Monday, October 5Malwa News
Shadow

Breaking News

ਭਗਵੰਤ ਮਾਨ ਨੇ ਦਿੱਲੀ ‘ਚ ਸ਼ਕੁਰਬਸਤੀ, ਤ੍ਰਿਨਗਰ ਤੇ ਮ਼ੰਗੋਲਪੁਰੀ ‘ਚ ਕੀਤੇ ਰੋਡ ਸ਼ੋਅ

Breaking News, Hot News, Punjab Politics
ਨਵੀਂ ਦਿੱਲੀ, 21 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਮਾਨ ਨੇ ਸਭ ਤੋਂ ਪਹਿਲਾਂ ਸ਼ਕੂਰਬਸਤੀ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਲਈ ਰੋਡ ਸ਼ੋਅ ਕੀਤਾ।  ਫਿਰ ਉਨ੍ਹਾਂ ਤ੍ਰਿਨਗਰ ਅਤੇ ਮੰਗੋਲਪੁਰੀ ਵਿਧਾਨ ਸਭਾ ਵਿੱਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ।  ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ।  ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਨਾਅਰੇਬਾਜ਼ੀ ਕਰਕੇ ਸਵਾਗਤ ਕੀਤਾ।  ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਦਿੱਲੀ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਮਾਨ ਨੇ ਸਭ ਤੋਂ ਪਹਿਲਾਂ ਸ਼ਕੂਰਬਸਤੀ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਲਈ ਰੋਡ ਸ਼ੋਅ ਕੀਤਾ।  ਫਿਰ ਉਨ੍ਹਾਂ ...

ਹੁਣ ਭਰਨ ਲੱਗ ਪਿਆ ਪੰਜਾਬ ਦਾ ਖਜ਼ਾਨਾ

Breaking News
ਚੰਡੀਗੜ੍ਹ, 21 ਜਨਵਰੀ : ਵਿੱਤੀ ਸੰਕਟ ਦੇ ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ 2500 ਕਰੋੜ ਰੁਪਏ ਆਏ ਹਨ। ਸਰਕਾਰ ਨੇ ਇਹ ਪੈਸਾ ਕਿਸੇ ਸੰਸਥਾ ਤੋਂ ਕਰਜ਼ਾ ਲੈ ਕੇ ਜਾਂ ਕੋਈ ਜਾਇਦਾਦ ਵੇਚ ਕੇ ਨਹੀਂ ਕਮਾਇਆ ਹੈ, ਸਗੋਂ ਇਹ ਪੈਸਾ 7000 ਫਰਮਾਂ ਦੀ IGST ਰਿਵਰਸਲ ਪ੍ਰਕਿਰਿਆ ਤੋਂ ਮਿਲਿਆ ਹੈ।ਜੋ ਪਹਿਲਾਂ ਢੁਕਵੀਂ ਪ੍ਰਕਿਰਿਆ ਦੀ ਘਾਟ ਕਾਰਨ ਦੂਜੇ ਰਾਜਾਂ ਕੋਲ ਪਿਆ ਸੀ। ਇਸ ਤੋਂ ਇਲਾਵਾ ਵਿਭਾਗ ਉਨ੍ਹਾਂ ਕੰਪਨੀਆਂ 'ਤੇ ਵੀ ਨਜ਼ਰ ਰੱਖ ਰਿਹਾ ਹੈ ਜੋ ਕਿਸੇ ਨਾ ਕਿਸੇ ਤਰ੍ਹਾਂ ਟੈਕਸ ਚੋਰੀ ਵਿੱਚ ਲੱਗੀਆਂ ਹੋਈਆਂ ਹਨ।ਜਦੋਂ ਰਾਜ ਕਰ ਵਿਭਾਗ ਸਰਕਾਰੀ ਖਜ਼ਾਨੇ ਨੂੰ ਮਜ਼ਬੂਤ ਕਰਨ ਦੇ ਯਤਨ ਕਰ ਰਿਹਾ ਸੀ, ਤਦ ਇਹ ਗੱਲ ਸਾਹਮਣੇ ਆਈ। ਦਸੰਬਰ ਮਹੀਨੇ ਵਿੱਚ ਕੁੱਲ ਸੱਤ ਹਜ਼ਾਰ ਫਰਮਾਂ ਵਿੱਚੋਂ 22 ਅਜਿਹੀਆਂ ਫਰਮਾਂ ਪਾਈਆਂ ਗਈਆਂ। ਆਈਜੀਐਸਟੀ ਰਿਵਰਸਲ ਪ੍ਰਕਿਰਿਆ ਪੂਰੀ ਨਾ ਹੋਣ ਕਾਰਨ ਲਗਭਗ 1400 ਕਰੋੜ ਦੂਜੇ ਰਾਜਾਂ ਵਿੱਚ ਪਏ ਸਨ। ਇਕੱਲੀ ਰੇਲ ਕੋਚ ਫੈਕਟਰੀ ਤੋਂ ਸਰਕਾਰੀ ਖਜ਼ਾਨੇ ਨੂੰ 687.69 ਕਰੋੜ ਰੁਪਏ ਮਿਲੇ।ਪਾਵਰਕੌਮ ਤੋਂ 129.14 ਕਰੋੜ, ਨਾਭਾ ਪਾਵਰ ਲਿਮਟਿਡ ਤੋਂ 89.50 ਕਰੋੜ, ਤਲਵੰਡੀ ਸਾਬੋ ਥਰਮਲ ਪਲਾਂਟ ਤੋਂ 83.0...

ਹੈਰੋਇਨ ਸਮੇਤ ਮਾਮੀ ਭਾਣਜਾ ਗ੍ਰਿਫਤਾਰ

Breaking News
ਫਾਜ਼ਿਲਕਾ, 21 ਜਨਵਰੀ : ਫਾਜ਼ਿਲਕਾ ਦੇ ਸੀਆਈਏ ਸਟਾਫ ਨੇ ਇੱਕ ਵੱਡੀ ਕਾਰਵਾਈ ਵਿੱਚ ਮਾਮੀ-ਭਾਣਜੇ ਨੂੰ ਹੈਰੋਇਨ ਦੀ ਤਸਕਰੀ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸੀਆਈਏ ਸਟਾਫ ਦੇ ਇੰਚਾਰਜ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਇਸ ਕਾਰਵਾਈ ਵਿੱਚ ਦੋਸ਼ੀਆਂ ਤੋਂ 50 ਗ੍ਰਾਮ ਹੈਰੋਇਨ, ਇੱਕ ਕਾਰ, 1500 ਰੁਪਏ ਦੀ ਨਕਦੀ ਅਤੇ ਫ਼ੋਨ ਬਰਾਮਦ ਕੀਤੇ ਗਏ ਹਨ।ਮੁਖ਼ਬਰ ਦੀ ਸੂਚਨਾ 'ਤੇ ਬੱਸ ਸਟੈਂਡ ਲਾਧੂਕਾ ਦੇ ਨੇੜਿਓਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਫ਼ਿਰੋਜ਼ਪੁਰ ਵਾਸੀ ਆਕਾਸ਼ ਸਿੰਘ ਅਤੇ ਰਾਜ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਦੋਸ਼ੀ ਔਰਤ 'ਤੇ ਪਹਿਲਾਂ ਤੋਂ ਕਈ ਕੇਸ ਦਰਜ ਹਨ ਅਤੇ ਉਹ ਆਪਣੇ ਭਾਣਜੇ ਨਾਲ ਪਹਿਲਾਂ ਵੀ ਕਈ ਵਾਰ ਇਸ ਖੇਤਰ ਵਿੱਚ ਹੈਰੋਇਨ ਦੀ ਸਪਲਾਈ ਕਰ ਚੁੱਕੀ ਹੈ।ਪੁਲਿਸ ਨੇ ਦੱਸਿਆ ਕਿ ਦੋਸ਼ੀ ਫ਼ਿਰੋਜ਼ਪੁਰ ਤੋਂ ਫਾਜ਼ਿਲਕਾ ਇਲਾਕੇ ਵਿੱਚ ਹੈਰੋਇਨ ਸਪਲਾਈ ਕਰਨ ਆਏ ਸਨ ਅਤੇ ਗਾਹਕਾਂ ਦੀ ਭਾਲ ਵਿੱਚ ਸਨ। ਦੋਵਾਂ ਦੋਸ਼ੀਆਂ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਡਰੱਗ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ...
ਪੰਜਾਬ ਚ ਚੱਲਣਗੀਆਂ ਹੁਣ ਪਾਣੀ ਵਾਲੀਆਂ ਬੱਸਾਂ

ਪੰਜਾਬ ਚ ਚੱਲਣਗੀਆਂ ਹੁਣ ਪਾਣੀ ਵਾਲੀਆਂ ਬੱਸਾਂ

Breaking News
ਚੰਡੀਗੜ੍ਹ, 20 ਜਨਵਰੀ : ਪੰਜਾਬ ਦੀ ਰਣਜੀਤ ਸਾਗਰ ਝੀਲ ਵਿੱਚ ਜਲਦੀ ਹੀ ਵਿਦੇਸ਼ਾਂ ਵਾਂਗ ਜਲ ਬੱਸਾਂ ਚੱਲਦੀਆਂ ਨਜ਼ਰ ਆਉਣਗੀਆਂ। ਪੰਜਾਬ ਸਰਕਾਰ ਨੇ ਲਗਭਗ ਅੱਠ ਸਾਲਾਂ ਬਾਅਦ ਦੁਬਾਰਾ ਬੱਸਾਂ ਚਲਾਉਣ ਦੀ ਰਣਨੀਤੀ ਬਣਾਈ ਹੈ। ਬੱਸਾਂ ਦੇ ਫਿਟਨੈਸ ਸਰਟੀਫਿਕੇਟ ਹਾਸਿਲ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਪਿੱਛੇ ਕੋਸ਼ਿਸ਼ ਇਹੀ ਹੈ ਕਿ ਪੰਜਾਬ ਵਿੱਚ ਸੈਰ-ਸਪਾਟੇ ਨੂੰ ਵਧਾਵਾ ਦੇਣਾ ਅਤੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਕਿਉਂਕਿ ਜਦੋਂ ਇਹ ਬੱਸਾਂ ਚਲਾਈਆਂ ਗਈਆਂ ਸਨ, ਉਸ ਸਮੇਂ ਦਾਅਵਾ ਕੀਤਾ ਗਿਆ ਸੀ ਕਿ ਦੇਸ਼ ਵਿੱਚ ਆਪਣੀ ਤਰ੍ਹਾਂ ਦਾ ਨਵਾਂ ਪ੍ਰੋਜੈਕਟ ਹੈ। ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਦੀ ਮੀਟਿੰਗ ਵਿੱਚ ਇਨ੍ਹਾਂ ਬੱਸਾਂ ਦਾ ਮੁੱਦਾ ਉੱਠਿਆ ਸੀ। ਇਸ ਦੌਰਾਨ ਪਤਾ ਲੱਗਾ ਸੀ ਕਿ ਕਰੋੜਾਂ ਦੀਆਂ ਬੱਸਾਂ ਬੇਕਾਰ ਹੋ ਰਹੀਆਂ ਹਨ। ਜਿਸ ਤੋਂ ਬਾਅਦ ਬੱਸਾਂ ਦੇ ਚਲਾਉਣ ਨੂੰ ਲੈ ਕੇ ਰਣਨੀਤੀ ਬਣੀ। ਇਸ ਤੋਂ ਬਾਅਦ ਹਰੀਕੇ ਵੈਟਲੈਂਡ ਵਿੱਚ ਖੜ੍ਹੀਆਂ ਜਲ ਬੱਸਾਂ ਦੀ ਚੈਕਿੰਗ ਕਰਵਾਈ ਹੈ। ਟਰਾਂਸਪੋਰਟ ਵਿਭਾਗ ਵੱਲੋਂ ਇਨ੍ਹਾਂ ਦੀ ਜ਼ਰੂਰੀ ਮੁਰੰਮਤ ਅਤੇ ਫਿਟਨੈਸ ਸਰਟੀਫਿਕੇਟ ਦ...

ਪੁਲੀਸ ਮੁੱਖੀ ਵਲੋਂ ਸਰਹੱਦ ਪਾਰਲੇ ਅੱਤਵਾਦ ਖਿਲਾਫ ਸਖਤ ਹਦਾਇਤਾਂ

Breaking News
ਅੰਮ੍ਰਿਤਸਰ, 20 ਜਨਵਰੀ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਜ਼ਿਲਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਰਹੱਦ ਪਾਰ ਤੋਂ ਆ ਰਹੇ ਨਸ਼ੀਲੇ ਪਦਾਰਥਾਂ ਅਤੇ ਹੱਥਿਆਰਾਂ ਬਾਰੇ ਸਥਿਤੀ ਦਾ ਮੁਆਇਨਾ ਕੀਤਾ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਿਤ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਹੈ। ਪੁਲੀਸ ਮੁੱਖੀ ਨੇ ਕਿਹਾ ਕਿ ਫੜੇ ਗਏ ਨਸ਼ਾ ਤਸਕਰਾਂ ਨਾਲ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਢਿੱਲ ਵਰਤਣ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।...

ਨਵੇਂ ਯੁੱਗ ਦੀ ਸ਼ੁਰੂਆਤ ਲਈ ਮਿਹਲਾਵਾਂ ਕੋਲ ਅਥਾਹ ਸ਼ਕਤੀ : ਭਗਵੰਤ ਮਾਨ

Breaking News
ਮੋਗਾ, 19 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਵਿਕਾਸ ਲਈ ਮਹਿਲਾ ਸਸ਼ਕਤੀਕਰਨ ਬਹੁਤ ਜਰੂਰੀ ਹੈ ਅਤੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮਾਜ ਵਿਚ ਸਭਿਆਚਾਰਕ ਤੇ ਸਮਾਜਿਕ ਵਿਕਾਸ ਵਿਚ ਮਹਿਲਾਵਾਂ ਦੀ ਵੱਡੀ ਭੂਮਿਕਾ ਹੈ।ਆਈ.ਐਸ.ਐਫ. ਕਾਲਜ ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਕੋਲ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਅਥਾਹ ਤਾਕਤ ਹੁੰਦੀ ਹੈ। ਅੱਜਕੱਲ੍ਹ ਮਹਿਲਾਵਾਂ ਸਾਡੀਆਂ ਕੌਮਾਂਤਰੀ ਸਰਹੱਦਾਂ ਦੀ ਵੀ ਰਾਖੀ ਕਰ ਰਹੀਆਂ ਹਨ। ਹਰ ਖੇਤਰ ਵਿਚ ਮਹਿਲਾਵਾਂ ਦਾ ਵੱਡਾ ਯੋਗਦਾਨ ਹੈ। ਇਸ ਲਈ ਮਹਿਲਾਵਾਂ ਦੀ ਭਲਾਈ ਲਈ ਅਤੇ ਲੜਕੀਆਂ ਲਈ ਹੋਰ ਮੌਕੇ ਪੈਦਾ ਕਰਨ ਲਈ ਅਜੇ ਵੀ ਹੋਰ ਨੀਤੀਆਂ ਬਣਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਦਿਸ਼ਾ ਵੱਲੇ ਤੇਜੀ ਨਾਲ ਕਦਮ ਪੁੱਟੇ ਜਾ ਰਹੇ ਹਨ। ਸਾਡੀ ਸਰਕਾਰ ਨੌਜਵਾਨਾਂ ਨੂੰ ਜ਼ਿੰਦਗੀ ਵਿਚ ਸਿਖਰਾਂ ਛੂਹਣ ਲਈ ਨਵੇਂ ਮੌਕੇ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿ...

ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸ਼ਰਧਾਂਜਲੀਆਂ

Breaking News
ਲੁਧਿਆਣਾ, 19 ਨਜਵਰੀ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅੰਤਿਮ ਅਰਦਾਸ ਮੌਕੇ ਅੱਜ ਆਮ ਆਦਮੀ ਪਾਰਟੀ ਦੇ ਵੱਖ ਵੱਖ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ।ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 10 ਜਨਵਰੀ ਨੂੰ ਅਚਾਨਕ ਮੌਤ ਹੋ ਗਈ ਸੀ ਅਤੇ ਉਸਦੀ ਅੰਤਿਮ ਅਰਦਾਸ ਮੌਕੇ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸ਼ਟੈਂਸ਼ਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਇਕ ਬਹੁਤ ਹੀ ਮਿਹਨਤੀ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿਣ ਵਾਲਾ ਇਨਸਾਨ ਸੀ। ਇਸ ਮੌਕੇ ਗੁਰਪ੍ਰੀਤ ਗੋਗੀ ਦੇ ਸਪੁੱਤਰ ਸਵਾਰਜ ਨੇ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ।...

ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਧਾਉਣ ਦਾ ਐਲਾਨ

Breaking News
ਪਟਿਆਲਾ, 19 ਜਨਵਰੀ : ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਈ, ਜਿਸ ਵਿਚ ਟਰਾਂਸਪੋਰਟ ਮੰਤਰੀ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰਨ ਵਾਲੇ 1148 ਮੁਲਾਜ਼ਮਾਂ ਦੀ ਤਨਖਾਹ ਵਿਚ 2500 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ।ਇਸ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਕੋਈ ਵੀ ਮੁਲਕ ਉਦੋਂ ਹੀ ਤਰੱਕੀ ਕਰਦਾ ਹੈ, ਦਜੋਂ ਉਥੋਂ ਦੇ ਲੋਕ ਖੁਸ਼ਹਾਲ ਹੋਣ। ਇਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਹਰ ਵਰਗ ਨੂੰ ਖੁਸ਼ਹਾਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾ ਵਿਚ ਵਾਧੇ ਦਾ ਐਲਾਨ ਕਰਨ ਦੇ ਨਾਲ ਹੀ ਠੇਕੇ ਵਾਲੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਉਣ ਦਾ ਵੀ ਭਰੋਸਾ ਦਿੱਤਾ। ਇਸ ਮੀਟਿੰਗ ਵਿਚ ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਹੋਰ ਸਮੱਸਿਆਵਾਂ 'ਤੇ ਵੀ ਵਿਚਾਰ ਕੀਤਾ ਗਿਆ।...

ਮੋਗਾ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੋਗਾ, 19 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਜਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਅਤੇ ਚੌਥੀ ਮੰਜਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਇਸ ਇਲਾਕੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਦੀਆਂ ਦੋਵਾਂ ਮੰਜਲਾਂ ਦਾ ਕੰਮ ਸ਼ੁਰੂ ਹੋ ਗਿਆ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੋਗਾ ਵਿਚ ਜਗ੍ਹਾ ਦੀ ਘਾਟ ਕਾਰਨ ਵੱਖ ਵੱਖ ਵਿਭਾਗਾਂ ਦਾ ਕੰਮ ਕਾਰ ਬਹੁਤ ਪ੍ਰਭਾਵਿਤ ਹੋ ਰਿਹਾ ਸੀ। ਇਸ ਦੀ ਸਭ ਤੋਂ ਵੱਡੀ ਮੁਸ਼ਕਲ ਆਮ ਲੋਕਾਂ ਨੂੰ ਸਹਿਣੀ ਪੈ ਰਹੀ ਸੀ। ਇਸ ਲਈ ਸਰਕਾਰ ਨੇ ਪਹਿਲੇ ਦੇ ਆਧਾਰ 'ਤੇ ਇਸ ਉਸਾਰੀ ਲਈ ਗਰਾਂਟ ਮਨਜੂਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲਗਭਗ ਅੱਠ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਇਹ ਇਮਾਰਤ ਬਹੁਤ ਹੀ ਅਧੁਨਿਕ ਤਕਨੀਕ ਨਾਲ ਬਣਾਈ ਜਾ ਰਹੀ ਹੈ। ਉਨ੍ਹਾ...

ਜਲੰਧਰ ‘ਚ ਇਕ ਹੋਰ ਇਨਕਾਊਂਟਰ : ਵਿਕੀ ਗੌਂਡਰ ਦੇ ਦੋ ਸਾਥੀ ਗ੍ਰਿਫਤਾਰ

Breaking News, Hot News
ਜਲੰਧਰ, 19 ਜਨਵਰੀ : ਜਲੰਧਰ ਸਿਟੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿੱਕੀ ਗੌਂਡਰ ਦੇ ਗੁਰਗਿਆਂ ਵਿਚਕਾਰ ਮੁਠਭੇੜ ਹੋ ਗਈ ਹੈ। ਇਸ ਘਟਨਾ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋਇਆ ਹੈ। ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਂਗਸਟਰ ਦੇ ਪੈਰ 'ਤੇ ਗੋਲੀ ਲੱਗੀ ਹੈ। ਪੁਲਿਸ ਦੀ ਇਹ ਮੁਠਭੇੜ ਥਾਣਾ ਸਦਰ ਦੇ ਪਿੰਡ ਜਮਸ਼ੇਰ ਖੇੜਾ ਦੇ ਨੇੜੇ ਅੱਜ ਸਵੇਰੇ ਕਰੀਬ 10:10 ਵਜੇ ਹੋਈ। ਸਪੈਸ਼ਲ ਸੈੱਲ ਦੀ ਟੀਮ ਦੋਸ਼ੀਆਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਦੋਵਾਂ ਪਾਸਿਆਂ ਤੋਂ ਕੁੱਲ 8 ਗੋਲੀਆਂ ਚਲਾਈਆਂ ਗਈਆਂ ਸਨ।ਜ਼ਖ਼ਮੀ ਹੋਏ ਗੈਂਗਸਟਰ ਦੀ ਪਛਾਣ ਜਮਸ਼ੇਰ ਖਾਸ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਦੇ 2 ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਫਿਲਹਾਲ ਪੁਲਿਸ ਨੇ ਪਛਾਣ ਉਜਾਗਰ ਨਹੀਂ ਕੀਤੀ ਹੈ। ਦੋਸ਼ੀਆਂ ਤੋਂ ਪੁਲਿਸ ਨੇ 4 ਨਾਜਾਇਜ਼ ਹਥਿਆਰ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕ੍ਰਾਈਮ ਸੀਨ 'ਤੇ ਜਾਂਚ ਲਈ ਮੌਕੇ 'ਤੇ ਜਲੰਧਰ ਪੁਲਿਸ ਦੇ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਹੋਰ ਕਈ ਉੱਚ ਅਧਿਕਾਰੀ ਪਹੁੰਚ ਗਏ ਸਨ।ਏਸੀਪੀ ਪਰਮਜੀਤ ਸਿੰਘ ਨ...