ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 28 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ।...








