Tuesday, October 6Malwa News
Shadow

Breaking News

ਪੰਜਾਬ ਦੇ ਦੁੱਧ ਉਤਪਾਦਕਾਂ ਦੀ ਆਮਦਨ ‘ਚ ਹੈਰਾਨੀਜਨਕ ਵਾਧਾ

Breaking News
ਚੰਡੀਗੜ੍ਹ, 29 ਦਸੰਬਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਹਿਕਾਰੀ ਅਦਾਰਿਆਂ ਨੂੰ ਹੁਲਾਰਾ ਦੇਣ ਲਈ ਲਾਗੂ ਕੀਤੀਆਂ ਗਈਆਂ ਨਵੀਆਂ ਨੀਤੀਆਂ ਨਾਲ ਮਿਲਕਫੈਡ ਵਰਗੇ ਸਹਿਕਾਰੀ ਅਦਾਰੇ ਜਿਥੇ ਪੰਜਾਬ ਵਾਸੀਆਂ ਨੂੰ ਮਿਆਰੀ ਸੇਵਾਵਾਂ ਦੇਣ ਵਿਚ ਕਾਮਯਾਬ ਹੋਏ ਹਨ, ਉਥੇ ਹੀ ਇਹ ਸਹਿਕਾਰੀ ਅਦਾਰੇ ਮੁਨਾਫਾ ਵੀ ਕਮਾਉਣ ਲੱਗੇ ਹਨ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਅਪ੍ਰੈਲ ਤੋਂ 31 ਅਕਤੂਬਰ 2024 ਦੇ ਸਮੇਂ ਦੌਰਾਨ ਦੁੱਧ ਦੀ ਕੀਮਤ ਵਿਚ ਮਿਲਫੈਡ ਵਲੋਂ 25 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਗਿਆ, ਜਿਸ ਨਾਲ ਡੇਅਰੀ ਮਾਲਕਾਂ ਨੂੰ ਵੱਡਾ ਫਾਇਦਾ ਹੋਇਆ। ਇਸ ਵੇਲੇ ਮਿਲਕਫੈਡ ਵਲੋਂ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ 6 ਹਜਾਰ ਤੋਂ ਵੀ ਵੱਧ ਸਹਿਕਾਰੀ ਸਭਾਵਾਂ ਹਨ ਅਤੇ ਇਨ੍ਹਾਂ ਸਹਿਕਾਰੀ ਸਭਾਵਾਂ ਨਾਲ ਪੰਜ ਲੱਖ ਤੋਂ ਵੀ ਵੱਧ ਦੁੱਧ ਉਤਪਾਦਕ ਰਜਿਸਟਰਡ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਸਹਿਕਾਰੀ ਵਿਭਾਗ ਦਾ ਕਾਰਜਭਾਗ ਹੈ। ਇਸ ਲਈ ਮੁੱਖ ਮੰਤਰੀ ਵਲੋਂ ਸਹਿਕਾਰੀ ਅਦਾਰਿਆਂ ...

ਕਿਸਾਨਾਂ ਨੂੰ ਅੱਪਡੇਟ ਕਰਨ ਲਈ ਸਰਕਾਰ ਯਤਨਸ਼ੀਲ : ਖੁੱਡੀਆਂ

Breaking News
ਚੰਡੀਗੜ੍ਹ, 28 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਾਅਵਾ ਕੀਤਾ ਹੈ ਕਿ ਸਾਲ 2024 ਦੌਰਾਨ ਜਿੰਨਾ ਫਾਇਦਾ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨਾਲ ਹੋਇਆ ਹੈ, ਇਨ੍ਹਾਂ ਫਾਇਦਾ ਪਿਛਲੀ ਕਿਸੇ ਵੀ ਸਰਕਾਰ ਦੇ ਰਾਜ ਵਿਚ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੰਨੇ ਦਾ ਭਾਅ ਇੰਨਾ ਵਧਾਅ ਦਿੱਤਾ ਗਿਆ ਹੈ ਕਿ ਇਸ ਵੇਲੇ ਪੰਜਾਬ ਵਿਚ ਗੰਨੇ ਦਾ ਰੇਟ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹੈ। ਇਸੇ ਤਰਾਂ ਕਿਸਾਨਾਂ ਨੂੰ ਫਸਲਾਂ ਦੇ ਬੀਜਾਂ ਲਈ ਸਹਾਇਤਾ ਮੋਟਰਾਂ ਲਈ ਮੁਫਤ ਬਿਜਲੀ ਅਤੇ ਹੋਰ ਸਹੂਲਤਾਂ ਲਈ ਇਸ ਸਰਕਾਰ ਨੇ ਪਹਿਲਕਦਮੀ ਕੀਤੀ ਹੈ।ਸਾਲ 2024 ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਵਿਚ ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਅ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ, ਜੋ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹੈ। ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਲੋਂ ਕਿਸਾਨਾਂ ਦੀ ਅਦਾਇਗੀ ਪੂਰੀ ਤਰਾਂ ਕਲੀਅਰ ਕਰ ਦਿੱਤੀ ਗਈ ਹੈ, ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਹਮੇਸ਼ਾਂ ਹੀ ਕਿਸਾਨਾਂ ਦੇ ਬਕਾਏ ਮਿੱਲਾਂ ...

12 ਹਜਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਕਬਜੇ ਹਟਾਏ

Breaking News
ਚੰਡੀਗੜ੍ਹ, 28 ਦਸੰਬਰ : ਪੰਜਾਬ ਸਰਕਾਰ ਵਲੋਂ ਸਾਲ 2024 ਦੌਰਾਨ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦੌਰਾਨ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਕਬਜੇ ਹਟਾਏ ਗਏ ਹਨ, ਜਿਸ ਦੀ ਕੀਮਤ ਤਿੰਨ ਹਜਾਰ ਕਰੋੜ ਤੋਂ ਵੀ ਜਿਆਦਾ ਬਣਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਨਜਾਇਜ ਕਬਜੇ ਛੁਡਾਉਣ ਤੋਂ ਬਾਅਦ ਛੇ ਹਜਾਰ ਏਕੜ ਜ਼ਮੀਨ ਤਾਂ ਠੇਕੇ 'ਤੇ ਵੀ ਦੇ ਦਿੱਤੀ ਗਈ ਹੈ, ਜਿਸ ਤੋਂ 10.76 ਕਰੋੜ ਰੁਪਏ ਦੀ ਸਲਾਨਾ ਆਮਦਨ ਹੋਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਾਮਲਾਤ ਜ਼ਮੀਨਾਂ ਦੀ ਨਿਲਾਮੀ ਨਾਲ ਵੀ 469 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ। ਇਸੇ ਤਰਾਂ ਪਸ਼ੂ ਮੇਲਿਆਂ ਲਈ ਜਗ੍ਹਾ ਠੇਕੇ 'ਤੇ ਦੇਣ ਲਈ ਈ ਆਕਸ਼ਨ ਕਰਵਾਈ ਗਈ, ਜਿਸ ਤੋਂ 93.90 ਕਰੋੜ ਰੁਪਏ ਦੀ ਆਮਦਨ ਹੋਈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਪਿੰਡ ਵਿਚ ਲਾਇਬਰੇਰੀ ਖੋਲਣ ਦਾ ਸੁਪਨਾ ਲਿਆ ਸੀ। ਇਸ ਲਈ ਇਸ ਸੁਪਨੇ ਨੂੰ ਪੂਰਾ ਕਰਨ ਲਈ ਪੰਜਾਬ ਭਰ ਵਿਚ 114 ਪੇਂਡੂ ਲਾਇਬਰੇਰੀਆਂ ਚਾਲੂ ਹੋ ਗਈਆਂ ਹਨ ਅਤੇ 176 ਪੇਂਡੂ ਲਾ...

ਪੰਜਾਬ ਸਰਕਾਰ ਦੀ ਇਕ ਹੋਰ ਟੀਮ ਪਹੁੰਚ ਗਈ ਡੱਲੇਵਾਲਾ ਕੋਲ

Breaking News
ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁੱਖ ਹੜਤਾਲ 'ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਖਨੌਰੀ ਬਾਰਡਰ 'ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਨ ਹਮਾਇਤ ਕੀਤੀ ਜਾ ਰਹੀ ਹੈ।ਵਿੱਤ ਮੰਤਰੀ ਦੇ ਨਾਲ ਖਨੌਰੀ ਬਾਰਡਰ ਦਾ ਦੌਰਾ ਕਰਨ ਵਾਲੀ ਟੀਮ ਵਿਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮਨਜੀਤ ਸਿੰਘ ਬਿਲਾਸਪੁਰੀ, ਨਰਿੰਦਰ ਸਿੰਘ ਸ਼ੇਰਗਿੱਲ ਅਤੇ ਕਰਮਜੀਤ ਅਨਮੋਲ ਵੀ ਸ਼ਾਮਲ ਸਨ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲਾ ਇਸ ਮੌਕੇ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਲਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨਾਂ ਦੇ ਭਵਿੱਖ ਦੀ ਰਾਖੀ ਲਈ ਇਹ ਲੜਾਈ ਸ਼ੁਰੂ ਕਰਨ ਲਈ ਸਾਨੂੰ ਜਗਜੀਤ ਸਿੰਘ ਡੱਲੇਵਾਲਾ ਦਾ ਧੰਨਵਾਦੀ ਹੋਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰ...

ਪੰਜਾਬ ‘ਚ ਪੈਨਸ਼ਨ ਸਕੀਮਾਂ ‘ਤੇ ਖਰਚੇ 4532 ਕਰੋੜ ਰੁਪਏ

Breaking News
ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਵਲੋਂ ਇਸ ਸਾਲ ਦੌਰਾਨ ਵੱਖ ਵੱਖ ਪੈਨਸ਼ਨ ਸਕੀਮਾਂ ਤਹਿਤ 4532.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ। ਇਸ ਤੋਂ ਇਲਾਵਾ ਬੱਚਿਆਂ, ਮਹਿਲਾਵਾਂ ਅਤੇ ਬਜ਼ੁਰਗਾਂ ਲਈ ਹੋਰ ਵੀ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ।ਸਾਲ 2024 ਦੌਰਾਨ ਸਰਕਾਰ ਵਲੋਂ ਮੁਹਈਆ ਕਰਵਾਈਆਂ ਗਈਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਾਲ ਦੌਰਾਨ 34 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ। ਇਸ ਤੋਂ ਇਲਾਵਾ ਮਹਿਲਾਵਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਦਾ ਵੀ ਹਰ ਮਹੀਨੇ ਇਕ ਕਰੋੜ ਤੋਂ ਵੀ ਵੱਧ ਮਹਿਲਾਵਾਂ ਵਲੋਂ ਲਾਭ ਲਿਆ ਜਾ ਰਿਹਾ ਹੈ। ਸਰਕਾਰ ਵਲੋਂ ਮਹਿਲਾਵਾਂ ਦੀ ਤੰਦਰੁਸਤੀ ਲਈ 2 ਦਸੰਬਰ ਤੋਂ ਸਿਹਤ ਕੈਂਪਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਮਹਿਲਾਵਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਮਹਿਲਾਵਾਂ ਦੀ ਮੁਫਤ ਜਾਂਚ, ਬਿਮਾਰੀਆਂ ਦੀ ਰੋਕਥਾਮ ਤੋਂ ਇਲਾਵਾ ਮਹਿਲਾਵਾਂ ਦੇ ਅਧਿਕਾਰਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਮੰਤਰੀ ਨੇ ਦੱਸਿਆ ਕਿ ਬਰਨਾਲਾ ਵਿਚ ਲਾਏ ਗਏ ਕੈਂਪ ਦੌ...

ਪੰਜਾਬ ਸਰਕਾਰ ਵਲੋਂ ਗਿਆਰਾਂ ਹੋਰ ਨੌਜਵਾਨਾਂ ਨੂੰ ਨੌਕਰੀਆਂ

Breaking News
ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿਚ ਭਰਤੀ ਹੋਏ ਗਿਆਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇਕ ਦਰਜਾ ਚਾਰ ਮੁਲਾਜ਼ਮ ਸ਼ਾਮਲ ਹੈ।ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਪੂਰੇ ਸਿਖਰ 'ਤੇ ਹੈ ਅਤੇ ਹੁਣ ਤੱਕ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਹ ਯਤਨ ਅਸਲ ਵਿਚ ਤਾਂ ਹੀ ਸਫਲ ਸਮਝੇ ਜਾਣਗੇ ਜੇਕਰ ਸਾਰੇ ਨਵੇਂ ਭਰਤੀ ਹੋਏ ਨੌਜਵਾਨਾਂ ਆਮ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਤੁਸੀਂ ਹੀ ਪੂਰਾ ਕਰਨਾ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਅਤੇ ਹ...

ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਬਾਰੇ ਆੜਤੀਆਂ ਤੇ ਸ਼ੈਲਰ ਮਾਲਕਾਂ ਨਾਲ ਵਿਚਾਰਾਂ

Breaking News
ਚੰਡੀਗੜ੍ਹ, 27 ਦਸੰਬਰ : ਕੇਂਦਰ ਸਰਕਾਰ ਵਲੋਂ ਰਾਜਾਂ ਨੂੰ ਭੇਜੇ ਗਏ ਨਵੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਬਾਰੇ ਪੰਜਾਬ ਸਰਕਾਰ ਵਲੋਂ ਖੇਤੀ ਮਾਹਿਰਾਂ ਤੇ ਸੀਨੀਅਰ ਅਧਿਕਾਰੀਆਂ ਦੀ ਟੀਮ ਬਣਾਈ ਗਈ ਹੈ, ਜੋ ਕਿ ਇਸ ਖਰੜੇ ਦੇ ਪੈਣ ਵਾਲੇ ਪ੍ਰਭਾਵਾਂ ਬਾਰੇ ਅਧਿਐਨ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਖਰੜੇ ਬਾਰੇ ਪੰਜਾਬ ਦੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨ ਆਗੂਆਂ ਅਤੇ ਹੋਰ ਸਬੰਧਿਤ ਵਰਗਾਂ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ ਅਤੇ ਇਸ ਖਰੜੇ ਦਾ ਇਕ ਇਕ ਪੱਖ ਵਿਚਾਰਿਆ ਜਾ ਰਿਹਾ ਹੈ।ਚੰਡੀਗੜ੍ਹ ਵਿਖੇ ਕੀਤੀ ਗਈ ਇਸ ਖਰੜੇ ਬਾਰੇ ਮੀਟਿੰਗ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਅਤੇ ਐਮ.ਡੀ.ਐਫ. ਤਹਿਤ ਪੰਜਾਬ ਨੂੰ ਮਿਲਣ ਵਾਲੇ ਫੰਡ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਅਤੇ ਮੰਡੀਆਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਸਾਂਭ ਸੰਭਾਲ ਲਈ ਬੇਹੱਦ ਜਰੂਰੀ ਹਨ। ਪਰ ਕੇਂਦਰ ਸਰਕਾਰ ਵਲੋਂ ਇਹ ਫੰਡ ਰੋਕ ਕੇ ਪਹਿਲਾਂ ਹੀ ਪੰਜਾਬ ਨਾਲ ਵਿਤਕਰੇਬਾਜੀ ਕੀਤੀ ਜਾ ਰਹੀ ਹੈ।ਲ...

ਕਿਸਾਨਾਂ ਦੇ ਧਰਨੇ ‘ਚ ਪਹੁੰਚ ਗਏ ਪੰਜਾਬ ਸਰਕਾਰ ਦੇ ਅੱਠ ਮੰਤਰੀ

Breaking News
ਖਨੌਰੀ, 26 ਦਸੰਬਰ : ਪੰਜਾਬ ਸਰਕਾਰ ਦੇ ਮੰਤਰੀਆਂ ਦੀ ਇਕ ਟੀਮ ਬੀਤੀ ਸ਼ਾਮ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਮਿਲੀ। ਪੰਜਾਬ ਦੇ 8 ਕੈਬਨਿਟ ਮੰਤਰੀਆਂ ਦੀ ਟੀਮ ਨੇ ਖਨੌਰੀ ਬਾਰਡਰ 'ਤੇ ਪਹੁੰਚ ਕੇ ਸ੍ਰ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਦੱਸਿਆ ਕਿ ਪੰਜਾਬ ਸਰਕਾਰ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਹਿੱਕ ਠੋਕ ਕੇ ਖੜ੍ਹੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰੀ ਤਰਾਂ ਹਮਾਇਤ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ 'ਤੇ ਵੀ ਮੰਗਾਂ ਮੰਨਣ ਲਈ ਪੂਰਾ ਜੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲਾ ਨੂੰ ਕਿਹਾ ਕਿ ਉਨ੍ਹਾਂ ਦੀ ਸਿਹਤ ਸਭ ਤੋਂ ਜਰੂਰੀ ਹੈ। ਸੰਘਰਸ਼ ਦੀ ਕਾਮਯਾਬੀ ਵੀ ਲੀਡਰਾਂ ਨਾਲ ਹੀ ਹੁੰਦੀ ਹੈ ਅਤੇ ਆਗੂ ਤੋਂ ਬਿਨਾਂ ਸੰਘਰਸ਼ ਵੀ ਕਾਮਯਾਬ ਨਹੀਂ ਹੁ...

ਖੇਡਾਂ ਦਾ ਖੇਤਰ ਵਿਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ

Breaking News, Punjab Development
ਚੰਡੀਗੜ੍ਹ, 25 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਲ 2024 ਦੌਰਾਨ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਸਿਖਰ 'ਤੇ ਲਿਆ ਖੜ੍ਹਾ ਕੀਤਾ ਹੈ। ਇਸ ਵੇਲੇ ਪੂਰੇ ਭਾਰਤ ਵਿਚੋਂ ਖੇਡਾਂ ਦੇ ਖੇਤਰ ਵਿਚ ਪੰਜਾਬ ਨੰਬਰ ਇਕ 'ਤੇ ਆ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਿਛਲੇ ਸਾਲ ਪੰਜਾਬ ਸਰਕਾਰ ਵਲੋਂ ਬਣਾਈ ਗਈ ਨਵੀਂ ਖੇਡ ਨੀਤੀ ਕਾਰਨ ਹੀ ਪੰਜਾਬ ਨੇ ਇੰਨੀਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਇਸ ਸਾਲ ਪੈਰਿਸ ਓਲੰਪਿਕਸ ਵਿਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿਚੋਂ 19 ਖਿਡਾਰੀ ਤਾਂ ਇਕੱਲੇ ਪੰਜਬ ਵਿਚੋਂ ਹੀ ਸਨ। ਇਨ੍ਹਾਂ ਪੰਜਾਬ ਦੇ ਖਿਡਾਰੀਆਂ ਵਿਚ 10 ਹਾਕੀ ਖਿਡਾਰੀ, ਨਿਸ਼ਾਨੇਬਾਜੀ ਵਿਚ 6 ਖਿਡਾਰੀ, ਐਥਲੈਟਿਕਸ ਵਿਚ ਦੋ ਖਿਡਾਰੀ ਅਤੇ ਗੌਲਫ ਵਿਚ ਇਕ ਖਿਡਾਰੀ ਓਲੰਪਿਕ ਖੇਡਾਂ ਵਿਚ ਗਿਆ। ਇਸੇ ਤਰਾਂ ਪੰਜਾਬ ਦੇ ਤਿੰਨ ਖਿਡਾਰੀਆਂ ਨੇ ਪੈਰਿਸ ਪੈਰਾ ਉਲੰਪਿਕਸ ਵਿਚ ਵੀ ਹਿੱਸਾ ਲਿਆ ਸੀ। ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਤਹਿਤ 22 ਖਿਡਾਰੀਆਂ ਨੂੰ ਤਿਆਰੀ ਕਰਨ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਸਰਕਾ...

ਜ਼ਮੀਨਦੋਜ਼ ਪਾਈਪਾਂ ਲਈ ਖਰਚੇ 277 ਕਰੋੜ ਰੁਪਏ : ਗੋਇਲ

Breaking News
ਚੰਡੀਗੜ੍ਹ, 25 ਦਸੰਬਰ : ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਾਲ 2024 ਦੌਰਾਨ ਫਸਲਾਂ ਦੀ ਸਿੰਜਾਈ ਲਈ 277.57 ਕਰੋੜ ਰੁਪਏ ਖਰਚੇ ਗਏ ਹਨ। ਇਸ ਨਾਲ ਨਾਬਾਰਡ ਫੰਡਿਡ ਦੋ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ 40 ਹਜਾਰ ਏਕੜ ਰਕਬੇ ਦੀ ਸਿੰਜਾਈ ਕੀਤੀ ਜਾ ਸਕੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਵਿਚ ਸਿੰਜਾਈ ਸਹੂਲਤਾਂ ਦਾ ਪੱਧਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਕਿਸਾਨਾਂ ਫਸਲਾਂ ਦੀ ਸਿੰਜਾਈ ਲਈ ਕੋਈ ਸਮੱਸਿਆ ਨਾ ਆਵੇ ਅਤੇ ਫਸਲਾਂ ਦੇ ਝਾੜ ਵਧ ਸਕਣ। ਉਨ੍ਹਾਂ ਨੇ ਦੱਸਿਆ ਕਿ ਜ਼ਮੀਨਦੋਜ਼ ਪਾਈਪ ਲਾਈਨਾਂ ਪਾਉਣ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ 50 ਕਰੋੜ ਤੋਂ ਵੀ ਵੱਧ ਬੱਜਟ ਵਾਲੇ 18 ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਅਧੀਨ ਸੀਵਰੇਜ਼ ਟਰੀਟਮੈਂਟ ਪਲਾਟਾਂ ਰਾਹੀਂ 67 ਐਮ ਐਲ ਡੀ ਸ਼ੁੱਧ ਪਾਣੀ ਕਿਸਾਨਾਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ,ਜਿਸ ਨਾਲ 2233 ਹੈਕਟੇਅਰ ਰਕਬੇ ਦੀ ਸਿੰਜਾਈ ਕੀਤੀ ਜਾ ਰਹੀ...