ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ
ਚੰਡੀਗੜ੍ਹ, 4 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।
ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰ...








