ਭਗਵੰਤ ਮਾਨ ਨੇ 40 ਹਜਾਰ ਤੋਂ ਵੀ ਵੱਧ ਘਰਾਂ ‘ਚ ਸ਼ੁਰੂ ਕੀਤੀ ਸਰਕਾਰੀ ਤਨਖਾਹ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ।
ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕ...

