Saturday, March 14Malwa News
Shadow

Breaking News

ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ

Breaking News
ਫ਼ਤਿਹਗੜ੍ਹ ਸਾਹਿਬ, 29 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ 'ਆਪ' ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ 'ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ 'ਚ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਮੌਜੂਦ ਸਨ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ  ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਤੁਹਾਡੇ ਹੱਕਾਂ ਲਈ ਸੰਸਦ 'ਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ...
ਪਿੰਡ ਪਿੰਡ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਾਂਗੇ : ਕਰਮਜੀਤ ਅਨਮੋਲ

ਪਿੰਡ ਪਿੰਡ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਾਂਗੇ : ਕਰਮਜੀਤ ਅਨਮੋਲ

Breaking News
ਫ਼ਰੀਦਕੋਟ 18 ਮਈ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੇ ਜਿੱਥੇ ਸਮੁੱਚੇ ਹਲਕੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦਾ ਦਾਅਵਾ ਕੀਤਾ, ਉੱਥੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਲੋਕਾਂ ਦੇ ਬਹਿਕਾਵੇ ਵਿੱਚ ਆ ਕੇ ਕਦੇ ਵੀ ਆਪਸੀ ਦੁਸ਼ਮਣੀਆਂ ਨਾ ਪਾਲਣ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਨਾ ਤੋੜਨ। ਸ਼ਨੀਵਾਰ ਨੂੰ ਕਰਮਜੀਤ ਅਨਮੋਲ ਵਿਧਾਨ ਸਭਾ ਹਲਕਾ ਜੈਤੋ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਅਤੇ ਮਹੱਲਿਆਂ ਵਿੱਚ ਚੋਣ ਜਲਸੇ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਮੌਜੂਦ ਰਹੇ। ਇਹਨਾਂ ਤੋਂ ਇਲਾਵਾ ਫ਼ਿਲਮ ਜਗਤ ਦੇ ਨਾਮੀ ਕਲਾਕਾਰ ਪ੍ਰਿੰਸ ਕਮਲਜੀਤ ਅਤੇ ਮਲਕੀਤ ਰੌਣੀ ਵੀ ਕਰਮਜੀਤ ਅਨਮੋਲ ਦੇ ਚੋਣ ਪ੍ਰਚਾਰ ਵਿੱਚ ਡਟੇ ਹੋਏ ਸਨ। ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸੰਬੋਧਨ ਕਰਦੇ ਹੋਏ ਕਰਮਜੀਤ ਅਨਮੋਲ ਨੇ ਕਿਹਾ ਕਿ ਬਾਬਾ ਫ਼ਰੀਦ ਦੀ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਤੇ ਸਾਫ਼ ਸੁਥਰਾ ਬਣਾਉਣਾ ਮੇਰਾ ਪਹਿਲਾ ਮਿਸ਼ਨ ਹੈ। ਉਨ੍ਹਾਂ...
ਜੇਲ੍ਹ ‘ਚ ਮੇਰੀ ਬੈਰਕ ਦੇ ਬਾਹਰ ਦੋ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਜੇਲ੍ਹ ‘ਚ 13 ਅਫ਼ਸਰ 24 ਘੰਟੇ ਮੇਰੇ ‘ਤੇ ਨਜ਼ਰ ਰੱਖਦੇ ਹਨ, ਇਸ ਦੀ ਫੁਟੇਜ ਪੀਐਮਓ ਨੂੰ ਵੀ ਭੇਜੀ ਜਾਂਦੀ ਸੀ – ਕੇਜਰੀਵਾਲ

ਜੇਲ੍ਹ ‘ਚ ਮੇਰੀ ਬੈਰਕ ਦੇ ਬਾਹਰ ਦੋ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਜੇਲ੍ਹ ‘ਚ 13 ਅਫ਼ਸਰ 24 ਘੰਟੇ ਮੇਰੇ ‘ਤੇ ਨਜ਼ਰ ਰੱਖਦੇ ਹਨ, ਇਸ ਦੀ ਫੁਟੇਜ ਪੀਐਮਓ ਨੂੰ ਵੀ ਭੇਜੀ ਜਾਂਦੀ ਸੀ – ਕੇਜਰੀਵਾਲ

