Monday, October 5Malwa News
Shadow

Breaking News

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਪ੍ਰੌਪਰਟੀ ਕੁਰਕ

Breaking News
ਲੁਧਿਆਣਾ, 29 ਜਨਵਰੀ : ਲੁਧਿਆਣਾ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਮਣੀਅਮ ਦੀ ਅਚੱਲ ਜਾਇਦਾਦਾਂ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸਿਆਂ ਸਮੇਤ ਕੁੱਲ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ (ਈ ਡੀ) ਵਲੋਂ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੋਟਾਲਿਆਂ ਕਾਰਨ ਇਹ ਜਾਇਦਾਦ ਕੁਰਕ ਕੀਤੀ ਗਈ ਹੈ।ਕਰੀਬ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਸੀ ਕਿ ਰਮਨ ਬਾਲਾ ਸੁਬਰਮਣੀਅਮ ਦੇ ਕਾਰਜਕਾਲ ਦੌਰਾਨ ਐਲਡੀਪੀ ਯੋਜਨਾ ਤਹਿਤ ਅਲਾਟ ਕੀਤੇ ਪਲਾਟਾਂ ਵਿੱਚ ਧਾਂਦਲੀ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਮਲੇ ਵਿੱਚ ਜਾਂਚ ਸ਼ੁਰੂ ਹੋਈ। ਪਹਿਲਾਂ ਪੰਜਾਬ ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਫਿਰ ਤਿੰਨ ਮਹੀਨੇ ਪਹਿਲਾਂ ਈਡੀ ਵੀ ਇਸ ਕੇਸ ਵਿੱਚ ਐਕਸ਼ਨ ਮੋਡ ਵਿੱਚ ਆ ਗਈ।ਪ੍ਰਵਰਤਨ ਨਿਰਦੇਸ਼ਾਲਯ (ਈਡੀ) ਜਲੰਧਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਦੇ ਤਤਕਾਲੀ ਪ੍ਰਧਾਨ ਰਮਨ ਬਾਲਾ ਸੁਬ...

ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਆਇਆ ਦਿੱਲੀ ਵਾਸੀਆਂ ਦਾ ਹੜ੍ਹ

Breaking News
ਨਵੀਂ ਦਿੱਲੀ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਦੌਰਾਨ ਵਿਸ਼ਵਾਸ਼ ਨਗਰ ਹਲਕੇ ਵਿਚ ਰੋਡ ਸ਼ੋਅ ਕੀਤਾ। ਇਸ ਮੌਕੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ 'ਤੇ ਜੋਰ ਦਿੱਤਾ ਹੈ ਅਤੇ ਭਰਿਸ਼ਟਾਚਾਰ ਮੁਕਤ ਪ੍ਰਸਾਸਨ ਦਿੱਤਾ ਹੈ, ਜਦਕਿ ਹੋਰ ਪਾਰਟੀਆਂ ਦੀਆਂ ਸਰਕਾਰਾਂ ਲੋਕਾਂ ਨੂੰ ਲਾਰਿਆਂ ਤੋਂ ਵੱਧ ਕੁੱਝ ਨਹੀਂ ਦੇ ਸਕਦੀਆਂ।ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਹਲਕਾ ਜੰਗਪੁਰਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਲੋਂ ਲੋਕਾਂ ਦੀ ਕੀਤੀ ਹੋਈ ਸੇਵਾ ਕਿਸੇ ਤੋਂ ਭੁੱਲੀ ਹੋਈ ਨਹੀ਼। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਚਾਲਾਂ ਤੋਂ ਸੁਚੇਤ ਰਹਿਣ। ਭਾਜਪਾ ਵਲੋਂ ਕੇਜਰੀਵਾਲ ਸਿਸੋਦੀਆ ਜੋੜੀ ਤੋ...

