Saturday, March 14Malwa News
Shadow

Breaking News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News, Hot News
ਚੰਡੀਗੜ੍ਹ, 12 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ  15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ। ਲੋਕ ਨਿ...
ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

Breaking News, Hot News
ਚੰਡੀਗੜ, 12 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ  ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ...
28 ਜੁਲਾਈ ਤੱਕ ਹੋਵੇਗੀ ਅਗਨੀਵੀਰ ਦੇ ਰੂਪ ਵਿੱਚ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਰਜਿਸਟ੍ਰੇਸ਼ਨ

28 ਜੁਲਾਈ ਤੱਕ ਹੋਵੇਗੀ ਅਗਨੀਵੀਰ ਦੇ ਰੂਪ ਵਿੱਚ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਰਜਿਸਟ੍ਰੇਸ਼ਨ

Breaking News
ਫਰੀਦਕੋਟ 11 ਜੁਲਾਈ, ਬੇਰੋਜਗਾਰ ਉਮੀਦਵਾਰ 28 ਜੁਲਾਈ 2024 ਤੱਕ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਕਰਕੇ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਰੋਜਗਾਰ ਤੇ ਉਤਪਤੀ ਅਫਸਰ ਸ੍ਰੀਮਤੀ ਡਿੰਪਲ ਨੇ ਦੱਸਿਆ ਕਿ ਅਗਨੀਵੀਰ ਹਵਾਈ ਸੈਨਾ ਭਰਤੀ ਦੀ ਯੋਗਤਾ 12 ਪਾਸ ਹੈ। ਲਿਖਤੀ ਪ੍ਰੀਖਿਆ ਮਿਤੀ 18 ਅਕਤੂਬਰ 2024 ਤੋਂ ਬਾਅਦ ਹੋਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਅਪਲਾਈ ਕਰਨ ਅਤੇ ਹੋਰ ਵਧੇਰੇ ਜਾਣਕਾਰੀ ਲਈ agnipathvayu.cdac.in ਲਿੰਕ ਦੇਖ ਸਕਦੇ ਹੋ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ-ਕਾਰਡ, ਜਾਤੀ-ਸਰਟੀਫਿਕੇਟ ਆਦਿ ਦੀਆਂ 2 ਫੋਟੋ-ਕਾਪੀਆਂ ਲੈ ਕੇ ਆਉਣ। ਵਧੇਰੇ ਜਾਣਕਾਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

Breaking News
ਚੰਡੀਗੜ੍ਹ, 11 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ। ...
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 11 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6 ਅਗਸਤ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਕੈਬਨਿਟ ਮੰਤ...
ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ-ਲਾਈਨ ਪੋਰਟਲ ਤੇ ਆਪਣਾ ਨਾਮ ਕਰਾ ਸਕਦੇ ਹਨ ਦਰਜ਼

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ-ਲਾਈਨ ਪੋਰਟਲ ਤੇ ਆਪਣਾ ਨਾਮ ਕਰਾ ਸਕਦੇ ਹਨ ਦਰਜ਼

Breaking News
ਫਾਜਿਲਕਾ 11 ਜੁਲਾਈ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਸ੍ਰੀ ਸੰਦੀਪ ਰਿਣਵਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ ਲਈ ਪੋਰਟਲ ਖੋਲ ਦਿੱਤਾ ਗਿਆ ਹੈ। ਜਿਹੜੇ ਕਿਸਾਨਾਂ ਨੇ ਸਿੱਧੀ ਬਿਜਾਈ ਕਰਕੇ ਅਜੇ ਤੱਕ ਪੋਰਟਲ ਤੇ ਆਨਲਾਈਨ ਆਪਣਾ ਨਾਮ ਦਰਜ ਨਹੀਂ ਕੀਤਾ, ਉਹ ਕਿਸਾਨ 15 ਜੁਲਾਈ 2024 ਤੱਕ ਆਨਲਾਈਨ ਪੋਰਟਲ https://agrimachinerypb.com/home/DSR23Department ਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਵਿੱਚ ਹੁਣ ਤੱਕ ਆਨ-ਲਾਈਨ ਪੋਰਟਲ ਤੇ ਕੁੱਲ 6426 ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਘੋਸ਼ਿਤ 1500...
ਟ੍ਰਾਈਸਿਟੀ ਦੇ ਪ੍ਰਖ਼ਰ ਗੁਪਤਾ ਨੇ ਪਹਿਲੀ ਕੋਸ਼ਿਸ਼ ਵਿੱਚ ਸੀ.ਏ. ਦੀ ਪ੍ਰੀਖਿਆ ਕੀਤੀ ਪਾਸ

ਟ੍ਰਾਈਸਿਟੀ ਦੇ ਪ੍ਰਖ਼ਰ ਗੁਪਤਾ ਨੇ ਪਹਿਲੀ ਕੋਸ਼ਿਸ਼ ਵਿੱਚ ਸੀ.ਏ. ਦੀ ਪ੍ਰੀਖਿਆ ਕੀਤੀ ਪਾਸ

Breaking News
ਐਸ.ਏ.ਐਸ. ਨਗਰ/ਚੰਡੀਗੜ੍ਹ, 11 ਜੁਲਾਈ: ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟ ਆਫ਼ ਇੰਡੀਆ (ਆਈ.ਸੀ.ਏ.ਆਈ.) ਵੱਲੋਂ ਹਰ ਸਾਲ ਮਈ ਵਿੱਚ ਲਈਆਂ ਜਾਂਦੀਆਂ ਸੀ.ਏ. ਫਾਈਨਲ ਤੇ ਇੰਟਰਮੀਡੀਏਟ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਟ੍ਰਾਈਸਿਟੀ ਦੇ 23 ਸਾਲਾ ਪ੍ਰਖ਼ਰ ਗੁਪਤਾ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਸੀ.ਏ. ਦੀ ਅੰਤਮ ਪ੍ਰੀਖਿਆ ਦੇ ਦੋਵਾਂ ਗਰੁੱਪਾਂ ਵਿੱਚ ਬਾਜ਼ੀ ਮਾਰੀ ਹੈ। ਮੁਹਾਲੀ ਵਾਸੀ ਪ੍ਰਖ਼ਰ ਨੇ ਛੇ ਵਿਸ਼ਿਆਂ ਵਿੱਚੋਂ ਚਾਰ ਵਿੱਚ ਡਿਸਟਿਕਸ਼ਨ ਹਾਸਲ ਕੀਤੀ ਅਤੇ ਕੁੱਲ 68 ਫੀਸਦੀ ਅੰਕ ਹਾਸਲ ਕੀਤੇ। ਸਕੂਲੀ ਦਿਨਾਂ ਤੋਂ ਹੀ ਬੇਹੱਦ ਹੋਣਹਾਰ ਪ੍ਰਖ਼ਰ ਗੁਪਤਾ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਸੀ.ਏ. ਫਾਊਂਡੇਸ਼ਨ (ਸੀ.ਏ. ਐਂਟਰੈਂਸ) ਅਤੇ ਆਈ.ਪੀ.ਸੀ.ਸੀ. ਪ੍ਰੀਖਿਆ (ਸੀ.ਏ. ਇੰਟਰਮੀਡੀਏਟ) ਵੀ ਪਾਸ ਕੀਤੀ ਹੋਈ ਹੈ। ਵਿਹਲੇ ਸਮੇਂ ਵਿੱਚ ਪੜ੍ਹਨ, ਘੁੰਮਣ ਤੇ ਕ੍ਰਿਕਟ ਦੇਖਣ ਤੇ ਖੇਡਣ ਵਾਲੇ ਪ੍ਰਖ਼ਰ ਨੇ ਖ਼ੁਸ਼ੀ ਵਿੱਚ ਖੀਵੇ ਹੁੰਦੇ ਹੋਏ ਦੱਸਿਆ ਕਿ ਅੱਜ ਉਸ ਦੀ ਖ਼ੁਸ਼ੀ ਦੀ ਕੋਈ ਸੀਮਾ ਨਹੀਂ ਹੈ ਕਿਉਂਕਿ ਅੱਜ ਉਸ ਦੀ ਸਾਲਾਂ ਦੀ ਮਿਹਨਤ ਦਾ ਮਨਚਾਹਿਆ ਫਲ ਮਿਲਿਆ ਹੈ। ਉਸ ਨੇ ਕਿਹਾ ਕਿ ਆਪ...
ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

Breaking News
ਫਾਜ਼ਿਲਕਾ, 10 ਜੁਲਾਈ, -ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ "ਸਕੂਲ ਬੈਗ ਮੁਕਤ ਦਿਵਸ" ਹੋਵੇਗਾ ਅਤੇ ਇਸ ਦਿਨ ਵਿਦਿਆਰਥੀ ਕਿਤਾਬਾਂ ਤੋਂ ਬਿਨ੍ਹਾਂ ਰਚਨਾਤਾਮਕ ਤਰੀਕੇ ਦੀਆਂ ਗਤੀਵਿਧੀਆਂ ਨਾਲ ਆਪਣੇ ਸਿੱਖਣ ਕੌਸ਼ਲ ਵਿਚ ਵਾਧਾ ਕਰਣਗੇ।ਇਸ ਪ੍ਰੋਗਰਾਮ ਦਾ ਰਸਮੀ ਉਦਘਾਟਨ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਸਰਕਾਰੀ ਪ੍ਰਾਈਮਰੀ ਸਕੂਲ ਏਕਤਾ ਕਲੌਨੀ ਅਬੋਹਰ ਤੋਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਖੁਦ ਨਿੱਕੇ ਨਿਆਣਿਆਂ ਨਾਲ ਬਚਪਨ ਦੀਆਂ ਖੇਡਾਂ ਖੇਡਦੇ ਨਜਰ ਆਏ ਅਤੇ ਬੱਚਿਆਂ ਲਈ ਵੀ ਇਹ ਖੁਸ਼ੀ ਦੇ ਪਲ ਸਨ ਜਦ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਨਿੱਕੀਆਂ ਨਿੱਕੀਆਂ ਗੱਲਾਂ ਕਰਦਿਆਂ ਰੋਚਕ ਖੇਡਾਂ ਵਿਚ ਭਾਗ ਲਿਆ।ਇਸ ਬਾਰੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਇਸ ਨਵੀਨਤਾਕਾਰੀ ਪ੍ਰੋਗਰਾਮ ਤਹਿਤ, ਫਾਜ਼...
ਬਾਲ ਭਿੱਖਿਆ ਦੀ ਰੋਕਥਾਮ ਲਈ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ

Breaking News
ਲੁਧਿਆਣਾ, 10 ਜੁਲਾਈ (000) - ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਭਰ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਲਈ ਅਭਿਆਨ ਚਲਾਇਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਪੈਵੇਲੀਅਨ ਮਾਲ ਚੌਂਕ, ਲੁਧਿਆਣਾ ਵਿਖੇੇ ਰੇਡ ਕੀਤੀ ਗਈ ਜਿੱਥੇ ਇੱਕ ਬੱਚੇ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਨਗਰ ਚੌਂਕ, ਬੱਸ ਸਟੈਂਡ ਅਤੇ ਹੋਰ ਇਲਾਕਿਆਂ ਵਿੱਚ ਵੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਖੰਨਾ ਵਿਖੇ ਬੱਸ ਸਟੈਂਡ, ਲਲਹੇੜੀ ਰੋਡ, ਰੇਲਵੇ ਸਟੇਸ਼ਨ, ਜੀ.ਟੀ.ਬੀ. ਮਾਰਕੀਟ, ਸਮਰਾਲਾ ਚੌਂਕ ਆਦਿ ਥਾਵਾਂ 'ਤੇ ਵੀ ਅਚਨਚੇਤ ਚੈਕਿੰਗ ਕੀਤੀ ਗਈ।ਜ਼ਿਲ੍ਹਾ ਟਾਸਕ ਫੋਰਸ ਟੀਮ ਵਿੱਚ ਜਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਦੇ ਨਾਲ ਬਾਲ ਸੁਰੱਖਿਆ ਅਫਸਰ ਅਮਨਦੀਪ ਕੌਰ...
ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

Breaking News
ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਹ ਰੈਕੇਟ ਤਰਨਤਾਰਨ ਸੇਵਾ ਕੇਂਦਰ ਤੋਂ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਜੋ ਕਿ ਹੁਣ ਫਰਾਰ ਹੈ, ਦੀ ਮਿਲੀਭੁਗਤ ਨਾਲ ਚੱਲ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ ਤਰਨਤਾਰਨ ਸੇਵਾ ਕੇਂਦਰ ਦਾ ਕਰਮਚਾਰੀ ਹਰਪਾਲ ਸਿੰਘ ਅਤੇ ਇੱਕ ਫੋਟੋਸਟੇਟ ਦੁਕਾਨ ਦਾ ਮਾਲਕ ਬਲਜੀਤ ਸਿੰਘ ਜਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਲਈ ਆਧਾਰ ਕਾਰਡ ਅਤੇ ਅਸਲਾ ਲਾਇਸੈਂਸ ਪ੍ਰੋਫਾਰਮਾ ਸਮੇਤ ਲੋੜੀਂਦੇ ਪਛਾਣ ਪੱਤਰਾਂ ਨਾਲ ਛੇੜਛਾੜ ਕਰਨ ਦੀ ਗੱਲ ਕਬੂਲ ਕੀਤੀ ਹੈ, ਸ਼ਾਮਲ...