Saturday, March 14Malwa News
Shadow

Breaking News

ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

Breaking News
ਜਲੰਧਰ, 24 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਤੋਂ 'ਆਪ' ਉਮੀਦਵਾਰ ਮੋਹਿੰਦਰ ਭਗਤ ਦੀ ਮੌਜੂਦਗੀ 'ਚ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਜਲੰਧਰ ਨਗਰ ਨਿਗਮ ਦੇ ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਾਂਗਰਸ ਅਤੇ ਭਾਜਪਾ ਦੇ ਕਈ ਸਥਾਨਕ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁਕੇਸ਼ ਸਿਆਲ (ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ, ਜਲੰਧਰ ਸ਼ਹਿਰ), ਗੁਰਬਚਨ ਜੱਲਾ (ਸਕੱਤਰ ਕਾਂਗਰਸ ਪਾਰਟੀ, ਜਲੰਧਰ), ਸਚਿਨ ਲਵਲੀ (ਸਕੱਤਰ ਕਾਂਗਰਸ ਪਾਰਟੀ, ਜਲੰਧਰ) ਗਗਨ ਪੰਨਵਾ (ਪ੍ਰਧਾਨ ਬਰਾੜ ਸਭਾ ਜਲੰਧਰ), ਵਿਸ਼ਾਲ ਸ਼ਾਲੂ (ਕਾਂਗਰਸ), ਅਮਨ ਲਾਂਬਾ, ਸੰਗ ...
ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

Breaking News
ਚੰਡੀਗੜ੍ਹ, 23 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ। ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ...
ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

Breaking News
ਹੁਸ਼ਿਆਰਪੁਰ, 22 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ।ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ 'ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ। ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ 'ਤੇ ਸਹੀ ਮਾਅਨਿਆਂ 'ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮ...
15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

Breaking News
ਡਲਹੌਜ਼ੀ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਇਸ ਅਮਾਨਤ ਨੂੰ ਅਣਗੌਲਿਆ ਹੋਇਆ ਸੀ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਉਨ੍ਹਾਂ ਨੇ ਇਸ ਕੇਂਦਰ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਤਹੱਈਆ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕਰਕੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ 'ਤੇ ਦਿੱਤਾ ਜਾਵੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਡਲਹੌਜ...
ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ

ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ

Breaking News
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਮਾਈਕ੍ਰੋਸਾਫਟ ਨਾਲ ਇੱਕ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, ਜਿਸ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਸਮਝੌਤੇ ਉਤੇ ਡਾਇਰੈਕਟਰ ਪੀ.ਐਸ.ਡੀ.ਐਮ. ਅੰਮ੍ਰਿਤ ਸਿੰਘ ਅਤੇ ਮਾਈਕ੍ਰੋਸਾਫਟ ਕਾਰਪੋਰੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਵਿੱਚ ਐਜੂਕੇਸ਼ਨ ਦੇ ਕੰਟਰੀ ਹੈੱਡ ਸ਼੍ਰੀ ਸੰਜੈ ਢੀਂਗਰਾ ਵੱਲੋਂ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਲਈ ਸਮੁੱਚੇ ਵਿਭਾਗ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ 10,000 ਨੌਜਵਾਨਾਂ ਨੂੰ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਸਾਈਬਰ ਸੁਰੱਖਿਆ ਅਤੇ ਸਸਟੇਨਿਬਿਲਟੀ, ਡਿਜੀਟਲ ਪ੍ਰੋਡਕਟੀਵਿਟੀ, ਰੋਜ਼ਗਾਰ,...
ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼

ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼

Breaking News
ਅੰਮ੍ਰਿਤਸਰ, 20 ਜੂਨ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ  ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।  ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ।   ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿ...
ਸਰਕਾਰੀ ਮੁਲਾਜ਼ਮਾਂ ਲਈ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਪ੍ਰਵਾਨਗੀ

ਸਰਕਾਰੀ ਮੁਲਾਜ਼ਮਾਂ ਲਈ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 20 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। https://youtu.be/Y8QKidxMO...
ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਦੋਵਾਂ ਖੇਤਰਾਂ ਦੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਉਸ ਦੇ ਅਧੀਨ ਆਉਂਦੀਆਂ ਪਾਰਟੀਆਂ ਦੇ ਸਾਰੇ ਵਿਧਾਇਕ ਅਤੇ ਚੇਅਰਮੈਨ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੋਵਾਂ ਲੋਕ ਸਭਾ ਹਲਕਿਆਂ ਵਿੱਚ ਕਾਫ਼ੀ ਬਿਹਤਰ ਰਹੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਹੇਠਲੇ ਪੱਧਰ ਤੱਕ ਲੋਕਾਂ ਲਈ ਕੰਮ ਕਰਨ ਲਈ ਕਿਹਾ।   ਮੁੱਖ ਮੰਤਰੀ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ...
ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

ਅਨੁਰਾਗ ਵਰਮਾ ਵੱਲੋਂ ਸੂਬੇ ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ‘ਤੇ ਜ਼ੋਰ

Breaking News
ਚੰਡੀਗੜ੍ਹ, 19 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਸੂਬੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਥਾਂਵਾਂ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਸੂਬੇ ’ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਵੀਂ ਭਰਤੀ ਅਤੇ ਪਦ-ਉੱਨਤੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਈ ਸੁਧਾਰ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਐਨ.ਡੀ.ਪ...
ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

Breaking News
ਚੰਡੀਗੜ੍ਹ, 19 ਜੂਨ: ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣ...