Monday, October 5Malwa News
Shadow

Breaking News

ਭਗਵੰਤ ਮਾਨ ਨੇ ਵੀ ਚਲਾ ਦਿੱਤਾ ਬੁਲਡੋਜ਼ਰ

Breaking News
ਪਟਿਆਲਾ, 27 ਫਰਵਰੀ: ਡਰੱਗ ਮਾਫੀਆ ‘ਤੇ ਨਕੇਲ ਕਸਦਿਆਂ, ਪੰਜਾਬ ਪੁਲਿਸ ਵੱਲੋਂ ਅੱਜ ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਘਰਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਅਮਲ ਵਿੱਚ ਲਿਆਂਦੀ ਗਈ ਹੈ।ਪਟਿਆਲਾ ਵਿੱਚ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਪਟਿਆਲਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਬਦਨਾਮ ਅਤੇ ਆਦਤਨ ਨਸ਼ਾ ਤਸਕਰ ਰਿੰਕੀ ਵਾਸੀ ਰੋੜੀ ਕੁੱਟ ਮੁਹੱਲਾ, ਪਟਿਆਲਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਬਦਨਾਮ ਨਸ਼ਾ ਤਸਕਰ ਰਿੰਕੀ 'ਤੇ 2016 ਤੋਂ 2024 ਦਰਮਿਆਨ ਐਨਡੀਪੀਐਸ ਐਕਟ ਤਹਿਤ ਘੱਟੋ-ਘੱਟ 10 ਐਫਆਈਆਰ ਦਰਜ ਕੀਤੀਆਂ ਗਈਆਂ ਸਨ।ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ ਨੂੰ ਢਾਹੁਣ ਦੇ ਦਿੱਤੇ ਗਏ ਹੁਕਮਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰ, ਜੋ ਕਿ ਗੈਰ-ਕਾਨੂੰਨੀ ਢੰਗ ਨਾਲ...

ਖੇਤਰੀ ਭਾਸ਼ਾਵਾਂ ਦੀ ਸੂਚੀ ‘ਚ ਪੰਜਾਬੀ ਨੂੰ ਵੀ ਸ਼ਾਮਲ ਕਰੋ : ਬੈਂਸ

Breaking News
ਚੰਡੀਗੜ੍ਹ, 27 ਫਰਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਡੂੰਘੀ ਨੀਂਦ ਵਿੱਚੋਂ ਜਗਾਉਣ ਲਈ ਅੱਜ ਫਿਰ ਦਲੇਰਾਨਾ ਅਤੇ ਸਖ਼ਤ ਕਦਮ ਚੁੱਕਦਿਆਂ ਪੰਜਾਬ ਵਿੱਚ 10ਵੀਂ ਜਮਾਤ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੇ ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਾਲ ਨਾਲ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ ਦਾ ਵਿਕਲਪ ਦਿੱਤਾ ਜਾ ਸਕੇ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਸੀ.ਬੀ.ਐਸ.ਈ. 10ਵੀਂ ਜਮਾਤ (2025-26) ਦੇ ਪ੍ਰੀਖਿਆ ਪੈਟਰਨ ਵਿੱਚ ਪੰਜਾਬੀ ਨੂੰ ਜਾਣਬੁੱਝ ਕੇ ਦਰਕਿਨਾਰ ਕਰਨ 'ਤੇ ਆਪਣਾ ਸਖ਼ਤ ਇਤਰਾਜ਼ ਅਤੇ ਡੂੰਘੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਅਤੇ ਇਸ ਵੱਡੀ ਕੁਤਾਹੀ ਨੂੰ ਸੁਧਾਰਨ ਦੀ ਅਪੀਲ ਕੀਤੀ ਹੈ। ਉਨ੍ਹ...

ਆਬਕਾਰੀ ਨੀਤੀ ਤਹਿਤ 11 ਹਜਾਰ ਕਰੋੜ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ

Breaking News
ਚੰਡੀਗੜ੍ਹ, 27 ਫਰਵਰੀ : ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਹੋਈ ਮੀਟਿੰਗ ਵਿਚ ਸਾਲ 2025–26 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਪ੍ਰਵਾਨ ਕੀਤੀ ਗਈ ਨਵੀਂ ਨੀਤੀ ਮੁਤਾਬਿਕ ਅਗਲੇ ਮਾਲੀ ਸਾਲ ਵਿਚ 11020 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤੇ ਜਾਣ ਦਾ ਟੀਚਾ ਮਿਥਿਆ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ 'ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਸਾਲ ਆਬਕਾਰੀ ਨੀਤੀ ਤਹਿਤ 10145 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਮਿਥਿਆ ਗਿਆ ਸੀ, ਜਿਸ ਵਿਚੋਂ ਹੁਣ ਤੱਕ 10,200 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋ ਚੁੱਕਾ ਹੈ। ਮੌਜੂਦਾ ਸਰਕਾਰ ਦੌਰਾਨ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਦ੍ਰਿੜ੍ਹਤਾ ਨਾਲ ਵਾਧਾ ਹੋ ਰਿਹਾ ਹੈ ਕਿਉਂ ਜੋ ਪਹਿਲੀ ਵਾਰ ਆਬਕਾਰੀ ਮਾਲੀਆ 10,000 ਕਰੋੜ ਰੁਪਏ ਨੂੰ ਪਾਰ ਕਰ ਚੁੱਕਾ ਹੈ। ਇੱਥੇ ਇਹ ਦੱਸਣਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਆਖਰੀ ਸਾਲ ਆਬਕਾਰੀ ਮਾਲੀਆ ਸਿਰਫ 4405 ਕਰੋੜ ਰੁਪਏ ਜਦਕਿ ਪਿਛਲੀ...
ਨਸ਼ਾ ਤਸਕਰਾਂ ਦੀ ਪੌਣੇ ਤਿੰਨ ਕਰੋੜ ਦੀ ਜਾਇਦਾਦ ਜਬਤ

ਨਸ਼ਾ ਤਸਕਰਾਂ ਦੀ ਪੌਣੇ ਤਿੰਨ ਕਰੋੜ ਦੀ ਜਾਇਦਾਦ ਜਬਤ

Breaking News
ਮੋਗਾ, 27 ਫਰਵਰੀ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਸ਼ਾ ਵੇਚਣ ਵਾਲਿਆਂ ਲਈ ਸਖਤੀ ਵਰਤੀ ਜਾ ਰਹੀ ਹੈ। ਇਸੇ ਸਿਲਸਲੇ ਵਿਚ ਹੀ ਜਿਲਾ ਮੋਗਾ ਦੇ ਪਿੰਡ ਮਰਦਾਰਪੁਰ ਦੇ ਪੰਜ ਨਸ਼ਾ ਤਸਕਰਾਂ ਦੀ ਪੌਣੇ ਤਿੰਨ ਕਰੋੜ ਰੁਪਏ ਦੀ ਪ੍ਰਾਪਰਟੀ ਜਬਤ ਕਰ ਲਈ ਗਈ ਹੈ। ਇਹ ਕਾਰਵਾਈ ਇਸ ਪਿੰਡ ਦੇ ਚਾਰ ਨਸ਼ਾ ਤਸਕਰਾਂ ਪਾਸੋਂ 52 ਕਿੱਲੋ ਚੂਰਾ ਪੋਸਤ ਫੜ੍ਹੇ ਜਾਣ ਪਿਛੋਂ ਕੀਤੀ ਗਈ।ਪੁਲੀਸ ਸੂਤਰਾਂ ਅਨੁਸਾਰ ਇਨ੍ਹਾਂ ਤਸਕਰਾਂ ਵਲੋਂ ਨਸ਼ਾ ਵੇਚ ਕੇ ਪ੍ਰਾਪਰਟੀ ਬਣਾਈ ਗਈ ਸੀ। ਇਸ ਲਈ ਸਰਕਾਰ ਵਲੋਂ ਸਾਰੀ ਕਾਗਜੀ ਕਾਰਵਾਈ ਪੂਰੀ ਕਰਨ ਪਿਛੋਂ ਇਨਾਂ ਪੰਜ ਵਿਅਕਤੀਆਂ ਦੀ ਸਾਰੀ ਪ੍ਰਾਪਰਟੀ ਜਬਤ ਕਰ ਲਈ ਗਈ ਹੈ। ਪੁਲੀਸ ਨੇ ਇਸ ਸਬੰਧੀ ਆਮ ਜਨਤਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸਾਰੀਆਂ ਜਾਇਦਾਦਾਂ ਵਲੀਆਂ ਥਾਵਾਂ 'ਤੇ ਨੋਟਿਸ ਵੀ ਚਿਪਕਾ ਦਿੱਤੇ ਗਏ ਹਨ।...
20 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਬਦਲੇ

20 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਬਦਲੇ

Breaking News
ਚੰਡੀਗੜ੍ਹ, 25 ਫਰਵਰੀ : ਪੰਜਾਬ ਸਰਕਾਰ ਨੇ ਅੱਜ ਲੁਧਿਆਣਾ, ਜਲੰਧਰ, ਪਟਿਆਲਾ, ਫਾਜਿਲਕਾ, ਹੁਸ਼ਿਆਰਪੁਰ, ਮੋਗਾ, ਫਰੀਦਕੋਟ, ਪਠਾਨਕੋਟ ਸਮੇਤ 20 ਜਿਲਿਆਂ ਦੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਅਤੇ ਟਰੱਸਟੀ ਬਦਲ ਕੇ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ। ਅੱਜ ਪੰਜਾਬ ਸਰਕਾਰ ਵਲੋਂ ਸਾਰੇ 20 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ, ਡਾਇਰੈਕਟਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਕੇਂਦਰ ਦਾ ਖੇਤੀਮੰਡੀਕਰਨ ਨੀਤੀ ਦਾ ਖਰੜਾ ਰੱਦ

ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਕੇਂਦਰ ਦਾ ਖੇਤੀਮੰਡੀਕਰਨ ਨੀਤੀ ਦਾ ਖਰੜਾ ਰੱਦ

Breaking News
ਚੰਡੀਗੜ੍ਹ, 25 ਫਰਵਰੀ : ਅੱਜ ਪੰਜਾਬ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ। ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਦੇ ਇਸ ਖਰੜੇ ਖਿਲਾਫ ਮਤਾ ਪੇਸ਼ ਕੀਤਾ। ਇਹ ਮਤਾ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੇ ਸਰਵਸੰਮਤੀ ਨਾਲ ਪਾਸ ਕਰ ਦਿੱਤਾ। ਇਸ ਤਰਾਂ ਵਿਧਾਨ ਸਭਾ ਵਿਚ ਇਸ ਨਵੇਂ ਬਿੱਲ ਦੇ ਖਰੜੇ ਨੂੰ ਵਿਧਾਨਕ ਤੌਰ 'ਤੇ ਪੰਜਾਬ ਨੇ ਰੱਦ ਕਰ ਦਿੱਤਾ ਹੈ।ਵਿਧਾਨ ਸਭਾ ਵਿਚ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਮੇਸ਼ਾਂ ਪੰਜਾਬ ਨਾਲ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਲੋਂ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਫੈਸਲੇ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਬੇਇਨਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।...

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਸੁਣਾਈਆਂ ਖਰੀਆਂ ਖਰੀਆਂ

Breaking News, Punjab Politics
ਚੰਡੀਗੜ੍ਹ, 25 ਫਰਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਵਰ੍ਹਦਿਆਂ ਕਿਹਾ ਕਿ ਉਹ ਭਰਿਸ਼ਟਾਚਾਰ ਦੇ ਮੁੱਦੇ 'ਤੇ ਦੂਜਿਆਂ 'ਤੇ ਚਿੱਕੜ ਸੁੱਟਣ ਦੀ ਥਾਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਣ।ਕੈਬਨਿਟ ਮੰਤਰੀ ਨੇ ਅੱਜ ਇਕ ਅਖਬਾਰ ਵਿਚ ਛਪੀ ਖਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਕ ਸੇਵਾ ਮੁਕਤ ਅਧਿਕਾਰੀ ਨੇ ਕੇਂਦਰੀ ਵਿੱਤ ਮੰਤਰੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਦੋਸ਼ ਲਾਇਆ ਹੈ ਕਿ ਤਰਨਤਾਰਨ ਇਲਾਕੇ ਵਿਚ ਘਟੀਆ ਸ਼ਰਾਬ ਨਾਲ 130 ਵਿਅਕਤੀਆਂ ਦੇ ਮਾਰੇ ਜਾਣ ਦੇ ਮਾਮਲੇ ਵਿਚ ਇਕ ਕਾਂਗਰਸ ਦਾ ਮੰਤਰੀ, 10 ਕਾਂਗਰਸੀ ਵਿਧਾਇਕਾਂ ਅਤੇ ਤੱਤਕਾਲੀ ਮੁੱਖ ਮੰਤਰੀ ਖਿਲਾਫ ਕੇਸ ਦਰਜ ਕੀਤਾ ਜਾਣਾ ਸੀ, ਪਰ ਸਰਕਾਰੀ ਦਬਾਅ ਕਾਰਨ ਇਹ ਮਾਮਲਾ ਠੱਪ ਕਰਵਾ ਦਿੱਤਾ ਗਿਆ। ਸ੍ਰੀ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਦੀ ਨੀਅਤ ਸਾਫ ਹੈ ਅਤੇ ਅਸੀਂ ਕੋਈ ਵੀ ਅਣਗਹਿਲੀ ਜਾਂ ਭਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਨੇ ਸਰਕਾਰ ਵਲੋਂ ਹਰ ਮਾਮਲੇ ਵਿਚ ਕੀਤੀ ਜਾਂਦੀ ਜਾ...

ਠੱਗੀਆਂ ਮਾਰਨ ਵਾਲੇ 7 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

Breaking News
ਚੰਡੀਗੜ੍ਹ, 25 ਫਰਵਰੀ : ਵਿਦੇਸ਼ਾਂ ਵਿਚ ਸੈਟਲ ਹੋਣ ਦੇ ਚਾਹਵਾਨ ਨੌਜਵਾਨਾਂ ਨਾਲ ਟਰੈਵਲ ਏਜੰਟਾਂ ਵਲੋਂ ਕੀਤੀ ਜਾ ਰਹੀ ਧੋਖਾਦੇਹੀ ਨੂੰ ਨੱਥ ਪਾਉਣ ਲਈ ਪੰਜਾਬ ਪੁਲੀਸ ਵਲੋਂ 1274 ਇਮੀਗਰੇਸ਼ਨ ਏਜੰਟਾਂ ਦੇ ਦਫਤਰਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਸੋਮਵਾਰ ਸਵੇਰੇ 11 ਵਜੇ ਤੋਂ ਦੇਰ ਸ਼ਾਮ ਤੱਕ ਸੂਬੇ ਦੇ ਸਾਰੇ 28 ਜਿਲਿਆਂ ਵਿਚ ਛਾਪੇਮਾਰੀ ਕੀਤੀ ਗਈ। ਇਕੋ ਸਮੇਂ ਚਲਾਏ ਗਏ ਇਸ ਅਪ੍ਰੇਸ਼ਨ ਦੌਰਾਨ 1274 ਫਰਮਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ 24 ਪੁਲੀਸ ਕੇਸ ਦਰਜ ਕੀਤੇ ਗਏ। ਇਸ ਦੌਰਾਨ 7 ਇਮੀਗਰੇਸ਼ਨ ਏਜੰਟਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਸਾਰੇ ਜਿਲਿਆਂ ਵਿਚ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਟੀਮਾਂ ਗਠਿਤ ਕੀਤੀਆਂ ਗਈਆਂ ਸਨ, ਤਾਂ ਜੋ ਸਾਰੇ ਇਮੀਗਰੇਸ਼ਨ ਏਜੰਟਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਸਾਰੇ ਇਮੀਗਰੇਸ਼ਨ ਏਜੰਟਾਂ ਨੂੰ ਡਿਪਟੀ ਕਮਿਸ਼ਨਰ ਦਫਤਰ ਪਾਸੋਂ ਲਾਈਸੰਸ ਹਾਸਲ ਕਰਨਾ ਜਰੂਰੀ ਹੁੰਦਾ ਹੈ, ਜਿਸਦੀ ਮਿਆਦ ਪੰਜ ਸਾਲ ਹੁੰਦੀ ਹੈ। ਇਸ ਲਾਈਸੰਸ ਨੂੰ ਅਗਲੇ ਪੰਜ ਸ...
ਰਜਿਸਟਰੀਆਂ ਲਈ ਰਿਸ਼ਵਤਖੋਰੀ ਨਹੀਂ ਹੋਵੇਗੀ ਬਰਦਾਸ਼ਤ

ਰਜਿਸਟਰੀਆਂ ਲਈ ਰਿਸ਼ਵਤਖੋਰੀ ਨਹੀਂ ਹੋਵੇਗੀ ਬਰਦਾਸ਼ਤ

Breaking News
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਖਤਮ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਾਇਦਾਦਾਂ ਦੀਆਂ ਰਜਿਸਟਰੀਆਂ ਕਰਵਾਉਣ ਵੇਲੇ ਹੁੰਦੀ ਖੱਜਲ ਖੁਆਰੀ ਦੀਆਂ ਸ਼ਿਕਾਇਤਾਂ ਪਿਛੋਂ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਜ਼ਮੀਨਾਂ ਦੀਆਂ ਰਜਿਸਟਰੀਆਂ ਵਿਚ ਕਿਸੇ ਕਿਸਮ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱਜ ਪੰਜਾਬ ਦੇ ਵਧੀਕ ਮੁੱਖ ਸਕੱਤਰ (ਮਾਲ) ਵਲੋਂ ਪੰਜਾਬ ਦੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਰਿਸ਼ਵਤਖੋਰੀ ਬਿੱਲਕੁੱਲ ਬੰਦ ਕੀਤੀ ਜਾਵੇ। ਪੱਤਰ ਵਿਚ ਕਿਹਾ ਗਿਆ ਹੈ ਕਿ ਤਹਿਸੀਲਦਾਰ ਦਫਤਰਾਂ ਵਿਚ ਸੀ ਸੀ ਟੀ ਵੀ ਕੈਮਰੇ ਚਾਲੂ ਹਾਲਤ ਵਿਚ ਰੱਖੇ ਜਾਣ ਅਤੇ ਜੇਕਰ ਕਿਸੇ ਵੀ ਕਿਸਮ ਦੀ ਰਿਸ਼ਵਤਖੋਰੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਸਬੰਧਿਤ ਅਧਿਕਾਰੀ ਜਾਂ ਮੁਲਾਜ਼ਮ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੱਤਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਾਇਦਾਦਾਂ ਦੀਆਂ ਰਜਿਸਟਰੀਆਂ ਦੇ ਕੰਮ ...

ਫਿਰੌਤੀਆਂ ਲੈਣ ਵਾਲਾ ਏ ਐਸ ਆਈ ਸਾਥੀ ਸਮੇਤ ਗ੍ਰਿਫਤਾਰ

Breaking News
ਬਟਾਲਾ, 23 ਫਰਵਰੀ : ਪੰਜਾਬ ਪੁਲੀਸ ਨੇ ਅੱਜ ਅਮਰੀਕਾ ਵਿਚ ਰਹਿੰਦੇ ਗੈਂਗਸਟਰ ਗੁਰਦੇਵ ਸਿੰਘ ਜੱਸਲ ਵਲੋਂ ਪੰਜਾਬ ਵਿਚੋਂ ਫਿਰੌਤੀਆਂ ਮੰਗਣ ਵਾਲੇ ਗ੍ਰੋਹ ਦਾ ਪਰਦਾਫਾਸ਼ ਕਰਦਿਆਂ ਪੁਲੀਸ ਦੇ ਹੀ ਇਕ ਏ ਐਸ ਆਈ ਸਰਜੀਤ ਸਿੰਘ ਅਤੇ ਉਸਦੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਏ ਐਸ ਆਈ ਸੁਰਜੀਤ ਸਿੰਘ ਬਟਾਲਾ ਵਿਖੇ ਤਾਇਨਾਤ ਸੀ ਅਤੇ ਉਸਦਾ ਸਾਥੀ ਅੰਕੁਸ ਮੈਨੀ ਜਿਲਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦਾ ਵਾਸੀ ਹੈ। ਇਨ੍ਹਾਂ ਦੇ ਕਬਜੇ ਵਿਚੋਂ 83 ਲੱਖ ਰੁਪਏ ਦੀ ਫਿਰੌਤੀ ਦੀ ਰਕਮ, ਗੈਰਕਾਨੂੰਨੀ ਹਥਿਆਰ ਅਤੇ ਕਈ ਮਹਿੰਗੇ ਵਾਹਨ ਵੀ ਬਰਾਮਦ ਕੀਤੇ ਹਨ। ਪੁਲੀਸ ਮੁਖੀ ਨੇ ਦੱਸਿਆ ਕਿ ਇਹ ਸਾਰੇ ਅਮਰੀਕਾ ਵਿਚ ਰਹਿੰਦੇ ਗੈਂਗਸਟਰ ਗੁਰਦੇਵ ਜੱਸਲ ਦੇ ਇਸ਼ਾਰੇ 'ਛੇ ਕੰਮ ਕਰ ਰਹੇ ਹਨ। ਪਿਛਲੇ ਦਿਨੀਂ ਇਨ੍ਹਾਂ ਨੇ ਕਲਾਨੌਰ ਦੇ ਇਕ ਵਪਾਰੀ ਨੂੰ ਡਰਾਉਣ ਅਤੇ ਉਸ ਤੋਂ ਫਿਰੌਤੀ ਲੈਣ ਲਈ ਉਸਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਵੀ ਕੀਤੀ ਸੀ। ਇਸ ਕਾਰੋਬਾਰੀ ਪਾਸੋਂ ਇਨ੍ਹਾਂ ਨੇ ਇਕ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਵਪਾਰੀ ਨੇ 11 ਫਰਵਰੀ ਨੂੰ ...