Tuesday, February 10Malwa News
Shadow

Breaking News

ਤੁਹਾਡਾ ਪਿਆਰ ਮੈਨੂੰ ਥੱਕਣ ਨਹੀਂ ਦਿੰਦਾ, ਪੈਸਾ ਸਭ  ਕੁਝ ਨਹੀਂ ਹੁੰਦਾ, ਮੈਨੂੰ ਲੋਕਾਂ ਦੀ ਸੇਵਾ ਕਰਕੇ ਜੋ ਖ਼ੁਸ਼ੀ ਮਿਲਦੀ ਹੈ ਉਹ ਸਭ ਤੋਂ ਅਨਮੋਲ ਹੈ-  ਭਗਵੰਤ ਮਾਨ

ਤੁਹਾਡਾ ਪਿਆਰ ਮੈਨੂੰ ਥੱਕਣ ਨਹੀਂ ਦਿੰਦਾ, ਪੈਸਾ ਸਭ  ਕੁਝ ਨਹੀਂ ਹੁੰਦਾ, ਮੈਨੂੰ ਲੋਕਾਂ ਦੀ ਸੇਵਾ ਕਰਕੇ ਜੋ ਖ਼ੁਸ਼ੀ ਮਿਲਦੀ ਹੈ ਉਹ ਸਭ ਤੋਂ ਅਨਮੋਲ ਹੈ-  ਭਗਵੰਤ ਮਾਨ

Breaking News
ਜਲੰਧਰ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਤਾਰਪੁਰ 'ਚ  ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਵਿਰੋਧੀਆਂ ਦਾ ‘ਝਾੜੂ’ ਨਾਲ ਸਫ਼ਾਇਆ ਕਰ  ‘ਆਪ’ ਨੂੰ 13-0 ਨਾਲ ਜਿਤਾਓ। ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਦਾ ਪਿਆਰ ਅਤੇ ਸਹਿਯੋਗ ਮੈਨੂੰ ਨੂੰ ਕਦੇ ਥੱਕਣ ਨਹੀਂ ਦਿੰਦਾ। ਮਾਨ ਨੇ ਕਿਹਾ, "ਇਸ ਪਿਆਰ ਦਾ ਕਰਜ਼ਾ ਮੈਂ ਸੱਤ ਜਨਮ ਵਿੱਚ ਵੀ ਨਹੀਂ ਚੁਕਾ ਸਕਦਾ।" ਲੋਕ ਦੂਜੇ ਆਗੂਆਂ ਲਈ ਘਰਾਂ ਤੋਂ ਬਾਹਰ ਵੀ ਨਹੀਂ ਨਿਕਲਦੇ, ਪਰੰਤੂ ਤੁਸੀਂ ਮੇਰੇ 'ਤੇ ਫੁੱਲਾਂ ਦੀ ਵਰਖਾ ਕਰਦੇ ਹੋ, ਐਨਾ ਪਿਆਰ ਕਰਦੇ ਹੋ, ਇਹ ਹੀ ਮੇਰਾ ਸਭ ਤੋਂ ਵੱਡਾ ਤੋਹਫ਼ਾ ਹੈ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਆਪਣੇ ਕੰਮ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਮਾਣ ਦੀ ਗੱਲ ਹੈ ਕਿ  ਮੈਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੈਸਾ ...
400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

Breaking News
ਅੰਮ੍ਰਿਤਸਰ, 16 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ। 'ਆਪ' ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੰਮ੍ਰਿਤਸਰ ਵਿੱਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ 'ਆਪ' ਦੇ ...
ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ : ਭਗਵੰਤ ਮਾਨ

ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ : ਭਗਵੰਤ ਮਾਨ

Breaking News
ਖਡੂਰ ਸਾਹਿਬ 15 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਨਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਭੁੱਲਰ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਵਰਕਰ, ਆਗੂ ਅਤੇ ਸਥਾਨਕ ਲੋਕ ਹਾਜ਼ਰ ਸਨ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸਵਾਗਤ ਕੀਤਾ। ਜ਼ੀਰਾ ਵਿੱਚ ਰੋਡ ਸ਼ੋਅ ਦੌਰਾਨ ਮਾਨ ਨੇ ਲੋਕਾਂ ਨੂੰ ਕਿਹਾ ਕਿ ਮੈਂ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਇਆ। ਮੈਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਹਿਯੋਗ ਲੈਣ ਆਇਆ ਹਾਂ। ਭਿੱਖੀਵਿੰਡ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ ਅਤੇ ਲੋਕਾਂ ਦੀ ਇਸ ਭੀੜ ਨੂੰ ਦੇਖ ਕੇ ਮੈਨੂੰ ਸਾਫ਼ ਹੋ ਗਿਆ ਹੈ ਕਿ ਇਸ ਵਾਰ ਵੀ ਮਾਝੇ ਵਿੱਚ ਨਵਾਂ ਇਤਿਹਾਸ ਲਿਖਿਆ ਜਾਵੇਗਾ। ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ...
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ

Breaking News
ਚੰਡੀਗੜ੍ਹ, 15 ਮਈ : ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ। ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ...
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਤਾਇਨਾਤ ‘ਰੋਡ ਸੇਫ਼ਟੀ ਫੋਰਸ’ ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਤਾਇਨਾਤ ‘ਰੋਡ ਸੇਫ਼ਟੀ ਫੋਰਸ’ ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ 

Breaking News
ਫ਼ਤਿਹਗੜ੍ਹ ਸਾਹਿਬ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਜ਼ਰੂਰ ਪਾਉਣ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਦਹਾਕਿਆਂ ਦੇ ਸੰਘਰਸ਼ ਤੋਂ ਬਾਅਦ ਸਾਨੂੰ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਕੇ ਚੁਣਨ ਦਾ ਅਧਿਕਾਰ ਮਿਲਿਆ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰਸ਼ੇਖਰ ਆਜ਼ਾਦ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਇਹ ਵੋਟਰ ਕਾਰਡ ਦਿੱਤਾ ਹੈ, ਇਸ ਲਈ ਯਕੀਨੀ ਤੌਰ 'ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ ਅਤੇ ਆਪਣੀ ਪਸੰਦ ਦੇ ਨੁਮਾਇੰਦੇ ਦੀ ਚੋਣ ਕਰੋ। ਲਾਲਚ ਜਾਂ ਗੁੰਮਰਾਹ ਹੋ ਕੇ ਆਪਣੀ ਵੋਟ ਬਰਬਾਦ ਨਾ ਕਰਨਾ। ਗੁਰਪ੍ਰੀਤ ਜੀਪੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਚੁਣੋ ਜੋ ਤੁਹਾਡੇ ਦੁੱਖ ਦਰਦ ਨੂੰ ਸਮਝਦਾ ਹੋਵੇ। ਗੁਰਪ੍ਰੀਤ ਜੀਪ...
ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

Breaking News
ਨਵਾਂਸ਼ਹਿਰ, 13 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵਾਂਸ਼ਹਿਰ 'ਚ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਸੀਐਮ ਭਗਵੰਤ ਮਾਨ ਨੇ 'ਆਪ' ਉਮੀਦਵਾਰ ਮਲਵਿੰਦਰ ਸਿੰਘ ਕੰਗ,ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ 'ਆਪ' ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਨਵਾਂਸ਼ਹਿਰ 'ਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਵੋਟਰਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤੁਹਾਡੇ ਵਾਂਗ ਹਾਂ ਅਤੇ ਹਮੇਸ਼ਾ ਤੁਹਾਡੇ ਨਾਲ ਹਾਂ। ਅਸੀਂ ਤੁਹਾਡੀਆਂ ਵੋਟਾਂ ਦੀ ਕਦਰ ਕਰਦੇ ਹਾਂ, ਪਰ ਜੇ ਤੁਸੀਂ 'ਰਾਜਵਾੜੇ' ਸਿਆਸਤਦਾਨਾਂ ਨੂੰ ਵੋਟ ਦਿੰਦੇ ਹੋ ਤਾਂ ਤੁਹਾਡੀਆਂ ਵੋਟਾਂ ਬਰਬਾਦ ਹੋ ਜਾਂਦੀਆਂ ਹਨ। ਕਿਉਂਕਿ ਉਹ ਵੋਟਾਂ ਲੈਣ ਤੋਂ ਬਾਅਦ ਲੋਕਾਂ ਕੋਲ ਨਹੀਂ ਆਉਂਦੇ, ਉਹ ਆਪਣੇ ਮਹਿਲਾਂ ਵਿੱਚ ਰਹਿੰਦੇ ਹਨ ਅਤੇ ਤੁਹਾਡੇ ਟੈਕਸ ਦੇ ਪੈਸੇ ਦੀ ਕੀਮਤ 'ਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਦੇ ਹਨ। ਭਗਵੰਤ ਮਾਨ ਨੇ ਵੋਟਰਾਂ ਨੂੰ ਕਿਹਾ ਕਿ ਉਹ ਆਪਣੀ ਵੋਟ 'ਝਾੜੂ' ਨੂੰ ਦੇਣ, ਅਰਵਿੰਦ ਕੇਜਰੀਵਾਲ ਨ...
ਭਗਵੰਤ ਮਾਨ ਨੇ ਦਿੱਤਾ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ

ਭਗਵੰਤ ਮਾਨ ਨੇ ਦਿੱਤਾ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ

Breaking News
ਲੁਧਿਆਣਾ, 13 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਕਵੀ ਡਾ. ਸੁਰਜੀਤ ਸਿੰਘ ਪਾਤਰ ਦਾ ਲੁਧਿਆਣਾ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਸੰਸਕਾਰ ਕੀਤਾ ਗਿਆ। ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਕੱਢੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਜੀ ਦੀ ਅੰਤਿਮ ਯਾਤਰਾ ਵਿਚ ਪਹੁੰਚ ਕੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਡਾ. ਸੁਰਜੀਤ ਸਿੰਘ ਪਾਤਰ ਦੇ ਪਰਿਵਾਰਿਕ ਮੈਂਬਰਾਂ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਡਾ.ਪਾਤਰ ਦੀ ਅਰਥੀ ਨੂੰ ਮੋਢਾ ਦਿੰਦੇ ਸਮੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਨੂੰ ਹੰਝੂਆਂ ਨਾਲ ਅੰਤਿਮ ਵਿਦਾਈ ਦਿੱਤੀ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’ ਅਤੇ ‘ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ 'ਆਪ' ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰ...
ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ – ਕੇਜਰੀਵਾਲ

ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ – ਕੇਜਰੀਵਾਲ

Breaking News
ਨਵੀਂ ਦਿੱਲੀ 12 ਮਈ : ‘‘ਆਪ’’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਨਵੀਂ ਦਿੱਲੀ ਸੀਟ ਤੋਂ ਇੰਡੀਆ ਗੱਠਜੋੜ ਦੇ ‘‘ਆਪ’’ ਉਮੀਦਵਾਰ ਸੋਮਨਾਥ ਭਾਰਤੀ ਅਤੇ ਦੱਖਣ ਦਿੱਲੀ ਤੋਂ ਉਮੀਦਵਾਰ ਮਹਾਬਲ ਮਿਸ਼ਰਾ ਦੇ ਸਮਰਥਨ ਵਿੱਚ ਰੋਡ ਸ਼ੋ ਕੀਤਾ । ਰੋਡ ਸ਼ੋ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਦਿੱਲੀ ਵਾਲਿਆਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣਾ ਸਮਰਥਨ ਅਤੇ ਭਰੋਸਾ ਦਿੱਤਾ ਕਿ 25 ਮਈ ਨੂੰ ਦਿੱਲੀ ਵਿਚੋਂ ਭਾਜਪਾ ਗਈ । ਜਨਤਾ ਤੋਂ ਮਿਲ ਰਹੇ ਪਿਆਰ ਅਤੇ ਸਮਰਥਨ ਉੱਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਡੇ ਲਈ ਚੰਗੇ ਸਕੂਲ - ਹਸਪਤਾਲ ਬਣਾਏ । 24 ਘੰਟੇ ਅਤੇ ਮੁਫ਼ਤ ਬਿਜਲੀ ਅਤੇ ਇਲਾਜ ਦਾ ਪ੍ਰਬੰਧ ਕਰ ਦਿੱਤਾ, ਇਸ ਲਈ ਇਨ੍ਹਾਂ ਨੇ ਮੈਨੂੰ ਜੇਲ੍ਹ ਭੇਜਿਆ । ਜੇਕਰ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਤੁਹਾਡਾ ਫ਼ਰੀ ਬਿਜਲੀ - ਪਾਣੀ ਰੋਕ ਦੇਣਗੇ ਅਤੇ ਸਰਕਾਰੀ ਸਕੂਲ - ਹਸਪਤਾਲ ਖ਼ਰਾਬ ਕਰ ਦੇਵਾਂਗੇ । ਲੇਕਿਨ ਜੇਕਰ ਤੁਸੀਂ ਦੱਬ ਕੇ ਝਾੜੂ ਦਾ ਬਟਨ ਦਬਾ ਦਿੱਤਾ ਤਾਂ ਮੈਨੂੰ ਜੇਲ੍ਹ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਇਸ ਦੌਰਾ...
ਮੋਦੀ ਲੋਕਾਂ ਨੂੰ ਧਰਮਾਂ ਦੇ ਨਾਂ ‘ਤੇ ਵੰਡੀਆਂ ਪਾ ਕੇ ਵੋਟਾਂ ਲੈਣਾ ਚਾਹੁੰਦਾ : ਭਗਵੰਤ ਮਾਨ

ਮੋਦੀ ਲੋਕਾਂ ਨੂੰ ਧਰਮਾਂ ਦੇ ਨਾਂ ‘ਤੇ ਵੰਡੀਆਂ ਪਾ ਕੇ ਵੋਟਾਂ ਲੈਣਾ ਚਾਹੁੰਦਾ : ਭਗਵੰਤ ਮਾਨ

Breaking News
ਲੁਧਿਆਣਾ, 9 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਲੁਧਿਆਣਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜਗਰਾਉਂ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਰੋਡ ਸ਼ੋਅ ਵਿੱਚ ਪੁੱਜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਲਈ ‘ਇਸ ਵਾਰ ਪੰਜਾਬ ਬਣੇਗਾ ਹੀਰੋ, 13-0’ ਦੇ ਜ਼ੋਰਦਾਰ ਨਾਅਰੇ ਲਾਏ। ਰੋਡ ਸ਼ੋਅ ਦੌਰਾਨ ਲੋਕਾਂ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ ਕਿਹਾ- 'ਬਿੱਟੂ ਤੇ ਰਾਜਾ ਗੱਪੀ, ਜਿੱਤੇਗਾ ਸਾਡਾ ਪੱਪੀ'। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ ਜਿਸ ਨੂੰ ਲੋਕ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ। ਜਦੋਂ ਕਿ ਲੋਕ ਪਿਛਲੇ ਮੁੱਖ ਮੰਤਰੀ ਨੂੰ ‘ਕਾਕਾ ਜੀ’ ਅਤੇ ‘ਰਾਜਾ ਸਾਬ੍ਹ’ ਵਰਗੇ ਵੱਡੇ-ਵੱਡੇ ਸ਼ਬਦਾਂ ਨਾਲ ਬੁਲਾਉਂਦੇ ਸਨ। ਇਹੀ ਮੇਰੇ ਪ੍...
ਭਗਵੰਤ ਮਾਨ ਨੇ ਦੱਸੀ ਕੈਪਟਨ ਦੇ ਪੁਰਖਿਆਂ ਦੀ ਦਾਸਤਾਨ

ਭਗਵੰਤ ਮਾਨ ਨੇ ਦੱਸੀ ਕੈਪਟਨ ਦੇ ਪੁਰਖਿਆਂ ਦੀ ਦਾਸਤਾਨ

Breaking News
ਪਟਿਆਲਾ, 8 ਮਈ :  ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਟਿਆਲਾ ਵਿੱਚ ‘ਆਪ’ ਉਮੀਦਵਾਰ ਡਾ ਬਲਬੀਰ ਸਿੰਘ ਲਈ ਚੋਣ ਪ੍ਰਚਾਰ ਕੀਤਾ।  ਇੱਥੇ ਉਨ੍ਹਾਂ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਦੀ ਅਪੀਲ ਕੀਤੀ।  ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁਗ਼ਲਾਂ ਦੇ ਸਮੇਂ ਕੈਪਟਨ ਦਾ ਪਰਿਵਾਰ ਉਨ੍ਹਾਂ ਦੇ ਨਾਲ ਸੀ। ਅੰਗਰੇਜ਼ਾਂ ਦੇ ਰਾਜ 'ਚ ਉਨ੍ਹਾਂ ਦੇ ਨਾਲ ਸੀ। ਅਕਾਲੀ ਦਲ ਦੇ ਸਮੇਂ ਉਸ ਦੇ ਨਾਲ ਰਹੇ। ਫਿਰ ਕਾਂਗਰਸ ਵਿੱਚ ਰਹੇ ਅਤੇ ਹੁਣ ਭਾਜਪਾ ਸਰਕਾਰ ਵਿੱਚ ਉਸ ਦੇ ਨਾਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਟਿਆਲਾ ਦੀ ਰਿਆਸਤ ਨੂੰ ਅਹਿਮਦ ਸ਼ਾਹ ਅਬਦਾਲੀ ਨੇ ਬਣਾਇਆ ਸੀ ਕਿਉਂਕਿ ਕੈਪਟਨ ਦੇ ਪੂਰਵਜ ਆਲਾ ਸਿੰਘ ਨੇ ਅਬਦਾਲੀ ਦਾ ਕਾਫ਼ਲਾ ਲੁੱਟਣ ਵਾਲੇ ਖ਼ਾਲਸਾ ਗਰੁੱਪ ਦਾ ਨਾਂ ਉਜਾਗਰ ਕੀਤਾ ਸੀ। ਉਨ੍ਹਾਂ ਕਿਹਾ ਕਿ ਕੁਝ ਖ਼ਾਲਸਾ ਦੇ ਲੋਕ ਅਹਿਮਦ ਸ਼ਾਹ ਅਬਦਾਲੀ ਦੇ ਕਾਫ਼ਲੇ ਵੱਲੋਂ ਲੁੱਟਿਆ ਮਾਲ ਪਿਛਲੇ ਹਿੱਸੇ ਤੋਂ ਲੁੱਟ ਲੈਂਦੇ ਸੀ ਅਤੇ ਗ਼ਰੀਬਾਂ ਵਿੱਚ ਵੰਡ ਦਿੰਦੇ ਸਨ। ਕੈਪਟਨ ਦੇ ਪੂਰਵਜ...