇਗਾ ਨਸ਼ਾ

Breaking News
ਚੰਡੀਗੜ੍ਹ, 4 ਮਾਰਚ: 'ਯੁੱਧ ਨਸ਼ੇ ਦੇ ਵਿਰੁੱਧ' ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਅਤਿ ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਐਲਾਨ ਪੰਜਾਬ ਪੁਲਿਸ ਵੱਲੋਂ ਪੀਸੀਏ ਸਟੇਡੀਅਮ, ਮੁੱਲਾਂਪੁਰ ਵਿਖੇ ਕੀਤਾ ਜਿੱਥੇ ਜਨਤਕ ਅਤੇ ਨਿੱਜੀ ਖੇਤਰ ਦੀਆਂ ਤਿੰਨ ਕੰਪਨੀਆਂ ਨੇ ਆਪਣੀਆਂ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਗੌਰਵ ਯਾਦਵ ਅਤੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਿੰਨੋਂ ਕੰਪਨੀਆਂ ਨੇ ਪਾਕਿਸਤਾਨ ਨਾਲ ਲੱਗਦੀ ਚੁਣੌਤੀਪੂਰਨ ਸਰਹੱਦ 'ਤੇ ਨਸ਼ੀਲੇ ਪਦਾਰਥਾ...

ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕਰਨ ਦਾ ਐਲਾਨ

Breaking News
ਫ਼ਤਹਿਗੜ੍ਹ ਸਾਹਿਬ, 4 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ...

ਵੱਡੀ ਪ੍ਰਾਪਤੀ : ਡਿਜੀਟਲ ਮੈਨੇਜਮੈਂਟ ਵਾਲਾ ਪੰਜਾਬ ਪਹਿਲਾ ਸੂਬਾ

Breaking News
ਚੰਡੀਗੜ੍ਹ 4 ਮਾਰਚ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕੀਤੇ ਗਏ ਹਨ।ਇਹ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਵਿਗਿਆਨਕ ਮੁਲਾਂਕਣ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। SONAR ਅਤੇ LiDAR ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਕਰਕੇ, ਇਹ ਸੈਂਟਰ ਛੋਟੇ ਖਣਿਜਾਂ ਦੀ ਸਹੀ ਮਾਤਰਾ ਨਿਰਧਾਰਤ ਕਰਨ ਅਤੇ ਮਾਈਨਿੰਗ ਤੋਂ ਪਹਿਲਾਂ ਅਤੇ ਮਾਈਨਿੰਗ ਤੋਂ ਬਾਅਦ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ, ਇਹ ਵਿਭਾਗ ਨੂੰ ਮਾਨਸੂਨ ਤੋਂ ਪਹਿਲਾਂ ਅਤੇ ਮਾਨਸੂਨ ਤੋਂ ਬਾਅਦ ਦੇ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ, ਜਿਸ ਨਾਲ ਦਰਿਆਵਾਂ ਦੇ ਤਲ ਅਤੇ ਮਾਈਨਿੰਗ ਸਥਾਨਾਂ ਦਾ ਵਿਆਪਕ ਮੁਲਾਂਕਣ ਯਕੀਨੀ ਬਣਾਇਆ ਜਾ ਸਕੇਗਾ।ਕੈਬਿਨੇਟ ਮੰਤਰੀ ਸ੍ਰੀ ਬ...

ਭਰਿਸ਼ਟ ਅਫਸਰਾਂ ਅੱਗੇ ਸਰਕਾਰ ਝੁਕੇਗੀ ਨਹੀਂ : ਭਗਵੰਤ ਮਾਨ ਦਾ ਖੁੱਲ੍ਹਾ ਚੈਲੰਜ

Breaking News
ਮੋਹਾਲੀ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀ ਆਪਣੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਵਿਜੀਲੈਂਸ ਦੀ ਕਾਰਵਾਈ ਦੇ ਕਾਰਨ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਇਸ ਗੱਲ ਦਾ ਦੁੱਖ ਹੈ ਕਿ ਸਮੂਹਿਕ ਛੁੱਟੀ ਉਤੇ ਗਏ ਇਹ ਅਧਿਕਾਰੀ ਭ੍ਰਿਸ਼ਟਾਚਾਰ ਲਈ ਲਾਇਸੰਸ ਮੰਗ ਰਹੇ ਹਨ ਹਨ। ਅਸੀਂ ਸਰਕਾਰ ਦੀ ਬਾਂਹ ਮਰੋੜਨ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਅੱਗੇ ਝੁਕਾਂਗੇ ਨਹੀਂ ਅਤੇ ਇਨ੍ਹਾਂ ਭ੍ਰਿਸ਼ਟ ਤੇ ਘਮੰਡੀ ਅਫਸਰਾਂ ਦੇ ਖਿਲਾ...
7 ਸਮੱਗਲਰਾਂ ‘ਤੇ ਚੱਲਿਆ ਬੁਲਡੋਜ਼ਰ

7 ਸਮੱਗਲਰਾਂ ‘ਤੇ ਚੱਲਿਆ ਬੁਲਡੋਜ਼ਰ

Breaking News
ਬਠਿੰਡਾ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਾ ਤਸਕਰੀ ਕਰਨ ਦੇ ਹੌਟਸਪਾਟ ਖੇਤਰ ਪਿੰਡ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ, ਜਿਸਨੂੰ ਅੱਜ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਢਹਿ-ਢੇਰੀ ਕਰ ਦਿੱਤਾ ਗਿਆ।ਮੈਡਮ ਅਮਨੀਤ ਕੌਂਡਲ ਨੇ ਮੀਡੀਆਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਉਸ ਦੇ ਭਰਾ ’ਤੇ...

72 ਪ੍ਰਾਇਮਰੀ ਅਧਿਆਪਕਾਂ ਦਾ ਦੂਜਾ ਬੈਚ ਜਾਵੇਗਾ ਫਿਨਲੈਂਡ

Breaking News
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਸ੍ਰੀ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਅੱਜ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪੰਜਾਬ ਭਵਨ ਵਿਖੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਇਹ ਬੈਚ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ 15 ਮਾਰਚ ਨੂੰ ਫਿਨਲੈਂਡ ਲਈ ਰਵਾਨਾ ਹੋਵੇਗਾ।ਪਿਛਲੇ ਸਾਲ 21 ਅਕਤੂਬਰ ਤੋਂ 8 ਨਵੰਬਰ ਤੱਕ ਯੂਨੀਵਰਸਿਟੀ ਆਫ ਤੁਰਕੂ ਵਿਖੇ ਪਹਿਲੇ ਬੈਚ ਦੀ ਸਿਖਲਾਈ ਦੇ ਸਫਲਤਾਪੂਰਵਕ ਮੁਕੰਮਲ ਹੋਣ ਬਾਰੇ ਚਰਚਾ ਕਰਦਿਆਂ, ਸਿੱਖਿਆ ਮੰਤਰੀ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਸ੍ਰੀ ਕਿਮੋ ਲਾਹਦੇਵਿਰਤਾ ਅਤੇ ਯੂਨੀਵਰਸਿਟੀ ਆਫ ਤੁਰਕੂ ਦੇ ਮਾਹਿਰਾਂ ਨਾਲ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਅਤੇ ਫਿਨਲੈਂਡ ਵਿਚਕਾਰ ਸਿੱਖਿਆ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵਿਸ਼ਵ ਪ...
ਮੰਤਰੀ ਮੰਡਲ ਨੇ ਦਿੱਤੀ ਯਕਮੁਸ਼ਤ ਨਿਬੇੜਾ ਸਕੀਮ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਦਿੱਤੀ ਯਕਮੁਸ਼ਤ ਨਿਬੇੜਾ ਸਕੀਮ ਨੂੰ ਹਰੀ ਝੰਡੀ

