Sunday, August 16Malwa News
Shadow

Breaking News

ਪੰਜਾਬ ਵਿਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇਦੀ ਪਿੜਾਈ

Breaking News
ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਇਕ ਹੋਰ ਵੱਡਾ ਫੈਸਲਾ ਕੀਤਾ ਹੈ। ਖੇਤੀ ਮੰਤਰੀ ਵਲੋਂ ਲਏ ਗਏ ਨਵੇਂ ਫੈਸਲੇ ਅਨੁਸਾਰ ਪੰਜਾਬ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ। ਚੰਡੀਗੜ੍ਹ ਵਿਖੇ ਹੋਈ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਲ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਖੇਤੀ ਮੰਤਰੀ ਨੇ ਸਾਰੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੰਨੇ ਦੀ ਖਰੀਦ ਦੇ ਮਾਮਲੇ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਨੇ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਦੀ ਹਰ ਮੁਸ਼ਕਲ ਦਾ ਤੁਰੰਤ ਹੱਲ ਕੀਤਾ ਜਾਵੇ। ਸ. ਗੁਰਮੀਤ ਸਿੰ...

ਬਾਦਲ ਤੇ ਵੜਿੰਗ ਕਿਹੜਾ ਚਾਂਦੀ ਦੇ ਚਮਚੇ ਲੈ ਕੇ ਪੈਦਾ ਹੋਏ ਆ : ਭਗਵੰਤ ਮਾਨ

Breaking News
ਗਿੱਦੜਬਾਹਾ, 5 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡਿੰਪੀ ਢਿੱਲੋਂ ਦੇ ਹੱਕ ਵਿੱਚ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਕਰਦਿਆਂ ਚਾਰ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਦੀ 29 ਸਾਲਾਂ ਤੋਂ ਨੁਮਾਇੰਦਗੀ ਕਰਨ ਵਾਲੇ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਲਕੇ ਦੇ ਲੋਕਾਂ ਲਈ ਕੁਝ ਨਹੀਂ ਕੀਤਾ।ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ ਕੰਮ 'ਤੇ ਆਧਾਰਿਤ ਹੋਣੀ ਚਾਹੀਦੀ ਹੈ ਅਤੇ 'ਆਪ' ਨੇ ਪਿਛਲੇ ਢਾਈ ਸਾਲਾਂ 'ਚ ਲੋਕਾਂ ਲਈ ਸ਼ਾਨਦਾਰ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਵਿੱਚ ਕਈ ਨਾਮਵਰ ਵਿਧਾਇਕ ਬਣੇ ਹਨ, ਪਰ ਉਨ੍ਹਾਂ ਨੇ ਲੋਕਾਂ ਜਾਂ ਹਲਕੇ ਲਈ ਕੋਈ ਕੰਮ ਨਹੀਂ ਕੀਤੇ, ਇਸ ਲਈ ਹੁਣ ਲੋਕਾਂ ਕੋਲ ਮੌਕਾ ਹੈ ਕਿ ਉਹ ‘ਆਪ’ ਦੇ ਉਮੀਦਵਾਰ ਨੂੰ ਆਪਣਾ ਨੁਮਾਇੰਦਾ ਚੁਣਨ।ਮਾਨ ਨੇ ਖਿੜਕੀਆਂਵਾਲਾ, ਹਰੀਕੇ ਕਲਾਂ, ਕੋਟਲੀ ਅਬਲੂ ਅਤੇ ਗਿੱਦੜਬਾਹਾ ਬੈਂਟਾਬਾਦ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ...

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

Breaking News
ਬਠਿੰਡਾ, 5 ਨਵੰਬਰ: ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉ...

ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

Breaking News, Hot News
ਬਰਨਾਲਾ, 4 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਰਨਾਲਾ 'ਚ 'ਆਪ' ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ 'ਚ ਕੇਵਲ ਢਿੱਲੋਂ, ਕਾਂਗਰਸੀ ਅਤੇ ਅਕਾਲੀ ਆਗੂਆਂ ਸਮੇਤ ਆਪਣੇ ਵਿਰੋਧੀਆਂ 'ਤੇ ਜ਼ੋਰਦਾਰ ਹਮਲੇ ਕੀਤੇ। ਮਾਨ ਨੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਲੋਕਾਂ ਵੱਲੋਂ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ, "ਮੈਨੂੰ ਆਪਣੇ ਸ਼ੁਰੂਆਤੀ ਦਿਨ ਯਾਦ ਹਨ ਜਦੋਂ ਮੈਂ ਇੱਥੇ ਆਪਣੇ ਪਰਫਾਰਮੈਂਸ ਲਈ ਆਇਆ ਕਰਦਾ ਸੀ ਅਤੇ ਆਪਣੀ ਪਹਿਲੀ ਚੋਣ ਦੌਰਾਨ ਵੀ। ਅੱਜ ਲੋਕਾਂ ਵਿੱਚ ਨੇਤਾਵਾਂ ਪ੍ਰਤੀ ਨਫ਼ਰਤ ਭਰ ਗਈ ਹੈ, ਫਿਰ ਵੀ ਤੁਸੀਂ ਫੁੱਲਾਂ ਦੀ ਵਰਖਾ ਕਰ ਰਹੇ ਹੋ। ਮਾਨ ਨੇ ਕਿਹਾ ਕਿ ਪਹਿਲਾਂ ਉਹ ਬਰਨਾਲਾ ਦੇ ਭਗਤ ਸਿੰਘ ਚੌਕ ਵਿੱਚ ਵੋਟਾਂ ਮੰਗਣ ਅਤੇ ਚੋਣ ਵਾਅਦੇ ਸਾਂਝੇ ਕਰਨ ਲਈ ਆਉਂਦੇ ਸਨ। ਅੱਜ ਉਨ੍ਹਾਂ ‘ਆਪ’ ਸਰਕਾਰ ਦੀਆਂ ਪਿਛਲੇ ਢਾਈ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕੀਤੀ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੀ ਕਾਰਗੁਜ਼ਾਰੀ ਦੇ ਆਧਾਰ ’...

ਹੁਣ 20 ਨਵੰਬਰ ਨੂੰ ਪੈਣਗੀਆਂ ਜ਼ਿਮਨੀ ਚੋਣਾਂ ਲਈ ਵੋਟਾਂ

Breaking News
ਚੰਡੀਗੜ੍ਹ, 4 ਨਵੰਬਰ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ 13 ਨਵੰਬਰ, 2024 ਨੂੰ ਵੱਡੇ ਪੱਧਰ ’ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋਣ ਦੀ ਸੰਭਾਵਨਾ ਹੈ ਅਤੇ ਲੌਜਿਸਟਿਕ ਸਬੰਧੀ ਵੱਖ-ਵੱਖ ਮਸਲੇ ਵੀ ਹੋ ਸਕਦੇ ਹਨ, ਜਿਸ ਨਾਲ ਚੋਣਾਂ ਦੌਰਾਨ ਵੋਟਰਾਂ ਦੀ ਸ਼ਮੂਲੀਅਤ ਘੱਟ ਸਕਦੀ ਹੈ।  ਇਸ ਲਈ ਕਮਿਸ਼ਨ ਨੇ ਇਨ੍ਹਾਂ ਕਾਰਨਾਂ ਅਤੇ ਸੰਭਾਵਨਾਵਾਂ ਨੂੰ ਵਿਚਾਰਦਿਆਂ ਜ਼ਿਮਨੀ ਚੋਣ ਦੀ ਤਾਰੀਖ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ...

ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

Breaking News
ਗੁਰਦਾਸਪੁਰ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਲਾਨੌਰ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।  ਮੁੱਖ ਮੰਤਰੀ ਨੇ ਇੱਥੇ ਕਲਾਨੌਰ ਦੇ ਪ੍ਰਸਿੱਧ ਸ਼ਿਵ ਮੰਦਰ ਦੇ ਵੀ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਸਿਰਫ਼ ਝਾੜੂ ਚੱਲੇਗਾ। ਸਾਰੀਆਂ ਸਰਵੇਖਣ ਰਿਪੋਰਟਾਂ ਵੀ ਸਾਡੀ ਜਿੱਤ ਦਰਜ ਕਰਵਾ ਰਹੀਆਂ ਹਨ। ਇਸ ਵਾਰ ਲੋਕਾਂ ਨੇ ਇੱਥੋਂ ਕਾਂਗਰਸ ਨੂੰ ਹਰਾਉਣ ਦਾ ਪੂਰਾ ਮਨ ਬਣਾ ਲਿਆ ਹੈ।  ਕਾਂਗਰਸੀ ਲੋਕਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਨੇ ਸਿਰਫ਼ ਇੱਥੋਂ ਦੇ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਏ ਹਨ। ਭਗਵੰਤ ਮਾਨ ਨੇ ਕਾਂਗਰਸੀ ਆਗੂ ਅਤੇ ਇੱਥੋਂ ਦੇ ਸਾਬਕਾ ਵਿਧਾਇਕ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਸਾਰੇ ਕਾਲੇ ਕਾਰਨਾਮਿਆਂ ...

ਹਨੀਟਰੈਪ ‘ਚ ਫਸ ਗਿਆ ਹਰਿਆਣਾ ਦੇ ਮੰਤਰੀ ਦਾ ਭਰਾ

Breaking News
ਹਿਸਾਰ, 3 ਨਵੰਬਰ : ਹਰਿਆਣਾ ਦੇ ਹਿਸਾਰ 'ਚ ਸਾਹਮਣੇ ਆਇਆ ਹੈ ਇੱਕ ਹੈਰਾਨੀਜਨਕ ਮਾਮਲਾ ਜਿਸ ਵਿੱਚ ਸਾਬਕਾ ਮੰਤਰੀ ਅਨੂਪ ਧਾਨਕ ਦੇ ਭਰਾ ਸਤੀਸ਼ ਧਾਨਕ ਨੂੰ ਹਨੀ ਟਰੈਪ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਕਲਾਣਾ ਪੁਲਿਸ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲੈਕਮੇਲਿੰਗ ਕਰਕੇ ਇੱਕ ਆਦਮੀ ਨੂੰ ਝੂਠੇ ਕੇਸ 'ਚ ਫਸਾਉਣ ਦੀ ਧਮਕੀ ਦੇਣ ਅਤੇ ਪੈਸੇ ਐਂਠਣ ਦੇ ਦੋਸ਼ ਵਿੱਚ ਇਲਾਕੇ ਦੇ ਪਿੰਡ ਦੀ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਮੁਖੀ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਦੋਸ਼ੀ ਔਰਤ ਸ਼ਿਕਾਇਤਕਰਤਾ ਨੂੰ ਝੂਠੇ ਬਲਾਤਕਾਰ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਰਹੀ ਹੈ ਅਤੇ ਪੈਸਿਆਂ ਦੀ ਮੰਗ ਕਰ ਰਹੀ ਹੈ। ਉਕਲਾਣਾ ਪੁਲਿਸ ਨੇ ਦੋਸ਼ੀ ਔਰਤ ਨੂੰ ਰੰਗੇ ਹੱਥੀਂ ਫੜ੍ਹਨ ਦੀ ਯੋਜਨਾ ਬਣਾਈ ਅਤੇ ਫਿਰ ਜਦੋਂ ਉਹ ਸ਼ਿਕਾਇਤਕਰਤਾ ਤੋਂ 2,30,000 ਰੁਪਏ ਲੈ ਰਹੀ ਸੀ, ਉਦੋਂ ਹੀ ਉਸਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਔਰਤ ਨੂੰ ਗ੍ਰਿਫਤਾਰ ...

ਵਾਇਰਲ ਹੋਈ ਕਾਂਗਰਸ ਦੇ ਜਿਲਾ ਪ੍ਰਧਾਨ ਦੀ ਅਸ਼ਲੀਲ ਵੀਡੀਓ

Breaking News
ਚੰਡੀਗੜ੍ਹ 3 ਨਵੰਬਰ : ਕਾਂਗਰਸ ਪਾਰਟੀ ਦੇ ਇਕ ਜਿਲਾ ਪ੍ਰਧਾਨ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਨਾਲ ਕਾਂਗਰਸ ਪਾਰਟੀ ਵਿਚ ਭੁਚਾਲ ਆ ਗਿਆ ਹੈ। ਅੱਜ ਕਾਂਗਰਸ ਪਾਰਟੀ ਦੇ ਉੱਤਰ ਪ੍ਰਦੇਸ਼ ਵਿਚ ਜਿਲਾ ਬਾਗਪਤ ਦੇ ਜਿਲਾ ਪ੍ਰਧਾਨ ਯੂਨਸ ਚੌਧਰੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਕਾਂਗਰਸੀ ਆਗੂ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਬੇਹੱਦ ਨਾਮੋਸ਼ੀ ਝੱਲਣੀ ਪੈ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਂਗਰਸੀ ਆਗੂ ਦੀ ਪਾਰਟੀ ਹਾਈ ਕਮਾਂਡ ਵਿਚ ਵੀ ਚੰਗੀ ਪਹੁੰਚ ਬਣੀ ਹੋਈ ਹੈ। ਇਹ ਆਗੂ ਛਪਰੌਲੀ ਹਲਕੇ ਤੋਂ ਇਕ ਵਾਰ ਵਿਧਾਨ ਸਭਾ ਚੋਣ ਵੀ ਲੜ ਚੁੱਕਾ ਹੈ।ਇਸ ਅਸ਼ਲੀਲ ਵੀਡੀਓ ਦੇ ਨਾਲ ਹੀ ਇਸ ਕਾਂਗਰਸੀ ਆਗੂ ਦੀਆਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਨੇ।ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਉਸ ਨੂੰ ਜਿਲਾ ਪ੍ਰਧਾਨ ਦੇ ਆਹੁਦੇ ਤੋਂ ਲਾਹ ਦਿੱਤਾ ਗਿਆ ਹੈ। https://youtu.be/qwdRx2vLLNo...

ਕੈਨੇਡਾ ਨੇ ਭਾਰਤ ਨੂੰ ਐਲਾਨ ਦਿੱਤਾ ਦੁਸ਼ਮਣ ਦੇਸ਼

Breaking News, Global News
ਨਵੀਂ ਦਿੱਲੀ 2 ਨਵੰਬਰ : ਕੈਨੇਡਾ ਅਤੇ ਭਾਰਤ ਵਿਚ ਪੈਦਾ ਹੋਏ ਵਿਵਾਦ ਪਿਛੋਂ ਹੁਣ ਕੈਨੇਡਾ ਨੇ ਸ਼ਰੇਆਮ ਭਾਰਤ ਨੂੰ ਦੁਸ਼ਮਣ ਦੇਸ਼ ਐਲਾਨ ਦਿੱਤਾ ਹੈ। ਕੈਨੇਡਾ ਵਲੋਂ ਨੈਸ਼ਨਲ ਸਾਈਬਰ ਥਰੈਟ ਅਸੈਸਮੈਂਟ 2025–26 ਦੀ ਰਿਪੋਰਟ ਵਿਚ ਭਾਰਤ ਨੂੰ ਦੁਸ਼ਮਣ ਦੇਸ਼ਾਂ ਦੀ ਸੂਚੀ ਵਿਚ ਸ਼ਾਮਲ ਕਰ ਲਿਆ ਗਿਆ ਹੈ।ਇਹ ਪਹਿਲਾ ਵਾਰ ਹੈ ਜਦੋਂ ਕੈਨੇਡਾ ਨੇ ਕਿਸੇ ਸਰਕਾਰੀ ਦਸਤਾਵੇਜ ਵਿਚ ਭਾਰਤ ਨੂੰ ਦੁਸ਼ਮਣ ਦੇਸ਼ ਦੱਸਿਆ ਹੈ। ਇਸ ਸੂਚੀ ਵਿਚ ਕੈਨੇਡਾ ਨੇ ਚੀਨ, ਰੂਸ, ਇਰਾਨ ਅਤੇ ਉੱਤਰੀ ਕੋਰੀਆ ਨੂੰ ਵੀ ਦੁਸ਼ਮਣ ਦੇਸ਼ ਐਲਾਨਿਆ ਹੈ। ਇਸ ਰਿਪੋਰਟ ਵਿਚ ਸਪਸ਼ਟ ਲਿਖਿਆ ਗਿਆ ਹੈ ਕਿ ਭਾਰਤ ਸਰਕਾਰ ਵਲੋਂ ਸਪਾਂਸਰ ਕੀਤੇ ਗਏ ਜਸੂਸ ਕੈਨੇਡਾ ਵਿਚ ਸਾਈਬਰ ਅਪਰਾਧ ਕਰ ਸਕਦੇ ਹਨ ਅਤੇ ਕੈਨੇਡਾ ਸਰਕਾਰ ਦੇ ਸਰਕਾਰੀ ਨੈਟਵਰਕ ਨੂੰ ਪ੍ਰਭਾਵਿਤ ਕਰ ਸਕਦੇ ਨੇ।ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਦੇ ਸ਼ਹਿਰ ਸਰੀ ਵਿਚ ਕਤਲ ਕੀਤੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿਚ ਖਟਾਸ ਪੈਦਾ ਹੋ ਗਈ ਸੀ। ਕੈਨੇਡਾ ਸਰਕਾਰ ਨੇ ਦੋਸ਼ ਲਾਇਆ ਸੀ ਕਿ ਭਾਰਤ ਵਲੋਂ ਕੈਨੇਡਾ ਵਿਚ ਦਾਖਲ ਹੋ ਕੇ ਕੈਨੇਡਾ ਦੇ ਇਕ ਨਾਗਰਿਕ ਦੀ ਹੱਤਿਆ ਕਰਵਾਈ ਹੈ। ਦੂਜੇ ਪਾਸੇ ਭਾਰ...

ਪੁਲੀਸ ਨੇ ਕਰ ਦਿੱਤਾ ਵਿੱਕੀ ਸ਼ੂਟਰ ਦਾ ਐਨਕਾਊਂਟਰ

Breaking News
ਗੋਇੰਦਵਾਲ ਸਾਹਿਬ 2 ਨਵੰਬਰ : ਆਮ ਆਦਮੀ ਪਾਰਟੀ ਦੇ ਆਗੂ ਤੇ ਸਰਪੰਚੀ ਦੇ ਉਮੀਦਵਾਰ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤੇ ਗਏ ਸ਼ੂਟਰ ਬਿਕਰਮਜੀਤ ਸਿੰਘ ਵਿੱਕੀ ਦਾ ਅੱਜ ਪੁਲੀਸ ਨੇ ਐਨਕਾਊਂਟਰ ਕਰ ਦਿੱਤਾ। ਪੁਲੀਸ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲੈ ਕੇ ਗਈ ਸੀ, ਜਿਥੇ ਵਿੱਕੀ ਨੇ ਪੁਲੀਸ 'ਤੇ ਫਾਇਰਿੰਗ ਕਰ ਦਿੱਤੀ। ਪੁਲੀਸ ਨੇ ਵੀ ਜਵਾਬੀ ਫਾਇਰਿੰਗ ਕੀਤੀ ਜਿਸ ਨਾਲ ਵਿੱਕੀ ਜਖਮੀ ਹੋ ਗਿਆ।ਸਰਪੰਚੀ ਦੇ ਉਮੀਦਵਾਰ ਨੂੰ ਮਾਰਨ ਦੇ ਦੋਸ਼ਾਂ ਅਧੀਨ ਬਿਕਰਮਜੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਪ੍ਰੋਟੈਕਸ਼ਨ ਵਾਰੰਟਾਂ 'ਤੇ ਪੰਜਾਬ ਲੈ ਕੇ ਆਈ ਸੀ। ਵਿੱਕੀ ਨੂੰ ਲਖਨਊ ਵਿਖੇ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲੀਸ ਨੇ ਪ੍ਰੋਟੈਕਸ਼ਨ ਵਾਰੰਟ ਹਾਸਲ ਕਰਕੇ ਉਸ ਨੂੰ ਪੰਜਾਬ ਲਿਆਂਦਾ ਗਿਆ ਸੀ। ਅੱਜ ਪੁਲੀਸ ਵਲੋਂ ਜਦੋਂ ਵਿੱਕੀ ਸ਼ੂਟਰ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਗੋਇੰਦਵਾਲ ਸਾਹਿਬ ਵਿਖੇ ਲੈ ਕੇ ਗਈ ਸੀ ਤਾਂ ਜਦੋਂ ਵਿੱਕੀ ਦੀ ਨਿਸ਼ਾਨਦੇਹੀ 'ਤੇ ਹਥਿਆਰਾਂ ਦੀ ਬਰਾਮਦਗੀ ਕੀਤੀ ਜਾ ਰਹੀ ਸੀ ਤਾਂ ਅਚਾਨਕ ਵਿੱਕੀ ਨੇ ਪੁਲੀਸ 'ਤੇ ਫਾਇਰਿੰਗ ਕਰ ਦਿੱਤੀ। ਪੁ...