Monday, October 5Malwa News
Shadow

Breaking News

ਪੰਜ ਸਾਲ ਤੱਕ ਦੇ ਬੱਚਿਆਂ ਦੇ ਵੀ ਬਨਣਗੇ ਆਧਾਰ ਕਾਰਡ

Breaking News
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਆਧਾਰ ਦੀ ਵਰਤੋਂ ਅਤੇ ਵਿਲੱਖਣ ਪਛਾਣ ਲਾਗੂ ਕਰਨ ਬਾਰੇ ਇਕ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ ਅਤੇ ਪੰਜਾਬ ਵਿਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੀ ਹਦਾਇਤ ਕੀਤੀ।ਮੁੱਖ ਸਕੱਤਰ ਨੇ ਬੈਂਕਾਂ ਅਤੇ ਡਾਕ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਸਾਰੀਆਂ ਆਧਾਰ ਨਾਮਾਂਕਣ ਕਿੱਟਾਂ ਜਲਦੀ ਐਕਟੀਵੇਟ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਰੇ ਬੱਚਿਆਂ ਨੂੰ ਆਧਾਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਅਤੇ ਬੱਚਿਆਂ ਲਈ ਆਧਾਰ ਸੇਵਾਵਾਂ ਉਪਲਬਧ ਕਰਵਾਈਆਂ ਜਾਣ। ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।...

ਭਾਜਪਾ ਨੇ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚੀ : ਭਗਵੰਤ ਮਾਨ

Breaking News
ਨਵੀਂ ਦਿੱਲੀ, 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ 'ਤੇ ਵੱਡਾ ਦੋਸ਼ ਲਾਇਆ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਕੇਜਰੀਵਾਲ ਨੂੰ ਦਿੱਤੀ ਗਈ ਪੰਜਾਬੀ ਪੁਲੀਸ ਦੀ ਸੁਰੱਖਿਆ 'ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬੀ ਪੁਲੀਸ ਦੀ ਸੁਰੱਖਿਆ ਤੁਰੰਤ ਬਹਾਲ ਕੀਤੀ ਜਾਵੇਭਗਵੰਤ ਸਿੰਘ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਵਲੋਂ ਸ੍ਰੀ ਕੇਜਰੀਵਾਲ ਨੂੰ ਮਾਰਨ ਦੀਆਂ ਸਾਜਿਸ਼ਾਂ ਲੰਮੇ ਸਮੇਂ ਤੋਂ ਹੀ ਰਚੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਸ੍ਰੀ ਕੇਜਰੀਵਾਲ 'ਤੇ ਹਮਲੇ ਕਰਵਾਏ ਗਏ, ਪਰ ਪੰਜਾਬ ਪੁਲੀਸ ਦੇ ਯਤਨਾਂ ਨਾਲ ਇਹ ਹਮਲੇ ਕਾਮਯਾਬ ਨਹੀਂ ਹੋਣ ਦਿੱਤੇ ਗਏ। ਉਨ੍ਹਾਂ ਨੇ ਦੱਸਿਆ ਕਿ ਭਾਜਪਾ ਦੀ ਇਸ ਸਾਜਿਸ਼ ਦਾ ਪਹਿਲਾਂ ਹੀ ਪੰਜਾਬ ਪੁਲੀਸ ਨੂੰ ਪਤਾ ਲੱਗ ਚੁੱਕਾ ਸੀ। ਇਸ ਲਈ ਪੰਜਾਬ ਪੁਲੀਸ ਵਲੋਂ ਸਰਕਾਰ ਕੋਲ ਰ...

ਭਗਵੰਤ ਮਾਨ ਨੇ ਦਿੱਲੀ ਦੇ ਤਿੰਨ ਹਲਕਿਆਂ ‘ਚ ਕੱਢੇ ਰੋਡ ਸ਼ੋਅ

Breaking News
ਨਵੀਂ ਦਿੱਲੀ, 23 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਖ ਵੱਖ ਹਲਕਿਆਂ ਵਿਚ ਰੋਡ ਸ਼ੋਅ ਕੱਢੇ। ਹਲਕਾ ਕਸਤੂਰਬਾ ਲਗਰ ਵਿਚ ਵੱਡਾ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਵੱਡੀ ਭੀੜ ਸ਼ਾਮਲ ਹੋਈ। ਇਸ ਤੋਂ ਬਾਅਦ ਮਹਿਰੌਲੀ ਅਤੇ ਛਤਰਪੁਰ ਹਲਕਿਆਂ ਵਿਚ ਵੀ ਦੋ ਰੈਲੀਆਂ ਕੀਤੀਆਂ।ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਇਨ੍ਹਾਂ ਚੋਣਾ ਵਿਚ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਣਾ ਵਿਚ ਇਕ ਪਾਸੇ ਨਫਰਤ ਦੀ ਰਾਜਨੀਤੀ ਕਰਨ ਵਾਲੇ ਹਨ ਅਤੇ ਦੂਜੇ ਪਾਸੇ ਲੋਕਾਂ ਲਈ ਦਿਨ ਰਾਤ ਕੰਮ ਕਰਨ ਵਾਲੇ ਹਨ। ਨਫਰਤ ਦੀ ਰਾਜਨੀਤੀ ਕਦੇ ਕਿਸੇ ਦਾ ਭਲਾ ਨਹੀਂ ਕਰ ਸਕਦੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਲੋਕ ਪੱਖੀ ਸੋਚ ਦਾ ਸਿੱਟਾ ਹੈ ਕਿ ਪਿਛਲੇ 10 ਸਾਲਾਂ ਵਿਚ ਹੀ ਆਮ ਆਦਮੀ ਪਾਰਟੀ ਇਕ ਛੋਟੀ ਜਿਹੀ ਪਾਰਟੀ ਤੋਂ ਇਕ ਕੌਮੀ ਪੱਧਰ ਦੀ ਪਾਰਟੀ ਬਣ ਗਈ ਹੈ। ਇਸ ਵੇਲੇ ਪੂਰੇ ਦੇਸ਼ ਵਿਚ ਆਪ ਦਾ ਡੰਕਾ ਵੱਜ ਰਿਹਾ ਹੈ। ਉਨ੍...

ਰਾਘਵ ਚੱਢਾ ਦੇ ਰੋਡ ਸ਼ੋਅ ‘ਚ ਭੀੜ ਨੇ ਲਾਏ ਕੇਜਰੀਵਾਲ ਦੇ ਨਾਅਰੇ

Breaking News
ਨਵੀਂ ਦਿੱਲੀ, 23 ਜਨਵਰੀ : ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਦਰਸ਼ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਮੁਕੇਸ਼ ਕੁਮਾਰ ਗੋਇਲ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਅਤੇ ਜਨਤਾ ਤੋਂ ਆਸ਼ੀਰਵਾਦ ਮੰਗਿਆ। ਇਸ ਰੋਡ ਸ਼ੋ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਨੌਜਵਾਨ, ਮਾਵਾਂ ਅਤੇ ਭੈਣਾਂ ਨੇ ਹਿੱਸਾ ਲਿਆ। ਰੋਡ ਸ਼ੋ ਵਿੱਚ ਆਈ ਲੋਕਾਂ ਦੀ ਭੀੜ ਨੇ ਸਪਸ਼ਟ ਕਰ ਦਿੱਤਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਅਤੇ ਅਰਵਿੰਦ ਕੇਜਰੀਵਾਲ ਮੁੜ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਮੁੱਖ ਮੰਤਰੀ ਬਨਣਗੇ।ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, "ਸਾਨੂੰ ਜਿਸ ਤਰ੍ਹਾਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉਹ ਦੱਸਦਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਦਿੱਲੀ ਵਿੱਚ ਫਿਰ ਤੋਂ ਭਾਰੀ ਬਹੁਮਤ ਨਾਲ ਬਣੇਗੀ। ਸਾਨੂੰ ਲੋਕਾਂ ਤੋਂ ਬਹੁਤ ਪਿਆਰ, ਆਸ਼ੀਰਵਾਦ ਅਤੇ ਸਮਰਥਨ ਮਿਲ ਰਿਹਾ ਹੈ।"ਆਮ ਆਦਮੀ ਪਾਰਟੀ ਨੇ ਦਿੱਲੀ ਦੇ ਲੋਕਾਂ ਨੂੰ ਰੋਜਗਾਰ, ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ 'ਤੇ ਵਾਅਦੇ ਕੀਤੇ ਹਨ। ਪਾਰਟੀ ਨੇ ਦਿੱਲੀ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕ...

ਪੰਜਾਬ ‘ਚ ਲੜਕੇ ਲੜਕੀਆਂ ਦਾ ਅਨੁਪਾਤ ਘਟਿਆ

Breaking News
ਚੰਡੀਗੜ੍ਹ, 23 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਵਿਚ ਲੜਕੀ ਅਤੇ ਲੜਕਿਆਂ ਦੇ ਅਨੁਪਾਤ ਵਿਚ ਕਮੀ ਆ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਇਕ ਹਜਾਰ ਲੜਕਿਆਂ ਪਿੱਛੇ ਲੜਕੀਆਂ ਦੀ ਜਨਮ ਦਰ ਸਾਲ 2014–15 ਦੌਰਾਨ 918 ਸੀ, ਜੋ ਕਿ ਪਿਛਲੇ ਸਾਲ ਵਧ ਕੇ 930 ਹੋ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਅਤੇ ਲੜਕੀਆਂ ਦੇ ਚੰਗੇ ਭਵਿੱਖ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਪੰਜਾਬ ਦੇ ਲੋਕ ਲੜਕੀਆਂ ਜੰਮਣ 'ਤੇ ਮਾਣ ਮਹਿਸੂਸ ਕਰਨ ਲੱਗੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਹੀ ਹਸਪਤਾਲਾਂ ਵਿਚ ਜਨੇਪੇ ਦੀ ਦਰ ਵੀ 61 ਪ੍ਰਤੀਸ਼ਤ ਤੋਂ ਵਧ ਕੇ 97.3 ਹੋ ਗਈ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹੁਸ਼ਿਆ...

ਕੈਨੇਡਾ ‘ਚ ਲਾਪਤਾ ਹੋ ਗਈ ਬਠਿੰਡਾ ਦਾ ਲੜਕੀ

Breaking News
ਬਠਿੰਡਾ, 23 ਜਨਵਰੀ : ਬਠਿੰਡਾ ਤੋਂ ਕਨਾਡਾ ਗਈ ਇੱਕ ਯੁਵਤੀ ਲਪਤਾ ਹੋ ਗਈ ਹੈ। ਗਾਂਵ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ 15 ਜਨਵਰੀ ਤੋਂ ਗਾਇਬ ਹੈ। ਪਰਿਵਾਰ ਨੇ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਹੈ।ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਬੇਟੀ ਨੂੰ ਬਬਹਤਰ ਭਵਿੱਖ ਲਈ ਜਮੀਨ ਵੇਚ ਕੇ ਕਨਾਡਾ ਭੇਜਿਆ ਸੀ। ਸੰਦੀਪ ਪਹਿਲਾਂ ਹੀ ਕਨਾਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਚੁੱਕੀ ਸੀ ਅਤੇ ਰੋਜ਼ਗਾਰ ਦੀ ਭਾਲ ਵਿੱਚ ਸੀ।ਉਹ ਨਿਯਮਤ ਰੂਪ ਨਾਲ ਪਰਿਵਾਰ ਨਾਲ ਸੰਪਰਕ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੂੰ ਭਰੋਸਾ ਦਿੰਦੀ ਸੀ ਕਿ ਉਹ ਮਿਹਨਤ ਕਰਕੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰੇਗੀ ਅਤੇ ਕਰਜ਼ਾ ਚੁਕਾਵੇਗੀ।ਕਨਾਡਾ ਪੁਲਿਸ ਅਜੇ ਤੱਕ ਯੁਵਤੀ ਦਾ ਕੋਈ ਸੁਰਾਗ ਨਹੀਂ ਲਗਾ ਪਾਈ ਹੈ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੁੰਦਰ ਦੀਆਂ ਲਹਿਰਾਂ ਵਿੱਚ ਡੁੱਬਣ ਦਾ ਅੰਦੇਸਾ ਹੈ, ਪਰ ਪਰਿਵਾਰ ਇਸ ਗੱਲ ਤੋਂ ਸੰਤੁਸ਼ਟ ਨਹੀਂ ਹੈ।ਉਹ ਘਟਨਾ ਦੀ ਉੱਚ ਪੱਧਰ 'ਤੇ ਜਾਂਚ ਦੀ ਮੰਗ ਕਰ ਰਹੇ ਹਨ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਦੋਵਾਂ ਸਰਕਾਰਾਂ ਤੋਂ ਹਸਤਖੇਪ ਦੀ ਅਪੀਲ ਕਰ ਰਹੇ ਹਨ।ਜਨਵਰੀ ਤੋਂ 15, ਲੜਕੀ ਦਾ...

ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਵੀਡੀਓ ਹੋਈ ਵਾਇਰਲ

Breaking News, Punjab Politics
ਅੰਮ੍ਰਿਤਸਰ, 22 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਅਕਤੂਬਰ 2024 ਦੀ ਪੇਸ਼ੀ ਦਾ ਇੱਕ ਨਵਾਂ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬਰਖ਼ਾਸਤ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਵਿਚਕਾਰ ਹੋਈ ਬਹਿਸ ਦਿਖਾਈ ਗਈ ਹੈ।ਵੀਡੀਓ ਵਿੱਚ ਇੱਕ ਮਹੱਤਵਪੂਰਨ ਖੁਲਾਸਾ ਹੋਇਆ ਹੈ, ਜਿੱਥੇ ਗਿਆਨੀ ਹਰਪ੍ਰੀਤ ਸਿੰਘ ਨੇ ਮੰਨਿਆ ਕਿ ਉਨ੍ਹਾਂ ਦੇ ਭਾਜਪਾ ਅਤੇ ਇਸਦੇ ਸਿਆਸੀ ਨੇਤਾਵਾਂ ਨਾਲ ਸਬੰਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਫ਼ੋਨ 'ਤੇ ਗੱਲਬਾਤ ਅਤੇ ਮੁਲਾਕਾਤਾਂ ਕਰਦੇ ਹਨ। ਇਸ ਦੌਰਾਨ ਹੋਰ ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਜਿਹਾ ਕੋਈ ਸਬੰਧ ਨਹੀਂ ਹੈ।ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਇਰਲ ਕਲਿੱਪ ਦੀ ਜਾਣਕਾਰੀ ਇੱਕ ਪੰਜਾਬੀ ਨਿਊਜ਼ ਚੈਨਲ ਤੋਂ ਮਿਲੀ। ਵਲਟੋਹਾ 15 ਅਕਤੂਬਰ ਤੋਂ ਲਗਾਤਾਰ ਮੰਗ ਕਰ ਰਹੇ ਹਨ ਕਿ ਪੇਸ਼ੀ ਦੇ ਸਾਰੇ ਰਿਕਾਰਡ ਕੀਤੇ ਵੀਡੀਓ ਜਨਤਕ ਕੀਤੇ ਜਾਣ।ਵਿਵਾਦ ਉਦੋਂ ਹੋਰ ਗੰਭੀਰ ਹੋ ਗਿਆ ਜਦੋਂ ਗਿਆਨੀ ਹਰਪ੍ਰੀਤ ਸਿੰ...

ਭਗਵੰਤ ਮਾਨ ਨੇ ਤੀਜੇ ਦਿਨ ਵੀ ਦਿੱਲੀ ‘ਚ ਕੱਢੇ ਰੋਡ ਸ਼ੋਅ

Breaking News
ਨਵੀਂ ਦਿੱਲੀ, 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤੀਜੇ ਦਿਨ ਵੀ ਦਿੱਲੀ ਵਿਚ ਚੋਣ ਪ੍ਰਚਾਰ ਕੀਤਾ ਅਤੇ ਵਿਧਾਨ ਸਭਾ ਹਲਕਾ ਨਰੇਲਾ, ਤਿਮਾਰਪੁਰ ਅਤੇ ਬੁਰਾੜੀ ਵਿਚ ਰੋਡ ਸ਼ੋਅ ਕੱਢਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਹਰ ਹਾਲਤ ਵਿਚ ਬਹੁਮੱਤ ਮਿਲੇਗਾ ਅਤੇ ਭਾਜਪਾ ਦੇ ਸੁਪਨੇ ਚਕਨਾਚੂਰ ਹੋਣਗੇ।ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਦਾ ਥਾਂ ਥਾਂ 'ਤੇ ਲੋਕਾਂ ਦੀ ਭੀੜ ਨੇ ਭਰਵਾਂ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਅਰਵਿੰਦ ਕੇਜਰੀਵਾਲ ਦੇ ਹੱਥ ਇੰਨੇ ਮਜਬੂਤ ਕਰੋ ਕਿ ਅੱਗੇ ਤੋਂ ਵਿਰੋਧੀ ਪਾਰਟੀਆਂ ਚੋਣ ਲੜਨ ਦੀ ਹਿੰਮਤ ਵੀ ਨਾ ਕਰਨ। ਉਨ੍ਹਾਂ ਨੇ ਕਿਹਾ ਦਿੱਲੀ ਦੇ ਲੋਕਾਂ ਨੂੰ ਜਿਸ ਤਰਾਂ ਦਾ ਪਾਰਦਰਸ਼ੀ ਪ੍ਰਸਾਸਨ ਸ੍ਰੀ ਅਰਵਿੰਦ ਕੇਜਰੀਵਾਲ ਨੇ ਮੁਹਈਆਕ ਰਵਾਇਆ ਹੈ, ਉਹ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਹਮੇਸ਼ਾਂ ਲੋਕਾਂ ਨੂੰ ਲੁੱਟਣ ਤੇ ਕੁੱਟਣ ਦੀ ਨੀਤੀ ਹੀ ਅਪਣਾਈ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ...

ਮਿਆਰੀ ਬੀਜ ਤੇ ਖਾਦਾਂ ਮੁਹਈਆ ਕਰਵਾਉਣ ਲਈ ਅਧੁਨਿਕ ਤਕਨੀਕਾਂ ਦੀ ਵਰਤੋਂ

Breaking News, Hot News
ਫਰੀਦਕੋਟ, 22 ਜਨਵਰੀ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦਾਂ ਮੁਹਈਆ ਕਰਵਾਉਣ ਲਈ ਸਰਕਾਰ ਵਲੋਂ ਅਧੁਨਿਕ ਤਕਨੀਕਾਂ ਅਪਣਾਈਆਂ ਜਾ ਰਹੀਆਂ ਹਨ, ਤਾਂ ਜੋ ਪੰਜਾਬ ਦੇ ਕਿਸਾਨ ਖੁਸ਼ਹਾਲ ਹੋ ਸਕਣ ਅਤੇ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਜਲਦੀ ਪੂਰਾ ਹੋ ਸਕੇ।ਅੱਜ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਸਟੇਟ ਐਗਮਾਰਕ ਲੈਬ ਦਾ ਉਦਘਾਟਨ ਕਰਨ ਮੌਕੇ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਲੈਬ ਨਾਲ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਲਾਭ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਐਗਮਾਰਕ ਇਕ ਪ੍ਰਸਿੱਧ ਅਤੇ ਪ੍ਰਮਾਣੀਕਰਨ ਚਿੰਨ ਹੈ, ਜੋ ਭਾਰਤ ਵਿਚ ਖੇਤੀਬਾੜੀ ਨਾਲ ਸਬੰਧਿਤ ਉਤਪਾਦਾਂ ਲਈ ਵਰਤਿਆ ਜਾਂਦਾ ਹੈ। ਐਗਮਾਰਕ ਲੈਬ ਵਿਚ ਇਨ੍ਹਾਂ ਉਤਪਾਦਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਪਤਾ ਲਾਇਆ ਜਾਂਦਾ ਹੈ ਕਿ ਸਬੰਧਿਤ ਉਤਪਾਦ ਮਨੁੱਖੀ ਲੋੜਾਂ ਲਈ ਨਿਰਧਾਰਤ ਮਾਪਦੰਡਾਂ 'ਤੇ ਪੂਰਾ ਉੱਤਰਦਾ ਹੈ ਜਾਂ ਨਹੀਂ। ਉਨ੍ਹਾਂ ਨੇ ਦੱਸਿਆ ਕਿ ਹੁਣ ਕਿਸਾਨ ਉੱਚ ਕੁਆਲਿਟੀ ਦੇ ਪ੍ਰੋਡਕਟ ਤਿਆਰ ਕਰ ਸਕਦੇ ਹਨ ਅਤੇ ਇਸ...

ਬਠਿੰਡਾ ਦੇ ਇਮੀਗਰੇਸ਼ਨ ਏਜੰਟ ਦੇ ਘਰ ਐਨ ਆਈ ਏ ਦੀ ਰੇਡ

Breaking News
ਬਠਿੰਡਾ, 22 ਜਨਵਰੀ : ਪੰਜਾਬ ਦੇ ਬਠਿੰਡਾ ਦੇ ਪ੍ਰਤਾਪ ਨਗਰ ਵਿੱਚ ਐੱਨਆਈਏ ਨੇ ਵੱਡੀ ਕਾਰਵਾਈ ਕਰਦਿਆਂ ਇਮੀਗ੍ਰੇਸ਼ਨ ਏਜੰਟ ਗੁਰਪ੍ਰੀਤ ਸਿੰਘ ਜੋੜਾ ਉਰਫ਼ ਸੰਨੀ ਦੇ ਘਰ 'ਤੇ ਛਾਪੇਮਾਰੀ ਕੀਤੀ। ਇੱਕ ਦਰਜਨ ਤੋਂ ਵੱਧ ਐੱਨਆਈਏ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਦੀ ਟੀਮ ਨੇ ਸਵੇਰ ਤੋਂ ਹੀ ਕਾਰਵਾਈ ਸ਼ੁਰੂ ਕੀਤੀ, ਜੋ ਲਗਭਗ ਚਾਰ ਘੰਟੇ ਤੱਕ ਚੱਲੀ।ਜਾਂਚ ਦੌਰਾਨ ਏਜੰਸੀ ਨੇ ਪਰਿਵਾਰ ਦੇ ਮੋਬਾਈਲ ਜ਼ਬਤ ਕੀਤੇ ਅਤੇ ਘਰ ਦੀ ਤਲਾਸ਼ੀ ਲਈ। ਗੁਰਪ੍ਰੀਤ ਦੇ ਭਰਾ ਮਨਪ੍ਰੀਤ ਸਿੰਘ ਦੇ ਅਨੁਸਾਰ ਐੱਨਆਈਏ ਨੇ ਉਨ੍ਹਾਂ ਤੋਂ ਇੱਕ ਵਿਸ਼ੇਸ਼ ਅੰਤਰਰਾਸ਼ਟਰੀ ਕਾਲ ਬਾਰੇ ਪੁੱਛਗਿੱਛ ਕੀਤੀ। ਏਜੰਸੀ ਦਾ ਕਹਿਣਾ ਹੈ ਕਿ ਇਹ ਕਾਲ ਕੁਝ ਅਪਰਾਧਿਕ ਤੱਤਾਂ ਨਾਲ ਜੁੜੀ ਹੋ ਸਕਦੀ ਹੈ।ਮਨਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਦਾ ਇਮੀਗ੍ਰੇਸ਼ਨ ਦਾ ਕਾਰੋਬਾਰ ਹੋਣ ਕਰਕੇ ਵਿਦੇਸ਼ਾਂ ਤੋਂ ਕਾਲਾਂ ਆਉਣਾ ਆਮ ਗੱਲ ਹੈ, ਪਰ ਐੱਨਆਈਏ ਨੇ ਸ਼ੱਕੀ ਕਾਲ ਬਾਰੇ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ। ਜਾਂਚ ਤੋਂ ਬਾਅਦ ਏਜੰਸੀ ਨੇ ਗੁਰਪ੍ਰੀਤ ਸਿੰਘ ਨੂੰ 27 ਜਨਵਰੀ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਅੱਗੇ ਦੀ ਪ...