Monday, October 5Malwa News
Shadow

Breaking News

ਪੰਜਾਬ ‘ਚ ਵਧ ਰਹੀ ਹੈ ਸੈਰ ਸਪਾਟਾ ਸਨਅਤ : ਸੌਂਦ

Breaking News
ਚੰਡੀਗੜ੍ਹ, 11 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਸੈਰ-ਸਪਾਟੇ ਅਤੇ ਸੱਭਿਆਚਾਰਕ ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਰਾਜ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਯਾਦਗਾਰਾਂ ਦੇ ਪੁਨਰ ਨਿਰਮਾਣ, ਆਧੁਨਿਕੀਕਰਨ ਅਤੇ ਸੰਭਾਲ ਲਈ ਲਗਭਗ 73 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਮਹੱਤਵਪੂਰਨ ਨਿਵੇਸ਼ ਨਾਲ ਮੁੱਖ ਵਿਰਾਸਤੀ ਸਥਾਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।ਸੌਂਦ ਨੇ ਦੱਸਿਆ ਕਿ ਸਾਲ 2025 ਦੀ ਸ਼ੁਰੂਆਤ ਤੋਂ ਹੀ ਪੰਜਾਬ ਆਪਣੇ ਮੇਲਿਆਂ ਅਤੇ ਤਿਉਹਾਰਾਂ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲੇ ਅਤੇ ਕਿਲਾ ਰਾਏਪੁਰ ਦੀ ਪੇਂਡੂ ਓਲੰਪਿਕ ਵਰਗੇ ਆਯੋਜਨਾਂ ਨਾਲ ਹੋਈ। ਉਨ੍ਹਾਂ ਦੱਸਿਆ ਕਿ ...

ਜਥੇਦਾਰ ਹਰਪ੍ਰੀਤ ਸਿੰਘ ‘ਤੇ ਜਾਂਚ ਕਮੇਟੀ ਨੇ ਲਾਏ ਗੰਭੀਰ ਦੋਸ਼

Breaking News
ਅੰਮ੍ਰਿਤਸਰ, 11 ਫਰਵਰੀ : ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਜਾਂਚ ਰਿਪੋਰਟ ਸਾਹਮਣੇ ਆਈ ਹੈ। ਜਿਸ ਵਿੱਚ ਸਾਫ਼ ਲਿਖਿਆ ਗਿਆ ਹੈ ਕਿ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਨੇ ਆਉਣ ਤੋਂ ਹੀ ਮਨ੍ਹਾ ਕਰ ਦਿੱਤਾ। ਇੰਨਾ ਹੀ ਨਹੀਂ, ਜਾਂਚ ਕਮੇਟੀ ਨੇ ਪਰਿਵਾਰਕ ਮਾਮਲਿਆਂ ਦੀ ਜਾਂਚ ਦੇ ਨਾਲ-ਨਾਲ ਗਿਆਨੀ ਹਰਪ੍ਰੀਤ ਸਿੰਘ 'ਤੇ ਕਈ ਹੋਰ ਦੋਸ਼ ਵੀ ਲਾਏ ਹਨ।ਉੱਥੇ ਹੀ, ਬੀਤੇ ਦਿਨ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜੱਥੇਦਾਰ ਰਹਿੰਦੇ ਹੋਏ ਉਨ੍ਹਾਂ ਦਾ ਕਮੇਟੀ ਦੇ ਸਾਹਮਣੇ ਪੇਸ਼ ਹੋਣਾ ਸਹੀ ਨਹੀਂ ਹੈ। ਉਨ੍ਹਾਂ ਨੇ ਬੀਤੇ ਦਿਨ ਹੀ ਜਾਂਚ ਕਮੇਟੀ 'ਤੇ ਦੋਸ਼ ਲਾਏ ਸਨ ਕਿ 2 ਦਸੰਬਰ ਨੂੰ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਤੋਂ ਹੀ ਉਨ੍ਹਾਂ ਨੂੰ ਹਟਾਏ ਜਾਣ ਦੀ ਸਕ੍ਰਿਪਟ ਤਿਆਰ ਹੋ ਚੁੱਕੀ ਸੀ। ਪਰ, ਦੂਜੇ ਪਾਸੇ ਜਾਂਚ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਰਿਪੋਰਟ ਵਿੱਚ ਉਨ੍ਹਾਂ 'ਤੇ ਕਈ ਹੋਰ ਦੋਸ਼ ਵੀ ਲਾ ਦਿੱਤ...

ਕੇਜਰੀਵਾਲ ਦੀ ਵਿਧਾਇਕਾਂ ਨਾਲ ਮੀਟਿੰਗ ਪਿਛੋਂ ਭਗਵੰਤ ਮਾਨ ਦਾ ਵੱਡਾ ਬਿਆਨ

Breaking News
ਨਵੀਂ ਦਿੱਲੀ, 11 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਦਿੱਲੀ ਸਥਿਤ ਪੰਜਾਬ ਦੇ ਮੁੱਖ ਮੰਤਰੀ ਦੇ ਕਪੂਰਥਲਾ ਹਾਊਸ ਵਿੱਚ ਇਹ ਮੀਟਿੰਗ ਅੱਧੇ ਘੰਟੇ ਚੱਲੀ।ਮੀਟਿੰਗ ਵਿੱਚ ਦਿੱਲੀ ਚੋਣਾਂ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ "ਅਸੀਂ ਦਿੱਲੀ ਵਿੱਚ ਮਜ਼ਬੂਤੀ ਨਾਲ ਲੜਾਈ ਲੜੀ ਹੈ। ਪੈਸਾ, ਬੇਈਮਾਨੀ ਅਤੇ ਗੁੰਡਾਗਰਦੀ ਨਾਲ ਕੋਈ ਜਿੱਤ ਵੀ ਗਿਆ ਤਾਂ ਆਪਣੇ ਆਪ ਨੂੰ ਕਮਜ਼ੋਰ ਨਹੀਂ ਸਮਝਣਾ ਹੈ। ਸਾਨੂੰ ਹੋਰ ਮਜ਼ਬੂਤ ਹੋ ਕੇ ਅਗਲੀ ਚੋਣ ਲੜਨੀ ਹੈ।" ਕੇਜਰੀਵਾਲ ਨੇ ਵਿਧਾਇਕਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਨ ਲਈ ਕਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਅਜਿਹਾ ਮਾਡਲ ਸਟੇਟ ਬਣਾ ਦੇਵਾਂਗੇ ਕਿ ਇਸ ਨੂੰ ਪੂਰਾ ਦੇਸ਼ ਦੇਖੇਗਾ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ - "ਦਿੱਲੀ ਚੋਣਾਂ ਵਿੱਚ ਗੁੰਡਾਗਰਦੀ ਅਤੇ ਪੈਸਾ ਚੱਲਿਆ। ਸਾਨੂੰ ਹਰ ਘੰਟੇ ਚੋ...

ਪੁਲੀਸ ਨੇ ਕੀਤੇ 8 ਏਜੰਟਾਂ ਖਿਲਾਫ ਪਰਚੇ ਦਰਜ

Breaking News
ਚੰਡੀਗੜ੍ਹ, 10 ਫਰਵਰੀ : ਅਮਰੀਕਾ ਵਲੋਂ ਜਹਾਜ ਭਰ ਕੇ ਗੈਰਕਾਨੂੰਨੀ ਪੰਜਾਬੀਆਂ ਨੂੰ ਵਾਪਸ ਭੇਜਣ ਪਿਛੋਂ ਬਣਾਈ ਗਈ ਪੰਜਾਬ ਪੁਲੀਸ ਦੀ ਜਾਂਚ ਟੀਮ ਨੇ 8 ਟਰੈਵਲ ਏਜੰਟਾਂ ਖਿਲਾਫ ਪਰਚਾ ਦਰਜ ਕਰ ਲਏ ਗਏ ਹਨ।ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਧਖੇਬਾਜ ਇਮੀਗਰੇਸ਼ਨ ਏਜੰਟਾਂ ਵਲੋ਼ ਇਸ ਖੇਤਰ ਵਿਚ ਕੀਤੇ ਜਾ ਰਹੇ ਬਹੁ ਰਾਸਟਰੀ ਮਨੁੱਖ ਤਸਕਰੀ ਦੇ ਨੈਟਵਰਕ ਨੂੰ ਨੱਥ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਏਜੰਟਾਂ ਵਲੋਂ ਮੋਟੀਆਂ ਰਕਮਾਂ ਵਸੂਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਅਤੇ ਗੈਰਕਾਨੂੰਨੀ ਢੰਗਾਂ ਨਾਲ ਵਿਦੇਸ਼ਾਂ ਵਿਚ ਭੇਜ ਦਿੱਤਾ ਜਾਂਦਾ ਹੈ। ਇਸ ਸਿਲਸਲੇ ਵਿਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਸਬੰਧੀ ਮੁਢਲੀ ਜਾਂਚ ਪਿਛੋਂ ਅੱਠ ਪਰਚੇ ਦਰਜ ਕੀਤੇ ਗਏ ਹਨ।ਏ ਡੀ ਜੀ ਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜਾਂਚ ਟੀਮ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈਟਵਰਕ ਵਿਚ ਸ਼ਾਮਲ ਸਾਰੇ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਏਜੰਟਾਂ ਦੇ ਝਾਂਸੇ ਵਿਚ ਨਾ ਆਉਣ।...

ਬਾਜਵਾ ਦੇ ਬਿਆਨ ਦਾ ਦਿੱਤਾ ਆਪ ਨੇ ਠੋਕਵਾਂ ਜਵਾਬ

Breaking News
ਚੰਡੀਗੜ੍ਹ, 10 ਫਰਵਰੀ : ਆਮ ਆਦਮੀ ਪਾਰਟੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਪਣੇ ਵਿਧਾਇਕ ਹੀ ਉਨ੍ਹਾਂ ਦੇ ਸੰਪਰਕ ਵਿਚ ਨਹੀਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਬਿਆਨ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਦੇ 30 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਇਸ 'ਤੇ ਟਿੱਪਣੀ ਕਰਦਿਆਂ ਆਮ ਅਦਾਮੀ ਪਾਰਟੀ ਦੇ ਬੁਲਾਰੇ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਦੇ ਆਪਣੇ ਵਿਧਾਇਕ ਵੀ ਬਾਜਵਾ ਦੇ ਸੰਪਰਕ ਵਿਚ ਨਹੀਂ ਹਨ। ਕੰਗ ਨੇ ਚਣੌਤੀ ਦਿੱਤੀ ਕਿ ਬਾਜਵਾ ਇਹ ਦੱਸੇ ਕਿ ਸੰਦੀਪ ਜਾਖੜ ਕਿੱਥੇ ਹੈ? ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਕਿਉਂ ਛੱਡੀ? ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਸਕਾ ਭਰਾ ਫਤਿਹਜੰਗ ਸਿੰਘ ਬਾਜਵਾ ਕਾਂਗਰਸ ਛੱਡ ਕੇ ਭਾਜਪਾ ਵਿਚ ਚਲਾ ਗਿਆ ਹੈ। ਕਾਂਗਰਸ ਦੇ ਵਿਧਾਇਕ ਅਤੇ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ। ਬਾਜਵਾ ਸਾਹਿਬ ਉਨ੍ਹਾਂ ਨੂੰ ਤਾਂ ਰੋਕ ਨਹੀਂ ਸਕਦੇ।ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ ਬਾਰੇ ਕੰਗ ਨੇ ਕਿਹਾ ਕਿ ਇਹ ਇਕ ਜਥੇਬੰਦਕ ਮੀਟਿੰਗ ਹੈ। ਇਸ ਮੀਟਿੰਗ ਵਿਚ ...

ਕੇਂਦਰ ਹਰ ਪੱਧਰ ‘ਤੇ ਪੰਜਾਬ ਨੂੰ ਕਰ ਰਹੀ ਹੈ ਅਣਗੌਲਿਆਂ : ਮੀਤ ਹੇਅਰ

Breaking News
ਨਵੀਂ ਦਿੱਲੀ, 10 ਫਰਵਰੀ : ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿਚ ਆਪਣੇ ਭਾਸ਼ਨ ਦੌਰਾਨ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਫਸਲੀ ਵਿਭਿੰਨਤਾ ਦੇ ਮਾਮਲੇ ਵਿਚ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸੰਗਰੂਰ ਹਲਕੇ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ।ਅੱਜ ਲੋਕ ਸਭਾ ਵਿਚ ਬੱਜਟ 'ਤੇ ਬਹਿਸ ਵਿਚ ਹਿੱਸਾ ਲੈਂਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੇ ਦੇਸ਼ ਵਿਚ ਖੇਤੀਬਾੜੀ ਕ੍ਰਾਂਤੀ ਲਿਆਂਦੀ ਸੀ ਅਤੇ ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਦਾ ਢਿੱਡ ਭਰਿਆ ਸੀ। ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਪੰਜਾਬ ਦੇ ਤਿੰਨ ਸਾਲ ਤੋਂ ਐਮ ਐਸ ਪੀ ਦੀ ਮੰਗ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਜਿਕਰ ਤੱਕ ਨਾ ਕਰਨਾ ਇਹ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਨੂੰ ਪੂਰੀ ਤਰਾਂ ਨਜ਼ਰ ਅੰਦਾਜ਼ ਕਰ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਦੇ ਹਾਲਾਤਾਂ ...

ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਆਹੁਦੇ ਤੋਂ ਲਾਹਿਆ

Breaking News
ਅੰਮ੍ਰਿਤਸਰ, 10 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜੱਥੇਦਾਰ ਬਣਾਇਆ ਗਿਆ ਹੈ। ਮੀਟਿੰਗ ਅੰਮ੍ਰਿਤਸਰ ਸਥਿਤ SGPC ਹੈੱਡਕੁਆਰਟਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ, ਜਿਸ ਦੀ ਪ੍ਰਧਾਨਗੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਮੰਨ ਲਿਆ ਗਿਆ ਹੈ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ SGPC ਮੈਂਬਰਾਂ ਨੇ ਫੈਸਲੇ ਦਾ ਵਿਰੋਧ ਵੀ ਕੀਤਾ, ਪਰ ਬਹੁਮਤ ਵਿੱਚ ਫੈਸਲਾ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ SGPC ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕਥਿਤ ਫਰਜ਼ਾਂ ਦੀ ...

ਦਿੱਲੀ ਦੇ ਆਪ ਵਿਧਾਇਕਾਂ ਦੀ ਪਹਿਲੀ ਮੀਟਿੰਗ ‘ਚ ਵੱਡੇ ਐਲਾਨ

Breaking News
ਨਵੀਂ ਦਿੱਲੀ, 9 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾ ਪਿਛੋਂ ਆਮ ਆਦਮੀ ਪਾਰਟੀ ਦੇ ਜਿੱਤ ਹਾਸਲ ਕਰਨ ਵਾਲੇ 22 ਵਿਧਾਇਕਾਂ ਨਾਲ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਆਦੇਸ਼ ਦਿੱਤੇ ਹਨ ਕਿ ਦਿੱਲੀ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਕੋਸ਼ਿਸ਼ਾਂ ਜਾਰੀ ਰੱਖਣ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਦਿੱਲੀ ਦੀ ਭਾਜਪਾ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਯਤਨ ਜਾਰੀ ਰੱਖਣਗੇ। ਆਤਿਸ਼ੀ ਨੇ ਦੱਸਿਆ ਕਿ ਪਾਰਟੀ ਨੇ ਦਿੱਲੀ ਦੇ ਲੋਕਾਂ ਦਾ ਫਤਵਾ ਮਨਜੂਰ ਕਰ ਲਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਸਾਰੇ ਆਪ ਵਿਧਾਇਕ ਹਮੇਸ਼ਾਂ ਯਤਨਸ਼ੀਲ ਰਹਿਣਗੇ।ਉਨ੍ਹਾਂ ਨੇ ਦੱਸਿਆ ਕਿ ਭਾਜਪਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਵਾਉਣ ਲਈ ਆਪ ਵਿਧਾਇਕ ਆਪਣੀ ਪੂਰੀ ਭੁਮਿਕਾ ਨਿਭਾਉਣਗੇ। ਆਤਿਸ਼ੀ ਨੇ ਦੱਸਿਆ ਕਿ ਭਾਜਪਾ ਨੇ 8 ਮਾਰਚ ਤੱਕ ਸਾਰੀਆਂ ਮਹਿਲਾਵਾਂ ਦੇ ਖ...

ਕੇਂਦਰ ਦੀ ਮੀਟਿੰਗ ਵਿਚ ਉੱਠਿਆ ਅਨੁਸੂਚਿਤ ਜਾਤੀਆਂ ਲਈ ਫੰਡ ਦਾ ਮੁੱਦਾ

Breaking News
ਨਵੀਂ ਦਿੱਲੀ, 9 ਫਰਵਰੀ : ਅੱਜ ਇਥੇ ਵੱਖ ਵੱਖ ਰਾਜਾਂ ਦੇ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਬਾਰੇ ਮੰਤਰੀਆਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਲਗਭਗ 32 ਫੀਸਦੀ ਹੈ ਅਤੇ ਇਹ ਆਬਾਦੀ ਹੋਰ ਵੀ ਵਧਣ ਦੀ ਸੰਭਾਵਨਾ ਹੈ। ਇਸ ਆਬਾਦੀ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ ਪਿੰਡਾਂ ਲਈ ਗੈਪ ਫਿਲਿੰਗ ਫੰਡ 20 ਲੱਖ ਰੁਪਏ ਪ੍ਰਤੀ ਪ੍ਰੋਜੈਕਟ ਨਿਰਧਾਰਤ ਕੀਤਾ ਗਿਆ ਹੈ, ਜੋ ਕਿ ਅੱਜੋਕੀ ਮਹਿੰਗਾਈ ਦੇ ਯੁੱਗ ਵਿਚ ਬਹੁਤ ਘੱਟ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਕਿ ਇਸ ਫੰਡ ਦੀ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕੀਤੀ ਜਾਵੇ। ਮੰਤਰੀ ਨੇ ਇਕ ਹੋਰ ਮੁੱਦੇ 'ਤੇ ਗੱਲ ਕਰਦਿਆਂ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਆਪਣੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਪੇਂਡੂ ਵਿਕਾਸ ਵਿਭਾਗ 'ਤੇ ਹੀ ਨਿਰਭਰ ਹੈ। ਇਸ ਕਾਰਨ ਯੋਜਨਾਵਾਂ ਲਾਗੂ ਕਰਨ ਲਈ ਕਈ ਤਰਾਂ...

10ਵੀਂ ‘ਚ ਪੜ੍ਹਦੇ ਮੁੰਡੇ ਨੇ ਘਰ ‘ਚ ਹੀ ਲਗਾ ਲਈ ਪਿਸਤੌਲ ਬਣਾਉਣ ਦੀ ਫੈਕਟਰੀ

Breaking News
ਜਲੰਧਰ, 9 ਫਰਵਰੀ : ਕਮਿਸ਼ਨਰੇਟ ਪੁਲਿਸ ਜਲੰਧਰ ਦੀ ਕ੍ਰਾਈਮ ਬ੍ਰਾਂਚ ਟੀਮ ਨੇ 10ਵੀਂ ਜਮਾਤ 'ਚ ਪੜ੍ਹਨ ਵਾਲੇ ਇੱਕ ਨਾਬਾਲਗ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨਾਬਾਲਗ ਨੇ ਆਪਣੇ ਘਰ ਵਿਚ ਹੀ ਦੇਸੀ ਪਿਸਤੌਲ ਬਣਾਉਣ ਦੀ ਫੈਕਟਰੀ ਲਗਾ ਰੱਖੀ ਸੀ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ 'ਚ ਘੁੰਮ ਰਿਹਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਾਲ ਵਿਛਾ ਕੇ ਘਾਹ ਮੰਡੀ ਦੇ ਨੇੜੇ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਨਾਬਾਲਗ ਕੋਟ ਮੁਹੱਲਾ ਦਾ ਰਹਿਣ ਵਾਲਾ ਹੈ। ਉਸਨੂੰ ਜਲਦੀ ਹੀ ਕੋਰਟ 'ਚ ਪੇਸ਼ ਕਰ ਰਿਮਾਂਡ 'ਤੇ ਲਿਆ ਜਾਵੇਗਾ।ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ- ਸਾਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦਾ ਇੱਕ ਨੌਜਵਾਨ ਨਾਜਾਇਜ਼ ਦੇਸੀ ਕੱਟੇ ਬਣਾਉਣ ਦਾ ਧੰਦਾ ਕਰਦਾ ਹੈ ਅਤੇ ਉਹ ਸ਼ਹਿਰ 'ਚ ਇਸਦੀ ਸਪਲਾਈ ਕਰਦਾ ਹੈ। ਸੂਚਨਾ ਦੇ ਆਧਾਰ 'ਤੇ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ।ਇਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾਇਆ ਅਤੇ ਜਲੰਧਰ ਦੇ ਕੋਟ ਮੁਹੱਲਾ ਨਿਵਾਸੀ ਨਾਬਾਲਗ ਵਿਦਿਆਰਥੀ ਨੂੰ ਗ...