Breaking News
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਓ.ਟੀ.ਐਸ. ਸਕੀਮ ਉਦਯੋਗਪਤੀਆਂ ਨੂੰ ਜ਼ਮੀਨ ਦੀਆਂ ਵਧੀਆਂ ਕੀਮਤਾਂ ਅਤੇ ਮੂਲ ਅਦਾਇਗੀਆਂ ਵਿੱਚ ਦੇਰੀ ਨਾਲ ਸਬੰਧਤ ਉਦਯੋਗਿਕ ਵਿਵਾਦਾਂ ਦਾ ਨਿਬੇੜਾ ਕਰਨ ਵਿੱਚ ਸਹੂਲਤ ਦੇਵੇਗੀ, ਜਿਸ ਨਾਲ ਉਦਯੋਗਪਤੀਆਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਸ਼ਿਕਾਇਤਾਂ ਦਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਹੋਵੇਗਾ। ਪੰਜਾਬ ਭਰ ਦੇ ਲਗਪਗ 1145 ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ, ਜਿਸ ਨਾਲ ਉਹ ਆਪਣੇ ਬਕਾਏ ਕਲੀਅਰ ਕਰ ਸਕਣ...

ਪੰਜਾਬ ‘ਚ ਤੀਜੇ ਦਿਨ ਗ੍ਰਿਫਤਾਰ ਕੀਤੇ 70 ਨਸ਼ਾ ਤਸਕਰ

Breaking News
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਚਲਾਈ ਮੁਹਿੰਮ ‘‘ਯੁੱਧ ਨਸ਼ਿਆਂ ਦੇ ਵਿਰੁੱਧ’’ ਦੇ ਤੀਜੇ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਨ ਉਪਰੰਤ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚੋਂ ਦੋ ਤਸਕਰਾਂ ਨੂੰ ਗੋਲੀਬਾਰੀ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਇਸ ਨਾਲ , ਮਹਿਜ਼ ਤਿੰਨ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 403 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.63 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 100 ਗ੍ਰਾਮ ਅਫੀਮ, 1548 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 1.32 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀ...

ਲਗਾਤਾਰ ਭਰ ਰਿਹਾ ਹੈ ਪੰਜਾਬ ਦਾ ਖਜਾਨਾ : ਚੀਮਾ

Breaking News
ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਟੁੱਟ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਰਿਵਰਤਨਕਾਰੀ ਬਦਲਾਅ ਲਾਗੂ ਕੀਤੇ, ਜਿਸਦੇ ਨਤੀਜੇ ਵਜੋਂ ਸਾਲ ਦਰ ਸਾਲ ਸੂਬੇ ਦੇ ਕਰ ਮਾਲੀਏ ਵਿੱਚ ਨਿਰੰਤਰ ਵਾਧਾ ਹੋਇਆ। ਉਨ੍ਹਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਮੌਜੂਦਾ ਵਿੱਤੀ ਸਾਲ ਵਿੱਚ ਸੂਬੇ ਨੇ ਫਰਵਰੀ ਤੱਕ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐਸਡੀਟੀ ਤੋਂ ਪ੍ਰਾਪਤ ਸ਼ੁੱਧ ਕਰ ਮਾਲੀਏ ਵਿੱਚ ਵਿੱਤੀ ਸਾਲ 2023-24 ਦੇ ਮੁਕਾਬਲੇ 12.10 ਪ੍ਰਤੀਸ਼ਤ ਦੀ ਵਿਕਾਸ ਦਰ ਹਾਸਿਲ ਕੀਤੀ, ਜਦੋਂ ਕਿ ਫਰਵਰੀ 2025 ਦੌਰਾਨ ਸ਼ੁੱਧ ਜੀਐਸਟੀ ਮਾਲੀਏ ਵਿੱਚ 28.01 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ਼ ਕੀਤਾ ਗਿਆ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਿੱਤੀ ਸਾਲ ਦੌਰਾਨ ਵਿੱਚ ਵਿੱਤੀ ਵਰ੍ਹੇ 2023-24 ਦੀ ਇਸੇ ਮਿਆਦ ਦੇ ਮੁਕਾਬਲੇ ਫਰਵਰੀ ਤੱਕ ਸ਼ੁੱਧ ਜੀਐਸਟੀ ਵਿੱਚ 13.39 ਫੀਸਦੀ, ...