Sunday, March 29Malwa News
Shadow

Breaking News

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Breaking News
*ਚੰਡੀਗੜ੍ਹ, 2 ਫ਼ਰਵਰੀ:*- ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ,...
ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

Breaking News
ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇੱਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ। ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼...
ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.

ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.

Breaking News
ਚੰਡੀਗੜ੍ਹ, 1 ਫਰਵਰੀ 2026: - ਪੰਜਾਬ ਦੇ ਲੋਕ ਨਿਰਮਾਣ  ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਬਜਟ 2026 ਵਿੱਚ ਪੰਜਾਬ ਰਾਜ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਐਮ.ਐਸ.ਪੀ. ਗਰੰਟੀ ਦੇਣ ਵਿੱਚ ਇਸ ਵਾਰ ਵੀ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਰ ਮਸਲੇ ਤੇ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2025 ਵਿਚ ਹੋਈਆਂ ਭਾਰੀ ਬਰਸਾਤਾਂ  ਕਾਰਨ ਸੂਬੇ ਦੀਆ ਸੜਕਾਂ ਨੂੰ ਨੂੰ ਹੋਏ ਭਾਰੀ ਨੁਕਸਾਨ ਨੂੰ ਲੈ ਕੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਸੀ  ਜਿਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦੀ ਸੁਰੱਖਿਆ ਦੇ ਮੱਦੇਨਜ਼ਰ 1,000 ਕਰੋੜ ਰੁਪਏ ਦੇ ਇੱਕ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਸੀ ਜਿਸ ਨਾਲ ਪੁਲਿਸ ਦਾ ਆਧੁਨਿਕੀਕਰਨ ਕੀਤਾ ਜਾਣਾ ਸੀ ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ ਬਕਾਏ ਵਿੱਚ 7,757 ਕਰੋੜ ਰੁਪਏ,...
ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

Breaking News
ਚੰਡੀਗੜ੍ਹ 1 ਫਰਵਰੀ :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ ਨੇ ਇਸ਼ਾਰਾ ਕੀਤਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰਦਾ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਨੂੰ ਲਗਾਤਾਰ ਅਣਗੌਲਾ ਕਰ ਰਹੀ ਹੈ ਜੋ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ। ਵਿੱਤ ਮੰਤਰੀ ਨੇ ਵੱਧ ਕੀਮਤ ਵਾਲੀਆਂ ਫ਼ਸਲਾਂ  ਨੂੰ ਉਤਸ਼ਾਹਿਤ ਕਰਨ ਲਈ ਅਪਣਾਏ ਗਏ ਚੋਣਵੇਂ ਪਹੁੰਚ ਦੀ ਵੀ ਆਲੋਚਨਾ ਕੀਤੀ। ਜਦੋਂ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

Breaking News
ਲੁਧਿਆਣਾ, 1 ਫਰਵਰੀ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ ਹਵਾਈ ਅੱਡਿਆਂ ਦੇ ਨਾਂ ਸੂਬੇ ਦੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖੇ ਜਾਣਗੇ, ਜੋ ਆਧੁਨਿਕ ਬੁਨਿਆਦੀ ਢਾਂਚੇ ਨੂੰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨਾਲ ਜੋੜਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦੀ ...
ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

Breaking News
ਚੰਡੀਗੜ੍ਹ 31 ਜਨਵਰੀ, 2026:- ਕਈ ਸਾਲਾਂ ਦੀ ਲੰਮੇ ਅਰਸੇ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 1 ਫਰਵਰੀ, 2026 ਨੂੰ ਟਰਮੀਨਲ ਦੀ ਇਮਾਰਤ ਦਾ ਵਰਚੁਅਲ ਉਦਘਾਟਨ ਕਰਨਗੇ। ਇਹ ਇਤਿਹਾਸਕ ਪ੍ਰਾਪਤੀ ਸਾਬਕਾ ਰਾਜ ਸਭ ਮੈਂਬਰ, ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ ਸ੍ਰੀ ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਲਗਾਤਾਰ ਇਸ ਮਾਮਲੇ ਦੀ ਪੈਰਵਾਈ ਕੀਤੀ। ਹਵਾਈ ਅੱਡੇ ਦਾ ਕਾਰਜਸ਼ੀਲ ਹੋਣਾ ਖੇਤਰੀ ਸੰਪਰਕ ਦੀ ਮਜ਼ਬੂਤੀ ਅਤੇ ਪੰਜਾਬ ਦੇ ਉਦਯੋਗਿਕ ਤੇ ਆਰਥਿਕ ਵਿਕਾਸ, ਖਾਸ ਕਰਕੇ ਲੁਧਿਆਣਾ ਅਤੇ ਇਸਦੇ ਨੇੜਲੇ ਜ਼ਿਲ੍ਹਿਆਂ ਲਈ, ਸ੍ਰੀ ਸੰਜੀਵ ਅਰੋੜਾ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। *ਇਸ ਸਬੰਧੀ ਕੀਤੇ ਗਏ ਮੁੱਖ ਯਤਨਾਂ ਅਤੇ ਪ੍ਰਾਪਤੀਆਂ ਦਾ ਵੇਰਵਾ* 22 ਨਵੰਬਰ, 2022: ਹਵਾਏ ਅੱਡੇ ਦੀ ਰੁਕੀ ਹੋਈ ਪ੍ਰਗਤੀ ਨੂੰ ਮੁੜ ਚਲਾਉਣ ਲਈ ਮੁੱਖ ਮੰਤਰੀ ਵੱਲੋਂ ਦਖ਼ਲ। 11 ਦਸੰਬਰ, 2022: ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਲਈ 50 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ। 17 ਜਨਵਰੀ, ...
ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

Breaking News
ਚੰਡੀਗੜ੍ਹ, 31 ਜਨਵਰੀ:- ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਸੈਕਟਰ ਵਿੱਚ ਸਹਿਯੋਗ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਵਿਹਾਰਕਤਾ ਦੇ ਹੱਲ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਗੱਲਬਾਤ ਦੇ ਨਾਲ-ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਡੂੰਘੀ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਵਧਾਉਣ ‘ਤੇ ਵਿਚਾਰ-ਚਰਚਾ ਕੀਤੀ ਗਈ। ਆਪਣੇ ਐਕਸ ਅਕਾਊਂਟ 'ਤੇ ਮੀਟਿੰਗ ਦੇ ਕੁਝ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਕੋਰੀਆ ਗਣਰਾਜ ਦੇ ਇੱਕ ਵਫ਼ਦ ਨਾਲ ਮੀਟਿੰਗ ਹੋਈ, ਜਿਸ ਦੌਰਾਨ ਸਮਾਰਟ ...
ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ 31 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤਰੁੰਤ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ "ਪੰਜਾਬ" ਕਦੇ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਅਤੇ ਦੇਸ਼ ਦਾ ਅੰਨਦਾਤਾ ਸੀ, ਪਰ ਅੱਜ ਕੇਂਦਰੀ ਫੰਡ ਨਾ ਮਿਲਣ ਕਰਕੇ ਵਿਆਪਕ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰੀ ਨਿਵੇਸ਼ ਅਤੇ ਨੀਤੀਗਤ ਸਹਾਇਤਾ ਦੇ ਮਾਮਲੇ ਵਿੱਚ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਅਧਿਕਾਰਾਂ ਵਿੱਚ ਕਮੀ ਅਤੇ ਕੇਂਦਰੀ ਟੈਕਸਾਂ ਵਿੱਚ ਘਟਦੀ ਹਿੱਸੇਦਾਰੀ ਕਾਰਨ ਪੰਜਾਬ ਦੀ ਵਿੱਤੀ ਖੁਦਮੁਖਤਿਆਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜੋ ਸਾਡੇ ਸੰਵਿਧਾਨ ਵਿੱਚ ਦਰਸਾਏ ਸੱਚੇ ਸੰਘਵਾਦ ਦੀ ਭਾਵਨਾ ਨੂੰ ਢਾਹ ਲਾਉਂਦੇ ਹਨ। ਪੰਜਾਬ ਦੇ ਮੱਦਿਆਂ ਵਿੱਚ ਗੰਭੀਰ ਪਾਣੀ ਸੰਕਟ ਵੀ ਸ਼ਾਮਲ ਹੈ। ਸੂਬਾ ਸਤਹੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਕਮੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਦਾ ਕਾਰਨ ਸੂਬੇ ਦੇ ਦਰਿਆਈ ਪਾਣੀ ...
ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ, 31 ਜਨਵਰੀ, 2026:-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ। ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਪਾਣੀ ਦੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਨਾਗਰਿਕਾਂ ਲਈ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈਲਾਂ 'ਤੇ ਟਾਈਮਰ ਸੈਂਸਰ ਲਗਾਉਣ ਦੇ ਨਿਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ। ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ।ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ...