Tuesday, October 6Malwa News
Shadow

Breaking News

ਭਗਵੰਤ ਮਾਨ ਨੇ ਕੀਤੇ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਰਿਲੀਜ਼

Breaking News
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵਲੋਂ ਛਾਪਿਆ ਗਿਆ ਸਾਲ 2025 ਦਾ ਕੈਲੰਡਰ ਅਤੇ ਡਾਇਰੀ ਰਿਲੀਜ਼ ਕੀਤੇ। ਸਰਕਾਰ ਵਲੋਂ ਹਰ ਸਾਲ ਨਵੇਂ ਸਾਲ ਦਾ ਕੈਲੰਡਰ ਅਤੇ ਡਾਇਰੀ ਛਾਪੇ ਜਾਂਦੇ ਹਨ। ਕੈਲੰਡਰ ਸਾਰੇ ਸਰਕਾਰੀ ਦਫਤਰਾਂ ਵਿਚ ਲਗਾਇਆ ਜਾਂਦਾ ਹੈ ਅਤੇ ਡਾਇਰੀ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦਿੱਤੀ ਜਾਂਦੀ ਹੈ, ਜਿਸ ਵਿਚ ਉਹ ਜਰੂਰੀ ਜਾਣਕਾਰੀ ਨੋਟ ਕਰ ਸਕਣ। ਕੈਲੰਡਰ ਅਤੇ ਡਾਇਰੀ ਵਿਚ ਪੰਜਾਬ ਸਰਕਾਰ ਬਾਰੇ ਮੁੱਖ ਜਾਣਕਾਰੀ ਛਾਪੀ ਜਾਂਦੀ ਹੈ, ਜਿਸ ਵਿਚ ਪੰਜਾਬ ਸੂਬੇ ਬਾਰੇ ਅਤੇ ਪੰਜਾਬ ਦੇ ਵੱਖ ਵੱਖ ਖੇਤਰਾਂ ਬਾਰੇ ਮੁਕੰਮਲ ਜਾਣਕਾਰੀ ਤੋਂ ਇਲਾਵਾ ਅਧਿਕਾਰੀਆਂ, ਮੰਤਰੀਆਂ, ਵਿਧਾਇਕਾਂ, ਉੱਚ ਅਧਿਕਾਰੀਆਂ ਅਤੇ ਅਧਿਕਾਰੀਆਂ ਦੇ ਕੰਟੈਕਟ ਨੰਬਰ ਵੀ ਛਾਪੇ ਜਾਂਦੇ ਹਨ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ। ਇਸ ਦੀ ਪ੍ਰਕਾਸ਼ਨਾ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ ਪੰਜਾਬ ਸਰਕਾਰ ਵਲੋਂ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤ...

ਸਾਡੇ ਬਜ਼ੁਰਗ ਸਾਡਾ ਮਾਣ ਸਕੀਮ ਦਾ ਕੰਮ ਤੇਜ਼ ਕਰਨ ਦੀਆਂ ਹਦਾਇਤਾਂ

Breaking News
ਚੰਡੀਗੜ੍ਹ, 7 ਜਨਵਰੀ : ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਕਰਵਾਏ ਜਾ ਰਹੇ ਸਰਵੇਖਣ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੋ ਵੀ ਬਜ਼ੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਾਂ ਜਿਹੜੇ ਬਜ਼ੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀਂ ਕਰਵਾ ਸਕਦੇ ਅਤੇ ਜਿਹੜੇ ਬਜ਼ੁਰਗਾਂ ਦੀ ਉਨ੍ਹਾਂ ਦੇ ਬੱਚੇ ਸਾਂਭ ਸੰਭਾਲ ਨਹੀਂ ਕਰਦੇ, ਉਨ੍ਹਾਂ ਬਾਰੇ ਰਿਪੋਰਟਾਂ ਤੁਰੰਤ ਤਿਆਰ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਸਰਕਾਰ ਵਲੋਂ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਜ਼ੁਰਗਾਂ ਅਤੇ ਔਰਤਾਂ ਦੀ ਭਲਾਈ ਲਈ ਕਈ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ।...

ਚਾਰ ਮਹੀਨੇ ‘ਚ 663 ਕਿਸਾਨਾਂ ਨੂੰ ਮਿਲਣਗੇ ਸੋਲਰ ਪੰਪ : ਅਰੋੜਾ

Breaking News
ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਹੈ ਕਿ ਚਾਰ ਮਹੀਨਿਆਂ ਦੇ ਵਿਚ ਵਿਚ 663 ਹੋਰ ਸੋਲਰ ਪੰਪ ਲਗਾਏ ਜਾਣਗੇ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵਲੋ਼ ਪੰਜਾਬ ਦੇ ਕਿਸਾਨਾਂ ਨੂੰ ਨਵੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕਰ ਆਰਡਰ ਦਿੱਤਾ ਗਿਆ ਹੈ। ਇਸ ਕੰਪਨੀ ਵਲੋਂ 663 ਕਿਸਾਨਾਂ ਦੇ ਖੇਤਾਂ ਵਿਚ ਸੋਲਰ ਪੰਪ ਲਗਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਮਹੀਨੇ 2356 ਸੋਲਰ ਪੰਪ ਲਗਾਉਣ ਦੇ ਵਰਕ ਆਰਡਰ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਪੰਜਾਬ ਐਨਰਜੀ ਡਿਵੈਲਪਮੈਂਟ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਪੰਜਾਬ ਦੇ 20 ਹਜਾਰ ਕਿਸਾਨਾਂ ਨੂੰ ਸੋਲਰ ਪੰਪ ਲਗਾ ਕੇ ਦੇਣ ਦੇ ਟੀਚੇ ਦੀ ਜਲਦੀ ਪ੍ਰਾਪਤੀ ਲਈ ਯਤਨ ਤੇਜ਼ ਕੀਤੇ ਜਾਣੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਲਈ ਕੰਪਨੀ ਦੀ ਚੋਣ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕੀਤੀ ਗਈ...

ਦਿੱਲੀ ਵਿਧਾਨ ਸਭਾ ਚੋਣਾ ਦਾ ਐਲਾਨ : 5 ਨੂੰ ਪੈਣਗੀਆਂ ਵੋਟਾਂ

Breaking News
ਨਵੀਂ ਦਿੱਲੀ, 7 ਜਨਵਰੀ : ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਵਿਚ ਵਿਧਾਨ ਸਭਾ ਚੋਣਾ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾ ਸਿੰਗਲ ਫੇਜ਼ ਵਿਚ ਹੀ ਕਰਵਾਈਆਂ ਜਾਣਗੀਆਂ। ਦਿੱਲੀ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 8 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।ਅੱਜ ਇਥੇ ਚੋਣਾ ਦਾ ਐਲਾਨ ਕਰਦਿਆਂ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਵਿਚ ਡੇਢ ਕਰੋੜ ਵੋਟਰਾਂ ਲਈ 33 ਹਜਾਰ ਪੋਲਿੰਗ ਬੂਥ ਬਣਾਏ ਜਾਣਗੇ। ਦਿੱਲੀ ਦੇ ਵੋਟਰਾਂ ਵਿਚ 83.49 ਲੱਖ ਆਦਮੀ ਅਤੇ 79 ਲੱਖ ਮਹਿਲਾ ਵੋਟਰ ਹਨ। ਇਸ ਵਾਰ ਹੋ ਰਹੀਆਂ ਚੋਣਾ ਦੌਰਾਨ 2.08 ਲੱਖ ਅਜਿਹੇ ਵੋਟਰ ਹਨ, ਜੋ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸੇ ਤਰਾਂ 830 ਅਜਿਹੇ ਵੋਟਰ ਹਨ, ਜਿਨ੍ਹਾਂ ਦੀ ਉਮਰ 100 ਸਾਲ ਜਾਂ ਇਸ ਤੋਂ ਜਿਆਦਾ ਹੈ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਦਿੱਲੀ ਦੀਆਂ ਚੋਣਾ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸੇ ਦੌਰਾਨ ਹੀ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵੀ 18 ਫਰਵੀ ਨੂੰ ਸੇਵਾ ਮ...
ਗਾਲੀ ਗਲੋਚ ਪਾਰਟੀ ਨੂੰ ਵੀ ਸਾਡਾ ਗਾਣਾ ਪਸੰਦ ਆਏਗਾ : ਕੇਜਰੀਵਾਲ

ਗਾਲੀ ਗਲੋਚ ਪਾਰਟੀ ਨੂੰ ਵੀ ਸਾਡਾ ਗਾਣਾ ਪਸੰਦ ਆਏਗਾ : ਕੇਜਰੀਵਾਲ

Breaking News
ਨਵੀਂ ਦਿੱਲੀ, 7 ਜਨਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਚੋਣਾ ਲਈ ਪਾਰਟੀ ਦਾ ਕੰਪੇਨ ਗੀਤ 'ਫਿਰ ਲਾਏਂਗੇ ਕੇਜਰੀਵਾਲ' ਲਾਂਚ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀਆਂ ਚੋਣਾ ਇਕ ਤਰਾਂ ਤਿਉਹਾਰ ਵਾਂਗ ਹੁੰਦਾ ਹੈ। ਇਸ ਪੂਰੀ ਚੋਣ ਦੌਰਾਨ ਸਾਰੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਕੈਂਪੇਨ ਸੌਂਗ ਦਾ ਇੰਤਜ਼ਾਰ ਹੁੰਦਾ ਹੈ। ਅੱਜ ਇਹ ਗੀਤ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਹਾਂ। ਇਸ ਮੌਕੇ ਭਾਜਪਾ ਦੇ ਤਨਜ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਗਾਲੀ ਗਲੋਚ ਪਾਰਟੀ ਨੂੰ ਵੀ ਇਹ ਗਾਣਾ ਪਸੰਦ ਆਏਗਾ।ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਆਗੂ ਵੀ ਸ਼ਾਮਲ ਹੋਏ।...

ਭਗਵੰਤ ਮਾਨ ਗੁਰਪੁਰਬ ਮੌਕੇ ਗੁਰਦੁਆਰਾ ਭੱਠਾ ਸਾਹਿਬ ਹੋਏ ਨਤਮਸਤਕ

Breaking News, Hot News
ਭੱਠਾ ਸਾਹਿਬ (ਰੋਪੜ), 6 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਿਲਾ ਰੋਪੜ ਵਿਚ ਪੈਂਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ।ਮੱਥਾ ਟੇਕਣ ਤੋਂ ਬਾਅਦ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਅਪੀਲ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਰਸਤੇ 'ਤੇ ਚੱਲ ਕੇ ਸਿੱਖੀ ਦੀ ਰਾਖੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਡੇ ਗੁਰੂ ਸਹਿਬਾਨਾਂ ਨੇ ਸਾਨੂੰ ਜਬਰ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਦਿੱਤੀ ਸੀ। ਇਸ ਲਈ ਸਾਨੂੰ ਮਨੁੱਖਤਾ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ ਅਤੇ ਜੁਲਮ ਖਿਲਾਫ ਆਵਾਜ ਉਠਾਉਣੀ ਚਾਹੀਦੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਗੁਰਦੁਆਰਾ ਸਾਹਿਬ ਵਿਖੇ ਸੂਬੇ ਦੇ ਲੋਕਾਂ ਦੀ ਤਰੱਕੀ ਅਤੇ ਸ਼ਾਂਤੀ ਲਈ ਅਰਦਾਸ ਵੀ ਕੀਤੀ। https://youtu.be/3hCHJ9R1ilw...

ਪੰਜਾਬ ਨੂੰ ਕੀਤਾ ਜਾਵੇਗਾ ਕੂੜਾ ਮੁਕਤ : ਸੋਂਦ

Breaking News, Hot News
ਖੰਨਾ, 6 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਲਈ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਚਾਰ ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਪੂਰੇ ਪੰਜਾਬ ਨੂੰ ਕੂੜਾ ਮੁਕਤ ਕੀਤਾ ਜਾਵੇਗਾ।ਅੱਜ ਖੰਨਾ ਵਿਖੇ ਡੋਰ ਟੂ ਡੋਰ ਕੁਲੈਕਸ਼ਨ ਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕਰਨ ਪਿਛੋਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਇਕ ਸਾਲ ਲਈ ਸ਼ੁਰੂਆਤ ਕੀਤੀ ਗਈ ਹੈ। ਇਸਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਬਾਕੀ ਇਲਾਕਿਆਂ ਵਿਚ ਇਸ ਤਰਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ ਪੂਰੇ ਪੰਜਾਬ ਨੂੰ ਕੂੜਾ ਮੁਕਤ ਕੀਤਾ ਜਾਵੇ। ਇਸ ਲਈ ਸਰਕਾਰ ਵਲੋਂ ਕਈ ਤਰਾਂ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਸੇ ਸਿਲਸਲੇ ਵਿਚ ਖੰਨਾ ਵਿਖੇ ਇਹ ਪਾਈਲਟ ਪ੍ਰੋਜੈਕਟ ਲਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੰਨਾ ਸ਼ਹਿਰ ਦੀ ਦੀ ਦਿੱਖ ਬਦਲ ਜਾਵੇਗੀ ਅਤੇ ਇਹ ਪੰਜਾਬ ਦਾ ਸੁੰਦਰ ਸ਼ਹਿਰ ਬਣ ਜਾਵੇਗਾ। ਉਨ੍ਹਾਂ ਨੇ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਜਾਰੀ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 5 ਜਨਵਰੀ : ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਰਜੀ ਦੇਣ ਵਾਲੇ ਐਸ.ਸੀ. ਬੀ.ਸੀ. ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਵਾਲੀ ਖਬਰ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਸ ਪੋਰਟਲ 'ਤੇ ਵਿਦਿਆਰਥੀ ਸਕਾਲਰਸ਼ਿਪ ਵਾਸਤੇ ਅਪਲਾਈ ਕਰ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਯਸਾਸਵੀ ਯੋਜਨਾ ਦੇ ਅਧੀਨ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਸ ਪੋਰਟਲ 'ਤੇ ਜਾ ਕੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੇ ਜਾਣ ਅਤੇ ਇਸ ਯੋਜਨਾ ਨੂੰ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਪੋਰਟਲ ਜਾਰੀ ਕੀਤਾ ਗਿਆ ਹੈ।ਮੰਤਰੀ ਨੇ ਦੱਸਿਆ ਕਿ ਸਾਲ 2024–25 ਦੀ ਸਕਾਲਰਸ਼ਿਪ ਵਾਸਤੇ ਮੁਫਤ ਸ਼ਿਪ ਕਾਰਡਾਂ ਲਈ ਅਪਲਾਈ ਕਰਨ ਦੀ ਮਿਤੀ 15 ਫਰਵਰੀ ਹੈ। ਇਸ ਤੋਂ ਬਾਅਦ ਲੋੜੀਂਦੇ ਸੁਧਾਰਾਂ ਤੋਂ ਬਾਅਦ ਮਨਜੂਰੀ ਲਈ ਪੂਰੇ ਕੇਸ ਭੇਜਣ ਦੀ ਆਖਰੀ ਮਿਤੀ 25 ਫਰਵਰੀ ਰੱਖੀ ਗਈ ਹੈ। ਇਸ ਤ...

