Tuesday, October 6Malwa News
Shadow

Breaking News

ਭਗਵੰਤ ਮਾਨ ਦੇ ਰੋਡ ਸ਼ੋਅ ‘ਤੇ ਹੋਈ ਫੁੱਲਾਂ ਦੀ ਵਰਖਾ

Breaking News
ਲੁਧਿਆਣਾ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿਚ ਰੋਡ ਸ਼ੋ ਕੀਤਾ ਅਤੇ ਅਗਲੀਆਂ ਨਗਰ ਨਿਗਮ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਨੂੰ ਲੁਧਿਆਣਾ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਥਾਂ ਥਾਂ ਮੁੱਖ ਮੰਤਰੀ ਉੱਪਰ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।ਇਸ ਦੌਰਾਨ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਮੇਰੀ ਕਰਮ ਭੂਮੀ ਹੈ। ਇਸ ਧਰਤੀ ਤੋਂ ਹੀ ਉਨ੍ਹਾਂ ਨੇ ਕਲਾਕਾਰੀ ਦੇ ਖੇਤਰ ਵਿਚ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਲੁਧਿਆਣਾ ਦੇ ਭੀੜ ਭੜੱਕੇ ਵਾਲੇ ਬਾਜਾਰਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਭਗਵੰਤ ਮਾਨ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀਆਂ ਸੜਕਾਂ ਮੇਰੇ ਲਈ ਨਵੀਆਂ ਨਹੀਂ ਹਨ।ਇਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਵੀ ਸ਼ਾਮਲ ਸ...

ਗਿ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੇ ਲਾ ਦਿੱਤੀ ਰੋਕ

Breaking News
ਲੁਧਿਆਣਾ, 19 ਦਸੰਬਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੇ ਦੋ ਹਫਤੇ ਲਈ ਰੋਕ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫਤੇ ਲਈ ਰੋਕ ਲਈਆਂ ਗਈਆਂ ਹਨ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਸਾਰਾ ਕੰਮ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸੰਭਾਲਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਈ ਮਸਲੇ ਵਿਚਾਰੇ ਗਏ ਖਾਸ ਕਰਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦ ਬਾਰੇ ਚਰਚਾ ਕੀਤੀ ਗਈ ਗਿਆਨੀ ਹਰਪ੍ਰੀਤ ਸਿੰਘ ਦੇ ਸਾਢੂ ਗੁਰਪ੍ਰੀਤ ਸਿੰਘ ਨੇ ਪਿਛਲੇ ਦਿਨੀ ਗਿਆਨੀ ਹਰਪ੍ਰੀਤ ਸਿੰਘ ਉੱਤੇ ਗੰਭੀਰ ਦੋਸ਼ ਲਾਏ ਸਨ ਇਹਨਾਂ ਦੋਸ਼ਾਂ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀ...

ਨਾਜਾਇਜ ਕਬਜ਼ਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਹੁਕਮ

Breaking News
ਨਵੀਂ ਦਿੱਲੀ, 18 ਦਸੰਬਰ: ਸੁਪਰੀਮ ਕੋਰਟ ਨੇ ਇੱਕ ਵੱਡਾ ਐਕਸ਼ਨ ਲੈਂਦਿਆਂ ਨਾਜਾਇਜ਼ ਉਸਾਰੀਆਂ ਢਾਹੁਣ ਦੇ ਹੁਕਮ ਜਾਰੀ ਕੀਤੇ ਹਨ। ਨਾਜਾਇਜ਼ ਉਸਾਰੀਆਂ ਢਾਹੁਣ ਦੇ ਇੱਕ ਮਾਮਲੇ ਵਿਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜੱਜ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਜਸਟਿਸ ਆਰ ਮਹਾਦੇਵੀ ਤੇ ਆਧਾਰਿਤ ਬੈਂਚ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਨੂੰ ਸਰਕਾਰੀ ਟਾਲਮਟੋਲ ਨਾਲ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸੁਪਰੀਮ ਕੋਰਟ ਨੇ ਸਖਤੀ ਦਿਖਾਉਂਦੇ ਹੋਏ ਕਿਹਾ ਕਿ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਤੁਰੰਤ ਨਾਜਾਇਜ਼ ਉਸਾਰੀਆਂ ਢਾਹੀਆਂ ਜਾਣ। ਅਦਾਲਤ ਨੇ ਰਾਜਾਂ ਦੀਆਂ ਸਰਕਾਰਾਂ ਨੂੰ ਹਦਾਇਤ ਕੀਤੀ ਕਿ ਯੋਜਨਾਬੰਦੀ ਕਾਨੂੰਨ ਦੀ ਪਾਲਣਾ ਦੇ ਮਾਮਲੇ ਵਿਚ ਅਣਗਹਿਲੀ ਕਰਨ ਵਾਲੇ ਉੱਚ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਗਈ ਕੋਈ ਵੀ ਉਸਾਰੀ ਤੁਰੰਤ ਢਾਹੀਂ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਸਥਾਨਕ ਅਦਾਲਤਾਂ ਨੂੰ ਵੀ ਕਿਹਾ ਕਿ ਨਾਜਾਇਜ਼ ਉਸਾਰੀਆਂ ਵਾਲੇ ਮਾਮਲਿਆਂ ਵਿਚ ਤੁਰੰਤ ਨਜਾਇਜ ਉਸਾਰੀਆਂ ਢਾਹੁਣ ਨੂੰ ਯਕੀਨੀ ਬਣਾਇਆ ਜਾਵੇ। ਅਦਾਲਤ ਨੇ ਸਥਾਨਕ ਅਥਾਰਟੀਆਂ ਨ...
ਪੰਜਾਬ ਚ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਲਾਗੂ

ਪੰਜਾਬ ਚ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਲਾਗੂ

Breaking News
ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਨੇ ਹਰ ਛੋਟੇ ਮੋਟੇ ਮਸਲੇ ਨੂੰ ਲੈ ਕੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਹੜਤਾਲ ਕਰਨ ਵਾਲੇ ਅਧਿਆਪਕਾ ਲਈ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਅਪਣਾਈ ਜਾਵੇਗੀ। ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਅਧਿਆਪਕ ਬਿਨਾਂ ਛੁੱਟੀ ਲਏ ਅਤੇ ਬਿਨਾਂ ਅਗਾਂਊ ਸੂਚਨਾ ਦਿੱਤੇ ਹੀ ਹੜਤਾਲ ਤੇ ਚਲੇ ਜਾਂਦੇ ਹਨ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਲਈ ਬਿਨਾਂ ਛੁੱਟੀ ਲਏ ਹੜਤਾਲ ਕਰਨ ਵਾਲੇ ਅਧਿਆਪਕਾ ਲਈ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਅਪਣਾਈ ਜਾਵੇਗੀ।...

ਪੁਲੀਸ ਥਾਣੇ ‘ਤੇ ਹਮਲੇ ਪਿਛੋਂ ਡੀ.ਜੀ.ਪੀ. ਵਲੋਂ ਅੰਮ੍ਰਿਤਸਰ ਦਾ ਦੌਰਾ

Breaking News
ਅੰਮ੍ਰਿਤਸਰ, 17 ਦਸੰਬਰ : ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ ਵਿਖੇ ਪੁਲੀਸ ਥਾਣਾ ਇਸਲਾਮਾਬਾਦ ਉੱਪਰ ਹੋਏ ਹਮਲੇ ਪਿਛੋਂ ਸ਼ਹਿਰ ਦਾ ਦੌਰਾ ਕੀਤਾ। ਡੀ.ਜੀ.ਪੀ. ਨੇ ਸਾਰੇ ਅਧਿਕਾਰੀਟਾਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਪੁਲੀਸ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਇਸ ਹਮਲੇ ਵਿਚ ਸ਼ਾਮਲ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾਣ। ਇਸ ਮੌਕੇ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਵਿਚ ਅਮਨ ਕਾਨੂੰਨ ਦੀ ਸਥਿੱਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪਿਛਲੇ ਸਮੇਂ ਵਿਚ ਹੋਏ ਅਹਿਮ ਕੇਸਾਂ ਦੀ ਸਥਿੱਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਇਸ ਤੋਂ ਬਾਅਦ ਡੀ.ਜੀ.ਪੀ. ਨੇ ਜਲੰਧਰ ਦਾ ਵੀ ਦੌਰਾ ਕੀਤਾ ਕਿ ਇਥੇ ਵੀ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਕਰਕੇ ਅਮਨ ਕਾਨੂੰਨ ਦੀ ਸਥਿੱਤੀ ਦਾ ਜਾਇਜ਼ਾ ਲਿਆ।...

ਸਰਕਾਰ ਵਲੋਂ ਪੂਰੇ ਪੰਜਾਬ ‘ਚ ਮਨਾਇਆ ਜਾਵੇਗਾਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ

Breaking News
ਚੰਡੀਗੜ੍ਹ, 16 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵਲੋਂ ਇਹ ਸਮਾਗਮ ਵੱਡੀ ਪੱਧਰ 'ਤੇ ਕਰਵਾਏ ਜਾਣਗੇ। ਇਸ ਤਹਿਤ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬਾਨਾਂ ਦਾ ਵਿਕਾਸ ਵੀ ਕੀਤਾ ਜਾਵੇਗਾ।ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਮ ਲੋਕਾਂ ਦੀ ਧਾਰਮਿਕ ਆਜਾਦੀ ਅਤੇ ਨਿੱਜੀ ਅਧਿਕਾਰਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ ਹੈ। ਇਸ ਕੁਰਬਾਨੀ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਤੇ ਨਹੀਂ ਮਿਲਦੀ। ਇਸ ਲਈ ਪੰਜਾਬ ਸਰਕਾਰ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਪੂਰੇ ਪੰਜਾਬ ਵਿਚ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਿਸ਼ਚਾ ਕੀਤਾ ਗਿਆ ਹੈ। ਮੁੱਖ ...

ਪਟਿਆਲਾ ਲਈ ਵੀ ਆਪ ਦੀਆਂ ਪੰਜ ਗਰੰਟੀਆਂ ਦਾ ਐਲਾਨ

Breaking News
ਪਟਿਆਲਾ, 16 ਦਸੰਬਰ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾ ਲਈ ਗਰੰਟੀਆਂ ਦੇ ਦੌਰ ਦੌਰਾਨ ਪਟਿਆਲਾ ਲਈ ਵੀ ਪੰਜ ਗਰੰਟੀਆਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਦਾ ਐਲਾਲ ਕਰਦਿਆਂ ਕਿਹਾ ਕਿ ਪਟਿਆਲਾ ਵਿਚ ਅਧੁਨਿਕ ਲੋਕਲ ਟਰਾਂਸਪੋਰਟ ਸ਼ੁਰੂ ਕੀਤੀ ਜਾਵੇਗੀ, ਅਧੁਨਿਕ ਤਕਨਾਲੋਜੀ ਨਾਲ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ, ਹਰ ਘਰ ਲਈ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ, ਸੀਵਰੇਜ਼ ਸਿਸਟਮ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਸੜਕਾਂ ਨੂੰ ਅੱਪਗ੍ਰੇਡ ਕਰਕੇ ਟਰੇਫਿਕ ਵਿਚ ਸੁਧਾਰ ਲਿਆਂਦਾ ਜਾਵੇਗਾ।ਅਮਨ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਚੋਣਾ ਦੌਰਾਨ ਪਟਿਆਲਾ ਦਾ ਮੇਅਰ ਆਮ ਆਦਮੀ ਪਾਰਟੀ ਦਾ ਬਣੇਗਾ। ਇਸ ਲਈ ਮੇਅਰ ਦੇ ਆਹੁਦਾ ਸੰਭਾਲਦਿਆਂ ਹੀ ਇਹ ਪੰਜ ਗਰੰਟੀਆਂ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਅਤੇ ਚੰਗੇ ਪ੍ਰਬੰਧ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪਟਿਆਲਾ ਦੇ ਲੋਕਾਂ ਨੂੰ ਅਪੀਲ ਕ...

ਮਹਿਲਾ ਕਮਿਸ਼ਨ ਨੇ ਨਹੀਂ ਦਿੱਤੀ ਹਰਜਿੰਦਰ ਧਾਮੀ ਨੂੰ ਮੁਆਫੀ

Breaking News
ਚੰਡੀਗੜ੍ਹ, 16 ਦਸੰਬਰ : ਪੰਜਾਬ ਮਹਿਲਾ ਕਮਿਸ਼ਨ ਤੋਂ ਸੰਮਨ ਮਿਲਣ ਤੋਂ ਬਾਅਦ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਚੰਡੀਗੜ੍ਹ ਵਿਖੇ ਪਹੁੰਚੇ। ਐਡਵੋਕੇਟ ਧਾਮੀ ਅੱਜ ਪੰਜਾਬ ਮਹਿਲਾ ਕਮਿਸ਼ਨ ਦੇ ਦਫਤਰ ਪਹੁੰਚੇ ਅਤੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਬਾਰੇ ਬੋਲੀ ਗਈ ਗਲਤ ਭਾਸ਼ਾ ਲਈ ਮੁਆਫੀ ਮੰਗੀ। ਪਰ ਦੂਜੇ ਪਾਸੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕੇਵਲ ਮੁਆਫੀ ਮੰਗਣ ਨਾਲ ਮਾਮਲਾ ਹੱਲ ਨਹੀਂ ਹੋਣਾ। ਇਸ ਲਈ ਮਹਿਲਾ ਕਮਿਸ਼ਨ ਨੇ ਅਜੇ ਤੱਕ ਮੁਆਫੀ ਸਵੀਕਾਰ ਨਹੀਂ ਕੀਤੀ ਅਤੇ ਮਾਮਲੇ 'ਤੇ ਸੁਣਵਾਈ ਜਾਰੀ ਹੈ।ਪਿਛਲੇ ਦਿਨੀਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੋਟਕਪੂਰਾ ਦੇ ਪੱਤਰਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨਾਲ ਫੋਨ 'ਤੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਬਾਰੇ ਬਹੁਤ ਹੀ ਗਲਤ ਭਾਸ਼ਾ ਦੀ ਵਰਤੋਂ ਕੀਤੀ ਸੀ। ਇਸ ਦੀ ਆਡੀਓ ਵਾਇਰਲ ਹੋਣ ਪਿਛੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਡਾ. ਰਾਜ ਲਾਲੀ ਗਿੱਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕਰਕੇ 17 ਦਸੰਬਰ ਤੱਕ ਪੇਸ਼ ਹੋਣ ਲਈ ਕਿਹਾ ਸੀ। ਇਸ ...

ਅਮਰੀਕਾ ਨਾਲ ਜੁੜੇ ਦੋ ਸਮਗਲਰ ਹਥਿਆਰਾਂ ਸਮੇਤ ਕਾਬੂ

Breaking News
ਅੰਮ੍ਰਿਤਸਰ, 15 ਦਸੰਬਰ : ਪੰਜਾਬ ਵਿਚੋਂ ਅਪਰਾਧੀਆਂ ਨੂੰ ਖਤਮ ਕਰਨ ਦੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਨ ਨੇ ਕਾਰਵਾਈਕਰਦਿਆਂ ਅੰਤਰ ਰਾਸ਼ਟਰੀ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਦੇ ਕਬਜੇ ਵਿਚੋਂ 32 ਬੋਰ ਦੇ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਵਿਚ ਪੈਂਦੇ ਪਿੰਡ ਬੁੱਟਰ ਕਲਾਂ ਦੇ ਵਾਸੀ ਸਤਨਾਮ ਸਿੰਘ ਉਰਫ ਪ੍ਰਿੰਸ ਅਤੇ ਬਟਾਲਾ ਨੇੜੇ ਹੀ ਪੈਂਦੇ ਪਿੰਡ ਨੰਗਲ ਦੇ ਵਾਸੀ ਮਨਜੀਤ ਸਿੰਘ ਵਜੋਂ ਕੀਤੀ ਗਈ ਹੈ।ਪੁਲੀਸ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਫੜ੍ਹਿਆ ਗਿਆ ਸਤਨਾਮ ਸਿੰਘ ਉਰਫ ਪ੍ਰਿੰਸ ਹੈਰੋਇਨ ਤੇ ਤਸਕਰੀ ਦੇ ਹੋਰ ਕਈ ਮਾਮਲਿਆਂ ਵਿਚ ਸ਼ਾਮਲ ਹੈ। ਉਸਦੇ ਅਮਰੀਕਾ ਵਿਚ ਰਹਿੰਦੇ ਸੰਨੀ ਮਸੀਹ ਉਰਫ ਗੁੱਲੀ ਦੇ ਸੰਪਰਕ ਵਿਚ ਸੀ। ਸਤਨਾਮ ਨੇ ਹੀ ਆਪਣੇ ਰਿਸ਼ਤੇਦਾਰ ਮਨਜੀਤ ਨੂੰ ਵੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਮਗਲਿੰਗ ਦੇ ਕੰਮ ਵਿਚ ਲਾ ਲਿਆ ਸੀ। ਅਮਰੀਕਾ ਬੈਠੇ ਆਪਣੇ ਮੁਖੀ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।...

ਲੁਧਿਆਣਾ ਲਈ ਵੀ ਆਪ ਦੀਆਂ ਪੰਜ ਗਰੰਟੀਆਂ : ਅਮਨ ਅਰੋੜਾ

Breaking News
ਲੁਧਿਆਣਾ, 15 ਦਸੰਬਰ : ਪੰਜਾਬ ਵਿਚ 21 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਗਰੰਟੀਆਂ ਦੇ ਸਿਲਸਲੇ ਵਿਚ ਲੁਧਿਆਣਾ ਲਈ ਵੀ ਪੰਜ ਗਰੰਟੀਆਂ ਦਾ ਐਲਾਨ ਕੀਤਾ ਗਿਆ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਲੁਧਿਆਣਾ ਨਗਰ ਨਿਗਮ ਦੀ ਜਿੱਤ ਹਾਸਲ ਕਰਨ ਪਿਛੋਂ ਆਮ ਆਦਮੀ ਪਾਰਟੀ ਦਾ ਮੇਅਰ ਬਨਣ ਦੇ ਨਾਲ ਹੀ ਲੁਧਿਆਣਾ ਦੀਆਂ ਗਰੰਟੀਆਂ 'ਤੇ ਅਮਲ ਸ਼ੁਰੂ ਹੋ ਜਾਵੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਹੁਣ ਇਨ੍ਹਾਂ ਚੋਣਾ ਵਿਚ ਦਿੱਤੀਆਂ ਗਈਆਂ ਗਰੰਟੀਆਂ ਵੀ ਹਰ ਹਾਲਤ ਵਿਚ ਪੂਰੀਆਂ ਹੋਣਗੀਆਂ।ਲੁਧਿਆਣਾ ਲਈ ਗਰੰਟੀਆਂ ਦਾ ਐਲਾਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਹਿਲੀ ਗਰੰਟੀ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਅਤੇ ਪੁਨਰ ਸੁਰਜੀਤੀ ਦੀ ਹੈ। ਉਨ੍ਹਾਂ ਨੇ ਕਿਹਾ ਕਿ ਬੁੱਢਾ ਦਰਿਆ ਇਤਿਹਾਸਕ ਦਰਿਆ ਹੈ, ਜੋ ਪ੍ਰਦੂਸ਼ਿਤ ਡਰੇਨ ਵਿਚ ਬਦਲ ਚੁੱਕਾ ਹੈ। ਇਸ ਦਰਿਆ ਦੀ ਪੁਨਰ ਸੁਰ...