ਬਿਜਲੀ ਵਿਭਾਗ ‘ਚ ਦਿੱਤੀਆਂ 6586 ਸਰਕਾਰੀ ਨੌਕਰੀਆਂ

Breaking News
ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਆ ਅਧੀਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਵਿਚ ਹੁਣ ਤੱਕ 6586 ਨੌਕਰੀਆਂ ਦਿੱਤੀਆਂ ਜ਼ਾ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਅਗਲੇ ਸਾਲ ਵਿਚ 4864 ਹੋਰ ਭਰਤੀਆਂ ਕੀਤੀਆਂ ਜਾ ਰਹੀਆਂ ਹਨ।ਅੱਜ ਇਥੇ 35 ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਪਣ ਮੌਕੇ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਲੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਦੇ ਮਨੁੱਖੀ ਸ੍ਰੋਤਾਂ ਨੁੰ ਮਜਬੂਤ ਕਰਕੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।ਅੱਜ ਜਿਨ੍ਹਾਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿਚ 22 ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਵਿਚ ਅਤੇ 13 ਇਲੈਕਟ੍ਰੀਕਲ ਵਿਚ ਭਰਤੀ ਕੀਤੇ ਗਏ ਹਨ। ਬਿਜਲੀ ਮੰਤਰੀ ਨੇ ਇਨ੍ਹਾਂ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ...

ਗੁਰਮੀਤ ਰਾਮ ਰਹੀਮ ਨੂੰ ਫੇਰ ਮਿਲ ਗਈ ਪੈਰੋਲ

Breaking News
ਰੋਹਤਕ, 28 ਜਨਵਰੀ : ਜੇਲ੍ਹ ਵਿਚ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਮਿਲ ਗਈ ਹੈ। ਪੈਰੋਲ ਮਿਲਣ ਪਿਛੋਂ ਹਨੀਪ੍ਰੀਤ ਖੁਦ ਡੇਰੇ ਦੀਆਂ ਦੋ ਗੱਡੀਆਂ ਲੈ ਕੇ ਜੇਲ੍ਹ ਵਿਚੋਂ ਰਾਮ ਰਹੀਮ ਨੂੰ ਲੈਣ ਪਹੁੰਚੀ।ਸੰਤ ਗੁਰਮੀਤ ਰਾਮ ਰਹੀਮ ਸਿੰਘ ਨੂੰ ਅਦਾਲਤ ਨੇ 30 ਦਿਨ ਦੀ ਪੈਰੋਲ ਦਿੱਤੀ ਹੈ, ਜਿਸ ਦੌਰਾਨ ਉਹ 10 ਦਿਨ ਸਿਰਸਾ ਡੇਰੇ ਵਿਚ ਹੀ ਰਹਿਣਗੇ। ਇਸ ਤੋਂ ਬਾਅਦ ਉਹ ਬਾਗਪਤ ਵਿਖੇ ਬਰਨਾਵਾ ਆਸ਼ਰਮ ਜਾਣਗੇ ਅਤੇ ਉਥੇ 20 ਦਿਨ ਰਹਿਣਗੇ। ਗੁਰਮੀਤਰਾਮ ਰਹੀਮ ਸਿੰਘ ਨੇ 45 ਦਿਨ ਦੀ ਪੈਰੋਲ ਮੰਗੀ ਸੀ, ਪਰ ਉਸ ਦੀ 30 ਦਿਨ ਦੀ ਪੈਰੋਲ ਹੀ ਮਨਜੂਰ ਹੋਈ ਹੈ। ਰੋਹਤਕ ਦੀ ਸੁਨਾਰੀਆ ਜੇਲ ਵਿਚ ਸਜ਼ਾ ਭੁਗਤ ਰਹੇ ਗੁਰਮੀਤ ਰਾਮ ਰਹੀਮ ਸਿੰਘ ਸਾਲ 2017 ਤੋਂ ਬਾਅਦ ਹੁਣ 12 ਵੀਂ ਵਾਰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਏ ਹਨ।ਗੁਰਮੀਤ ਰਾਮ ਰਹੀਮ ਸਿੰਘ ਦੋ ਸਾਧਵੀਆਂ ਨਾਲ ਯੌਨ ਸੋਸ਼ਣ ਦੇ ਮਾਮਲਿਆਂ ਵਿਚ 10–10 ਸਾਲ ਦੀ ਕੈਦ ਦੀ ਸਜ਼ਾ ਭੁਗਤ ਰਹੇ ਹਨ ਅਤੇ ਪੱਤਰਕਾਰ ਛਤਰਪਤੀ ਅਤੇ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਉਮਰ ਕੈਦ ਕੱਟ ਰਹੇ ਹਨ। ਉਹ 25 ਅਗਸਤ 2017 ਤੋਂ ...

ਧਾਰਮਿਕ ਭਾਵਨਾਵਾਂ ਨਾਲ ਖੇਡ ਕੇ ਲੁੱਟਣ ਲੱਗੀਆਂ ਏਅਰਲਾਈਨਾਂ

Breaking News
ਨਵੀਂ ਦਿੱਲੀ, 28 ਜਨਵਰੀ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਹਾਂਕੁੰਭ ਦੌਰਾਨ ਫਲਾਈਟ ਕੰਪਨੀਆਂ ਵਲੋਂ ਸ਼ਰਧਾਲੂਆਂ ਦੀ ਆਸਥਾ ਨਾਲ ਖਿਲਵਾੜ ਕਰਨ ਅਤੇ ਟਿਕਟਾਂ ਦੀਆਂ ਕੀਮਤਾਂ ਵਿਚ ਹੱਦੋਂ ਵੱਧ ਵਾਧਾ ਕਰਨ ਦੀ ਆਲੋਚਨਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਏਅਰ ਲਾਈਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਰਾਘਵ ਚੱਢਾ ਨੇ ਕਿਹਾ ਕਿ ਮਹਾਂਕੁੰਭ ਸਨਾਤਨ ਧਰਮ ਦੇ ਪੈਰੋਕਾਰਾਂ ਲਈ ਦ੍ਰਿੜ ਵਿਸ਼ਵਾਸ਼ ਅਤੇ ਅਧਿਆਤਮਿਕਤਾ ਦਾ ਸਭ ਤੋਂ ਵੱਡਾ ਉਤਸਵ ਹੈ। ਹੁਣ ਜਦੋਂ 144 ਸਾਲਾਂ ਬਾਅਦ ਪ੍ਰਯਾਗਰਾਜ ਵਿਚ ਮਹਾਂਕੁੰਭ ਮਨਾਇਆ ਜਾ ਰਿਹਾ ਹੈ ਅਤੇ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਇਸ ਪਵਿੱਤਰ ਸਥਾਨ 'ਤੇ ਆ ਰਹੇ ਹਨ। ਅਜਿਹੇ ਧਾਰਮਿਕ ਮੌਕੇ 'ਤੇ ਏਅਰਲਾਈਨ ਕੰਪਨੀਆਂ ਵਲੋਂ ਮੁਨਾਫਾ ਕਮਾਉਣ ਦੇ ਲਾਲਚ ਵਿਚ ਸ਼ਰਧਾਲੂਆਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਅਜਿਹੇ ਮੁਨਾਫਾਖੋਰਾਂ ਦੀ ਭਾਰਤ ਦੇ ਲੋਕਾਂ ਨੂੰ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਫਲਾਈਟਾਂ ਦਾ ਕਿਰਾਇਆ ਜੋ ਪੰਜ ਹਜਾਰ ਤੋਂ ਲੈ ਕੇ 8 ਹਜਾਰ ਤੱਕ ਸੀ, ਹੁਣ ਮਹਾਂਕੁੰਭ ਦੌਰਾਨ ਇਹੀ ਕਿਰਾਇਆ ਵਧਾ ਕੇ 50 ਹਜਾਰ ਤੋਂ ਲੈ ਕ...

ਅਮਰੀਕਾ ਬੈਠੇ ਹੈਪੀ ਪਾਸੀਆਂ ਦੇ ਦੋ ਸਾਥੀ ਕਾਬੂ

Breaking News, Hot News
ਅੰਮ੍ਰਿਤਸਰ, 28 ਜਨਵਰੀ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਵੱਡੀ ਕਾਰਵਾਈ ਕਰਦਿਆਂ ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਇੱਕ ਨਾਰਕੋ-ਟੈਰਰ ਮੌਡਿਊਲ ਹੈ। ਇਸ ਓਪਰੇਸ਼ਨ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਸ਼ੀ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਡਰੱਗ ਤਸਕਰ ਸਰਵਨ ਭੋਲਾ ਨਾਲ ਜੁੜੇ ਹੋਏ ਹਨ।ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰ ਸਿੰਘ ਉਰਫ਼ ਸਾਗਰ ਵਾਸੀ ਅੰਮ੍ਰਿਤਸਰ ਪੇਂਡੂ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ 2025 ਨੂੰ ਅੰਮ੍ਰਿਤਸਰ ਵਿੱਚ ਗੁਮਟਾਲਾ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲਾ ਕੀਤਾ ਸੀ।ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਰਾਜ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ।ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਬੱਗਾ ਸਿੰਘ ਡਰੱਗ ਤਸਕਰ ਸਰਵਨ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਸਰਵਨ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ...

ਆਪ ਲੀਡਰਸ਼ਿਪ ਨੇ ਡਾ. ਅੰਬੇਦਕਰ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ

Breaking News
ਅੰਮ੍ਰਿਤਸਰ, 27 ਜਨਵਰੀ : ਗਣਤੰਤਰ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਇਕ ਨੌਜਵਾਨ ਵਲੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਭੰਨਤੋੜ ਕੀਤੇ ਜਾਣ ਪਿਛੋਂ ਅੱਜ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਡਾ. ਅੰਬੇਦਕਰ ਦੀ ਇਸ ਮੂਰਤੀ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਬਾਬਾ ਸਾਹਿਬ ਅੰਬੇਦਕਰ ਪ੍ਰਤੀ ਸ਼ਰਧਾ ਪ੍ਰਗਟ ਕੀਤੀ।ਅੱਜ ਹੈਰੀਟੇਜ ਸਟਰੀਟ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਸੰਨੀ ਆਹਲੂਵਾਲੀਆ ਨੇ ਡਾ. ਅੰਬੇਦਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਸ਼ਕਤੀਆਂ ਸਾਡੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸੇ ਸਾਜਿਸ਼ ਤਹਿਤ ਹੀ ਸਾਡੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸ਼ਕਤੀਆਂ ਦੇ ਮਨਸੂਬੇ ਕਿਸੇ ਵੀ ਹਾਲਤ ਵਿਚ ਪੂਰ...

ਜਹਾਜ ਹਵੇਲੀ ਦੀ ਬਹਾਲ ਕਰਾਂਗੇ ਪੁਰਾਣੀ ਦਸ਼ਾ : ਸੌਂਦ

Breaking News
ਫਤਿਹਗੜ੍ਹ ਸਾਹਿਬ, 27 ਜਨਵਰੀ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫ਼ਤਿਹਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ-ਸਥਾਪਨਾ ਅਤੇ ਸੰਭਾਲ ਲਈ ਸੈਰ-ਸਪਾਟਾ ਵਿਭਾਗ ਦੇ ਸੈਕਟਰ 38 ਸਥਿਤ ਦਫ਼ਤਰ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ।ਸੌਂਦ ਦੀ ਪਹਿਲਕਦਮੀ 'ਤੇ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਇਸੇ ਹਫ਼ਤੇ ਵੀਰਵਾਰ, 30 ਜਨਵਰੀ ਨੂੰ ਇੱਕ ਕਮੇਟੀ ਹਵੇਲੀ ਦਾ ਦੌਰਾ ਕਰੇਗੀ ਅਤੇ ਉੱਥੇ ਦੀ ਮੌਜੂਦਾ ਸਥਿਤੀ ਬਾਰੇ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਬਾਅਦ 8 ਮਾਹਿਰ ਮੈਂਬਰਾਂ ਦੀ ਇੱਕ ਡਿਜ਼ਾਈਨ ਕਮੇਟੀ ਇਸ ਦੀ ਵਿਸਥਾਰਤ ਜਾਂਚ ਕਰੇਗੀ। ਮੰਤਰੀ ਸੌਂਦ ਨੇ ਕਿਹਾ ਕਿ ਜੇਕਰ ਇਸ ਕੰਮ ਵਿੱਚ ਕੋਈ ਰੁਕਾਵਟ ਨਾ ਆਈ ਤਾਂ ਜਲਦ ਤੋਂ ਜਲਦ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਦੀ ਮੁੜ-ਸਥਾਪਨਾ ਅਤੇ ਸੰਭਾਲ ਦਾ ਕੰਮ ਸ਼ੁਰੂ ਕੀਤਾ ਜਾ ਸਕੇਗਾ।ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨੇ ਕਿਹਾ ਕਿ ਪ੍ਰਾਚੀਨ ਅਤੇ ਇਤਿਹਾਸਕ ਇਮਾਰਤਾਂ ਸਾਡੀ ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੀ ਖੋਈ ਹੋਈ ਸ਼ਾਨ ਨੂੰ ਮੁੜ ਬਹਾ...

ਅੰਮ੍ਰਿਤਸਰ ‘ਚ ਵੀ ਬਣ ਗਿਆ ਆਪ ਦਾ ਮੇਅਰ

Breaking News
ਅੰਮ੍ਰਿਤਸਰ, 27 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਨਗਰ ਨਿਗਮ ਵਿੱਚ ਮੇਅਰ ਦਾ ਅਹੁਦਾ ਜਿੱਤ ਕੇ ਇੱਕ ਮਹੱਤਵਪੂਰਨ ਰਾਜਨੀਤਕ ਪ੍ਰਾਪਤੀ ਹਾਸਲ ਕੀਤੀ। ਜਤਿੰਦਰ ਸਿੰਘ ਮੋਤੀਆ ਭਾਟੀਆ ਨੂੰ ਮੇਅਰ, ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਚੁਣਿਆ ਗਿਆ।ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਇਸ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਤਿੰਨੇ ਅਹੁਦੇ ਹਾਸਲ ਕਰਕੇ ਅੰਮ੍ਰਿਤਸਰ ਨਗਰ ਨਿਗਮ ਜਿੱਤਣ 'ਤੇ ਤੁਹਾਨੂੰ ਸਾਰਿਆਂ ਨੂੰ ਦਿਲੀ ਵਧਾਈ। ਇਹ ਪਾਰਟੀ ਲਈ ਮਾਣ ਦਾ ਪਲ ਹੈ ਅਤੇ ਸਮਰਪਣ ਨਾਲ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ।ਪ੍ਰੈੱਸ ਕਾਨਫਰੰਸ ਵਿੱਚ ਅਮਨ ਅਰੋੜਾ ਨੇ ਕਿਹਾ, "ਅੱਜ ਆਮ ਆਦਮੀ ਪਾਰਟੀ ਨੂੰ ਗੁਰੂ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸਾਡੀ ਟੀਮ ਅੰਮ੍ਰਿਤਸਰ ਨੂੰ ਇੱਕ ਸੁੰਦਰ ਅਤੇ ਵਿਕਸਿਤ ਸ਼ਹਿਰ ਵਿੱਚ ਬਦਲਣ ਲਈ ਤੁਰੰਤ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਨਿਗਮ ਚੋਣਾਂ ਦੌਰਾਨ ਸਾਡੇ ਮੈਨੀਫੈਸਟੋ ਵਿੱਚ ਦਿੱਤੀਆਂ ਗ...

ਡਾ. ਅੰਬੇਦਕਰ ਦੀ ਮੂਰਤੀ ਤੋੜਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ : ਭਗਵੰਤ ਮਾਨ

Breaking News
ਅੰਮ੍ਰਿਤਸਰ, 27 ਜਨਵਰੀ : ਗਣਤੰਤਰ ਦਿਵਸ ਵਾਲੇ ਦਿਨ ਇਕ ਸ਼ਰਾਰਤੀ ਅਨਸਰ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਤੋੜੇ ਜਾਣ ਦੀ ਘਟਨਾਂ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨਾ ਹਰ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਇਸ ਲਈ ਇਸ ਘਟਨਾ ਨੇ ਹਰ ਦੇਸ਼ ਵਾਸੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਸ਼ਕਤੀਆਂ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨੀ ਚਾਹੁੰਦੀਆਂ ਹਨ। ਇਸ ਲਈ ਅਜਿਹੀਆਂ ਸ਼ਕਤੀਆਂ ਦੇ ਮਨਸੂਬੇ ਕਾਮਯਾਬ ਨਾ ਹੋਣ ਦਿੱਤੇ ਜਾਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿਚ ਲੋਕ ਵਿਰੋਧੀ ਕਾਰਵਾਈਆਂ ਨੂੰ ਉਤਸ਼ਾਹਿਤ ਕਰਨ ਵ...