ਖੇਤੀ ਮੰਤਰੀ ਨੇ ਕੀਤੀ ਖੁੱਲ੍ਹ ਕੇ ਕਿਸਾਨ ਮੰਗਾਂ ਦੀ ਹਮਾਇਤ

Breaking News
ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ।ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਅੱਜ ਵੱਖ ਵੱਖ ਰਾਜਾਂ ਦੇ ਖੇਤੀ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖਨੌਰੀ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਮਾਮਲਾ ਉਠਾਇਆ। ਸ੍ਰ ਖੁੱਡੀਆਂ ਨੇ ਜੋਰ ਦੇ ਕੇ ਕਿਹਾ ਕਿ ਕਿਸਾਨ ਆਗੂ ਡੱਲੇਵਾਲਾ ਨੂੰ ਭੁੱਖ ਹੜਤਾਲ 'ਤੇ ਬੈਠਿਆਂ ਡੇਢ ਮਹੀਨਾ ਹੋ ਚੱਲਿਆ ਹੈ, ਕੇਂਦਰ ਸਰਕਾਰ ਵਲੋਂ ਕਿਸਾਨਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕੀਤਾ ਜਾਵੇ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੁੱ...

ਜੇਲ੍ਹਾਂ ਵਿਚ ਬੰਦ ਔਰਤਾਂ ਦੇ ਬੱਚਿਆਂ ਨੂੰ ਕੀਤਾ ਜਾਵੇਗਾ ਆਂਗਨਵਾੜੀ ਸੈਂਟਰਾਂ ‘ਚ ਦਾਖਲ

Breaking News
ਫਰੀਦਕੋਟ, 4 ਜਨਵਰੀ : ਪੰਜਾਬ ਦੀਆਂ ਜੇਲਾਂ ਵਿਚ ਬੰਦ ਔਰਤਾਂ ਦੇ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿਚ ਇਨਰੋਲ ਕੀਤਾ ਜਾਵੇਗਾ, ਤਾਂ ਜੋ ਉਹ ਮੁੱਢਲੀ ਸਿੱਖਿਆ ਲੈਣ ਦੇ ਨਾਲ ਨਾਲ ਪੌਸ਼ਟਿਕ ਖਾਣਾ ਵੀ ਖਾ ਸਕਣ। ਇਸ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਬਹੁਤ ਸਾਰੀਆਂ ਨਵੀਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ।ਅੱਜ ਮਾਡਰਨ ਜੇਲ ਫਰੀਦਕੋਟ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਜੇਲ ਵਿਚ ਬੁਨਿਆਦੀ ਲੋੜਾਂ ਦਾ ਮੁਆਇਨਾ ਕੀਤਾ ਅਤੇ ਕੈਦੀ ਮਹਿਲਾਵਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜੋ ਮਹਿਲਾਵਾਂ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੇ ਨਾਲ ਜੇਲ੍ਹਾਂ ਵਿਚ ਰਹਿ ਰਹੇ ਹਨ, ਉਨ੍ਹਾਂ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿਚ ਦਾਖਲ ਕੀਤਾ ਜਾਵੇਗਾ। ਇਸ ਨਾਲ ਇਹ ਬੱਚੇ ਮੁਢਲੀ ਸਿੱਖਿਆ ਵ...