Monday, October 5Malwa News
Shadow

Breaking News

ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਦਾ ਮੂੰਹਤੋੜ ਜਵਾਬ ਦੇਵਾਂਗੇ : ਭਗਵੰਤ ਮਾਨ

Breaking News
ਪਟਿਆਲਾ, 26 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਸੂਬੇ ਵਿਚ ਅਮਨ ਭੰਗ ਕਰਨ ਵਾਲੀਆਂ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇਥੇ ਪੋਲੋ ਗਰਾਊਂਡ ਵਿਚ 76ਵੇਂ ਗਣਤੰਤਰ ਦਿਵਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੀਰਾਂ ਪੈਗੰਬਰਾਂ ਦੀ ਧਰਤੀ ਹੈ, ਜਿਥੇ ਹਮੇਸ਼ਾਂ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦਾ ਬੋਲਬਾਲਾ ਰਿਹਾ ਹੈ। ਇਸ ਧਰਤੀ 'ਤੇ ਜੋ ਅਮਨ ਸ਼ਾਂਤੀ ਭੰਗ ਕਰਨ ਲਈ ਅਇਆ ਹੈ, ਉਸ ਨੂੰ ਹਮੇਸ਼ਾਂ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਖੁਸ਼ਹਾਲੀ ਲਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਕੁੱਝ ਦੇਸ਼ ਵਿਰੋਧੀ ਤਾਕਤਾਂ ਪੰਜਾਬ ਨੂੰ ਖੁਸ਼ਹਾਲ ਨਹੀਂ ਦੇਖਣਾ ਚਾਹੁੰਦੀਆਂ, ਇਸ ਲਈ ਅਜਿਹੀਆਂ ਤਾਕਤਾਂ ਵਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਦਭਾਵਨਾ ਅਤੇ ਸਮਾਜਿਕ ਸਾਂਝ ਦੀਆਂ ਜੜ੍ਹਾਂ ਇੰਨੀਆਂ ਮਜਬੂਤ ਹਨ ਕਿ ...

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਦਾ ਵੱਡਮੁੱਲਾ ਯੋਗਦਾਨ : ਬੈਂਸ

Breaking News
ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪੁਲੀਸ ਲਾਈਨ ਵਿਖੇ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਦੌਰਾਨ ਪੁਲੀਸ ਵਲੋਂ ਕੀਤੀ ਗਈ ਪਰੇਡ ਤੋਂ ਸਲਾਮੀ ਵੀ ਲਈ। ਇਸ ਮੌਕੇ ਸ੍ਰੀ ਬੈਂਸ ਨੇ ਆਜਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋ ਗਈ ਸੀ, ਜਿਸ ਕਾਰਨ ਭਾਰਤ ਨੂੰ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਮਹਿਸੂਸ ਹੋਇਆ ਹੈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ।ਇਸ ਮੌਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 34 ਮਹੀਨਿਆਂ ਦੌਰਾਨ ਪੰਜਾਬ ਦੀ ਸਰਕਾਰ ਨੇ ਸੂਬੇ ਦੇ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁ...

ਸਮਾਜ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਸਨਮਾਨ

Breaking News
ਪਟਿਆਲਾ, 26 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਸਮਾਜ ਅਤੇ ਸਰਕਾਰ ਪ੍ਰਤੀ ਚੰਗੀਆਂ ਸੇਵਾਵਾਂ ਦੇਣ ਵਾਲੇ ਵੱਖ ਵੱਖ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਖਸ਼ੀਅਤਾਂ ਨੂੰ ਵੱਖ ਵੱਖ ਮੈਡਲਾਂ ਨਾਲ ਸਨਮਾਨਿਤ ਕੀਤਾ।ਵੱਖ ਵੱਖ ਪੁਲੀਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਵੀ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੁੱਝ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਵੀ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਹੋਰ ਵੀ ਵੱਖ ਵੱਖ ਖੇਤਰਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਟੇਜ਼ ਤੋਂ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਹੀ ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਭੁਪਿੰਦਰ ਸਿੰਘ, ਸ਼ਹੀਦ ਗੰਨਰ ਅਮਰੀਕ ਸਿੰਘ, ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸ਼ਹੀਦ ਹੌਲਦਾਰ ਮੁਖਤਿਆਰ ਸਿੰਘ ਅਤੇ ਸ਼ਹੀਦ ਨਾਇਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਨ੍ਹਾਂ ਸ਼ਹੀਦਾਂ ਨੇ ਭਾਰਤੀ ਫੌਜ ਵਿਚ ਸ਼ਹੀਦੀਆਂ ਪ੍ਰਾਪਤ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ...

ਸੰਗਰੂਰ ‘ਚ ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ

Breaking News
ਸੰਗਰੂਰ, 26 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲੀਸ ਲਾਈਨ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀਆਂ ਤਿੰਨੇ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਅਤੇ ਯੋਧਿਆਂ ਦੀ ਬਦੌਲਤ ਹੀ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਵਲੋਂ ਸੰਗਰੂਰ ਜਿਲੇ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਪਿੰਡ ਖੇੜੀ ਵਿਚ 29 ਕਰੋੜ ਦੀ ਲਾਗਤ ਨਾਲ ਸੀ ਪਾਈਟ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਜਿਲੇ ਦੇ ਪਿੰਡਾਂ ਵਿਚ 35 ਅਤੇ ਸ਼ਹਿਰਾਂ ਵਿਚ 11 ਆਮ ਆਦਮੀ ਕਲੀਨਿਕ ਬਣਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦਿੜ੍ਹਬਾ ਵਿਖੇ 11 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਸ...

21 ਹੋਰ ਨੌਜਵਾਨਾਂ ਨੂੰ ਵੰਡੀਆਂ ਸਰਕਾਰੀ ਨੌਕਰੀਆਂ

Breaking News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰਾ ਵਲੋਂ ਅੱਜ 21 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿਚ 19 ਨੌਜਵਾਨਾਂ ਨੂੰ ਖੇਤੀਬਾੜੀ ਸਬ ਇੰਸਪੈਕਟਰ, ਇਕ ਜੂਨੀਅਰ ਡਰਾਫਟਸਮੈਨ ਅਤੇ ਇਕ ਸੇਵਾਦਾਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।ਪੰਜਾਬ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਨ੍ਹਾਂ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਸਿਫਾਰਿਸ਼ ਦੇ ਪੂਰੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਲਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਨਵੇਂ ਨਿਯੁਕਤ ਹੋਏ ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਲੋਕਾਂ ਨਾਂਲ ਕੀਤੇ ਗਏ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿਚ ਸਹਿਯੋਗ ਦੇਣ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਰੀਆਂ ਨੌਕਰੀਆਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ...

ਗੋਲਡੀ ਬਰਾੜ ਦਾ ਇਕ ਹੋਰ ਸਾਥੀ ਗ੍ਰਿਫਤਾਰ

Breaking News
ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਖਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸ.ਏ.ਐਸ. ਨਗਰ ਪੁਲਿਸ ਦੇ ਨਾਲ ਮਿਲਕੇ, ਡੇਰਾ ਬੱਸੀ ਦੇ ਆਇਲੇਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਗੋਲੀਬਾਰੀ ਦੀ ਘਟਨਾ ਨਾਲ ਸਬੰਧਤ ਲੌਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਹਿਯੋਗੀ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਮਹਫੂਜ਼ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।ਡੀਜੀਪੀ ਨੇ ਦੱਸਿਆ ਕਿ ਇਹ ਗੈਂਗਸਟਰ, ਲਾਰੈਂਸ ਬਿਸ਼ਨੋਈ ਅਤੇ ਮਨਜੀਤ ਉਰਫ਼ ਗੁਰੀ (ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ) ਘਟਨਾ ਦੇ ਮਾਸਟਰਮਾਇੰਡ ਸਨ। 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਇਕਲ ਸਵਾਰਾਂ ਨੇ ਫਿਰੌਤੀ ਮੰਗਣ ਲਈ ਗੋਲੀਆਂ ਚਲਾਈਆਂ ਸਨ।ਇਸ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਮਹਫੂਜ਼ ਉਰਫ਼ ਵਿਸ਼ਾਲ...

ਗਣਤੰਤਰ ਦਿਵਸ ‘ਤੇ ਸਨਮਾਨਿਤ ਕੀਤੇ ਜਾਣ ਵਾਲੇ ਪੁਲੀਸ ਅਧਿਕਾਰੀਆਂ ਦੀ ਸੂਚੀ ਜਾਰੀ

Breaking News
ਚੰਡੀਗੜ੍ਹ, 25 ਜਨਵਰੀ : ਭਾਰਤ ਦੇ ਗ੍ਰਹਿ ਮੰਤਰਾਲੇ ਨੇ ਗਣਤੰਤਰ ਦਿਵਸ ਮੌਕੇ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤੇ ਜਾਣ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲੀਸ ਇੰਟੈਲੀਜੈਂਸ ਆਰ ਕੇ ਜੈਸਵਾਲ ਅਤੇ ਏ ਡੀ ਜੀ ਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੀਲਭ ਕਿਸ਼ੋਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰਾਂ ਆਈ ਪੀ ਐਸ ਅਧਿਕਾਰੀਆਂ ਲੁਧਿਆਣਾ ਰੇਂਜ ਦੀ ਆਈ ਜੀ ਧਨਪ੍ਰੀਤ ਕੌਰ ਅਤੇ ਪੀ ਪੀ ਐਸ ਅਧਿਕਾਰੀ ਤੇਜਿੰਦਰਜੀਤ ਸਿੰਘ ਸਮੇਤ 15 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਸਨਮਾਨ ਲਈ ਚੁਣੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਪੁੀਲਸ ਦੇ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਚੰਗੀਆਂ ਸੇਵਾਵਾਂ ਨਾਲ ਪੰਜਾਬ ਪੁਲੀਸ ਦੇ ਮਨੋਬਲ ਵਿਚ ਹੋਰ ਵਾਧਾ ਹੋਵੇਗਾ।...

ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਤਿੰਨ ਦੋਸ਼ੀ ਕਰਾਰ : ਸੋਮਵਾਰ ਸੁਣਾਈ ਜਾਵੇਗੀ ਸਜ਼ਾ

Breaking News
ਮੋਹਾਲੀ, 25 ਜਨਵਰੀ : ਪੰਜਾਬ ਦੇ ਯੂਥ ਅਕਾਲੀ ਆਗੂ ਵਿਕ੍ਰਮਜੀਤ ਸਿੰਘ ਉਰਫ ​ਵਿੱਕੀ ਮਿੱਡੂਖੇੜਾ (33) ਦਾ ਚਾਰ ਸਾਲ ਪਹਿਲਾਂ ਮੋਹਾਲੀ ਵਿੱਚ ਦਿਨ-ਦਹਾੜੇ ਬਦਮਾਸ਼ਾਂ ਨੇ ਗੋਲੀ ਮਾਰਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਗੈਂਗਸਟਰਾਂ ਨੂੰ ਹੱਤਿਆ ਅਤੇ ਹਥਿਆਰ ਐਕਟ ਦੇ ਅਧੀਨ ਦੋਸ਼ੀ ਐਲਾਨ ਦਿੱਤਾ ਹੈ। ਵਿੱਕੀ ਮਿੱਡੂਖੇੜਾ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨੇੜਲਾ ਸਾਥੀ ਦੱਸਿਆ ਜਾਂਦਾ ਸੀ ਅਤੇ ਯੂਥ ਅਕਾਲੀ ਦਲ ਆਗੂ ਸੀ।ਦੋਸ਼ੀਆਂ ਵਿੱਚ ਅਜੈ ਉਰਫ ​​ਸੰਨੀ ਉਰਫ ​​ਲੇਫਟੀ, ਸੱਜਨ ਉਰਫ ​​ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਦੋਸ਼ੀਆਂ ਨੂੰ ਸੋਮਵਾਰ (27 ਜਨਵਰੀ) ਨੂੰ ਸਜਾ ਸੁਣਾਈ ਜਾਵੇਗੀ। ਜਦਕਿ ਗੈਂਗਸਟਰ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਬਰੀ ਕਰ ਦਿੱਤਾ ਹੈ।ਵਿੱਕੀ ਦਾ ਕਤਲ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਸ ਵੇਲੇ ਕੀਤਾ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਵਿੱਕੀ ਆਪਣੇ ਦੋਸਤ ਦੇ ਦਫਤਰ ਵਿਚੋਂ ਨਿਕਲ ਕੇ ਅਜੇ ਆਪਣੀ ਗੱਡੀ ਵਿਚ ਬੈਠਾ ਹ...

ਪੰਜਾਬ ‘ਚ ਪੰਜ ਸੌ ਨਵੀਆਂ ਬੱਸਾਂ ਨੂੰ ਮਨਜੂਰੀ

Breaking News
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਨਵੀਆਂ ਬੱਸਾਂ ਖਰੀਦਣ ਦੀ ਮਨਜ਼ੂਰੀ ਦੇਣ ਤੋਂ ਬਾਅਦ, ਵਿਭਾਗ 500 ਨਵੀਆਂ ਬੱਸਾਂ ਨੂੰ ਸੜਕਾਂ 'ਤੇ ਉਤਾਰਨ ਦੀ ਤਿਆਰੀ ਵਿੱਚ ਲੱਗ ਗਿਆ ਹੈ। ਇਸ ਤਹਿਤ, ਪੀਆਰਟੀਸੀ 200 ਨਵੀਆਂ ਬੱਸਾਂ ਖਰੀਦੇਗਾ, ਜਦੋਂ ਕਿ 150 ਬੱਸਾਂ ਕਿਲੋਮੀਟਰ ਯੋਜਨਾ ਅਧੀਨ ਚਲਾਈਆਂ ਜਾਣਗੀਆਂ। ਇਸੇ ਤਰ੍ਹਾਂ, ਪਨਬੱਸ 150 ਬੱਸਾਂ ਨੂੰ ਕਰਜ਼ਾ ਲੈਕੇ ਖਰੀਦੇਗਾ।ਹਾਲਾਂਕਿ, ਪੰਜਾਬ ਰੋਡਵੇਜ਼, ਪਨਬੱਸ-ਪੀਆਰਟੀਸੀ ਠੇਕਾ ਕਾਮੇ ਯੂਨੀਅਨ ਕਿਲੋਮੀਟਰ ਯੋਜਨਾ ਅਧੀਨ ਬੱਸ ਉਤਾਰਨ ਦਾ ਵਿਰੋਧ ਕਰ ਰਹੀ ਹੈ।2021 ਤੋਂ ਬਾਅਦ ਬੱਸਾਂ ਨਾ ਖਰੀਦਣ ਕਾਰਨ 400 ਬੱਸਾਂ ਬਰਬਾਦ ਹੋ ਚੁੱਕੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੀ ਵਾਰ ਬੱਸਾਂ ਖਰੀਦਣ ਦਾ ਫੈਸਲਾ ਲਿਆ ਗਿਆ ਹੈ।2021 ਵਿੱਚ, ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਾਰਜਕਾਲ ਦੌਰਾਨ 841 ਬੱਸਾਂ ਨੂੰ ਟ੍ਰਾਂਸਪੋਰਟ ਵਿਭਾਗ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਦੌਰਾਨ ਜਾਇਪਰ ਦੀ ਕੰਪਨੀ ਨੂੰ ਬੱਸਾਂ ਦੀ ਬਾਡੀ ਲਗਾਉਣ ਦਾ ਕੰਮ ਦਿੱਤਾ ਗਿਆ ਸੀ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਾਡੀ ਲਗਾਉਣ ਵਿੱਚ ਘੁਟਾਲੇ ਦਾ ਮੁੱਦਾ ਉਠਾਇਆ। ਮੁੱਖ ਮੰਤ...

ਪਾਕਿਸਤਾਨ ਕਰ ਰਿਹਾ ਹੈ ਬਗਾਵਤ ਪੈਦਾ ਕਰਨ ਦੀ ਕੋਸ਼ਿਸ਼ : ਰਾਜਪਾਲ

Breaking News
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਬਾਰੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਿੱਧੀ ਲੜਾਈ ਨਹੀਂ ਕਰ ਸਕਦਾ, ਇਸ ਲਈ ਉਸ ਨੇ ਨਸ਼ੇ ਦਾ ਰਸਤਾ ਚੁਣਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਪੰਜਾਬ ਦੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਅਤੇ ਬਗਾਵਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।ਰਾਜਪਾਲ ਨੇ ਦੱਸਿਆ ਕਿ ਪਹਿਲਾਂ ਬੱਦ ਡਰੋਨ ਆਉਂਦੇ ਸਨ, ਜੋ ਗਿਰਾ ਦਿੱਤੇ ਜਾਂਦੇ ਸਨ। ਹੁਣ ਛੋਟੇ ਡਰੋਨ ਭੇਜੇ ਜਾ ਰਹੇ ਹਨ। ਐਂਟੀ ਡਰੋਨ ਸਿਸਟਮ ਲਗਾਏ ਜਾ ਰਹੇ ਹਨ, ਅਤੇ ਉਨ੍ਹਾਂ ਦੀ ਗਿਣਤੀ 26 ਤੱਕ ਵੱਧ ਚੁੱਕੀ ਹੈ। ਹਾਲਾਂਕਿ, ਨਸ਼ਾ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਾਰਕੋਟਿਕਸ ਦੋਸ਼ ਸਾਬਤ ਕਰਨ ਦਾ ਪ੍ਰਤੀਸ਼ਤ 80 ਤੋਂ 85 ਹੈ, ਜਦਕਿ ਰਾਜਸਥਾਨ ਵਿੱਚ ਇਹ ਸਿਰਫ 23 ਤੋਂ 28 ਫੀਸਦੀ ਹੈ।ਰਾਜਪਾਲ ਨੇ ਰਾਸ਼ਟਰੀ ਮਹਿਲਾ ਆਯੋਗ ਅਤੇ ਪੰਜਾਬ ਯੂਨੀਵਰਸਿਟੀ ਦੁਆਰਾ ਨਸ਼ੇ ਦੇ ਖਿਲਾਫ਼ ਇੱਕ ਅਭਿਆਨ ਸ਼ੁਰੂ ਕਰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮਹਿਲਾਵਾਂ ਨਸ਼ੇ ਦੇ ਖਿਲਾਫ਼ ਅਧਿਕ ਪ੍...