Sunday, August 16Malwa News
Shadow

Breaking News

ਐਸ.ਜੀ.ਪੀ.ਸੀ. ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

Breaking News
ਅੰਮ੍ਰਿਤਸਰ— ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਅਸਤੀਫਾ ਰੱਦ ਕਰ ਦਿੱਤਾ ਗਿਆ ਹੈ ਜੋ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਹਨ।ਸ਼ੋ੍ਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਰੱਦ ਕਰਨ ਦੇ ਨਾਲ—ਨਾਲ ਇਹ ਵੀ ਕਿਹਾ ਹੈ ਕਿ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪ੍ਰਬੰਧਕ ਕਮੇਟੀ ਨੂੰ ਅੱਗੇ ਵੀ ਬਹੁਤ ਲੋੜ ਹੈ ਅਤੇ ਹਰਪ੍ਰੀਤ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੇ ਨਾਲ ਜੁੜੇ ਰਹਿਣ ਦੀ ਬੇਨਤੀ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।ਇਸ ਦਾ ਕਾਰਨ ਵਿਰਸਾ ਸਿੰਘ ਵਲਟੋਹਾ ਸਨ,ਜੋ ਕਿ ਹਰਪ੍ਰੀਤ ਸਿੰਘ *ਤੇ ਕਾਫ਼ੀ ਸਮੇਂ ਤੋਂ ਬਿਨਾ ਮਤਲਬ ਦੇ ਸਵਾਲ ਉਠਾ ਰਹੇ ਸਨ।ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਇੰਨ੍ਹਾਂ ਸਵਾਲਾਂ ਤੋਂ ਤੰਗ ਆ ਕੇ ਇੱਕ ਵੀਡਿਓ ਰਾਹੀ ਆਪਣੇ ਅਸਤੀਫੇ ਬਾਰੇ ਸੂਚਨਾ ਦਿੱਤੀ।ਉਨ੍ਹਾਂ ਨੇ ਵੀਡਿਓ ਵਿੱਚ ਇਹ ਵੀ ਜਾਣਕਾਰੀ ਦਿੱਤੀ ਇਸ ਫੈਸਲੇ ਦਾ ਕਾਰਨ ਵਿਰਸਾ ਸਿੰਘ ਵਲਟੋਹਾ ਹਨ।ਜੱਥੇਦਾਰ ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਵਲਟੋਹਾ ਨੇ ਉਨ੍ਹਾਂ *ਤੇ ਝੂਠੇ ਇਲਜ਼ਾਮ ਲਗਾਏ ਗਏ ਹਨ ਅਤੇ ਕੁਝ ਗੰਦੇ ਸ਼ਬਦਾਂ ਦਾ ਇਸਤੇਮਾਲ ਕ...

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

Breaking News, Hot News
ਜਲੰਧਰ, 16 ਅਕਤੂਬਰ: ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲਣ ਦੀ ਅਪੀਲ ਕੀਤੀ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਆਦਿ ਕਵੀ ਹਨ, ਜਿਨ੍ਹਾਂ ਆਪਣੀ ਅਮਰ ਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਲੋਕਾਂ ਲਈ ਨੈਤਿਕ ਕਦਰਾਂ-ਕੀਮਤਾਂ ਪੱਖੋਂ ਚਾਨਣ ਮੁਨਾਰਾ ਹੈ, ਜੋ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਜ਼ਿਆਦਾ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ ਦੇ ਨਾਲ-ਨਾਲ ਸੂਬੇ ਜਾਂ ਸਮਾਜ ਨੂੰ ਆਦ...

ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਪੰਜ ਉਮੀਦਵਾਰ ਐਲਾਨੇ ਗਏ ਅਯੋਗ

Breaking News
ਚੰਡੀਗੜ੍ਹ, 16 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਫਰ...

ਪੰਚਾਇਤ ਚੋਣਾਂ ਵਿੱਚ ਹੋਈ 77 ਪ੍ਰਤੀਸ਼ਤ ਵੋਟਿੰਗ

Breaking News
ਚੰਡੀਗੜ੍ਹ, 16 ਅਕਤੂਬਰ: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰਾਂ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ 2024 ਵਿੱਚ ਰਾਜ ਭਰ ਵਿੱਚ 77% ਮਤਦਾਨ ਦਰਜ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹਾ 83.27 ਫੀਸਦੀ ਵੋਟਾਂ ਨਾਲ ਪਹਿਲੇ ਸਥਾਨ ਤੇ ਰਿਹਾ ਅਤੇ ਤਰਨਤਾਰਨ 64.40 ਫੀਸਦੀ ਵੋਟਾਂ ਨਾਲ ਸਭ ਤੋਂ ਹੇਠਲੇ ਸਥਾਨ 'ਤੇ ਰਿਹਾ ਹੈ । ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 68.12%, ਬਠਿੰਡਾ ਵਿੱਚ 79.43%, ਬਰਨਾਲਾ ਵਿੱਚ 75.21%, ਫ਼ਤਹਿਗੜ੍ਹ ਸਾਹਿਬ ਵਿੱਚ 78.47%, ਫ਼ਰੀਦਕੋਟ ਵਿੱਚ 70.21%, ਫ਼ਿਰੋਜ਼ਪੁਰ ਵਿੱਚ 75.14%, ਫ਼ਾਜ਼ਿਲਕਾ ਵਿੱਚ 82.31%, ਗੁਰਦਾਸਪੁਰ ਵਿੱਚ 69%, ਹੁਸ਼ਿਆਰਪੁਰ ਵਿੱਚ 69.78% ਅਤੇ ਜਲੰਧਰ ਵਿੱਚ 66.30% ਮਤਦਾਨ ਦਰਜ ਕੀਤਾ ਗਿਆ ਹੈ ।  ਉਨ੍ਹਾਂ ਅੱਗੇ ਦੱਸਿਆ ਕਿ ਕਪੂਰਥਲਾ ਵਿੱਚ 66.14%, ਲੁਧਿਆਣਾ ਵਿੱਚ 67.1%, ਮਲੇਰਕੋਟਲਾ ਵਿੱਚ 77.22%, ਮੋਗਾ ਵਿੱਚ 69.91%, ਐਸ.ਏ.ਐਸ.ਨਗਰ ਵਿੱਚ 76.93%, ਸ੍ਰੀ ਮੁਕਤਸਰ ਸਾਹਿਬ ਵਿੱਚ 78.27%, ਐਸ. ਬੀ.ਐਸ. ਨਗਰ ਵਿੱਚ 69.52%, ਪਟਿਆਲਾ ਵਿ...

ਪੰਜਾਬ ਦੇ ਚਾਰ ਹਲਕਿਆਂ ‘ਚ ਪੈਣਗੀਆਂ 13 ਨਵੰਬਰ ਨੂੰ ਵੋਟਾਂ

Breaking News
ਚੰਡੀਗੜ੍ਹ, 15 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ...

ਮੈਡੀਕਲ ਕਾਲਜਾਂ ਦੇ ਨਿਰਮਾਣ ਅਧੀਨ ਕੰਮ ਜਲਦੀ ਮੁੰਕਮਲ ਕੀਤੇ ਜਾਣ : ਭਗਵੰਤ ਮਾਨ

Breaking News
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਬਿਹਤਰ ਸਿਹਤ ਸਹੂਲਤਾਂ...

ਪੰਜਾਬ ਡਿਜੀਟਲ ਹੱਬ ਵਜੋਂ ਉੱਭਰੇਗਾ : ਭਗਵੰਤ ਮਾਨ

Breaking News
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹਰੀ ਗਾਹ...

ਕੈਨੇਡੇ ਤੇ ਭਾਰਤ ਦੇ ਰਿਸ਼ਤਿਆਂ ਵਿਚ ਫੇਰ ਆਈ ਕੜਵਾਹਟ : ਦੋਵਾਂ ਨੇ 6–6 ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ

Breaking News
ਨਵੀਂ ਦਿੱਲੀ : ਕੈਨੇਡਾ ਨਾਲ ਰਿਸ਼ਤਿਆਂ ਵਿੱਚ ਤਣਾਅ ਦੇ ਵਿਚਕਾਰ ਭਾਰਤ ਨੇ ਸੋਮਵਾਰ, 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ 6 ਕੈਨੇਡੀਅਨ ਰਾਜਦੂਤਾਂ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ। ਉਨ੍ਹਾਂ ਨੂੰ 19 ਅਕਤੂਬਰ ਦੀ ਰਾਤ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ, ਰਾਇਟਰਜ਼ ਦੀ ਰਿਪੋਰਟ ਅਨੁਸਾਰ, ਕੈਨੇਡਾ ਨੇ ਵੀ ਭਾਰਤ ਦੇ 6 ਰਾਜਦੂਤਾਂ ਨੂੰ ਦੇਸ਼ ਛੱਡ ਕੇ ਜਾਣ ਲਈ ਕਿਹਾ ਹੈ।ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵੀ ਵਾਪਸ ਬੁਲਾ ਲਿਆ ਹੈ। ਦਰਅਸਲ, ਇਹ ਕਾਰਵਾਈ ਟਰੂਡੋ ਸਰਕਾਰ ਦੀ ਐਤਵਾਰ ਨੂੰ ਭੇਜੀ ਇੱਕ ਚਿੱਠੀ ਤੋਂ ਬਾਅਦ ਹੋਈ। ਇਸ ਵਿੱਚ ਭਾਰਤੀ ਹਾਈ ਕਮਿਸ਼ਨਰ ਅਤੇ ਕੁਝ ਹੋਰ ਰਾਜਦੂਤਾਂ ਨੂੰ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਸ਼ੱਕੀ ਦੱਸਿਆ ਗਿਆ ਸੀ।ਹਾਲਾਂਕਿ ਕੈਨੇਡੀਅਨ ਨਾਗਰਿਕ ਦੀ ਜਾਣਕਾਰੀ ਨਹੀਂ ਦਿੱਤੀ ਗਈ, ਪਰ ਇਸ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।ਇਸ ਤੋਂ ਇੱਕ ਦਿਨ ਬਾਅਦ ਭਾਰਤ ਨੇ ਅੱਜ ਸ਼ਾਮ 6 ਵਜੇ ਸਖ਼ਤ ਰੁਖ਼...

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

Breaking News
ਨਵੀਂ ਦਿੱਲੀ, 14 ਅਕਤੂਬਰ: ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨਾਲ ਮੀਟਿੰਗ ਦੌਰਾਨ ਚੁੱਕੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਹੈ। ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਲਈ ਪੁੱਜੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇਕ ਤਿਉਹਾਰ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਇਸ ਖ਼ਰੀਦ ਸੀਜ਼ਨ ਉਤੇ ਨਿਰਭਰ ਕਰਦਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਇਹ ਸੀਜ਼ਨ ਅਹਿਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਮਿਲਿੰਗ ਤੋਂ ਬਾਅਦ 125 ਲੱਖ ਮੀਟਰਿਕ ਟਨ ਚੌਲ ਦੀ ਡਿਲਵਰੀ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸਟੋਰੇਜ ਲਈ ਥਾਂ ਦੀ ਲਗਾਤਾਰ ਘਾਟ ਆ ਰਹੀ ਹੈ ਅਤੇ ਹੁਣ ਤੱਕ ਸਿਰਫ਼ ਸੱਤ ਲ...

ਹਾਈ ਕੋਰਟ ਵਲੋਂ ਸਰਕਾਰ ਨੂੰ ਵੱਡੀ ਰਾਹਤ : ਪੰਚਾਇਤ ਚੋਣਾ ਬਾਰੇ ਪਾਈਆਂ ਸਾਰੀਆਂ ਪਟੀਸ਼ਨਾਂ ਰੱਦ

Breaking News
ਚੰਡੀਗੜ੍ਹ 14 ਅਕਤੂਬਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉ਼ਦਿਆਂ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤ ਚੋਣਾ ਸਬੰਧੀ ਦਾਇਰ ਕੀਤੀਆਂ ਗਈਆਂ ਸਾਰੀਆਂ ਹੀ 700 ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਪਿਛਲੇ ਦਿਨਾਂ ਵਿਚ ਜਿਨ੍ਹਾਂ ਪਿੰਡਾਂ ਦੀਆਂ ਪੰਚਾਇਤ ਚੋਣਾ 'ਤੇ ਰੋਕ ਲਗਾਈ ਗਈ ਸੀ, ਉਹ ਰੋਕ ਵੀ ਹਟਾ ਦਿੱਤੀ ਗਈ ਹੈ। ਹੁਣ ਪੰਜਾਬ ਦੇ ਸਾਰੇ ਹੀ ਪਿੰਡਾਂ ਵਿਚ ਪੰਚਾਇਤਾਂ ਲਈ ਚੋਣਾ ਹੋਣਗੀਆਂ। ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੰਚਾਇਤ ਚੋਣਾ ਸਬੰਧੀ ਦਾਇਰ ਕੀਤੀਆਂ ਗਈਆਂ 700 ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਇਸ ਦੌਰਾਨ ਅਦਾਲਤ ਨੇ ਸਾਰੀਆਂ ਪਟੀਸ਼ਨਾਂ ਹੀ ਰੱਦ ਕਰਕੇ ਚੋਣ ਅਮਲ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਤੁਹਾਨੂੰ ਦੱਸ ਦੇਈਆਂ ਪੰਜਾਬ ਵਿਚਲੀਆਂ ਪੰਚਾਇਤ ਚੋਣਾ ਲਈ ਭਾਵੇਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਸੀ ਦਖਲ ਅੰਦਾਜ਼ੀ ਨਾ ਕਰਨ ਦੀ ਅਪੀਲ ਕੀਤੀ ਸੀ, ਪਰ ਫਿਰ ਵੀ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਪੂਰੀ ਦਖਲ ਅੰਦਾਜ਼ੀ ਕੀਤੀ ਜਾ ਰਹੀ ਸੀ। ਇਸੇ ਦਖਲ ਅੰਦਾਜ਼ੀ ਕਾਰਨ ਹੀ ਵਿਰੋਧੀ ਪਾਰਟੀਆਂ...