Saturday, March 14Malwa News
Shadow

Breaking News

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ 

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਲੋਕ ਸਭਾ ਹਲਕਿਆਂ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ 

Breaking News
ਚੰਡੀਗੜ੍ਹ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਲੁਧਿਆਣਾ ਅਤੇ ਜਲੰਧਰ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਅਧੀਨ ਆਉਂਦੀਆਂ ਪਾਰਟੀਆਂ ਦੇ ਸਾਰੇ ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਹਾਜ਼ਰ ਸਨ। ਵਰਨਣਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੋਵਾਂ ਲੋਕ ਸਭਾ ਹਲਕਿਆਂ ਵਿੱਚ ਕਾਫ਼ੀ ਬਿਹਤਰ ਰਹੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ, ਉਨ੍ਹਾਂ ਨੂੰ ਹੇਠਲੇ ਪੱਧਰ 'ਤੇ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਮਾਨ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ...
ਸਿੱਖ ਗੁਰੂਆਂ ਦੇ ਦੱਸੇ ਮਾਰਗ ‘ਤੇ ਚੱਲ ਰਹੀ ਹੈ ਆਪ ਸਰਕਾਰ : ਭਗਵੰਤ ਮਾਨ

ਸਿੱਖ ਗੁਰੂਆਂ ਦੇ ਦੱਸੇ ਮਾਰਗ ‘ਤੇ ਚੱਲ ਰਹੀ ਹੈ ਆਪ ਸਰਕਾਰ : ਭਗਵੰਤ ਮਾਨ

Breaking News
ਐਸ.ਏ.ਐਸ. ਨਗਰ (ਮੁਹਾਲੀ), 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਅਤੇ ਸਿਆਣਪ ਦਾ ਖ਼ਜ਼ਾਨਾ ਹੈ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਭਗਵੰਤ ਸਿੰਘ ਮਾਨ ਨੇ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ ਨੂੰ ਮਾਤਾ ਦੇ ਬਰਾਬਰ ਦਰਜਾ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ਼ੁਰੂ ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰਾਂ ਸੁਰੱਖਿਅਤ – ਹਰਪਾਲ ਚੀਮਾ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਦਲਿਤ ਵਿਦਿਆਰਥੀਆਂ ਦੇ ਅਧਿਕਾਰ ਪੂਰੀ ਤਰਾਂ ਸੁਰੱਖਿਅਤ – ਹਰਪਾਲ ਚੀਮਾ 

Breaking News
ਚੰਡੀਗੜ੍ਹ, 9 ਜੂਨ : ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਹਮਲਾ ਬੋਲਿਆ ਹੈ। ਪਾਰਟੀ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਬੰਦ ਕਰ ਦਿੱਤੇ ਤਾਂ ਜੋ ਉਹ ਪੜ੍ਹ ਨਾ ਸਕਣ।  ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਵਜ਼ੀਫ਼ੇ ਦੇ ਨਾਂ ‘ਤੇ ਦਲਿਤ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਅਕਾਲੀ ਦਲ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 2014 ਤੋਂ 2020 ਤੱਕ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ 'ਚ ਕੈਬਨਿਟ ਮੰਤਰੀ ਰਹੇ, ਪਰੰਤੂ ਉਨ੍ਹਾਂ ਕਦੇ ਵੀ ਕੇਂਦਰ ਸਰਕਾਰ ਕੋਲ ਇਹ ਮੁੱਦਾ ਨਹੀਂ ਉਠਾਇਆ। ਇਸ ਤੋਂ ਪਤਾ ਲੱਗਦਾ ਹੈ ਕਿ ਤਿੰਨੋਂ ਪਾਰਟੀਆਂ ਸਿਰਫ਼ ਵੋਟਾਂ ਲਈ ਦਲਿਤਾਂ ਨ...
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

Breaking News
ਚੰਡੀਗੜ੍ਹ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ...
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

Breaking News
ਚੰਡੀਗੜ੍ਹ, 7 ਜੂਨ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲ...
ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 6 ਜੂਨ : ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ। ਸੀਐਮ ਮਾਨ ਨੇ 'ਆਪ' ਦੇ ਸਾਰੇ  ਆਗੂਆਂ ਨੂੰ ਲੋਕਾਂ ਲਈ ਕੰਮ ਕਰਨ ਦੀ ਹਦਾਇਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਸਮਾਪਤ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।  'ਆਪ' ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ...
ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

Breaking News
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ...
ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

Breaking News
ਚੰਡੀਗੜ੍ਹ : ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ਅੱਜ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ। ਬਠਿੰਡਾ ਜਿਲੇ ਵਿਚ ਸਭ ਤੋਂ ਵੱਧ ਵੋਟਿੰਗ ਹੋਈ। ਸ਼ਾਮ ਨੂੰ ਪ੍ਰਾਸਤ ਅੰਕੜਿਆਂ ਅਨੁਸਾਰ ਸ਼ਾਮ 6 ਵਜੇ ਤੱਕ ਜਿਲਾ ਬਠਿੰਡਾ ਵਿਚ 61 ਫੀਸਦੀ ਵੋਟ ਪੋਲ ਹੋ ਚੁੱਕੀ ਸੀ। ਸ਼ਾਮ ਤੱਕ ਪੰਜਾਬ ਭਰ ਵਿਚ 56 ਪ੍ਰਤੀਸ਼ਤ ਵੋਟ ਪੋਲ ਹੋ ਚੁੱਕੀ ਸੀ।ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚੋਂ ਸ਼ਾਮ 6 ਵਜੇ ਤੱਕ ਪ੍ਰਾਪਤ ਅੰਕੜਿਆਂ ਮੁਤਾਬਿਕ ਅੰਮ੍ਰਿਤਸਰ ਵਿਚ 49.38 ਪ੍ਰਤੀਸ਼ਤ, ਆਨੰਦਪੁਰ ਸਾਹਿਬ ਵਿਚ 55.02 ਪ੍ਰਤੀਸ਼ਤ, ਫਰੀਦਕੋਟ ਵਿਚ 55.44 ਪ੍ਰਤੀਸ਼ਤ, ਫਿਰੋਜ਼ਪੁਰ ਵਿਚ 57.68 ਪ੍ਰਤੀਸ਼ਤ, ਫਤਿਹਗੜ੍ਹ ਸਾਹਿਬ ਵਿਚ 54.55 ਪ੍ਰਤੀਸ਼ਤ, ਬਠਿੰਡਾ ਵਿਚ 61 ਪ੍ਰਤੀਸ਼ਤ, ਜਲੰਧਰ ਵਿਚ 53.66 ਪ੍ਰਤੀਸ਼ਤ, ਹੁਸ਼ਿਆਰਪੁਰ ਵਿਚ 52.39 ਪ੍ਰਤੀਸ਼ਤ, ਗੁਰਦਾਸਪੁਰ ਵਿਚ 58.56 ਪ੍ਰਤੀਸ਼ਤ, ਸੰਗਰੂਰ ਵਿਚ 57.21 ਪ੍ਰਤੀਸ਼ਤ ਵੋਟਾਂ ਪੋਲ ਹੋ ਚੁੱਕੀਆਂ ਸਨ। ਦੇਰ ਰਾਤ ਤੱਕ ਵੋਟਾਂ ਪੈਣ ਦਾ ਕੰਮ ਜਾਰੀ ਰਹੇਗਾ।...
24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

Breaking News
ਚੰਡੀਗੜ੍ਹ, 31 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ...
ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ, ਅਰਵਿੰਦ ਕੇਜਰੀਵਾਲ ਇਸ ਲਈ ਲੜ ਰਹੇ ਹਨ- ਭਗਵੰਤ ਮਾਨ

ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ, ਅਰਵਿੰਦ ਕੇਜਰੀਵਾਲ ਇਸ ਲਈ ਲੜ ਰਹੇ ਹਨ- ਭਗਵੰਤ ਮਾਨ

Breaking News
ਸੰਗਰੂਰ, 30 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ।  ਕੇਜਰੀਵਾਲ ਅਤੇ ਮਾਨ ਨੇ ਸੰਗਰੂਰ 'ਚ 'ਆਪ' ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਮੀਤ ਹੇਅਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।  ਰੋਡ ਸ਼ੋਅ 'ਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਥਾਵਾਂ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ। ਤੁਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਵਾਰ ਵੀ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਲਈ ਇੱਥੋਂ ਤੁਹਾਨੂੰ ਉਮੀਦਵਾਰ ਮੀਤ ਹੇਅਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਉਣਾ ਹੈ।  ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਨੂੰ ਰਿਕਾਰਡ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿਤਾਇਆ। ਤੁਸੀਂ 11...