Tuesday, October 6Malwa News
Shadow

Breaking News

ਭਗਵੰਤ ਮਾਨ ਨੇ ਕੀਤੀ ਅਮਿਤ ਸ਼ਾਹ ਨਾਲ ਮੀਟਿੰਗ

Breaking News, Hot News
ਨਵੀਂ ਦਿੱਲੀ, 11 ਜਨਵਰੀ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ।ਕੇਂਦਰੀ ਮੰਤਰੀ ਅਮਿਤ ਸ਼ਾਹ ਵਲੋਂ ਅੱਜ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ 'ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ' ਬਾਰੇ ਇਕ ਕਾਨਫਰੰਸ ਕੀਤੀ। ਇਸ ਕਾਨਫਰੰਸ ਵਿਚ ਉੱਤਰ ਖੇਤਰੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੁੱਦੇ ਵਿਚਾਰੇ ਗਏ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਡੀਓ ਕਾਨਫਰੰਸ ਰਾਹੀਂ ਭਾਗ ਲਿਆ। ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਸਰਹੱਦੀ ਸੂਬਿਆਂ ਦੀਆਂ ਆਪਣੀਆਂ ਸਮੱਸਿਆਵਾਂ ਹਨ। ਪੰਜਾਬ ਲਈ ਤਾਂ ਉਸ ਤੋਂ ਵੀ ਵੱਡੀ ਮੁਸ਼ਕਲ ਇਹ ਹੈ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਜਦਕਿ ਪਾਕਿਸਤਾਨ ਦੇ ਭਾਰਤ ਨਾਲ ਸਬੰਧ ਸੁਖਾਵੇਂ ਨਹੀਂ ਹਨ। ਇਸ ਲਈ ਪਾਕਿਸਤਾਨ ਵਲੋਂ ਹਮੇਸ਼ਾਂ ਪੰਜਾਬ ਨਾਲ ਲੱਗਦੀ ਸਰਹੱਦ ਰਾਹੀਂ ਭਾਰਤ ਵਿਚ ਨਸ਼ਾ ਭੇਜਣ ਦੀਆਂ ਅਨੇਕਾਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਦੋਂ ਤੋਂ ਪ...

ਆਪ ਵਿਧਾਇਕ ਗੋਗੀ ਦੀ ਗੋਲੀ ਵੱਜਣ ਨਾਲ ਮੌਤ

Breaking News, Hot News
ਲੁਧਿਆਣਾ, 11 ਜਨਵਰੀ : ਬੀਤੀ ਰਾਤ ਲੁਧਿਆਣਾ ਵੈਸਟ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਗੋਗੀ ਆਪਣੇ ਕਮਰੇ ਵਿਚ ਸਨ, ਜਦੋਂ ਘਰ ਵਿਚ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਪਰਿਵਾਰ ਦੇ ਬਾਕੀ ਮੈਂਬਰਾਂ ਨੇ ਗੋਗੀ ਦੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਗੋਗੀ ਖੂਨ ਨਾਲ ਲੱਥਪੱਥ ਪਿਆ ਸੀ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਗੰਨਮੈਨਾਂ ਨੇ ਗੁਰਪ੍ਰੀਤ ਗੋਗੀ ਨੂੰ ਤੁਰੰਤ ਡੀ.ਐਮ.ਸੀ. ਹਸਪਤਾਲ ਪਹੁੰਚਾਇਆ ਗਿਆ, ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਗੁਰਪ੍ਰੀਤ ਗੋਗੀ ਆਮ ਆਦਮੀ ਪਾਰਟੀ ਦਾ ਵਿਧਾਇਕ ਸੀ ਅਤੇ ਸ਼ਨੀਵਾਰ ਨੂੰ ਪੂਰਾ ਦਿਨ ਆਮ ਆਦਮੀ ਪਾਰਟੀ ਦੀਆਂ ਵੱਖ ਵੱਖ ਸਰਗਰਮੀਆਂ ਵਿਚ ਸ਼ਾਮਲ ਹੋਇਆ। ਇਸ ਦੌਰਾਨ ਉਸ ਨੇ ਆਪ ਦੇ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਵੀ ਕੀਤੀ। ਪਰ ਗੋਗੀ ਦੀ ਕੋਈ ਵੀ ਕਾਰਵਾਈ ਅਸੁਖਾਵੀਂ ਨਹੀਂ ਸੀ। ਪਰ ਰਾਤ ਵੇਲੇ ਜਦੋਂ ਅਚਾਨਕ ਗੋਲੀ ਦੀ ਆਵਾਜ਼ ਆਈ ਤੇ ਉਸ ਦੀ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਗੋਗੀ ਆਪਣਾ ਪਿਸਟਲ ਸਾਫ ਕਰ ਰਿਹਾ ਸੀ, ਜਦੋਂ ਅਚਾਨਕ ਗੋ...

ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕਰਾਂਗੇ : ਅਰੋੜਾ

Breaking News, Punjab Politics
ਚੰਡੀਗੜ੍ਹ, 10 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਪਾਰਟੀ ਦਾ ਇਕ ਵਫਦ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਅਤੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਸ ਪ੍ਰਗਟ ਕੀਤਾ। ਇਸ ਵਫਦ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਸਲਾਹਕਾਰ ਦੇ ਆਹੁਦੇ ਦੀ ਥਾਂ ਮੁੱਖ ਸਕੱਤਰ ਦੀ ਨਿਯੁਕਤੀ ਕਰਨ ਦਾ ਵਿਰੋਧ ਕੀਤਾ।ਰਾਜਪਾਲ ਨਾਲ ਮੁਲਾਕਾਤ ਤੋਂ ਪਿਛੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੀ ਚੰਡੀਗੜ੍ਹ ਦੇ ਰਾਜਪਾਲ ਦੇ ਸਲਾਹਕਾਰ ਦਾ ਆਹੁਦਾ ਖਤਮ ਕਰਕੇ ਮੁੱਖ ਸਕੱਤਰ ਦੇ ਆਹੁਦੇ 'ਤੇ ਨਿਯੁਕਤੀ ਕਰ ਦਿੱਤੀ ਹੈ। ਇਹ ਨਿਯੁਕਤੀ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਦੀ ਵੰਡ ਹੋਈ ਤਾਂ ਚੰਡੀਗੜ੍ਹ ਨੂੰ ਟੈਂਪਰੇਰੀ ਤੌਰ 'ਤੇ ਕੇਂਦਰੀ ਸਾਸ਼ਤ ਪ੍ਰਦੇਸ਼ ਦਾ ਦਰਜਾ ਦਿੱਤਾ ...

ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੁਨੀਆਂ ਭਰ ਵਿਚੋਂ ਆਏ ਵੱਖ ਵੱਖ ਕੰਪਨੀਆਂ ਦੇ 40 ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੱਦਾ ਦਿੱਤਾ ਕਿ ਪੰਜਾਬ ਵਿਚ ਨਿਵੇਸ਼ ਕੰਪਨੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਵਪਾਰ ਤੇ ਕਾਰੋਬਾਰ ਦੀਆਂ ਬੇਹੱਦ ਸੰਭਾਵਨਾਵਾਂ ਹਨ।ਕੇਂਦਰ ਸਰਕਾਰ ਵਲੋਂ ਕਰਵਾਏ ਜਾ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਾਣਿਆ ਬਾਰੇ ਪੂਰੀ ਦੁਨੀਆਂ ਦੇ ਲੋਕਾਂ ਵਿਚ ਉਤਸੁਕਤਾ ਹੁੰਦੀ ਹੈ ਅਤੇ ਪੰਜਾਬ ਦੇ ਸ਼ਵਾਦਿਸਟ ਖਾਣਿਆਂ ਬਾਰੇ ਸਾਰੀ ਦੁਨੀਆਂ ਜਾਣਦੀ ਹੈ। ਪੰਜਾਬ ਸਰਕਾਰ ਦੇ ਯਤਨਾਂ ਨਾਲ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਦੀ ਪੂਰੀ ਦੁਨੀਆਂ ਵਿਚ ਪਹਿਚਾਣ ਬਣ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਵੇਂ ਦੁਨੀਆਂ ਵਿਚ ਤਕਨੀਕੀ ਵਿਕਾਸ ਹੋ ਰਿਹਾ ਹੈ, ਉਵੇਂ ਉਵੇਂ ਹੀ ਪੰਜਾਬ ਦੇ ਬਣੇ ਉਤਪਾਦਾਂ ਦੀ ਮੰਗ ਪੂਰੀ ਦੁਨੀਆਂ ਵਿਚ ਵਧ ਰਹੀ ਹੈ। ਪੰਜਾਬ ਦੇ ਖਾਣਿਆਂ ...

ਸਰਕਾਰ ਦੀਆਂ ਭਲਾਈ ਸਕੀਮਾਂ ਪਾਰਦਰਸ਼ੀ ਢੰਗ ਨਾਲ ਚਲਾਉਣ ਦੀ ਹਦਾਇਤ

Breaking News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤਆਂ ਗਈਆਂ ਹਨ। ਅੱਜ ਸਮਾਜਿਕ ਸੁਰੱਖਿਆ ਮਿੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦੀ ਜਾਣਕਾਰੀ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਅਧਿਕਾਰੀਆਂ ਪਾਸੋਂ ਚੱਲ ਰਹੇ ਕੰਮਾਂ ਬਾਰੇ ਰਿਪੋਰਟਾਂ ਲਈਆਂ ਗਈਆਂ ਅਤੇ ਰਹਿੰਦੇ ਕੰਮ ਜਲਦੀ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।ਇਸ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਸਮਾਜਿਕ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਅਤੇ ਡਾਇਰੈਕਟਰ ਸੰਦੀਪ ਹੰਸ ਨਾਲ ਨਵੀਆਂ ਯੋਜਨਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਵਿਚ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਅਤੇ ਇਮਾਰਤਾਂ ਸਬੰਧੀ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਮੰਤਰੀ ਨੇ ਹਦਾ...

ਪੰਜਾਬ ‘ਚ ਨੌਕਰੀਆਂ ਦਾ ਸਿਲਸਲਾ ਪੀ ਪੀ ਐਸ ਸੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਪਬਲਿਕ ਸਰਵਿਸ ਵਲੋਂ ਲਈ ਜਾਣ ਵਾਲੀ ਸਾਂਝੀ ਪ੍ਰੀਖਿਆ ਲਈ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 31 ਜਨਵਰੀ ਤੱਕ ਅਰਜੀਆਂ ਲਈਆਂ ਜਾਣਗੀਆਂ। ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਵੈਬਸਾਈਟ 'ਤੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵਲੋਂ ਇਸ ਪ੍ਰੀਖਿਆ ਰਾਹੀਂ 322 ਆਸਾਮੀਆਂ ਭਰੀਆਂ ਜਾਣੀਆਂ ਹਨ। ਇਸ ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆਂ ਤਹਿਸੀਲਦਾਰ, ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਦੇ ਆਹੁਦਿਆਂ 'ਤੇ ਨਿਯੁਕਤ ਕੀਤਾ ਜਾਂਦਾ ਹੈ। https://youtu.be/0n4HIMR_DeM...

ਬੁਨਿਆਦੀ ਖੇਤੀ ਢਾਂਚੇ ਲਈ ਪੰਜਾਬ ਦੇਸ਼ ਭਰ ‘ਚੋਂ ਮੋਹਰੀ : ਭਗਤ

Breaking News
ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਅਧੀਨ ਹੀ ਏ ਆਈ ਐਫ ਸਕੀਮ ਅਧੀਨ 20 ਹਜਾਰ ਖੇਤੀਬਾੜੀ ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਹੈ।ਬਾਗਬਾਨੀ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਬੈਂਕਾਂ ਵਲੋਂ 7670 ਕਰੋੜ ਰੁਪਏ ਦੀ ਲਾਗਤ ਨਾਲ 20024 ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਹੈ, ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611, ਤਾਮਿਲਨਾਡੂ ਨੇ 7323 ਅਤੇ ਯੂ ਪੀ ਨੇ 7058 ਪ੍ਰੋਜੈਕਟ ਮਨਜੂਰ ਕੀਤੇ ਹਨ। ਇਸ ਤਰਾਂ ਖੇਤੀ ਪ੍ਰੋਜੇਕਟਾਂ ਦੇ ਮਾਮਲੇ ਵਿਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਸਾਬਤ ਹੋਇਆ ਹੈ।...

ਪੰਜਾਬ ‘ਚ ਸਨਅਤੀ ਵਿਕਾਸ ਲਈ ਢੁੱਕਵਾਂ ਮਹੌਲ : ਸੌਂਦ

Breaking News
ਚੰਡੀਗੜ੍ਹ, 9 ਜਨਵਰੀ : ਪੰਜਾਬ ਵਿਚ ਉਦਯੋਗਿਕ ਵਿਕਾਸ ਲਈ ਸਰਕਾਰ ਵਲੋਂ ਸਾਰੀਆਂ ਕੰਪਨੀਆਂ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਸਨਅਤੀ ਵਿਕਾਸ ਲਈ ਵਧੀਆ ਵਾਤਾਵਰਣ ਮੁਹਈਆ ਕਰਵਾਇਆ ਜਾਵੇਗਾ। ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਨਅਤੀ ਕੰਪਨੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੋ ਵੀ ਕੰਪਨੀ ਪੰਜਾਬ ਵਿਚ ਸਨਅਤਾਂ ਸਥਾਪਿਤ ਕਰੇਗੀ, ਉਸ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।ਨੋਇਡਾ ਵਿਖੇ ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ ਵਲੋਂ ਕਰਵਾਏ ਗਏ ਕੌਮਾਂਤਰੀ ਪੱਧਰ ਦੇ ਫੂਡ ਟਰੇਡ ਸ਼ੋਅ 'ਇੰਡਸਫੂਡ' ਦੌਰਾਨ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਦਯੋਗਾਂ ਲਈ ਪੰਜਾਬ ਵਿਚ ਢੁੱਕਵਾਂ ਮਹੌਲ ਦੇਣ ਲਈ ਸਰਕਾਰ ਵਲੋਂ ਪੂਰੀ ਗਰੰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਤਰੱਕੀ ਲਈ ਸਨਅਤੀ ਵਿਕਾਸ ਜਰੂਰੀ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਸਨਅਤੀ ਵਿਕਾਸ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।ਅੱਜ ਕਰਵਾਏ ਗਏ ਇੰਡਸਫੂਡ ਦੌਰਾਨ ਦੁਨੀਆਂ 105 ਮੁਲਕਾਂ ਦੀਆਂ 3500 ਤੋਂ ਵੀ ਵੱਧ ਕੰਪਨੀਆਂ ਨੇ...

ਕੱਚੇ ਅਧਿਆਪਕ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ

Breaking News
ਚੰਡੀਗੜ੍ਹ, 8 ਜਨਵਰੀ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੇ ਸਿਲਸਲੇ ਤਹਿਤ ਹੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ।ਮੈਰੀਟੋਰੀਅਸ ਟੀਚਰਜ਼ ਯੂਨੀਅਨ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਯੋਗਦਾਨ ਪਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ ਅਤੇ ਜਥਬੰਦੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕਮੇਟੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿੱਤ ਮੰਤਰੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕ...

ਪੰਜਾਬ ‘ਚ ਨਵੀਂ ਆਈ.ਟੀ. ਨੀਤੀ ਤਿਆਰ : ਸੌਂਦ

Breaking News
ਨਵੀਂ ਦਿੱਲੀ, 8 ਜਨਵਰੀ : ਪੰਜਾਬ ਸਰਕਾਰ ਵਲੋਂ ਆਈ.ਟੀ. ਦੇ ਖੇਤਰ ਵਿਚ ਗਲੋਬਲ ਪੱਧਰ 'ਤੇ ਆ ਰਹੀਆਂ ਨਵੀਆਂ ਨਵੀਆਂ ਤਕਨੀਕਾਂ ਦਾ ਲਾਹਾ ਲੈਣ ਲਈ ਨਵੀਂ ਸੂਚਨਾ ਤਕਨਾਲੋਜੀ ਨੀਤੀ ਤਿਆਰ ਕੀਤੀ ਗਈ ਹੈ, ਜੋ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗਿਕ ਤੇ ਸਨਅਤੀ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਨਵੀਂ ਨੀਤੀ ਨਾਲ ਬਹੁਤ ਜਲਦੀ ਆਈ.ਟੀ. ਦੇ ਖੇਤਰ ਵਿਚ ਪੰਜਾਬ ਦਾ ਨਾਮ ਭਾਰਤ ਵਿਚੋਂ ਪਹਿਲੇ ਸਥਾਨ 'ਤੇ ਆ ਜਾਵੇਗਾ।ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਹੈ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਡਿਵੈਲਪ ਕੀਤਾ ਜਾ ਰਿਹਾ ਹੈ ਅਤੇ ਇਸ ਰਾਜ ਵਿਚ ਨਿਵੇਸ਼ ਕਰਨ ਲਈ ਉਦਯੋਗਪਤੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸੇ ਮਕਸਦ ਨਾਲ ਨਵੀਂ ਦਿੱਲੀ ਵਿਖੇ ਵੱਖ ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਕੈਬਨਿਟ ਮੰਤਰੀ ਵਲੋਂ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਵੱਖ ਵੱਖ ਕੰਪਨੀਆਂ ਦੇ ਮੁੱਖ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੀਆਂ...