Monday, October 5Malwa News
Shadow

Breaking News

ਦਿੱਲੀ ‘ਚ ਕੇਜਰੀਵਾਲ ‘ਤੇ ਹਮਲਾ

Breaking News, Hot News
ਨਵੀਂ ਦਿੱਲੀ, 18 ਜਨਵਰੀ : ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਕਰ ਰਹੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਅੱਜ ਕੁੱਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਆਮ ਆਦਮੀ ਪਾਰਟੀ ਨੇ ਇਸ ਹਮਲੇ ਨੂੰ ਭਾਰਤੀ ਜਨਤਾ ਪਾਰਟੀ ਦੀ ਸਾਜਿਸ਼ ਦਾ ਹਿੱਸਾ ਦੱਸਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਪੋਕਸਪਰਸਨ ਪ੍ਰਿਅੰਕਾ ਕੱਕੜ ਨੇ ਦੋਸ਼ ਲਾਇਆ ਹੈ ਕਿ ਦਿੱਲੀ ਵਿਚ ਹਾਰ ਨੂੰ ਦੇਖ ਕੇ ਭਾਰਤੀ ਜਨਤਾ ਪਾਰਟੀ ਬੁਖਲਾ ਗਈ ਹੈ ਅਤੇ ਹੁਣ ਅਰਵਿੰਦ ਕੇਜਰੀਵਾਲ ਉੱਪਰ ਹਮਲੇ ਕਰਵਾ ਰਹੀ ਹੈ। ਆਪ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਹਮਲੇ ਪਿੱਛੇ ਸਿੱਧੇ ਤੌਰ 'ਤੇ ਹੀ ਭਾਰਤੀ ਜਨਤਾ ਪਾਰਟੀ ਦਾ ਹੱਥ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਭੜਕਾਹਟ ਵਿਚ ਆ ਕੇ ਹਿੰਸਾ ਫੈਲਾਅ ਰਹੀ ਹੈ, ਪਰ ਚੋਣ ਕਮਿਸ਼ਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। https://youtu.be/axvDNOnBj5k...

ਪਸ਼ੂਆਂ ਨੂੰ ਸੱਪ ਦੇ ਡੰਗਣ ਦਾ ਇਲਾਜ਼ ਹੁਣ ਹੋਵੇਗਾ ਮੁਫਤ

Breaking News
ਚੰਡੀਗੜ੍ਹ, 18 ਜਨਵਰੀ : ਪੰਜਾਬ ਵਿਚ ਹੁਣ ਜੇਕਰ ਕਿਸੇ ਪਸ਼ੂ ਨੂੰ ਸੱਪ ਵਲੋਂ ਡੰਗ ਲਿਆ ਜਾਂਦਾ ਹੈ ਤਾਂ ਜਿਲਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿਚ ਉਸ ਪਸ਼ੂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਪਸ਼ੂ ਹਸਪਤਾਲਾਂ ਵਿਚ ਸੱਪ ਦੇ ਡੰਗਣ ਦੇ ਇਲਾਜ਼ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਜਿਲਾ ਪੱਧਰ 'ਤੇ 22 ਪੌਲੀਕਲੀਨਿਕਾਂ ਅਤੇ ਤਹਿਸੀਲ ਪੱਧਰ 'ਤੇ ਬਣੇ 97 ਵੈਅਰਨਰੀ ਹਸਪਤਾਲਾਂ ਵਿਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਇਹ ਬਹੁਤ ਵੱਡੀ ਸਮੱਸਿਆ ਸੀ ਕਿ ਜਦੋਂ ਕਿਸੇ ਪਸ਼ੂ ਨੂੰ ਸੱਪ ਡੱਸ ਜਾਂਦਾ ਸੀ ਤਾਂ ਪਸ਼ੂ ਦਾ ਇਲਾਜ਼ ਬਹੁਤ ਮੁਸ਼ਕਲ ਹੁੰਦਾ ਸੀ। ਬਹੁਤੀ ਵਾਰ ਪਸ਼ੂ ਦੀ ਮੌਤ ਹੋ ਜਾਂਦੀ ਸੀ। ਇਸ ਲਈ ਸਰਕਾਰ ਨੇ ਡੇਅਰੀ ਦੇ ਧੰਦੇ ਨਾਲ ਜੁੜੇ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਸੱਪ ਦੇ ਡੱਸੇ ਦਾ ਇਲਾਜ਼ ਮ...

ਅਸ਼ੀਰਵਾਦ ਸਕੀਮ ਤਹਿਤ 30 ਕਰੋੜ ਤੋਂ ਵੱਧ ਰਕਮ ਜਾਰੀ

Breaking News
ਚੰਡੀਗੜ੍ਹ, 18 ਜਨਵਰੀ : ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਚਾਲੂ ਮਾਲੀ ਸਾਲ ਦੌਰਾਨ ਹੁਣ ਤੱਕ 30.35 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਲੇ ਦੱਸਿਆ ਕਿ ਸਾਲ 2024–25 ਦੌਰਾਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਪਈਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਕਾਰਨ ਇਸ ਸਾਲ ਅਸ਼ੀਰਵਾਦ ਪੋਰਟਲ 'ਤੇ ਪੈਂਡਿੰਗ ਪਈਆਂ 5951 ਦਰਖਾਸਤਾਂ ਨੂੰ ਪ੍ਰਵਾਨ ਕੀਤਾ ਗਿਆ ਹੈ ਅਤੇ 30.35 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਲੜਕੇ ਲੜਕੀ ਨੂੰ ਵਿਆਹ ਲਈ 51 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਮ ਲੋਕਾਂ ਤੱ...

ਅਮਨ ਅਰੋੜਾ ਨੇ 30 ਪਿੰਡਾਂ ਨੂੰ ਵੰਡੇ 205 ਕਰੋੜ ਰੁਪਏ

Breaking News
ਸੁਨਾਮ, 18 ਜਨਵਰੀ : ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਿਲਾ ਸੰਗਰੂਰ ਦੀਆਂ 30 ਪੰਚਾਇਤਾਂ ਨੂੰ ਪਿੰਡਾਂ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਜਿਲੇ ਦੀਆਂ 30 ਪੰਜਾਇਤਾਂ ਦੇ ਪੰਚ, ਸਰਪੰਚ ਅਤੇ ਹੋਰ ਮੋਹਤਬਰ ਆਗੂ ਵੀ ਹਾਜਰ ਸਨ।ਇਸ ਮੌਕੇ ਪੰਚਾਂ ਸਰਪੰਚਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਂ ਸਰਪੰਚਾਂ ਨੂੰ ਜੋਰ ਦੇ ਕੇ ਕਿਹਾ ਕਿ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਮਿਥੇ ਸਮੇਂ ਵਿਚ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਪੰਚਾਂ ਸਰਪੰਚਾਂ ਨੂੰ ਕਿਹਾ ਕਿ ਲੋਕਾਂ ਨੇ ਤੁਹਾਨੂੰ ਬਹੁਤ ਵੱਡੀਆਂ ਆਸਾਂ ਨਾਲ ਚੁਣਿਆ ਹੈ, ਇਸ ਲਈ ਤੁਹਾਡਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਇੱਛਾਵਾਂ 'ਤੇ ਪੂਰੇ ਉੱਤਰੋ।ਉਨ੍ਹਾਂ ਨੇ ਯਕੀਨ ਦਿਵਾਇਆ ਕਿ ਲੋਕਾਂ ਦੇ ਕੰਮ ਕਰਵਾਉਣ ਲਈ ਕੋਈ ਮੁਸ਼ਕਲ ਦੀ ਗੁੰਜਾਇਸ਼ ਨਹੀਂ ਛੱਡੀ ਜਾ ਰਹੀ। ਸਾਰੇ ਪੰਚ ਸਰਪੰਚ ਅਤੇ ਪਿੰਡਾਂ ਦੇ ਨੁਮਾਇੰਦੇ ਆਮ ...

ਪੰਜਾਬ ਦੇ ਫੋਕਲ ਪੁਆਇੰਟਾਂ ਦਾ ਕੀਤਾ ਜਾਵੇਗਾ ਕਾਇਆ ਕਲਪ : ਸੌਂਦ

Breaking News
ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਪੰਜਾਬ ਦੇ ਸਾਰੇ ਫੋਕਲ ਪੁਆਇੰਟਾਂ ਦੀ ਕਾਇਆ ਕਲਪ ਕੀਤੀ ਜਾਵੇਗੀ।ਅੱਜ ਇਥੇ ਵੱਖ ਵੱਖ ਵਿਭਾਗਾਂ ਦੇ ਅਧਿਾਕਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਹਨ, ਜੋ ਜਲਦੀ ਪੂਰੇ ਕੀਤੇ ਜਾਣੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਸਨਅਤੀ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਲਈ ਸਨਅਤੀ ਵਿਕਾਸ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਫੋਕਲ ਪੁਆਇੰਟ ਅਜੇ ਤੱਕ ਵੀ ਸਹੂਲਤਾਂ ਤੋਂ ਵਾਂਝੇ ਹਨ, ਉਨ੍ਹਾਂ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾਣ, ਤਾਂ ਜੋ ਸਰਕਾਰ ਵਲੋਂ ਉਨ੍ਹਾਂ ਨੂੰ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਹੁਣ ਪੰਜਾਬ ਵਿਚ ਸਨਅਤਾਂ ਲਾਉਣ ਲਈ ਤਿ...

ਭਗਵੰਤ ਮਾਨ ਨੇ ਕੱਢਿਆ ਦਿੱਲੀ ਵਿਚ ਰੋਡ ਸ਼ੋਅ

Breaking News, Hot News
ਨਵੀਂ ਦਿੱਲੀ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਖ ਵੱਖ ਹਲਕਿਆਂ ਵਿਚ ਰੋਡ ਸ਼ੋਅ ਕੱਢੇ। ਪਟੇਲ ਨਗਰ ਤੋਂ ਆਪ ਉਮੀਦਵਾਰ ਪ੍ਰਵੇਸ਼ ਰਤਨ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਇਸ ਤੋਂ ਬਾਅਦ ਕਰੋਲ ਬਾਗ ਤੋਂ ਵਿਸ਼ੇਸ਼ ਰਵੀ, ਮੋਤੀ ਨਗਰ ਤੋਂ ਸ਼ਿਵ ਚਰਨ ਗੋਇਲ ਅਤੇ ਤਿਲਕ ਨਗਰ ਵਿਚ ਆਪ ਉਮੀਦਵਾਰ ਜਰਨੈਲ ਸਿੰਘ ਲਈ ਚੋਣ ਪ੍ਰਚਾਰ ਕੀਤਾ।ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਇਨ੍ਹਾਂ ਚੋਣਾ ਵਿਚ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਣਾ ਵਿਚ ਇਕ ਪਾਸੇ ਨਫਰਤ ਦੀ ਰਾਜਨੀਤੀ ਕਰਨ ਵਾਲੇ ਹਨ ਅਤੇ ਦੂਜੇ ਪਾਸੇ ਲੋਕਾਂ ਲਈ ਦਿਨ ਰਾਤ ਕੰਮ ਕਰਨ ਵਾਲੇ ਹਨ। ਨਫਰਤ ਦੀ ਰਾਜਨੀਤੀ ਕਦੇ ਕਿਸੇ ਦਾ ਭਲਾ ਨਹੀਂ ਕਰ ਸਕਦੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਲੋਕ ਪੱਖੀ ਸੋਚ ਦਾ ਸਿੱਟਾ ਹੈ ਕਿ ਪਿਛਲੇ 10 ਸਾਲਾਂ ਵਿਚ ਹੀ ਆਮ ਆਦਮੀ ਪਾਰਟੀ ਇਕ ਛੋਟੀ ਜਿਹੀ ਪਾਰਟੀ ਤੋਂ ਇਕ ਕੌਮੀ ਪੱਧਰ ਦੀ ਪਾਰਟੀ ਬਣ ਗਈ ਹੈ। ਇ...

ਪਿਤਾ ਹੀ ਆਪਣੀ ਸਕੀ ਧੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ

Breaking News
ਜਲੰਧਰ, 17 ਜਨਵਰੀ : ਪੰਜਾਬ ਦੇ ਜਲੰਧਰ 'ਚ ਇਕ ਪਿਤਾ ਆਪਣੀ ਹੀ ਧੀ ਨਾਲ ਮਾਰਕੁੱਟ ਕਰ ਕੇ ਕਰੀਬ ਦੇੜ ਸਾਲ ਤੱਕ ਸ਼ਾਰੀਰਿਕ ਸੰਬੰਧ ਬਣਾਉਂਦਾ ਰਿਹਾ। ਜਦੋਂ ਮਾਂ ਨੂੰ ਇਸ ਗੱਲ ਦਾ ਪਤਾ ਚਲਿਆ ਤਾਂ ਉਸਨੇ ਪੁਲਿਸ ਦੇ ਪਾਸ ਸ਼ਿਕਾਇਤ ਦਰਜ ਕਰਵਾਈ। 16 ਸਾਲ ਦੀ ਨਾਬਾਲਿਗ ਦੇ ਬਿਆਨ ਦੇ ਆਧਾਰ 'ਤੇ ਦੋਸ਼ੀ ਪਿਤਾ ਖਿਲਾਫ ਪੋਕਸੋ ਐਕਟ ਅਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 64, 351 ਅਤੇ 51 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਐਫਆਈਆਰ ਜਲੰਧਰ ਕਮਿਸ਼ਨਰੇਟ ਦੇ ਥਾਣਾ ਬਸਤੀ ਬਾਵਾ ਖੇਲ ਵਿੱਚ ਦਰਜ ਕੀਤੀ ਗਈ ਹੈ। ਮੁਲਜ਼ਮ ਦੀ ਧੀ ਦਾ ਜਲੰਧਰ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਮਹਿਲਾ ਸਬ-ਇੰਸਪੈਕਟਰ ਮੰਜੀਤ ਕੌਰ ਕਰ ਰਹੀਆਂ ਹਨ।ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਕਾਫ਼ੀ ਸਮੇਂ ਤੋਂ ਆਪਣੇ ਪਰਿਵਾਰ ਨਾਲ ਜਲੰਧਰ ਵਿੱਚ ਰਹਿ ਰਹੀ ਸੀ। ਨਾਬਾਲਿਗ ਕੁੜੀ ਖੁਦ ਇਕ ਫੈਕਟਰੀ ਵਿੱਚ ਕੰਮ ਕਰਦੀ ਸੀ। ਕੁੜੀ ਦੀ ਮਾਂ ਫੈਕਟਰੀ ਵਿੱਚ ਕੰਮ ਕਰਦੀ ਹੈ ਅਤੇ ਪਿਤਾ ਈ-ਰਿਕਸ਼ਾ ਚ...

ਗੈਸ ਸਿਲੰਡਰ ਧਮਾਕੇ ਦੀ ਲਪੇਟ ‘ਚ ਸਾਰਾ ਪਰਿਵਾਰ ਝੁਲਸਿਆ

Breaking News
ਲੁਧਿਆਣਾ, 17 ਜਨਵਰੀ : ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚ ਬੀਤੀ ਰਾਤ ਛੋਟਾ ਸਿਲੰਡਰ ਫਟਣ ਦੀ ਘਟਨਾ ਵਾਪਰੀ। ਧਮਾਕੇ ਨਾਲ ਪੂਰਾ ਇਲਾਕਾ ਦਹਿਲ ਗਿਆ। ਲੋਕਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਝੁਲਸੇ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋਵੇਂ ਬੱਚਿਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਝੁਲਸੇ ਲੋਕਾਂ ਦੀ ਹਾਲਤ ਗੰਭੀਰ ਵੇਖ ਕੇ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।ਜਾਣਕਾਰੀ ਦਿੰਦਿਆਂ ਲਲਿਤਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਕ੍ਰਿਸ਼ਨਾ ਪੰਡਿਤ ਛੋਟਾ ਸਿਲੰਡਰ ਬਾਹਰੋਂ ਭਰਵਾ ਕੇ ਲਿਆਇਆ ਸੀ। ਉਸਦੀ ਪਤਨੀ ਸੀਮਾ ਜਿਵੇਂ ਹੀ ਖਾਣਾ ਬਣਾਉਣ ਲਈ ਚੁੱਲ੍ਹਾ ਜਲਾਉਣ ਲੱਗੀ ਤਾਂ ਅਚਾਨਕ ਕਮਰੇ ਵਿੱਚ ਅੱਗ ਲੱਗ ਗਈ।ਵੇਖਦਿਆਂ ਹੀ ਵੇਖਦਿਆਂ ਅਚਾਨਕ ਸਿਲੰਡਰ 'ਚ ਧਮਾਕਾ ਹੋ ਗਿਆ। ਕਮਰੇ 'ਚੋਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਲੋਕਾਂ ਦੀ ਮਦਦ ਨਾਲ ਸਿਲੰਡਰ 'ਚ ਲੱਗੀ ਅੱਗ ਨੂੰ ਬੁਝਾਇਆ ਗਿਆ। ਕਮਰੇ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।ਝੁਲਸੇ ਲੋਕਾਂ ਦੀ ਪਛਾਣ ਕ੍ਰਿਸ਼ਨਾ ਪੰਡਿਤ, ਸੀਮਾ ਦੇਵੀ, ਸ਼ਿਵਮ ਅਤੇ ਸ਼ਿਵਾਨੀ ਦੇ ਰੂਪ ਵਿੱਚ ਹੋਈ ਹੈ। ਕ...

ਭਗਵੰਤ ਮਾਨ ਨੇ ਕੱਢਿਆ ਦਿੱਲੀ ‘ਚ ਰੋਡ ਸ਼ੋਅ

Breaking News
ਨਵੀਂ ਦਿੱਲੀ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਗਾਂਧੀ ਨਗਰ ਵਿਖੇ ਵੱਡਾ ਰੋਡ ਸ਼ੋਅ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਦਿੱਲੀ ਦੇ ਲੋਕਾਂ ਨੇ ਭਾਗ ਲਿਆ। ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਲਈ ਅੱਜ ਹੀ ਭਗਵੰਤ ਸਿੰਘ ਮਾਨ ਪਹੁੰਚੇ ਹਨ ਅਤੇ ਅੱਜ ਉਨ੍ਹਾਂ ਨੇ ਰੋਡ ਸ਼ੋਅ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ।ਇਸ ਰੋਡ ਸ਼ੋਅ ਦੌਰਾਨ ਆਮ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਾਅਰੇਬਾਜੀ ਕਰਕੇ ਭਗਵੰਤ ਸਿੰਘ ਮਾਨ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਜਨਤਾ ਪਾਰਟੀ ਨਫਰਤ ਦੀ ਰਾਜਨੀਤੀ ਕਰ ਰਹੀ ਹੈ ਅਤੇ ਨਫਰਤ ਦੀ ਰਾਜਨੀਤੀ ਕਰਨ ਵਾਲਾ ਕਦੇ ਵੀ ਲੋਕਾਂ ਦਾ ਭਲਾ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਜੋ ਕਾਫਲਾ ਰਾਮ ਲੀਲਾ ਮੈਦਾਨ ਤੋਂ ਸ਼ੁਰੂ ਕੀਤਾ ਸੀ, ਉਹ ਵਧਦੇ ਵਧਦੇ ਹੁਣ ਪੂਰੇ ਦੇਸ਼ ਵਿਚ ਫੈਲ ਚੁੱਕਾ ਹੈ। ਉਨ੍ਹਾਂ ਨ...

ਪੰਜਾਬ ‘ਚ ਬਣੇਗਾ ਸਾਈਬਰ ਸਕਿਉਰਿਟੀ ਸੈਂਟਰ : ਅਰੋੜਾ

Breaking News
ਚੰਡੀਗੜ੍ਹ, 16 ਜਨਵਰੀ : ਪੰਜਾਬ ਸਰਕਾਰ ਨੇ ਡਿਜੀਟਲ ਖੇਤਰ ਵਿਚ ਵੱਡੀ ਪਹਿਲਕਦਮੀ ਕਰਦਿਆਂ ਅੱਜ ਪੰਜਾਬੀ ਵਿਚ ਸਾਈਬਰ ਸਕਿਉਰਿਟੀ ਅਪ੍ਰੇਸ਼ਨ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਪ੍ਰਸਾਸ਼ਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਬਾਰੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਸਾਈਬਰ ਸਕਿਉਰਿਟੀ ਦੇ ਖੇਤਰ ਵਿਚ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜਿਥੇ ਸਾਰੇ ਹੀ ਸਰਕਾਰੀ ਵਿਭਾਗਾਂ ਦੀ ਆਨਲਾਈਨ ਪ੍ਰਣਾਲੀ ਪੂਰੀ ਤਰਾਂ ਸੁਰੱਖਿਅਤ ਹੋ ਜਾਵੇਗੀ।ਪੰਜਾਬ ਰਾਜ ਈ ਗਵਰਨੈਂਸ ਸੋਸਾਇਟੀ ਦੇ ਬੋਰਡ ਆਫ ਗਵਰਨਰਜ਼ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਚ ਸਾਈਬਰ ਅਪਰਾਧਾਂ ਨੂੰ ਨੱਥ ਪਾਉਣ ਲਈ ਸਾਈਬਰ ਸਕਿਉਰਿਟੀ ਅਪ੍ਰੇਸ਼ਨ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ। ਇਹ ਸੈਂਟਰ ਸਾਰੇ ਹੀ ਸਰਕਾਰੀ ਪੋਰਟਲਾਂ 'ਤੇ ਨਜ਼ਰ ਰੱਖੇਗਾ, ਤਾਂ ਜੋ ਕੋਈ ਵੀ ਸਾਈਬਰ ਅਪਰਾਧੀ ਪੰਜਾਬ ਦੇ ਸਰਕਾਰ ਦੇ ਕਿਸੇ ਵੀ ਕੰਮ ਕਾਜ ਨੂੰ ਪ੍ਰਭਾਵਿਤ ਨਾ ਕਰ ਸਕੇ। ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਸੈਂਟਰ 'ਤੇ ਲੱਗਭਗ 42 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹ...