Monday, October 5Malwa News
Shadow

Breaking News

ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਦਿੱਲੀ ਦੇ ਲੋਕਾਂ ਦਾ ਆਇਆ ਹੜ੍ਹ

ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਦਿੱਲੀ ਦੇ ਲੋਕਾਂ ਦਾ ਆਇਆ ਹੜ੍ਹ

Breaking News
ਨਵੀਂ ਦਿੱਲੀ, 2 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਜ਼ੋਰਦਾਰ ਪ੍ਰਚਾਰ ਮੁਹਿੰਮ ਚਲਾਈ। ਉਨ੍ਹਾਂ ਨੇ ਦਿੱਲੀ ਦੇ ਕਈ ਹਲਕਿਆਂ ਵਿੱਚ ਜਨ ਸਭਾਵਾਂ, ਰੋਡ ਸ਼ੋਅ ਅਤੇ ਪੈਦਲ ਯਾਤਰਾਵਾਂ ਕੀਤੀਆਂ ਅਤੇ ਲੋਕਾਂ ਨੂੰ ਸੰਬੋਧਿਤ ਕੀਤਾ।ਭਾਸ਼ਣ ਦੌਰਾਨ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਵਿਕਾਸ, ਜਨ ਕਲਿਆਣ ਅਤੇ ਲੋਕ-ਕੇਂਦਰਿਤ ਸ਼ਾਸਨ ਬਾਰੇ ਦੱਸਿਆ ਅਤੇ ਭਾਜਪਾ ਤੇ ਕਾਂਗਰਸ ਪਾਰਟੀ 'ਤੇ ਤਿੱਖੇ ਹਮਲੇ ਕੀਤੇ। ਮਾਨ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਲੋਕ 5 ਫਰਵਰੀ ਨੂੰ ਪ੍ਰਚੰਡ ਬਹੁਮਤ ਨਾਲ ਅਰਵਿੰਦ ਕੇਜਰੀਵਾਲ ਨੂੰ ਫਿਰ ਤੋਂ ਮੁੱਖ ਮੰਤਰੀ ਬਣਾਉਣ ਲਈ ਤਿਆਰ ਹਨ।ਮਾਨ ਨੇ ਨਕਦੀ ਵੰਡ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਭਾਜਪਾ ਦੇ ਯਤਨਾਂ ਦੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਪੈਸੇ ਲੈ ਲਓ ਪਰ ਵੋਟ ਆਮ ਆਦਮੀ ਪਾਰਟੀ ਨੂੰ ਦਿਓ। ਉਨ੍ਹਾਂ ਕਿਹਾ, ''ਜਦੋਂ ਭਾਜਪਾ ਪੈਸੇ ਵੰਡਣ ਆਵੇ ਤਾਂ ਮਨ੍ਹਾ ਨਾ ਕਰਨਾ। ਇਹ ਤੁਹਾਡਾ ਹੀ ਪੈਸਾ ਹੈ ਜੋ ਉਨ੍ਹਾਂ ਨੇ ਲੁੱਟਿਆ ਹੈ। ਪਰ ਯਾਦ ਰੱਖੋ, ਸਿੱਖਿਆ, ਰੁਜ਼ਗਾਰ ਅਤੇ ਵਿਕਾਸ ਦਾ ਬਟਨ 'ਝਾੜੂ' ਹੈ।ਸੰਗਮ ਵਿਹਾਰ...

ਭਗਵੰਤ ਮਾਨ, ਰਾਘਵ ਚੱਢਾ ਤੇ ਮੀਕਾ ਸਿੰਘ ਨੇ ਚੋਣ ਰੈਲੀ ਦੌਰਾਨ ਗਾਏ ਗੀਤ

Breaking News
ਨਵੀਂ ਦਿੱਲੀ, 2 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਦੌਰਾਨ ਅੱਜ ਚਾਂਦਨੀ ਚੌਂਕ ਹਲਕੇ ਦੇ ਮਜਨੂੰ ਕਾ ਟਿੱਲਾ ਇਲਾਕੇ ਵਿਚ ਇਕ ਚੋਣ ਰੈਲੀ ਕਰਵਾਈ ਗਈ, ਜਿਸ ਵਿਚ ਸੰਸਦ ਮੈਂਬਰ ਰਾਘਵ ਚੱਢਾ ਦੇ ਨਾਲ ਮਸ਼ਹੂਰ ਗਾਇਕ ਮੀਕਾ ਸਿੰਘ ਨੇ 'ਟੈੱਲ ਮੀ ਸਮਥਿੰਗ ਸਮਥਿੰਗ' ਗਾਇਆ, ਜਿਸ ਨਾਲ ਸਾਰਾ ਮਹੌਲ ਸੰਗੀਤਕ ਹੋ ਗਿਆ। ਇਸ ਤੋਂ ਬਾਅਦ ਜਦੋਂ ਸਟੇਜ਼ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਆ ਗਏ ਤਾਂ ਉਨ੍ਹਾਂ ਨੇ ਵੀ ਮੀਕਾ ਸਿੰਘ ਨਾਲ ਮਿਲ ਕੇ ਗੀਤ ਗਾਇਆ। ਇਸ ਰੈਲੀ ਦੌਰਾਨ ਮੀਕਾ ਸਿੰਘ ਦੇ ਪ੍ਰਸਿੱਧ ਗੀਤਾਂ ਨਾਲ ਸਾਰਾ ਪੰਡਾਲ ਝੂਮ ਉੱਠਿਆ।ਇਸ ਮੌਕੇ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਅਤੇ ਦਿੱਲੀ ਦੇ ਲੋਕਾਂ ਨੂੰ ਮੁੜ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਚਾਂਦਨੀ ਚੌਕ ਹਲਕੇ ਤੋਂ ਆਪ ਦੇ ਉਮੀਦਵਾਰ ਪੁਨਰਦੀਪ ਸਿੰਘ ਸਾਹਨੀ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਹਾਜਰ ਸਨ।...
ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ‘ਚ 11.87 ਪ੍ਰਤੀਸ਼ਤ ਵਾਧਾ : ਚੀਮਾ

ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ‘ਚ 11.87 ਪ੍ਰਤੀਸ਼ਤ ਵਾਧਾ : ਚੀਮਾ

Breaking News, Punjab Development
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਟੈਕਸੇਸ਼ਨ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਰਾਜ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੀ ਪ੍ਰਾਪਤੀ ਵਿੱਚ 11.87% ਦਾ ਪ੍ਰਭਾਵਸ਼ਾਲੀ ਵਾਧਾ ਹਾਸਲ ਕੀਤਾ ਹੈ, ਜੋ 10% ਦੀ ਰਾਸ਼ਟਰੀ ਔਸਤ ਦਰ ਤੋਂ ਵੱਧ ਹੈ। ਇਸ ਤੋਂ ਇਲਾਵਾ, ਪੰਜਾਬ ਨੇ ਚਾਲੂ ਵਿੱਤੀ ਸਾਲ ਵਿੱਚ ਆਬਕਾਰੀ ਵਿੱਚ 15.33% ਦਾ ਵਾਧਾ ਅਤੇ ਨੈੱਟ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਕਰਾਂ ਤੋਂ ਪ੍ਰਾਪਤ ਕੁੱਲ ਰਾਜਸਵ ਵਿੱਚ 11.67% ਦਾ ਨੈੱਟ ਵਾਧਾ ਦਰਜ ਕੀਤਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇਸ਼ ਦੇ ਉਨ੍ਹਾਂ 3 ਪ੍ਰਮੁੱਖ ਜਨਰਲ ਕੈਟੇਗਰੀ ਸਟੇਟਸ (ਜੀਸੀਐਸ) ਵਿੱਚ ਸ਼ਾਮਲ ਹੈ, ਜਿਨ੍ਹਾਂ ਨੇ ਜੀਐਸਟੀ ਪ੍ਰਾਪਤੀ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਾਰ ਕੀਤਾ ਹੈ। ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀਐਸਟੀ ਪ੍ਰਾਪਤੀ 19,414.57 ਕਰੋੜ ਰੁਪਏ ਰਹੀ, ਜਦਕਿ ਵਿ...

ਹੁਣ 36 ਪ੍ਰਿੰਸੀਪਲ ਸਿਖਲਾਈ ਲਈ ਜਾਣਗੇ ਸਿੰਘਾਪੁਰ : ਬੈਂਸ

Breaking News, Punjab Politics
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ ਦਿਨਾਂ ਦੀ ਟਰੇਨਿੰਗ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਟਰੇਨਿੰਗ ਪ੍ਰਾਪਤ ਕਰ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟਰੇਨਿੰਗ ਪ੍ਰਦਾਨ ਕਰਨ ਲਈ ਸਟੇਟ ਕਾਉਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵਿੱਚ ਇੱਕ "ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)" ਸਥਾਪਤ ਕੀਤਾ ਗਿਆ ਹੈ।ਇਸ ਟਰੇਨਿੰਗ ...

ਭਗਵੰਤ ਮਾਨ ਦੇ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ

Breaking News
ਨਵੀਂ ਦਿੱਲੀ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਕਈ ਰੋਡ ਸ਼ੋਅ ਅਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਮਾਨ ਦੀ ਪ੍ਰਚਾਰ ਮੁਹਿੰਮ ਮਾਦੀਪੁਰ, ਹਰੀ ਨਗਰ, ਜਨਕਪੁਰੀ ਅਤੇ ਪਾਲਮ ਵਿਧਾਨ ਸਭਾ ਖੇਤਰਾਂ ਤੋਂ ਲੰਘੀ ਅਤੇ ਚਾਂਦਨੀ ਚੌਕ ਵਿੱਚ ਇੱਕ ਜਨ ਸਭਾ ਨਾਲ ਸਮਾਪਤ ਹੋਈ।ਸੀਐੱਮ ਮਾਨ ਨੂੰ ਮਾਦੀਪੁਰ ਹਲਕੇ ਦੇ ਸ਼ਿਵਾਜੀ ਵਿਹਾਰ ਵਿੱਚ ਲੋਕਾਂ ਦਾ ਜ਼ਬਰਦਸਤ ਹੁੰਗਾਰਾ ਮਿਲਿਆ। ਭੀੜ ਨੂੰ ਸੰਬੋਧਿਤ ਕਰਦਿਆਂ ਮਾਨ ਨੇ ਆਪ ਉਮੀਦਵਾਰ ਰਾਖੀ ਬਿੜਲਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ "ਅਰਵਿੰਦ ਕੇਜਰੀਵਾਲ ਦਾ ਸੱਚਾ ਸਿਪਾਹੀ" ਦੱਸਿਆ ਅਤੇ ਜਨਤਾ ਤੋਂ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਇੱਕੋ-ਇੱਕ ਨੇਤਾ ਹਨ ਜੋ ਆਪਣੇ ਵਾਅਦੇ ਪੂਰੇ ਕਰਦੇ ਹਨ। ਅਸੀਂ 'ਜੁਮਲੇ' ਨਹੀਂ ਸੁਣਾਉਂਦੇ। ਅਸੀਂ ਆਪਣੇ ਸ਼ਬਦਾਂ 'ਤੇ ਅਮਲ ਕਰਦੇ ਹਾਂ। ਇਸ ਲਈ 5 ਫਰਵਰੀ ਨੂੰ ਝਾੜੂ ਦਾ ਬਟਨ ਦਬਾਓ। ਉਸ ਤੋਂ ਬਾਅਦ ਸਾਡੀ ਜ਼ਿੰਮੇਵਾਰੀ ਹੋਵੇਗੀ...

ਫਗਵਾੜਾ ‘ਚ ਵੀ ਬਣ ਗਿਆ ਆਪ ਦਾ ਮੇਅਰ

Breaking News
ਫਗਵਾੜਾ, 1 ਫਰਵਰੀ : ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਵਿੱਚ ਵੀ ਆਪਣਾ ਮੇਅਰ ਬਣਾ ਲਿਆ ਹੈ। 'ਆਪ' ਦੇ ਰਾਮਪਾਲ ਉੱਪਲ ਫਗਵਾੜਾ ਦੇ ਨਵੇਂ ਮੇਅਰ ਚੁਣੇ ਗਏ ਹਨ। ਉੱਥੇ ਹੀ ਤੇਜਪਾਲ ਬਸਰਾ ਸੀਨੀਅਰ ਡਿਪਟੀ ਮੇਅਰ ਅਤੇ ਵਿਪਨ ਕ੍ਰਿਸ਼ਨ ਡਿਪਟੀ ਮੇਅਰ ਬਣੇ ਹਨ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਗਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇੱਥੇ ਦੇ ਪਾਰਸ਼ਦਾਂ ਨੇ ਦਲਗਤ ਰਾਜਨੀਤੀ ਤੋਂ ਉੱਪਰ ਉੱਠ ਕੇ ਫਗਵਾੜਾ ਦੇ ਵਿਕਾਸ ਨੂੰ ਪਹਿਲ ਦਿੰਦੇ ਹੋਏ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ।'ਆਪ' ਦਾ ਮੇਅਰ ਚੁਣੇ ਜਾਣ ਤੋਂ ਬਾਅਦ ਅਮਨ ਅਰੋੜਾ ਨੇ ਫਗਵਾੜਾ ਵਿੱਚ ਪਾਰਟੀ ਸੰਸਦ ਮੈਂਬਰ ਡਾ. ਰਾਜਕੁਮਾਰ ਛੱਬੇਵਾਲ ਅਤੇ ਆਪ ਨੇਤਾ ਡਾ. ਸੰਨੀ ਆਹਲੂਵਾਲੀਆ ਤੇ ਹੋਰ ਨੇਤਾਵਾਂ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਸਥਾਨਕ ਨੇਤਾਵਾਂ-ਕਾਰਜਕਰਤਾਵਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਪਾਰਟੀ ਕਾਰਜਕਰਤਾਵਾਂ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਸਾਨੂੰ ਅੱਜ ਇੱਥੇ ਇ...

ਡਿਪਟੀ ਚੀਫ ਇੰਜੀਨੀਅਰ 50 ਹਜਾਰ ਰਿਸ਼ਵਤ ਲੈਂਦਾ ਕਾਬੂ

Breaking News
ਹੁਸ਼ਿਆਰਪੁਰ, 1 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿੱਚ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲਖਵੀਰ ਸਿੰਘ, ਸੀਨੀਅਰ ਐਗਜ਼ੈਕਟਿਵ ਇੰਜੀਨੀਅਰ, ਪੀ.ਐੱਸ.ਪੀ.ਸੀ.ਐੱਲ. ਨੇ ਮੁਕੇਰੀਆਂ ਸਥਿਤ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ 'ਤੇ ਕਾਰਵਾਈ ਕੀਤੀ ਗਈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰ ਦੋਸ਼ ਲਾਇਆ ਕਿ ਡਿਪਟੀ ਚੀਫ਼ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਅਤੇ ਇਹ ਰਕਮ ਦੋਸ਼ੀ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ...

ਪੀਣ ਵਾਲੇ ਪਾਣੀ ‘ਤੇ 2174 ਕਰੋੜ ਰੁਪਏ ਦੇ ਪ੍ਰੋਜੈਕਟ : ਮੁੰਡੀਆਂ

Breaking News
ਚੰਡੀਗੜ੍ਹ 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ 2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਏ ਗਏ 15 ਵੱਡੇ ਨਹਿਰੀ ਪ੍ਰੋਜੈਕਟਾਂ ਦਾ ਕੰਮ ਪੂਰੀ ਤੇਜੀ ਨਾਲ ਚੱਲ ਰਿਹਾ ਹੈ। ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਪੰਜਾਬ ਦੇ 1706 ਪਿੰਡਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਇਆ ਜਾ ਸਕੇਗਾ। ਇਹ ਸਾਰੇ ਪ੍ਰੋਜੈਕਟ ਇਸ ਸਾਲ ਦੇ ਅੰਤ ਤੱਕ ਮੁਕੰਮਲ ਹੋ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਨਾਲ 25 ਲੱਖ ਆਬਾਦੀ ਵਾਲੇ ਚਾਰ ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।...

ਭਿਆਨਕ ਸੜਕ ਹਾਦਸੇ ‘ਚ 11 ਮੌਤਾਂ, 15 ਫੱਟੜ

Breaking News, Hot News
ਫਿਰੋਜ਼ਪੁਰ, 31 ਜਨਵਰੀ : ਫਿਰੋਜਪੁਰ ਵਿੱਚ ਅੱਜ ਸਵੇਰੇ ਲਗਭਗ 8 ਵਜੇ ਇੱਕ ਬੋਲੇਰੋ ਪਿਕਅੱਪ ਅਤੇ ਕੈਂਟਰ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਲੋਕ ਜਖਮੀ ਹੋ ਗਏ ਹਨ। ਇਹ ਹਾਦਸਾ ਫਿਰੋਜਪੁਰ-ਫਾਜਿਲਕਾ ਸੜਕ 'ਤੇ ਪਿੰਡ ਮੋਹਨ ਕਾ ਉਤਾੜ ਕੋਲ ਵਾਪਰਿਆ।ਹਾਦਸੇ ਦੇ ਸਮੇਂ ਪਿਕਅੱਪ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਮਰਨ ਵਾਲੇ ਲੋਕਾਂ ਦੀਆਂ ਲਾਸ਼ਾਂ ਸੜਕ ਦੇ ਕਿਨਾਰੇ ਬਿਖਰੀਆਂ ਪਈਆਂ ਸਨ। ਜਖਮੀਆਂ ਨੂੰ ਪੁਲੀਸ ਨੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ। ਪੁਲੀਸ ਨੇ ਧੁੰਦ ਦੇ ਕਾਰਨ ਹਾਦਸਾ ਹੋਣ ਦੀ ਸੰਭਾਵਨਾ ਜਤਾਈ ਹੈ। ਮਰਨ ਵਾਲਿਆਂ ਵਿੱਚ ਸੁਖਵਿੰਦਰ ਨਾਮ ਦਾ ਇੱਕ ਵਿਅਕਤੀ ਵੀ ਸ਼ਾਮਲ ਹੈ, ਜੋ ਪੰਜ ਭੈਣਾਂ ਦਾ ਇਕਲੌਤਾ ਭਾਈ ਸੀ।ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਾਦੀ ਸਮਾਰੋਹ ਵਿੱਚ ਜਾ ਰਹੇ ਵੇਟਰਾਂ ਦੀ ਦੁੱਖਦਾਈ ਮੌਤ ਹੋਈ ਹੈ। ਉਨ੍ਹਾਂ ਨੇ ਦਿਵੰਗਤ ਆਤਮਾਵਾਂ ਦੀ ਸ਼ਾਂਤੀ ਅਤੇ ਘਾਇਲਾਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ।ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸਾਰੇ ਜਖਮੀਆਂ ਦਾ ਇਲਾਜ...

ਭਗਵੰਤ ਮਾਨ ਵਲੋਂ ਦਿੱਲੀ ਵਿਚ ਚੋਣ ਪ੍ਰਚਾਰ ‘ਚ ਤੇਜੀ

Breaking News, Hot News
ਨਵੀਂ ਦਿੱਲੀ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਨੇ ਕੋਂਡਲੀ, ਰੋਹਤਾਸ ਨਗਰ ਅਤੇ ਗੋਕਲਪੁਰ ਵਿੱਚ ਤਿੰਨ ਰੋਡ ਸ਼ੋ ਕੀਤੇ ਅਤੇ ਬਦਰਪੁਰ ਵਿੱਚ ਦੋ ਵੱਡੀਆਂ ਰੈਲੀਆਂ ਨੂੰ ਸੰਬੋਧਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਾਰਦਰਸ਼ੀ ਸ਼ਾਸਨ, ਵਿਕਾਸ ਅਤੇ ਜਵਾਬਦੇਹੀ ਦੀ ਵਚਨਬੱਧਤਾ ਕਾਰਨ ਲੋਕ ਅੱਜ ਆਪ ਦੀ ਸਰਕਾਰ ਹੀ ਚਾਹੁੰਦੇ ਹਨ। ਦੂਜੇ ਪਾਸੇ ਹੁਣ ਲੋਕ ਭਾਜਪਾ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ।ਕੋਂਡਲੀ ਵਿੱਚ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਦੇ ਇਸ਼ਾਰਿਆਂ 'ਤੇ ਚੋਣ ਕਮਿਸ਼ਨ ਵਲੋਂ ਭਾਜਪਾ ਦੀ ਉਲੰਘਣਾ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਪੈਸੇ, ਜੈਕਟ, ਜੁੱਤੇ ਅਤੇ ਸਾੜੀਆਂ ਵੰਡ ਰਹੇ ਹਨ, ਪਰ ਚੋਣ ਕਮਿਸ਼ਨ ਨੇ ਇਸ ਬਾਰੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ।ਰੋਹਤਾਸ ਨਗਰ ਵਿੱਚ, ਮਾਨ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਦੇ ਵਿਕਾਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕ ਫ...