Sunday, August 16Malwa News
Shadow

Breaking News

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

Breaking News
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਆਵਾਜਾਈ ਦੀ ਲਾਗਤ ਦੀ ਸਮੱਸਿਆ, ਭੰਡਾਰਨ ਦੀ ਕਮੀ, ਹਾਈਬ੍ਰਿਡ ਕਿਸਮ ਦੀ ਗੁਣਵੱਤਾ ਅਤੇ ਸ਼ੈਲਰ ਮਾਲਕਾਂ ਦੇ ਘਾਟੇ ਵਰਗੇ ਮਸਲਿਆਂ ਨਾਲ ਖਰੀਦ ਕਾਰਜਾਂ ਉਤੇ ਬੁਰਾ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਮਸਲਿਆਂ ਦਾ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਦੇਸ਼ ਵਿੱਚ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਅਨਾਜ ਪੈਦਾ ਕਰਦੇ ਹਨ ਤਾਂ ਆੜ੍ਹਤੀਏ ਅਤੇ ਮਿੱਲ ਮਾਲਕ ਇਹ ਯਕੀਨੀ ਬਣਾਉਂਦੇ ਹਨ ਕਿ ਉਨ੍ਹਾਂ ਦੀ ਖਰੀਦ, ਭੰਡਾਰਨ ਅਤੇ ਲਿਫਟਿ...

ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਭਗਵੰਤ ਮਾਨ

Breaking News
ਨੰਗਲ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।ਅੱਜ ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਤਿਹਾਸਕ ਦਿਹਾੜਾ ਹੈ ਕਿਉਂ ਜੋ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਪੀ.ਟੀ.ਐਮ. ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ 27 ਲੱਖ ਮਾਪੇ ਅੱਜ ਸਕੂਲਾਂ ਵਿੱਚ ਜਾ ਕੇ ਪੜ੍ਹਾਈ, ਮਾਹੌਲ, ਗਤੀਵਿਧੀਆਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਅਧਿਆਪਕਾਂ ਨੂੰ ਮਾਪਿਆਂ ਕੋਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਦਾ ਢੁਕਵਾਂ ਮੌਕਾ ਹਾਸਲ ਹੁੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀ.ਟੀ.ਐਮ. ਕਰਵਾਉਣ ਦਾ ਫੈਸਲਾ ਮਿਸ...

ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ ਹੈ ਮੋਦੀ ਸਰਕਾਰ : ਅਮਨ ਅਰੋੜਾ

Breaking News
ਚੰਡੀਗੜ੍ਹ 22 ਅਕਤੂਬਰ : ਪੰਜਾਾਬ ਦੇ ਊਰਜਾ, ਰੋਜਗਾਰ ਤੇ ਪੰਜਾਬ ਗਵਰਨੈਂਸ ਸੁਧਾਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਕੀਤੇ ਗਏ ਅੰਦੋਲਨ ਦਾ ਬਦਲਾ ਲੈਣ ਲਈ ਹੁਣ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸ਼ੈਲਰਾਂ ਵਿਚੋਂ ਪੁਰਾਣੇ ਕਣਕ ਝੋਨੇ ਦੀ ਚੁਕਾਈ ਦਾ ਕੰਮ ਕੇਂਦਰ ਸਰਕਾਰ ਨੇ ਕਰਨਾ ਹੁੰਦਾ ਹੈ। ਇਸ ਲਈ ਅਜੇ ਤੱਕ ਕੇਂਦਰ ਸਰਕਾਰ ਜਾਣਬੁੱਝ ਕੇ ਸ਼ੈਲਰਾਂ ਨੂੰ ਖਾਲੀ ਨਹੀਂ ਕਰਵਾਇਆ ਜਾ ਰਿਹਾ। ਇਸੇ ਕਾਰਨ ਸ਼ੈਲਰਾਂ ਵਿਚ ਝੋਨਾ ਲਾਉਣ ਲਈ ਜਗ੍ਹਾ ਨਹੀਂ ਹੈ। ੳਹਨਾਂ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਾਨ ਸਰਕਾਰ ਨੇ ਕੇਂਦਰ ਨੂੰ ਬਹੁਤ ਸਾਰੀਆ ਚਿੱਠੀਆ ਲਿਖੀਆ ਪਰ ਕੇਂਦਰ ਸਰਕਾਰ ਆਪਣੀਆ ਚਾਲਾ ਤੋਂ ਬਾਝ ਨਹੀਂ ਆ ਰਹੀ। ਅੱਜ ਪੰਜਾਬ ਦਾ ਕਿਸਾਨ ,ਸ਼ੈਲਰ ਮਾਲਕ ਤੇ ਆੜਤੀਏ ਖੱਜਲ ਖੁਆਰ ਹੋ ਰਹੇ ਹਨ। ਇਸ ਖੱਜਲ ਖੁਆਰੀ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ। ਅਰੋੜਾ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਆਪਣੀ ਯਾਰੀ ਪਗਾਉਣ ਲਈ ਅੱਜ 300 ਕਰੋੜ ਕਿਸਾਨਾਂ ਨੂੰ ਖੱਜਲ ਖੁਆਰ ਕਰ...

ਡੇਰਾ ਮੁਖੀ ਨੂੰ ਵੱਡਾ ਝਟਕਾ : ਸਰਕਾਰ ਵਲੋਂ ਬੇਅਦਬੀ ਦੇ ਮਾਮਲੇ ‘ਚ ਕੇਸ ਚਲਾਉਣ ਦੀ ਮਨਜੂਰੀ

Breaking News
ਚੰਡੀਗੜ੍ਹ 22 ਅਕਤੂਬਰ : ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਵਿੱਚ ਉਨ੍ਹਾਂ 'ਤੇ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਨਾਲ ਹੀ, ਹੁਣ ਫਰੀਦਕੋਟ ਦੀ ਅਦਾਲਤ ਵਿੱਚ ਉਨ੍ਹਾਂ 'ਤੇ ਮੁਕੱਦਮਾ ਚੱਲੇਗਾ। ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਪੁੱਛ-ਗਿੱਛ ਵੀ ਕੀਤੀ ਜਾ ਸਕਦੀ ਹੈ। ਸਰਕਾਰ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ, ਜਦੋਂ ਲਗਭਗ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਖਲ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਪ੍ਰਮੁੱਖ ਨੂੰ ਨੋਟਿਸ ਜਾਰੀ ਕਰ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਸੀ।ਬੇਅਦਬੀ ਦਾ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵੀ ਉੱਠਿਆ ਸੀ। ਕਾਂਗਰਸ ਦੇ ਵਿਧਾਇਕਾਂ ਨੇ ਇਹ ਮਾਮਲਾ ਉਠਾਇਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਡੇਰਾ ਮੁਖੀ ਦੀ ਫਾਈਲ ਲਗਭਗ ਢਾਈ ਸਾਲ ਤੋਂ ਸੀਐੱਮ ਦਫ਼ਤਰ ਵਿੱਚ ਪਈ ਹੋਈ ਹੈ। ਸੀਐੱਮ ਕੋਲ ਹੀ ਗ੍ਰ...

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

Breaking News
ਚੰਡੀਗੜ੍ਹ, 21 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨ ਦਾਤਿਆਂ ਨੇ ਆਪਣੇ ਬੇਸ਼ਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ਼ ਮਿੱਟੀ ਨੂੰ ਦਾਅ ਉੱਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿੱਚ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ...

ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

Breaking News
ਚੰਡੀਗੜ੍ਹ, 21 ਅਕਤੂਬਰ: ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

Breaking News
ਚੰਡੀਗੜ੍ਹ, 21 ਅਕਤੂਬਰ : ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ ਕਰੇ। ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ  ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਸ੍ਰੀ ਰਾਹੁਲ ਤਿਵਾੜੀ, ਵਿੱਤ ਸਕੱਤਰ ਸ੍ਰੀ ਬਸੰਤ ਗਰਗ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ ਗਰੇਵਾਲ ਹਾਜ਼ਰ ਸਨ। ਕਮੇਟੀ ਨੇ ਆਪਣੇ ਮੰਗ ਪੱਤਰ ਵਿੱਚ ਯੂਨੀਅਨ ਵੱਲੋਂ ਪੇਸ਼ ਕੀਤੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ। ਕੈਬਨਿਟ...

ਖਾਲਿਸਤਾਨੀਆਂ ਨੇ ਲੈ ਲਈ ਦਿੱਲੀ ਧਮਾਕੇ ਦੀ ਜੁੰਮੇਵਾਰੀ

Breaking News
ਨਵੀਂ ਦਿੱਲੀ 21 ਅਕਤੂਬਰ : ਦਿੱਲੀ ਦੇ ਰੋਹਿਣੀ ਸੈਕਟਰ 14 ਵਿੱਚ CRPF ਸਕੂਲ ਦੇ ਨੇੜੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀਆਂ ਨੇ ਲਈ ਹੈ। ਟੈਲੀਗ੍ਰਾਮ 'ਤੇ ਜਸਟਿਸ ਲੀਗ ਇੰਡੀਆ ਗਰੁੱਪ ' ਵਿਚ ਪਾਈ ਗਈ ਪੋਸਟ ਵਿਚ ਇਸ ਧਮਾਕੇ ਦੀ ਜੁੰਮੇਵਾਰੀ ਲਈ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਹਮਲਾ ਕਰਨ ਵਿੱਚ ਕਿੰਨੇ ਸਮਰੱਥ ਹਨ। ਫਿਲਹਾਲ ਜਾਂਚ ਏਜੰਸੀਆਂ ਇਸ ਪੋਸਟ ਦੀ ਜਾਂਚ ਕਰ ਰਹੀਆਂ ਹਨ ਕਿ ਇਹ ਪੋਸਟ ਸਹੀ ਹੈ ਜਾਂ ਕਿਸੇ ਨੇ ਫਰਜੀ ਪੋਸਟ ਪਾਈ ਹੈ?ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਨੈਸ਼ਨਲ ਸਿਕਿਓਰਿਟੀ ਗਾਰਡ (NSG) ਦੀ ਟੀਮ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗੀ ਹੈ।ਫੋਰੈਂਸਿਕ ਸਾਇੰਸ ਲੈਬੋਰਟਰੀ (FSL) ਟੀਮ ਦੇ ਸੂਤਰਾਂ ਮੁਤਾਬਕ, ਮੁੱਢਲੀ ਜਾਂਚ ਵਿੱਚ ਕਰੂਡ ਬੰਬ ਵਰਗਾ ਸਮਾਨ ਮਿਲਿਆ ਹੈ। ਹਾਲਾਂਕਿ, ਪੂਰੀ ਰਿਪੋਰਟ ਮਿਲਣ ਤੋਂ ਬਾਅਦ ਹੀ ਅਧਿਕਾਰਤ ਜਾਣਕਾਰੀ ਮਿਲ ਸਕੇਗੀ।ਦਰਅਸਲ, ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਐਤਵਾਰ ਸਵੇਰੇ ਕਰੀਬ 7:30 ਵਜੇ ਧਮਾਕਾ ਹੋਇਆ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇ...

ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

Breaking News
ਜਲੰਧਰ, 20 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਪਿੰਡ ਬੋਪਾਰਾਏ ਕਲਾਂ ਦੇ ਜਸਪ੍ਰੀਤ ਸਿੰਘ ਉਰਫ ਜੱਸਾ, ਹੁਸ਼ਿਆਰਪੁਰ ਦੇ ਪਿੰਡ ਗਰਾਜ ਮਹਿਦੂਦ ਦੇ ਹਰਸ਼ਦੀਪ ਸਿੰਘ, ਤਰਨਤਾਰਨ ਦੇ ਪਿੰਡ ਮੁਰਾਦਪੁਰ ਦੇ ਸ਼ੇਖਰ,  ਨਿਊ ਮਾਡਲ ਹਾਊਸ ,ਜਲੰਧਰ ਦੇ ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਅਤੇ ਜਲੰਧਰ ਦੇ ਪਿੰਡ ਬੰਬੀਆਂ ਵਾਲ ਦੇ ਅਮਿਤ ਸਹੋਤਾ ਵਜੋਂ ਹੋਈ ਹੈ।  ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9 ਹਥਿਆਰ ਜਿਨ੍ਹਾਂ ਵਿੱਚ ਅੱਠ ਪਿਸਤੌਲਾਂ ਅਤੇ ਇੱਕ ਰਿਵਾਲਵਰ  ਸ਼ਾਮਲ ਹੈ, ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗ...

ਆਪ ਨੇ ਪੰਜਾਬ ‘ਚ ਜ਼ਿਮਨੀ ਚੋਣਾ ਲਈ ਉਮੀਦਵਾਰਾਂ ਦਾ ਕੀਤਾ ਐਲਾਨ

Breaking News
ਚੰਡੀਗੜ੍ਹ : ਪੰਜਾਬ ਵਿਚ ਹੋਣ ਰਹੀਆਂ ਜ਼ਿਮਨੀ ਚੋਣਾ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਹਲਕੇ ਤੋਂ ਗੁਰਦੀਪ ਸਿੰਘ ਰੰਧਾਵਾ ਉਮੀਦਵਾਰ ਹੋਣਗੇ। ਇਸੇ ਤਰਾਂ ਚੱਬੇਵਾਲ ਹਲਕੇ ਤੋਂ ਇੱਛਾਨ ਸਿੰਘ ਚੱਬੇਵਾਲ ਉਮੀਦਵਾਰ ਹੋਣਗੇ। ਸਭ ਤੋਂ ਚਰਚਿਤ ਹਲਕਾ ਗਿੱਦੜਬਹਾ ਤੋਂ ਹਰਦੀਪ ਸਿੰਘ ਡਿੰਪੀ ਢਿਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਬਰਨਾਲਾ ਹਲਕੇ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਗਿੱਦੜਬਹਾ ਹਲਕੇ ਤੋਂ ਉਮੀਦਵਾਰ ਐਲਾਨੇ ਗਏ ਹਰਦੀਪ ਸਿੰਘ ਡਿੰਪੀ ਢਿੱਲੋਂ ਪੁਰਾਣੇ ਅਕਾਲੀ ਆਗੂ ਸਨ ਅਤੇ ਅਕਾਲੀ ਸਰਕਾਰ ਦੀ ਮਿਹਰਬਾਨੀ ਸਦਕਾ ਹੀ ਉਨ੍ਹਾਂ ਦੀ ਟਰਾਂਸਪੋਰਟ 'ਦੀਪ ਟਰਾਂਸਪੋਰਟ' ਨੇ ਬਹੁਤ ਹੀ ਥੋੜੇ ਸਮੇਂ ਵਿਚ ਤਰੱਕੀ ਕੀਤੀ ਅਤੇ ਪੰਜਾਬੀ ਦੀ ਵੱਡੀ ਟਰਾਂਸਪੋਰਟ ਬਣ ਗਈ। ਹੁਣ ਸੁਖਬੀਰ ਸਿੰਘ ਬਾਦਲ ਨਾਲ ਮੱਤਭੇਦਾਂ ਕਾਰਨ ਉਨ੍ਹਾਂ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਆਮ ਆਦਮੀ ਪਾਰਟੀ ਨੇ ਡਿੰਪੀ ਢਿਲੋਂ ਨੂੰ ਗਿੱਦੜਬਹਾ ਤੋਂ ਉਮੀਦਵਾਰ ਐ...