Breaking News
ਅੰਮ੍ਰਿਤਸਰ, 17 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਦੀ ਮਿਹਨਤ ਦੀ ਤਾਰੀਫ਼ ਕੀਤੀ ਅਤੇ ਆਉਣ ਵਾਲੀ ਚੋਣ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ। ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਮੇਰਾ ਪੰਜਾਬ ਆਉਣ ਦਾ ਕੋਈ ਖ਼ਾਸ ਏਜੰਡਾ ਨਹੀਂ ਸੀ। ਇਸ ਵਾਰ ਮੈਂ ਪੰਜਾਬ ਦੇ ਲੋਕਾਂ ਅਤੇ ਆਪਣੇ ਵਰਕਰਾਂ ਨੂੰ ਮਿਲਣ ਆਇਆ ਹਾਂ। ਮੈਂ ਤੁਹਾਨੂੰ ਜੇਲ੍ਹ ਵਿੱਚ ਬਹੁਤ ਯਾਦ ਕੀਤਾ। ਜਦੋਂ ਵੀ ਮੈਂ ਜੇਲ੍ਹ ਵਿੱਚ ਭਗਵੰਤ ਮਾਨ ਨੂੰ ਮਿਲਦਾ ਸੀ, ਮੈਂ ਤੁਹਾਡੇ ਬਾਰੇ ਪੁੱਛਦਾ ਸੀ। ਭਾਜਪਾ ਦੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸੋਚਦੀ ਸੀ ਕਿ ਮੈਨੂੰ ਗ੍ਰਿਫ਼ਤਾਰ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦੇਵੇਗੀ। ਪਰ ਮੇਰੀ ਗ੍ਰਿਫ਼ਤਾਰੀ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ ਹੈ, ਕਿਉਂਕਿ ਆਮ ਆਦਮ...
ਤੁਹਾਡਾ ਪਿਆਰ ਮੈਨੂੰ ਥੱਕਣ ਨਹੀਂ ਦਿੰਦਾ, ਪੈਸਾ ਸਭ  ਕੁਝ ਨਹੀਂ ਹੁੰਦਾ, ਮੈਨੂੰ ਲੋਕਾਂ ਦੀ ਸੇਵਾ ਕਰਕੇ ਜੋ ਖ਼ੁਸ਼ੀ ਮਿਲਦੀ ਹੈ ਉਹ ਸਭ ਤੋਂ ਅਨਮੋਲ ਹੈ-  ਭਗਵੰਤ ਮਾਨ

ਤੁਹਾਡਾ ਪਿਆਰ ਮੈਨੂੰ ਥੱਕਣ ਨਹੀਂ ਦਿੰਦਾ, ਪੈਸਾ ਸਭ  ਕੁਝ ਨਹੀਂ ਹੁੰਦਾ, ਮੈਨੂੰ ਲੋਕਾਂ ਦੀ ਸੇਵਾ ਕਰਕੇ ਜੋ ਖ਼ੁਸ਼ੀ ਮਿਲਦੀ ਹੈ ਉਹ ਸਭ ਤੋਂ ਅਨਮੋਲ ਹੈ-  ਭਗਵੰਤ ਮਾਨ

Breaking News
ਜਲੰਧਰ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਤਾਰਪੁਰ 'ਚ  ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਵਿਰੋਧੀਆਂ ਦਾ ‘ਝਾੜੂ’ ਨਾਲ ਸਫ਼ਾਇਆ ਕਰ  ‘ਆਪ’ ਨੂੰ 13-0 ਨਾਲ ਜਿਤਾਓ। ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਦਾ ਪਿਆਰ ਅਤੇ ਸਹਿਯੋਗ ਮੈਨੂੰ ਨੂੰ ਕਦੇ ਥੱਕਣ ਨਹੀਂ ਦਿੰਦਾ। ਮਾਨ ਨੇ ਕਿਹਾ, "ਇਸ ਪਿਆਰ ਦਾ ਕਰਜ਼ਾ ਮੈਂ ਸੱਤ ਜਨਮ ਵਿੱਚ ਵੀ ਨਹੀਂ ਚੁਕਾ ਸਕਦਾ।" ਲੋਕ ਦੂਜੇ ਆਗੂਆਂ ਲਈ ਘਰਾਂ ਤੋਂ ਬਾਹਰ ਵੀ ਨਹੀਂ ਨਿਕਲਦੇ, ਪਰੰਤੂ ਤੁਸੀਂ ਮੇਰੇ 'ਤੇ ਫੁੱਲਾਂ ਦੀ ਵਰਖਾ ਕਰਦੇ ਹੋ, ਐਨਾ ਪਿਆਰ ਕਰਦੇ ਹੋ, ਇਹ ਹੀ ਮੇਰਾ ਸਭ ਤੋਂ ਵੱਡਾ ਤੋਹਫ਼ਾ ਹੈ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਆਪਣੇ ਕੰਮ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਮਾਣ ਦੀ ਗੱਲ ਹੈ ਕਿ  ਮੈਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੈਸਾ ...
400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

Breaking News
ਅੰਮ੍ਰਿਤਸਰ, 16 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ। 'ਆਪ' ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੰਮ੍ਰਿਤਸਰ ਵਿੱਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ 'ਆਪ' ਦੇ ...
ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ : ਭਗਵੰਤ ਮਾਨ

ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ : ਭਗਵੰਤ ਮਾਨ

Breaking News
ਖਡੂਰ ਸਾਹਿਬ 15 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਨਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਭੁੱਲਰ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਵਰਕਰ, ਆਗੂ ਅਤੇ ਸਥਾਨਕ ਲੋਕ ਹਾਜ਼ਰ ਸਨ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸਵਾਗਤ ਕੀਤਾ। ਜ਼ੀਰਾ ਵਿੱਚ ਰੋਡ ਸ਼ੋਅ ਦੌਰਾਨ ਮਾਨ ਨੇ ਲੋਕਾਂ ਨੂੰ ਕਿਹਾ ਕਿ ਮੈਂ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਇਆ। ਮੈਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਹਿਯੋਗ ਲੈਣ ਆਇਆ ਹਾਂ। ਭਿੱਖੀਵਿੰਡ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ ਅਤੇ ਲੋਕਾਂ ਦੀ ਇਸ ਭੀੜ ਨੂੰ ਦੇਖ ਕੇ ਮੈਨੂੰ ਸਾਫ਼ ਹੋ ਗਿਆ ਹੈ ਕਿ ਇਸ ਵਾਰ ਵੀ ਮਾਝੇ ਵਿੱਚ ਨਵਾਂ ਇਤਿਹਾਸ ਲਿਖਿਆ ਜਾਵੇਗਾ। ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ...
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ

Breaking News
ਚੰਡੀਗੜ੍ਹ, 15 ਮਈ : ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ। ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ...
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਤਾਇਨਾਤ ‘ਰੋਡ ਸੇਫ਼ਟੀ ਫੋਰਸ’ ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਤਾਇਨਾਤ ‘ਰੋਡ ਸੇਫ਼ਟੀ ਫੋਰਸ’ ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ 

Breaking News
ਫ਼ਤਿਹਗੜ੍ਹ ਸਾਹਿਬ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਜ਼ਰੂਰ ਪਾਉਣ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਦਹਾਕਿਆਂ ਦੇ ਸੰਘਰਸ਼ ਤੋਂ ਬਾਅਦ ਸਾਨੂੰ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਕੇ ਚੁਣਨ ਦਾ ਅਧਿਕਾਰ ਮਿਲਿਆ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰਸ਼ੇਖਰ ਆਜ਼ਾਦ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਇਹ ਵੋਟਰ ਕਾਰਡ ਦਿੱਤਾ ਹੈ, ਇਸ ਲਈ ਯਕੀਨੀ ਤੌਰ 'ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ ਅਤੇ ਆਪਣੀ ਪਸੰਦ ਦੇ ਨੁਮਾਇੰਦੇ ਦੀ ਚੋਣ ਕਰੋ। ਲਾਲਚ ਜਾਂ ਗੁੰਮਰਾਹ ਹੋ ਕੇ ਆਪਣੀ ਵੋਟ ਬਰਬਾਦ ਨਾ ਕਰਨਾ। ਗੁਰਪ੍ਰੀਤ ਜੀਪੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਚੁਣੋ ਜੋ ਤੁਹਾਡੇ ਦੁੱਖ ਦਰਦ ਨੂੰ ਸਮਝਦਾ ਹੋਵੇ। ਗੁਰਪ੍ਰੀਤ ਜੀਪ...
ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

