Tuesday, February 10Malwa News
Shadow

Breaking News

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News
ਚੰਡੀਗੜ੍ਹ, 03 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰ...
ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

Breaking News
ਚੰਡੀਗੜ੍ਹ/ਪਠਾਨਕੋਟ, 3 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ‘ਤੇ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪਠਾਨਕੋਟ ਵਿੱਚ ਹੋਈ ਇਹ ਮੀਟਿੰਗ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ਦੇ ਵੱਖ-ਵੱਖ ਪਹਿਲੂਆਂ ਜਿਵੇਂ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ 'ਤੇ ਕੇਂਦਰਿਤ ਸੀ। ਇਸ ਮੀਟਿੰਗ ਦੌਰਾਨ ਕੋਟ ਭੱਟੀਆਂ ਪਿੰਡ, ਬਮਿਆਲ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਅਤੇ ਕਠੂਆ ਜ਼ਿਲ੍ਹੇ ਵਿੱਚ ਹਥਿਆਰਬੰਦ ਸ਼ੱਕੀ ਵਿਅਕਤੀ ਨਾਲ ਹੋਈ ਮੁੱਠਭੇੜ ਵਾਲੀਆਂ ਤਾਜ਼ਾ ਘਟਨਾਵਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਪੁਲਿਸ, ਜੰਮੂ-ਕਸ਼ਮੀਰ ਪ...
2 ਕਰੋੜ ਰੁਪਏ ਫਿਰੋਤੀ ਮੰਗਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

2 ਕਰੋੜ ਰੁਪਏ ਫਿਰੋਤੀ ਮੰਗਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

Breaking News
ਬਠਿੰਡਾ, 3 ਜੁਲਾਈ : ਮਾਨਯੋਗ ਸ੍ਰੀ ਗੌਰਵ ਯਾਦਵ ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐੱਸ. ਏ.ਡੀ.ਜੀ.ਪੀ. ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਇੱਕ ਅਣਪਛਾਤੇ ਨੰਬਰ +919531689047 ਤੇ ਕਾਲ ਆਈ। ਜਿੰਨਾ ਨੇ ਮੁਦਈ ਨੂੰ ਜਾਨੋ ਮਾਰਨ ਦੀਆ ਧਮਕੀਆ ਦੇ ਕਰ 2 ਕਰੋੜ ਰੁਪਏ ਫਿਰੋਤੀ ਦੀ ਮੰਗ ਕੀਤੀ ਸੀ। ਜਿਸ ਸਬੰਧੀ ਮੁਦਈ ਦੇ ਬਿਆਨ ਪਰ ਥਾਣਾ ਮੌੜ ਵਿਖੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ :74 ਮਿਤੀ 29.06.2024 ਅ/ਧ 386,506, IPC ਥਾਣਾ ਮੌੜ ਜਿਲ੍ਹਾ ਬਠਿੰਡਾ ਰਜਿਸਟਰ ਕੀਤਾ ਗਿਆ। ਸ੍ਰੀ ਦੀਪਕ ਪਾਰੀਕ ਆਈ.ਪੀ.ਐੱਸ ਐਸ.ਐੱਸ.ਪੀ.ਬਠਿੰਡਾ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਮੁਕਦਮਾ ਨੂੰ ਟਰੇਸ ਕਰਨ ਲਈ ਸ੍ਰੀ ਅਜੈ ਗਾਂਧੀ, ਆਈ.ਪੀ.ਐੱਸ. ਐਸ.ਪੀ ਇੰਨਵੈ. ਬਠਿੰਡਾ ਦੀ ਅਗਵਾਈ ਵਿੱਚ ਸ੍ਰੀ ਰਾਜੇਸ਼ ਸ਼ਰਮਾਂ ਡੀ.ਐੱਸ.ਪੀ ਇੰਨਵੇ. ਬਠਿੰਡਾ, ...
ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

Breaking News
ਚੰਡੀਗੜ੍ਹ, 3 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ  ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।  ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ।   ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹ...
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

Breaking News
ਚੰਡੀਗੜ੍ਹ, 2 ਜੁਲਾਈ  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ।  ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਕੀਮ ਦੀ ਸਮਾਂ ਸੀਮਾ ਵਿੱਚ ਵਾਧਾ ਕਰਨ ਦਾ ਉਦੇਸ਼ ਕੇਸਾਂ ਦੀ ਪਾਲਣਾ ਦੇ ਬੋਝ ਨੂੰ ਘਟਾਉਣਾ ਅਤੇ ਵਪਾਰ ਅਤੇ ਉਦਯੋਗ ਨੂੰ ਜੀ.ਐਸ.ਟੀ ਪ੍ਰਣਾਲੀ ਅਧੀਨ ਆਪਣੀ ਪਾਲਣਾ ਨੂੰ ਵਧਾਉਣ ਦੇ ਯੋਗ ਬਣਾਉਣਾ ਹੈ। 15 ਨਵੰਬਰ, 2023 ਤੋਂ ਲਾਗੂ ਬਕਾਇਆ ਵਸੂਲੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023, ਕਰਦਾਤਾਵਾਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰੇ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਸਕੀਮ ਸ਼ੁਰੂ ਵਿੱਚ 30 ਜੂਨ, 2024 ਤੱਕ ਵੈਧ ਸੀ। ਕਰਦਾਤਾ ਜਿਨ੍ਹਾਂ ਦੇ ਮੁਲਾਂਕਣ 31 ਮਾਰਚ, 2024 ਤੱਕ ਬਣਾਏ ਗਏ ਸਨ, ਅਤੇ 31 ਮਾਰਚ, 2024 ਤੱਕ ਰਿਮਾਂਡ ਆਰਡਰ ਪਾਸ ਕੀਤੇ ਜਾਣ ਤੋਂ ਬਾਅਦ ਸ...
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ 'ਚੋਂ ਇੱਕੋ ਦਿਨ ਅੰਦਰ ਬਰਾਮਦ ਕੀਤੀ ਗਈ 5 ਕਿਲੋਗ੍ਰਾਮ ਹੈਰੋਇਨ ਦੀ ਇਹ ਦੂਜੀ ਖੇਪ ਹੈ, ਜਦਕਿ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅੰਮ੍ਰਿਤਸਰ 'ਚੋਂ ਕੁੱਲ 27.2 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਦੇ ਰਸਲ ਸਿੰਘ, ਅੰਮ੍ਰਿਤਸਰ ਦੇ ਵਣੀਏਕੇ ਦੇ ਜਸਕਰਨ ਸਿੰਘ ਅਤੇ ਅੰਮ੍ਰਿਤਸਰ ਦੇ ਸਹੁਰਾ ਦੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਇੱਕ ਯਾਮਾਹਾ ਸਕੂਟਰ ਰਜਿਸਟ੍ਰੇਸ਼ਨ ਨੰਬਰ ਪੀਬੀ-0...
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

Breaking News
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਕੁੱਲ ...
ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Breaking News
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜ...
ਪੰਜਾਬ ਪੁਲੀਸ ਵਿਚ ਜਲਦੀ ਹੋਵੇਗੀ 10 ਹਜਾਰ ਭਰਤੀ

ਪੰਜਾਬ ਪੁਲੀਸ ਵਿਚ ਜਲਦੀ ਹੋਵੇਗੀ 10 ਹਜਾਰ ਭਰਤੀ

Breaking News
ਬਡਬਰ : ਪੰਜਾਬ ਪੁਲੀਸ ਵਿਚ ਜਲਦੀ ਹੀ 10 ਹਜਾਰ ਭਰਤੀ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਮਨਜੂਰੀ ਮਿਲ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਜਨਸੰਖਿਆ ਵੀ ਵਧ ਗਈ ਹੈ ਅਤੇ ਕਰਾਈਮ ਵੀ ਲਗਾਤਾਰ ਵਧ ਰਿਹਾ ਹੈ, ਪਰ ਪੁਲੀਸ ਦੀ ਨਫਰੀ ਨਹੀਂ ਵਧਾਈ ਗਈ। ਹੁਣ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੁਲੀਸ ਦੀ ਨਫਰੀ ਵਧਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 10 ਹਜਾਰ ਨਵੀਂ ਭਰਤੀ ਨੂੰ ਮਨਜੂਰੀ ਮਿਲ ਗਈ ਹੈ ਅਤੇ ਜਲਦੀ ਹੀ ਅਰਜੀਆਂ ਮੰਗੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਬਹਤ ਜਲਦੀ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਕਿਸੇ ਨੂੰ ਵੀ ਪੰਜਾਬ ਤੋਂ ਬਾਹਰ ਜਾਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਅਤੇ ਹੋਰ ਸਰਕਾਰੀ ਆਹੁਦੇ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ  ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਡੀਜੀਪੀ ਗੌਰਵ...