Sunday, March 29Malwa News
Shadow

Breaking News

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 4 ਫਰਵਰੀ:- ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ। ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ। ਇਸ ਦੇ ਨ...
ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

Breaking News
ਚੰਡੀਗੜ੍ਹ: 4 ਫਰਵਰੀ:-ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, ਹਸਪਤਾਲ ਅਤੇ ਘਰ ਬਣਾਉਣ ਦੇ ਬਾਵਜੂਦ ਉਹ ਤੰਗੀਆਂ-ਤੁਰਸ਼ੀਆਂ ਅਤੇ ਗਰੀਬੀ ਦਾ ਜੀਵਨ ਬਿਤਾਉਂਦੇ ਰਹੇ। ਇਸ ਵਰਗ ਲਈ ਭਲਾਈ ਪ੍ਰਣਾਲੀ ਜ਼ਿਆਦਾਤਰ ਕਾਗਜ਼ਾਂ ਵਿੱਚ ਹੀ ਸੀ। ਪਰ, ਹਣ ਭਗਵੰਤ ਮਾਨ ਸਰਕਾਰ ਦੌਰਾਨ ਉਨ੍ਹਾਂ ਦੀ ਸਥਿਤੀ ਨਿਰਣਾਇਕ ਅਤੇ ਸਾਕਾਰਾਤਮਕ ਢੰਗ ਨਾਲ ਬਦਲਣੀ ਸ਼ੁਰੂ ਹੋ ਗਈ ਹੈ। ਸਪੱਸ਼ਟ ਤੌਰ ’ਤੇ ਇਸ ਤਬਦੀਲੀ ਦਾ ਮੁੱਖ ਕਾਰਨ ਸ਼ਾਸਨ ਵਿੱਚ ਆਇਆ ਬਦਲਾਅ ਹੈ। ਮਜ਼ਦੂਰਾਂ ਨੂੰ ਫਾਰਮ ਭਰਨ, ਦਫਤਰਾਂ ਦੇ ਗੇੜੇ ਕੱਢਣ ਅਤੇ ਬੇਲੋੜੀ ਦੇਰੀ ਕਾਰਨ ਖੱਜਲ-ਖੁਆਰ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਸਿਸਟਮ ਦਾ ਪੁਨਰਗਠਨ ਕੀਤਾ ਹੈ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀਓਸੀਡਬਲਿਊ), ਜੋ ਰਾਜ ਭਰ ਵਿੱਚ ਲਗਭਗ ਦੋ ਲੱਖ ਰਜਿਸਟਰਡ ਉਸਾਰੀ ਕਾਮਿਆਂ ਲਈ ਨੋਡਲ ਏਜੰਸੀ ਹੈ, ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤੇ ਗਏ ਹਨ ਤਾਂ ਜੋ ਕੰਮਕਾਜ ਵਿੱਚ ਤੇਜ਼ੀ, ਸੁਚੱਜਤਾ ਅਤੇ ਜਵਾਬਦੇਹੀ ਲਿਆਂਦੀ ਜਾ ਸਕੇ। ਅਣਗਹਿਲੀ ਤੋਂ ਜਵਾਬਦੇਹੀ ਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Breaking News
ਮੁੰਬਈ, 3 ਫਰਵਰੀ 2026:ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ ਲਈ ਤਿਆਰ ਅਤੇ ਕਾਰੋਬਾਰ-ਅਨੁਕੂਲ ਸਥਾਨ ਵਜੋਂ ਪੇਸ਼ ਕਰਦਿਆਂ, ਮੁੱਖ ਮੰਤਰੀ ਨੇ ਸੂਬੇ ਦੇ ਵਿਕਸਤ ਹੋ ਰਹੇ ਉਦਯੋਗਿਕ ਖੇਤਰ, ਨੀਤੀਗਤ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕੀਤਾ, ਜਿਸ ਸਦਕਾ ਮਾਰਚ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਅਤੇ ਇਲੈਕਟ੍ਰਿਕ ਗਤੀਸ਼ੀਲਤਾ ਤੋਂ ਲੈ ਕੇ ਡਿਜੀਟਲ ਸੇਵਾਵਾਂ ਤੱਕ ਦੇ ਖੇਤਰਾਂ ਦੇ ਵਿਸਥਾਰ ਦਾ ਸਪਸ਼ਟ ਰੋਡਮੈਪ ਤਿਆਰ ਵਿੱਚ ਮਦਦ ਮਿਲੀ। ਮੀਟਿੰਗ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਵੇਸ਼ ਦੇ ਦ੍ਰਿਸ਼ਟੀਕੋਣ ਤੋਂ ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਸੂਬਾ ਹੈ ਕਿਉਂਕਿ ਇਥੇ ਬੁਨਿਆਦੀ ਢ...
ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਫਰਵਰੀ:-ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ ਕਿਉਂਕਿ ਜੀਐਸਟੀ 2.0 ਦਰ ਵਿੱਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

Breaking News
*ਚੰਡੀਗੜ੍ਹ, 3 ਫ਼ਰਵਰੀ:*-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ।   ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭ...
ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ 5, ਬਰਨਾਲਾ 1, ਬਠਿੰਡਾ 9, ਫਤਿਹਗੜ੍ਹ ਸਾਹਿਬ 4, ਫਿਰੋਜ਼ਪੁਰ 4, ਫਾਜ਼ਿਲਕਾ 18, ਫਰੀਦਕੋਟ 3, ਗੁਰਦਾਸਪੁਰ 8, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 3, ਕਪੂਰਥਲਾ 5, ਮਾਨਸਾ 8, ਮੋਗਾ 12, ਮੁਕਤਸਰ ਸਾਹਿਬ 5, ਪਟਿਆਲਾ 4, ਪਠਾਨਕੋਟ 2, ਰੋਪੜ 1, ਸ...
ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 3 ਫਰਵਰੀ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨ...
ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

Breaking News
ਚੰਡੀਗੜ੍ਹ, 2 ਫਰਵਰੀ 2026- ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ 'ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ਰਹੀ ਹੈ। ਪੰਨੂ ਨੇ ਦੱਸਿਆ ਕਿ ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ 'ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸਐਸਐਫ ਅਧੀਨ ਲ...
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਫਰਵਰੀ :- ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’ ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਫਰਵਰੀ 2026:- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ ਬਕਾਇਆ ਪਏ 8,500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦਾ ਕੋਈ ਹਵਾਲਾ ਦਿੱਤਾ ਗਿਆ ਹੈ। ਬਜਟ-2026 ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰਡੀਐਫ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇੱਕ ਵਾਰ ਫਿਰ ਆਪਣੇ ਪੱਧਰ ‘ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵੱਲੋਂ ਕੋਈ ਠੋਸ...