Breaking News
ਨਵਾਂਸ਼ਹਿਰ, 13 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵਾਂਸ਼ਹਿਰ 'ਚ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਸੀਐਮ ਭਗਵੰਤ ਮਾਨ ਨੇ 'ਆਪ' ਉਮੀਦਵਾਰ ਮਲਵਿੰਦਰ ਸਿੰਘ ਕੰਗ,ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ 'ਆਪ' ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਨਵਾਂਸ਼ਹਿਰ 'ਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਵੋਟਰਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤੁਹਾਡੇ ਵਾਂਗ ਹਾਂ ਅਤੇ ਹਮੇਸ਼ਾ ਤੁਹਾਡੇ ਨਾਲ ਹਾਂ। ਅਸੀਂ ਤੁਹਾਡੀਆਂ ਵੋਟਾਂ ਦੀ ਕਦਰ ਕਰਦੇ ਹਾਂ, ਪਰ ਜੇ ਤੁਸੀਂ 'ਰਾਜਵਾੜੇ' ਸਿਆਸਤਦਾਨਾਂ ਨੂੰ ਵੋਟ ਦਿੰਦੇ ਹੋ ਤਾਂ ਤੁਹਾਡੀਆਂ ਵੋਟਾਂ ਬਰਬਾਦ ਹੋ ਜਾਂਦੀਆਂ ਹਨ। ਕਿਉਂਕਿ ਉਹ ਵੋਟਾਂ ਲੈਣ ਤੋਂ ਬਾਅਦ ਲੋਕਾਂ ਕੋਲ ਨਹੀਂ ਆਉਂਦੇ, ਉਹ ਆਪਣੇ ਮਹਿਲਾਂ ਵਿੱਚ ਰਹਿੰਦੇ ਹਨ ਅਤੇ ਤੁਹਾਡੇ ਟੈਕਸ ਦੇ ਪੈਸੇ ਦੀ ਕੀਮਤ 'ਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਦੇ ਹਨ। ਭਗਵੰਤ ਮਾਨ ਨੇ ਵੋਟਰਾਂ ਨੂੰ ਕਿਹਾ ਕਿ ਉਹ ਆਪਣੀ ਵੋਟ 'ਝਾੜੂ' ਨੂੰ ਦੇਣ, ਅਰਵਿੰਦ ਕੇਜਰੀਵਾਲ ਨ...
ਭਗਵੰਤ ਮਾਨ ਨੇ ਦਿੱਤਾ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ

ਭਗਵੰਤ ਮਾਨ ਨੇ ਦਿੱਤਾ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ

Breaking News
ਲੁਧਿਆਣਾ, 13 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਕਵੀ ਡਾ. ਸੁਰਜੀਤ ਸਿੰਘ ਪਾਤਰ ਦਾ ਲੁਧਿਆਣਾ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਸੰਸਕਾਰ ਕੀਤਾ ਗਿਆ। ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਕੱਢੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਜੀ ਦੀ ਅੰਤਿਮ ਯਾਤਰਾ ਵਿਚ ਪਹੁੰਚ ਕੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਡਾ. ਸੁਰਜੀਤ ਸਿੰਘ ਪਾਤਰ ਦੇ ਪਰਿਵਾਰਿਕ ਮੈਂਬਰਾਂ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਡਾ.ਪਾਤਰ ਦੀ ਅਰਥੀ ਨੂੰ ਮੋਢਾ ਦਿੰਦੇ ਸਮੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਨੂੰ ਹੰਝੂਆਂ ਨਾਲ ਅੰਤਿਮ ਵਿਦਾਈ ਦਿੱਤੀ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’ ਅਤੇ ‘ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ 'ਆਪ' ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰ...