Saturday, March 14Malwa News
Shadow

Breaking News

ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ – ਕੇਜਰੀਵਾਲ

ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ – ਕੇਜਰੀਵਾਲ

Breaking News
ਨਵੀਂ ਦਿੱਲੀ 12 ਮਈ : ‘‘ਆਪ’’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਨਵੀਂ ਦਿੱਲੀ ਸੀਟ ਤੋਂ ਇੰਡੀਆ ਗੱਠਜੋੜ ਦੇ ‘‘ਆਪ’’ ਉਮੀਦਵਾਰ ਸੋਮਨਾਥ ਭਾਰਤੀ ਅਤੇ ਦੱਖਣ ਦਿੱਲੀ ਤੋਂ ਉਮੀਦਵਾਰ ਮਹਾਬਲ ਮਿਸ਼ਰਾ ਦੇ ਸਮਰਥਨ ਵਿੱਚ ਰੋਡ ਸ਼ੋ ਕੀਤਾ । ਰੋਡ ਸ਼ੋ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਦਿੱਲੀ ਵਾਲਿਆਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣਾ ਸਮਰਥਨ ਅਤੇ ਭਰੋਸਾ ਦਿੱਤਾ ਕਿ 25 ਮਈ ਨੂੰ ਦਿੱਲੀ ਵਿਚੋਂ ਭਾਜਪਾ ਗਈ । ਜਨਤਾ ਤੋਂ ਮਿਲ ਰਹੇ ਪਿਆਰ ਅਤੇ ਸਮਰਥਨ ਉੱਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਡੇ ਲਈ ਚੰਗੇ ਸਕੂਲ - ਹਸਪਤਾਲ ਬਣਾਏ । 24 ਘੰਟੇ ਅਤੇ ਮੁਫ਼ਤ ਬਿਜਲੀ ਅਤੇ ਇਲਾਜ ਦਾ ਪ੍ਰਬੰਧ ਕਰ ਦਿੱਤਾ, ਇਸ ਲਈ ਇਨ੍ਹਾਂ ਨੇ ਮੈਨੂੰ ਜੇਲ੍ਹ ਭੇਜਿਆ । ਜੇਕਰ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਤੁਹਾਡਾ ਫ਼ਰੀ ਬਿਜਲੀ - ਪਾਣੀ ਰੋਕ ਦੇਣਗੇ ਅਤੇ ਸਰਕਾਰੀ ਸਕੂਲ - ਹਸਪਤਾਲ ਖ਼ਰਾਬ ਕਰ ਦੇਵਾਂਗੇ । ਲੇਕਿਨ ਜੇਕਰ ਤੁਸੀਂ ਦੱਬ ਕੇ ਝਾੜੂ ਦਾ ਬਟਨ ਦਬਾ ਦਿੱਤਾ ਤਾਂ ਮੈਨੂੰ ਜੇਲ੍ਹ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਇਸ ਦੌਰਾ...
ਮੋਦੀ ਲੋਕਾਂ ਨੂੰ ਧਰਮਾਂ ਦੇ ਨਾਂ ‘ਤੇ ਵੰਡੀਆਂ ਪਾ ਕੇ ਵੋਟਾਂ ਲੈਣਾ ਚਾਹੁੰਦਾ : ਭਗਵੰਤ ਮਾਨ

ਮੋਦੀ ਲੋਕਾਂ ਨੂੰ ਧਰਮਾਂ ਦੇ ਨਾਂ ‘ਤੇ ਵੰਡੀਆਂ ਪਾ ਕੇ ਵੋਟਾਂ ਲੈਣਾ ਚਾਹੁੰਦਾ : ਭਗਵੰਤ ਮਾਨ

Breaking News
ਲੁਧਿਆਣਾ, 9 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਲੁਧਿਆਣਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜਗਰਾਉਂ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਰੋਡ ਸ਼ੋਅ ਵਿੱਚ ਪੁੱਜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਲਈ ‘ਇਸ ਵਾਰ ਪੰਜਾਬ ਬਣੇਗਾ ਹੀਰੋ, 13-0’ ਦੇ ਜ਼ੋਰਦਾਰ ਨਾਅਰੇ ਲਾਏ। ਰੋਡ ਸ਼ੋਅ ਦੌਰਾਨ ਲੋਕਾਂ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ ਕਿਹਾ- 'ਬਿੱਟੂ ਤੇ ਰਾਜਾ ਗੱਪੀ, ਜਿੱਤੇਗਾ ਸਾਡਾ ਪੱਪੀ'। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ ਜਿਸ ਨੂੰ ਲੋਕ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ। ਜਦੋਂ ਕਿ ਲੋਕ ਪਿਛਲੇ ਮੁੱਖ ਮੰਤਰੀ ਨੂੰ ‘ਕਾਕਾ ਜੀ’ ਅਤੇ ‘ਰਾਜਾ ਸਾਬ੍ਹ’ ਵਰਗੇ ਵੱਡੇ-ਵੱਡੇ ਸ਼ਬਦਾਂ ਨਾਲ ਬੁਲਾਉਂਦੇ ਸਨ। ਇਹੀ ਮੇਰੇ ਪ੍...
ਭਗਵੰਤ ਮਾਨ ਨੇ ਦੱਸੀ ਕੈਪਟਨ ਦੇ ਪੁਰਖਿਆਂ ਦੀ ਦਾਸਤਾਨ

ਭਗਵੰਤ ਮਾਨ ਨੇ ਦੱਸੀ ਕੈਪਟਨ ਦੇ ਪੁਰਖਿਆਂ ਦੀ ਦਾਸਤਾਨ

Breaking News
ਪਟਿਆਲਾ, 8 ਮਈ :  ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਟਿਆਲਾ ਵਿੱਚ ‘ਆਪ’ ਉਮੀਦਵਾਰ ਡਾ ਬਲਬੀਰ ਸਿੰਘ ਲਈ ਚੋਣ ਪ੍ਰਚਾਰ ਕੀਤਾ।  ਇੱਥੇ ਉਨ੍ਹਾਂ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਦੀ ਅਪੀਲ ਕੀਤੀ।  ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁਗ਼ਲਾਂ ਦੇ ਸਮੇਂ ਕੈਪਟਨ ਦਾ ਪਰਿਵਾਰ ਉਨ੍ਹਾਂ ਦੇ ਨਾਲ ਸੀ। ਅੰਗਰੇਜ਼ਾਂ ਦੇ ਰਾਜ 'ਚ ਉਨ੍ਹਾਂ ਦੇ ਨਾਲ ਸੀ। ਅਕਾਲੀ ਦਲ ਦੇ ਸਮੇਂ ਉਸ ਦੇ ਨਾਲ ਰਹੇ। ਫਿਰ ਕਾਂਗਰਸ ਵਿੱਚ ਰਹੇ ਅਤੇ ਹੁਣ ਭਾਜਪਾ ਸਰਕਾਰ ਵਿੱਚ ਉਸ ਦੇ ਨਾਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਟਿਆਲਾ ਦੀ ਰਿਆਸਤ ਨੂੰ ਅਹਿਮਦ ਸ਼ਾਹ ਅਬਦਾਲੀ ਨੇ ਬਣਾਇਆ ਸੀ ਕਿਉਂਕਿ ਕੈਪਟਨ ਦੇ ਪੂਰਵਜ ਆਲਾ ਸਿੰਘ ਨੇ ਅਬਦਾਲੀ ਦਾ ਕਾਫ਼ਲਾ ਲੁੱਟਣ ਵਾਲੇ ਖ਼ਾਲਸਾ ਗਰੁੱਪ ਦਾ ਨਾਂ ਉਜਾਗਰ ਕੀਤਾ ਸੀ। ਉਨ੍ਹਾਂ ਕਿਹਾ ਕਿ ਕੁਝ ਖ਼ਾਲਸਾ ਦੇ ਲੋਕ ਅਹਿਮਦ ਸ਼ਾਹ ਅਬਦਾਲੀ ਦੇ ਕਾਫ਼ਲੇ ਵੱਲੋਂ ਲੁੱਟਿਆ ਮਾਲ ਪਿਛਲੇ ਹਿੱਸੇ ਤੋਂ ਲੁੱਟ ਲੈਂਦੇ ਸੀ ਅਤੇ ਗ਼ਰੀਬਾਂ ਵਿੱਚ ਵੰਡ ਦਿੰਦੇ ਸਨ। ਕੈਪਟਨ ਦੇ ਪੂਰਵਜ...
ਬਸਪਾ ਦੇ ਉਮੀਦਵਾਰ ਵਲੋਂ ਹੀ ਕਰ ਦਿੱਤੀ ਬਗਾਵਤ

ਬਸਪਾ ਦੇ ਉਮੀਦਵਾਰ ਵਲੋਂ ਹੀ ਕਰ ਦਿੱਤੀ ਬਗਾਵਤ

Breaking News
ਚੰਡੀਗੜ੍ਹ, 8 ਮਈ : ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਵੀ ਵੱਡਾ ਝਟਕਾ ਲੱਗਾ ਹੈ। ਦੋਆਬੇ ਦੇ ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਲੋਕ ਸਭਾ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਰਾਕੇਸ਼ ਸੋਮਨ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਰਾਕੇਸ਼ ਸੋਮਨ ਬਸਪਾ ਦੇ ਬਹੁਤ ਹੀ ਸੀਨੀਅਰ ਆਗੂ ਸਨ। ਉਹ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਦਲਿਤ ਲੋਕਾਂ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਬਸਪਾ ਲਈ ਵੱਡਾ ਝਟਕਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗ਼ਰੀਬਾਂ, ਦਲਿਤਾਂ ਅਤੇ ਬੇਰੁਜ਼ਗਾਰਾਂ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਕ...
ਕੈਨੇਡਾ ਸਟੱਡੀ ਵੀਜ਼ੇ ਦੇ ਨਿਯਮ ਹੋਣਗੇ ਹੋਰ ਸਖਤ

ਕੈਨੇਡਾ ਸਟੱਡੀ ਵੀਜ਼ੇ ਦੇ ਨਿਯਮ ਹੋਣਗੇ ਹੋਰ ਸਖਤ

Breaking News
ਟੋਰਾਂਟੋ : ਕੈਨੇਡਾ ਵਿਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਤਿੰਨ ਭਾਰਤੀ ਨੌਜਵਾਨਾਂ ਦੀ ਗ੍ਰਿਫਤਾਰੀ ਪਿਛੋਂ ਕੈਨੇਡਾ ਵਲੋਂ ਇੰਮੀਗਰੇਸ਼ਨ ਰੂਲਜ਼ ਹੋਰ ਸਖਤ ਕੀਤੇ ਜਾਣ ਦੀ ਸੰਭਾਵਨਾ ਬਣ ਗਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨ ਨੌਜਵਾਨਾਂ ਬਾਰੇ ਮੀਡੀਆ ਵਿਚ ਆ ਰਹੀ ਜਾਣਕਾਰੀ ਅਨੁਸਾਰ ਉਹ ਸਟੱਡੀ ਵੀਜ਼ੇ ਉੱਪਰ ਕੈਨੇਡਾ ਗਏ ਸਨ। ਇਸ ਲਈ ਹੁਣ ਕੈਨੇਡਾ ਸਰਕਾਰ ਵਲੋਂ ਸਟੱਡੀ ਵੀਜ਼ਾ ਜਾਰੀ ਕਰਨ ਤੋਂ ਪਹਿਲਾਂ ਐਪਲੀਕੈਂਟ ਦਾ ਕਰਿਮੀਨਲ ਰਿਕਾਰਡ ਚੈੱਕ ਕਰਨ ਬਾਰੇ ਵਿਚਾਰਿਆ ਜਾਣ ਲੱਗਾ ਹੈ। ਅੱਜ ਕੈਨੇਡਾ ਦੇ ਇਮੀਗਰੇਸ਼ਨ ਮਨਿਸਟਰ ਮਾਰਕ ਮਿਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਤਾਂ ਸਪਸ਼ਟ ਨਹੀਂ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਵਾਕਿਆ ਹੀ ਸਟੱਡੀ ਵੀਜ਼ੇ 'ਤੇ ਗਏ ਸਨ, ਪਰ ਉਨ੍ਹਾਂ ਨੇ ਸਟੱਡੀ ਵੀਜ਼ੇ ਲਈ ਕਰਿਮੀਨਲ ਰਿਕਾਰਡ ਚੈੱਕ ਕਰਵਾਉਣ ਦੀ ਗੱਲ ਜਰੂਰ ਕਹੀ। ਇਸ ਤੋਂ ਪਹਿਲਾਂ ਕੈਨੇਡਾ ਦੀ ਪੀ ਆਰ ਅਪਲਾਈ ਕਰਨ ਲਈ ਐਪਲੀਕੈਂਟ ਦੀ ਪੁਲੀਸ ਰਿਪੋਰਟ ਮੰਗੀ ਜਾਂਦੀ ਹੈ, ਪਰ ਸਟੱਡੀ ਵੀਜ਼ੇ ਜਾਂ ਵਿਜ਼ਿਟਰ ਵੀਜ਼ੇ ਲਈ ਪੁਲੀਸ ਰਿਪੋਰਟ ਦੀ ਲੋੜ ਨਹੀਂ ਹੁੰਦੀ। ਪਰ ਤਾਜਾ ਘਟਨਾਂ ਤੋਂ ਬਾ...
ਧੜਾਧੜ ਰਾਜਸੀ ਨੇਤਾ ਫੜ੍ਹ ਰਹੇ ਨੇ ਝਾੜੂ ਦਾ ਪੱਲਾ

ਧੜਾਧੜ ਰਾਜਸੀ ਨੇਤਾ ਫੜ੍ਹ ਰਹੇ ਨੇ ਝਾੜੂ ਦਾ ਪੱਲਾ

Breaking News
ਚੰਡੀਗੜ੍ਹ, 6 ਮਈ : ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਤਾਕਤ ਲਗਾਤਾਰ ਵਧਦੀ ਜਾ ਰਹੀ ਹੈ, ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦਾ ਇੱਕ ਵੱਡਾ ਧੜਾ ਨਿੱਤ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਮਾਨਸਾ ਤੋਂ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਚੁਸਪਿੰਦਰਬੀਰ ਚਾਹਲ ਨੂੰ ਮਾਲਵਾ ਖੇਤਰ ਵਿੱਚ ਯੂਥ ਕਾਂਗਰਸ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਮਾਲਵੇ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਯਕੀਨੀ ਤੌਰ 'ਤੇ ਪੰਜਾਬ ਕਾਂਗਰਸ ਲਈ ਵੱਡਾ ਝਟਕਾ ਹੈ। ਚੁਸਪਿੰਦਰਬੀਰ ਚਾਹਲ ਆਪਣੇ ਸਾਥ...
ਮੋਦੀ ਕਹਿੰਦੇ ਸਨ ਕਿ ਉਹ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਣਗੇ, ਉਨ੍ਹਾਂ ਨੇ ਅਜਿਹਾ ਹੀ ਕੀਤਾ, ਸਾਰੇ ਭ੍ਰਿਸ਼ਟਾਚਾਰੀ ਲੋਕਾਂ ਨੂੰ ਆਪਣੀ ਪਾਰਟੀ (ਭਾਜਪਾ) ‘ਚ ਸ਼ਾਮਲ ਕਰ ਲਿਆ: ਭਗਵੰਤ ਮਾਨ

ਮੋਦੀ ਕਹਿੰਦੇ ਸਨ ਕਿ ਉਹ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਣਗੇ, ਉਨ੍ਹਾਂ ਨੇ ਅਜਿਹਾ ਹੀ ਕੀਤਾ, ਸਾਰੇ ਭ੍ਰਿਸ਼ਟਾਚਾਰੀ ਲੋਕਾਂ ਨੂੰ ਆਪਣੀ ਪਾਰਟੀ (ਭਾਜਪਾ) ‘ਚ ਸ਼ਾਮਲ ਕਰ ਲਿਆ: ਭਗਵੰਤ ਮਾਨ

Breaking News
ਗੁਜਰਾਤ, 4 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਜਰਾਤ ਦੇ ਭਰੂਚ ਵਿਖੇ ਪਹੁੰਚ ਕੇ 'ਆਪ' ਉਮੀਦਵਾਰ ਚੈਤਰ ਵਸਾਵਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਰੋਡ-ਸ਼ੋਅ ਕੱਢਿਆ ਅਤੇ ਵਾਗਰਾ, ਜੰਬੂਸਾਰ ਅਤੇ ਕਰਜਨ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਉਨ੍ਹਾਂ ਨੂੰ ਸੁਣਨ ਲਈ ਇਕੱਠੇ ਹੋਏ। ਭੀੜ ਨੇ ‘ਗੁਜਰਾਤ ਮੈਂ ਭੀ ਕੇਜਰੀਵਾਲ’, ‘ਲੜੇਂਗੇ ਔਰ ਜੀਤੇਂਗੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਏ। ਵਾਗਰਾ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰੂਚ ਵਿੱਚ ਸਭ ਦਾ ਧਿਆਨ ਹੈ ਕਿ ਇੱਥੇ ਕੀ ਹੋਵੇਗਾ ਕਿਉਂਕਿ ਭਰੂਚ ਦੇ ਲੋਕ ਕ੍ਰਾਂਤੀਕਾਰੀ ਹਨ। ਉਨ੍ਹਾਂ ਕਿਹਾ ਕਿ ਭਰੂਚ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ,  ਭਗਵੰਤ ਮਾਨ ਅਤੇ ਉਨ੍ਹਾਂ ਦੇ ਉਮੀਦਵਾਰ ਚੈਤਰ ਵਸਾਵਾ ‘ਤੇ ਜੋ ਪਿਆਰ ਦਿਖਾਇਆ ਹੈ, ਉਹ ਉਸਦਾ ਕਦੇ ਵੀ ਮੁੱਲ ਨਹੀਂ ਉਤਾਰ ਸਕਦੇ । ਭਗਵੰਤ ਮਾਨ ਨੇ ਕਿਹਾ ਕਿ ਚੈਤਰ ਭਾਈ ਲੋਕਾਂ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੇ ਸਨ, ਉਹ ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਲੜਦੇ ਹਨ। ਇਹੀ ਕਾਰਨ ਸੀ ਕਿ ਭਾਜਪਾ ਨੇ ਉਨ੍ਹਾਂ ਨ...
ਪਟਿਆਲੇ ਵਿੱਚ ਗਰਜੇ ਭਗਵੰਤ ਮਾਨ- ‘ਆਪ’  ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ

ਪਟਿਆਲੇ ਵਿੱਚ ਗਰਜੇ ਭਗਵੰਤ ਮਾਨ- ‘ਆਪ’  ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ

Breaking News
ਪਟਿਆਲਾ, 3 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਪਹੁੰਚ ਕੇ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਤ੍ਰਿਪੁਰੀ 'ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿੱਚ ਨਾਅਰਾ ਲਾਇਆ ਅਤੇ ਕਿਹਾ, 'ਪੰਜਾਬ ਬਣੇਗਾ ਹੀਰੋ, ਇਸ ਵਾਰ 13-0ਪਟਿਆਲਾ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੁਣ 2024 ਵਿੱਚ ਉਹ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਖੜੇ ਹਨ, 90% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ...
ਭਗਵੰਤ ਮਾਨ ਦੇ ਰੋਡ ਸ਼ੋ ‘ਚ ਆ ਗਿਆ ਲੋਕਾਂ ਦਾ ਹੜ੍ਹ

ਭਗਵੰਤ ਮਾਨ ਦੇ ਰੋਡ ਸ਼ੋ ‘ਚ ਆ ਗਿਆ ਲੋਕਾਂ ਦਾ ਹੜ੍ਹ

Breaking News
ਫ਼ਤਿਹਗੜ੍ਹ ਸਾਹਿਬ, 2 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਆਮ ਆਦਮੀ ਪਾਰਟੀ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ 'ਆਪ' ਉਮੀਦਵਾਰ ਗੁਰਪ੍ਰੀਤ ਜੀ.ਪੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਗੁਰਪ੍ਰੀਤ ਜੀ.ਪੀ. ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਮਾਨ ਨੇ ਕਿਹਾ ਕਿ 1 ਜੂਨ ਨੂੰ ਸਾਨੂੰ ਵੋਟ ਪਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਤੁਹਾਡੇ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ। ਭਗਵੰਤ ਮਾਨ ਨੇ ਰਵਨੀਤ ਬਿੱਟੂ ਬਾਰੇ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਇੱਥੇ ਕਿਸੇ ਨੂੰ ਜਿਤਾਉਣ ਨਹੀਂ ਆਏ...
ਦਲਵੀਰ ਗੋਲਡੀ ਨੇ ਵੀ ਚੁੱਕ ਲਿਆ ਝਾੜੂ

ਦਲਵੀਰ ਗੋਲਡੀ ਨੇ ਵੀ ਚੁੱਕ ਲਿਆ ਝਾੜੂ

Breaking News
ਚੰਡੀਗੜ੍ਹ, 1 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਰੂਰ ਵਿੱਚ ਕਾਂਗਰਸ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਆਪ ਆਗਾਮੀ ਲੋਕ ਸਭਾ ਚੋਣਾਂ ਵਿੱਚ ਇਹ ਸੀਟ ਜਿੱਤਣ ਦੇ ਇੱਕ  ਹੋਰ ਕਦਮ ਨੇੜੇ ਪਹੁੰਚ ਗਈ ਹੈ।  ਬੁੱਧਵਾਰ ਨੂੰ ਸੰਗਰੂਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਕੱਦਾਵਰ ਆਗੂ ਦਲਵੀਰ ਸਿੰਘ ਗੋਲਡੀ ਆਪਣੇ ਪੂਰੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੀ.ਐਮ.ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਤੇ 'ਆਪ' ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਹੇਅਰ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋਗਏ।   ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਲਈ ਖਾਸ ਦਿਨ ਹੈ ਕਿਉਂਕਿ ਦਲਵੀਰ ਸਿੰਘ ਗੋਲਡੀ ਇੱਕ ਨੌਜਵਾਨ, ਜੋਸ਼ੀਲੇ ਅਤੇ ਮਿਹਨਤੀ ਆਗੂ ਹਨ ਜੋ ਅੱਜ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ।  ਭਗਵੰਤ ਮਾਨ ਨੇ ਗੋਲਡੀ ਦਾ 'ਆਪ' 'ਚ ਸਵਾਗਤ ਕੀਤਾ ਅਤੇ ਰਸਮੀ ਤੌਰ 'ਤੇ ਉਨ੍ਹਾਂ ਨੂੰ 'ਆਪ' ਦਾ ਸਿਰੋਪਾ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ। ਸੀਅਐਮ ਮਾਨ ਨੇ ਧੂਰੀ ਤੋਂ 2022 ਦੀਆਂ ਵਿਧਾਨ...