Tuesday, October 6Malwa News
Shadow

Breaking News

ਆਪ ਸਰਕਾਰ ਨੇ ਦਿੱਤੀਆਂ 32 ਮਹੀਨੇ ‘ਚ ਪੰਜ ਹਜਾਰ ਨੌਕਰੀਆਂ : ਭਗਵੰਤ ਮਾਨ

Breaking News
ਪਟਿਆਲਾ, 2 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਪੰਜ ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਹੋਰ ਨੌਕਰੀਆਂ ਦੇਣ ਲਈ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ।ਪਟਿਆਲਾ ਵਿਖੇ ਕਰਵਾਏ ਗਏ ਇਕ ਸਮਾਗਮ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 32 ਮਹੀਨਿਆਂ ਦੇ ਕਾਰਜਕਾਲ ਵਿਚ ਹੀ ਨੌਜਵਾਨਾਂ ਲਈ ਰਿਕਾਰਡ ਤੋੜ ਮੌਕੇ ਮੁਹਈਆ ਕਰਵਾ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜ ਹਜਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਦੇਣ ਤੋਂ ਇਲਾਵਾ ਨੌਜਵਾਨਾਂ ਵਿਚ ਮਿਹਨਤ ਅਤੇ ਲਗਨ ਦਾ ਜਜ਼ਬਾ ਪੈਦਾ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰ ਵਿਭਾਗ ਵਿਚ ਨੌਕਰੀ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ 'ਤੇ ਦਿੱਤੀ ਜਾਂਦੀ ਹੈ।ਨੌਜਵਾਨਾਂ ਨੂੰ ਪ੍ਰੇਰਨਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਸ਼ੌਰਟਕਟ ਰਸਤਾ...

ਪੰਜਾਬ ਨੇ ਕੀਤੀ ਜੀ ਐਸ ਟੀ ਪ੍ਰਣਾਲੀ ‘ਚ ਹੋਰ ਪੰਜ ਸਾਲ ਵਾਧੇ ਦੀ ਸਿਫਾਰਿਸ਼

Breaking News
ਚੰਡੀਗੜ੍ਹ, 2 ਦਸੰਬਰ : ਅੱਜ ਮੁਆਵਜਾ ਸੈਸ ਬਾਰੇ ਮੰਤਰੀਆਂ ਦੇ ਗਰੁੱਪ ਜੀ.ਓ.ਐਮ. ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ। ਇਸ ਮੌਕੇ ਸ੍ਰੀ ਚੀਮਾ ਨੇ ਜੀ ਐਸ ਟੀ ਪ੍ਰਣਾਲੀ ਨੂੰ 31 ਮਾਰਚ 2026 ਤੋਂ ਬਾਅਦ ਵੀ ਜਾਰੀ ਰੱਖਣ ਦੀ ਵਕਾਲਤ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵੱਖ ਵੱਖ ਟੈਕਸਾਂ ਨੂੰ ਜੀ ਐਸ ਟੀ ਵਿਚ ਸ਼ਾਮਲ ਕਰਨ ਨਾਲ ਰਾਜ ਸਰਕਾਰਾਂ ਨੂੰ ਜੋ ਨੁਕਸਾਨ ਹੋ ਰਿਹਾ ਹੈ, ਉਸ ਦੀ ਕੇਂਦਰ ਸਰਕਾਰ ਵਲੋਂ ਪੂਰਤੀ ਕੀਤੀ ਜਾਣੀ ਚਾਹੀਦੀ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀ ਐਸ ਟੀ ਐਕਟ 2017 ਅਨੁਸਾਰ ਜੀ ਐਸ ਟੀ ਕੌਂਸਲ ਕੋਲ ਇਸਦੀ ਮਿਆਦ ਪੰਜ ਸਾਲ ਹੋਰ ਵਧਾਉਣ ਦੀ ਸਿਫਾਰਸ਼ ਕਰਨ ਦਾ ਅਧਿਕਾਰ ਹੈ। ਵਿੱਤ ਮੰਤਰੀ ਨੇ ਕਿਹਾ ਕਿ ਆਨਾਜ ਦੀ ਖਰੀਦ ਉੱਤੇ ਲੱਗਦੇ ਟੈਕਸ ਨੂੰ ਜੀ ਐਸ ਟੀ ਵਿਚ ਸ਼ਾਮਲ ਕਰ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਸਰਕਾਰ ਨੂੰ ਸਥਾਈ ਮਾਲੀਏ ਦਾ ਨੁਕਸਾਨ ਸਹਿਣਾ ਪੈ ਰਿਹਾ ਹੈ। ਜੀ ਐਸ ਟੀ ਲਾਗੂ ਹੋਣ ਤੋਂ ਪਹਿਲਾਂ ਇਹ ਟੈਕਸ ਪੰਜਾਬ ਦੇ ਮਾਲੀਏ ਵਿਚ ਵੱਡਾ ਯੋਗਦਾਨ ਪਾਉਂਦਾ ਸੀ। ਇਸੇ ਤਰਾਂ ਵ...

ਊਰਜਾ ਦੇ ਖੇਤਰ ‘ਚ ਨਵੀਆਂ ਖੋਜਾਂ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ

Breaking News
ਚੰਡੀਗੜ੍ਹ, 2 ਦਸੰਬਰ : ਪੰਜਾਬ ਵਿਚ ਊਰਜਾ ਵਿਕਾਸ ਅਤੇ ਨਵੀਆਂ ਖੋਜਾਂ ਲਈ ਪੰਜਾਬ ਸਰਕਾਰ ਵਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਨਾਲ ਊਰਜਾ ਦੇ ਖੇਤਰ ਵਿਚ ਨਵੀਆਂ ਖੋਜਾਂ ਕਰਕੇ ਨਵੇਂ ਮੀਲਪੱਥਰ ਕਾਇਮ ਕੀਤੇ ਜਾਣਗੇ।ਅੱਜ ਇਥੇ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਸ਼ਾਖਾ ਦੇ ਪ੍ਰੋਫੈਸਰ ਡਾ. ਰਾਜ ਕਮੁਾਰ ਵਲੋਂ ਸਮਝੌਤੇ 'ਤੇ ਦਸਤਖਤ ਕੀਤੇ ਗਏ। ਇਸ ਮੌਕੇ ਸੰਦੀਪ ਹਾਂਸ ਨੇ ਦੱਸਿਆ ਕਿ ਪੰਜਾਬ ਵਿਚ ਖੇਤੀਬਾੜੀ, ਟਰਾਂਸਪੋਰਟ, ਉਦਯੋਗਿਕ ਅਤੇ ਘਰੇਲੂ ਖੇਤਰਾਂ ਵਿਚ ਊਰਜਾ ਬਚਾਓ ਉਕਰਨਾਂ ਦੀ ਖੋਜ ਕਰਨ ਅਤੇ ਊਰਜਾ ਸੰਭਾਲ ਨਾਲ ਸਬੰਧਿਤ ਨਵੀਂਆਂ ਤਕਨੀਕਾਂ ਤਿਆਰ ਕਰਨ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇਸ ਖੇਤਰ ਵਿਚ ਸਥਾਨਕ ਪੱਧਰ 'ਤੇ ਖੋਜ ਕਾਰਜ ਕਰਵਾਏ ਜਾਣਗੇ। ਇਨ੍ਹਾਂ ਖੋਜਾਂ ਨਾਲ ਊਰਜਾ ਦੇ ਖੇਤਰ ਵਿਚ ਨਵੀਂ ਸੇਧ ਮਿਲੇਗੀ।ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਚੰਡੀਗੜ੍ਹ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍...

ਆਪ ਦੇ ਨਵੇਂ ਚੁਣੇ ਵਿਧਾਇਕਾਂ ਨੇ ਚੁੱਕੀ ਸਹੁੰ

Breaking News
ਚੰਡੀਗੜ੍ਹ, 2 ਦਸੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਪਿਛਲੇ ਦਿਨੀ ਹੋਈਆਂ ਜ਼ਿਮਣੀ ਚੋਣਾ ਦੌਰਾਨ ਜਿੱਤ ਹਾਸਲ ਕਰਨ ਵਾਲੇ ਤਿੰਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਆਹੁਦੇ ਦੀ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸਹੁੰ ਚੁੱਕ ਸਮਾਗਮ ਵਿਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੱਬੇਵਾਲ ਹਲਕੇ ਦੇ ਵਿਧਾਇਕ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਜਿੱਤ ਹਾਸਲ ਕਰਕੇ ਵਿਧਾਇਕ ਬਣੇ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਹਾ ਹਲਕੇ ਤੋਂ ਜਿੱਤ ਹਾਸਲ ਕਰਨ ਵਾਲੇ ਹਰਦੀਪ ਸਿੰਘ ਡਿੰਪੀ ਨੂੰ ਆਹੁਦੇ ਦੀ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਡਾ. ਰਵਜੋਤ ਸਿੰਘ, ਆਪ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਵਿਧਾਇਕ ਰੁਪਿੰਦਰ ਸਿੰਘ, ਦਵਿੰਦਰ ਸਿੰਘ ਲਾਡੀ ਢੋਸ, ਅਮਨਦੀਪ ਸਿੰਘ ਗੋਲਡੀ, ਨਛੱਤਰ ਸਿੰਘ ਅਤੇ ਮੁੱਖ ਸਕੱਤਰ ਕੇ.ਏ.ਪ...

ਡੇਰਾ ਸਰਸਾ ਮਾਮਲੇ ‘ਚ ਸੁਖਬੀਰ ਬਾਦਲ ਨੂੰ ਸੁਣਾਈ ਸਜ਼ਾ

Breaking News
ਅੰਮ੍ਰਿਤਸਰ, 2 ਦਸੰਬਰ : ਸ੍ਰੀ ਅਕਾਲ ਤਖਤ ਸਹਿਬ ਵਿਖੇ ਅੱਜ ਹੋਈ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਖਤ ਸਜ਼ਾ ਸੁਣਾਈ ਗਈ। ਅਕਾਲੀ ਦਲ ਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਅੱਜ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ।ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਦੌਰਾਨ ਲਏ ਗਏ ਫੈਸਲੇ ਵਿਚ ਸੁਖਬੀਰ ਸਿੰਘ ਬਾਦਲ ਨੂੰ 10 ਦਿਨ ਦੀ ਸਜ਼ਾ ਸੁਣਾਈ ਗਈ। ਇਸ ਦੌਰਾਨ 3 ਦਸੰਬਰ ਤੋਂ ਰੋਜ਼ਾਨਾ ਸੁਖਬੀਰ ਸਿੰਘ ਬਾਦਲ ਰਾਤ 12 ਵਜੇ ਤੋਂ ਇਕ ਵਜੇ ਤੱਕ ਪਖਾਨੇ ਸਾਫ ਕਰਨਗੇ। ਇਸ ਤੋਂ ਬਾਅਦ ਉਹ ਇਸ਼ਨਾਨ ਕਰਨ ਪਿਛੋਂ ਇਕ ਘੰਟਾ ਲੰਗਰ ਹਾਲ ਵਿਚ ਜਾ ਕੇ ਬਰਤਨ ਸਾਫ ਕਰਨਗੇ। ਬਰਤਨ ਸਾਫ ਕਰਨ ਤੋਂ ਬਾਅਦ ਉਹ ਇਕ ਘੰਟਾ ਕੀਰਤਨ ਸਰਵਣ ਕਰਨਗੇ। ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਕੋਲ ਹੱਥ ਵਿਚ ਬਰਛਾ ਫੜ੍ਹ ਕੇ ਦਰਸ਼ਨੀ ਸੇਵਾਦਾਰ ਵਜੋਂ ਵੀਲ੍ਹ ਚੇਅਰ 'ਤੇ ਬੈਠਣਗੇ। ਸੁਖਬੀਰ ਸਿੰਘ ਬਾਦਲ ਦੀ ਲੱਤ ਵਿਚ ਫਰੈਕਚਰ ਹੋਇਆ ਹੈ, ਇਸ ਲਈ ਉਹ ਖੜ੍ਹੇ ਨਹੀਂ ਹੋ ਸਕਦੇ।...

ਹਰ ਨੌਜਵਾਨ ਆਪਣੇ ਅੰਦਰ ਦੀ ਕਲਾ ਨੂੰ ਪਛਾਣੇ : ਭਗਵੰਤ ਮਾਨ

Breaking News, Hot News
ਲੁਧਿਆਣਾ, 1 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਵਿਚ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿਲ ਲਾ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਯੂਥ ਫੈਸਟੀਵਲ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸੋਚ ਪੈਦਾ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਵਿਚ ਵੱਖਰੀ ਕਲਾ ਹੁੰਦੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਅੰਦਰਲੀ ਕਲਾ ਨੂੰ ਪਛਾਨਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਮੇਸ਼ਾਂ ਚੰਗੇ ਨੰਬਰ ਹੀ ਜਿੰਦਗੀ ਦੀ ਕਾਮਯਾਬੀ ਲਈ ਕਾਫੀ ਨਹੀਂ ਹੁੰਦੇ। ਇਹ ਜ਼ਿੰਦਗੀ ਇਕ ਵਾਰ ਹੀ ਮਿਲਦੀ ਹੈ ਅਤੇ ਇਸ ਨੂੰ ਚੰਗੀ ਤਰਾਂ ਜਿਉਣ ਦਾ ਵੱਲ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਘੱਟ ਨੰਬਰ ਆਉਣ ਜਾਂ ਕਿਸੇ ਸਟੇਜ਼ 'ਤੇ ਹਾਰ ਦਾ ਮੂੰਹ ਦੇਖ ਕੇ ਨਿਰਾਸ਼ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ...

ਪਿਛਲੇ ਸਾਲ ਨਾਲੋਂ ਜੀ ਐਸ ਟੀ ‘ਚ 63 ਫੀਸਦੀ ਵਾਧਾ : ਚੀਮਾ

Breaking News, Hot News
ਚੰਡੀਗੜ੍ਹ, 1 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਵੰਬਰ ਵਿਚ ਨੈੱਟ ਜੀ ਐਸ ਟੀ ਪ੍ਰਾਪਤੀ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਜੀ ਐਸ ਟੀ ਪ੍ਰਾਪਤੀ ਵਿਚ 62.93 ਪ੍ਰੀਤਸ਼ਤ ਵਾਧਾ ਹੋਇਆ ਹੈ। ਇਸੇ ਤਰਾਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ ਦੇ ਮੁਕਾਬਲੇ ਇਸ ਵਿੱਤੀ ਸਾਲ ਵਿਚ 10.30 ਪ੍ਰਤੀਸ਼ਤ ਵਾਧਾ ਹੋਇਆ ਹੈ।ਵਿੱਤ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿਚ 1520.55 ਕਰੋੜ ਰੁਪਏ ਦਾ ਜੀ ਐਸ ਟੀ ਟੈਕਸ ਪ੍ਰਾਪਤ ਹੋਇਆ ਸੀ। ਇਸਦੇ ਮੁਕਾਬਲੇ ਇਸ ਸਾਲ 2477.37 ਕਰੋੜ ਰੁਪਏ ਦਾ ਟੈਕਸ ਨਵੰਬਰ ਮਹੀਨੇ ਵਿਚ ਪ੍ਰਾਪਤ ਹੋਇਆ ਹੈ। ਇਸ ਤਰਾਂ ਨਵੰਬਰ 2023 ਦੇ ਮੁਕਾਬਲੇ ਇਸ ਸਾਲ ਨਵੰਬਰ ਮਹੀਨੇ ਵਿਚ 956.82 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸੇ ਤਰਾਂ ਪੰਜਾਬ ਸਰਕਾਰ ਦੇ ਬਾਕੀ ਟੈਕਸਾਂ ਅਤੇ ਵਿੱਤੀ ਪ੍ਰਾਪਤੀਆਂ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਵਿੱਤੀ ਪ੍ਰਬੰਧ ਪੂਰੇ ਪਾਰਦਰਸ਼ੀ ਢੰਗ ...

ਚੋਣ ਲਈ ਆਮ ਆਦਮੀ ਪਾਰਟੀ ਪੂਰੀ ਤਰਾਂ ਤਿਆਰ : ਅਮਨ ਅਰੋੜਾ

Breaking News
ਚੰਡੀਗੜ੍ਹ, 1 ਦਸੰਬਰ : ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਪੂਰੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ ਅਤੇ ਮੀਟਿੰਗਾਂ ਦਾ ਸਿਲਸਲਾ ਜਾਰੀ ਹੈ। ਅੱਜ ਪਾਰਟੀ ਦੇ ਚੰਡੀਗੜ੍ਹ ਦਫਤਰ ਵਿਚ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਆਪ ਦੇ ਪਾਰਟੀ ਆਹੁਦੇਦਾਰ, ਵਿਧਾਇਕ ਅਤੇ ਮੰਤਰੀ ਸ਼ਾਮਲ ਹੋਏ।ਇਸ ਮੀਟਿੰਗ ਵਿਚ ਪੰਜਾਬ ਵਿਚ ਹੋ ਰਹੀਆਂ 42 ਨਗਰ ਕੌਂਸਲਾਂ ਦੀਆਂ ਚੋਣਾ ਅਤੇ ਪੰਜ ਨਗਰ ਨਿਗਮਾਂ ਦੀਆਂ ਚੋਣਾ ਲਈ ਰਣਨੀਤੀ ਤਹਿ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਲੋਂ ਇਹ ਚੋਣਾ ਜਿੱਤਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਲੋਕਾਂ ਦਾ ਇਨ੍ਹਾਂ ਚੋਣਾ ਲਈ ਜਿਸ ਤਰਾਂ ਉਤਸ਼ਾਹ ਹੈ, ਉਸ ਤੋਂ ਗਰੰਟੀ ਨਾਲ ਕਿਹਾ ਜਾ ਸਕਦਾ ਹੈ ਕਿ ਇਨ੍ਹਾਂ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਹੈ ਕਿ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਿਹਾੜੇ ਦੌਰਾਨ...

18 ਮਹੀਨੇ ‘ਚ ਮਲਟੀਕੰਪਲੈਕਸ ਦੀ ਉਸਾਰੀ ਕਰਕੇ ਬਣਾਇਆ ਨਵਾਂ ਰਿਕਾਰਡ

Breaking News, Hot News
ਦਿੜ੍ਹਬਾ, 30 ਨਵੰਬਰ : ਪੰਜਾਬ ਦੇ ਵਿਕਾਸ ਕਾਰਜਾਂ ਵਿਚ ਨਵਾਂ ਰਿਕਾਰਡ ਸਥਾਪਿਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 18 ਮਹੀਨਿਆਂ ਵਿਚ ਹੀ ਇਕ ਬਹੁਤ ਹੀ ਅਧੁਨਿਕ ਬਹੁ ਮੰਜਲੀ ਇਮਾਰਤ ਮੁਕੰਮਲ ਕਰ ਦਿੱਤੀ ਹੈ, ਜਿਸਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ।ਜਿਲਾ ਸੰਗਰੂਰ ਵਿਚ ਦਿੜ੍ਹਬਾ ਵਿਖੇ ਬਣਾਈ ਗਈ ਨਵੀਂ ਸਬ ਡਵੀਜ਼ਨਲ ਕੰਪਲੈਕਸ ਦੀ ਇਮਾਰਤ 'ਤੇ ਸਰਕਾਰ ਵਲੋਂ 10.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਇਮਾਰਤ ਦੀ ਉਸਾਰੀ ਕੇਵਲ 18 ਮਹੀਨੇ ਵਿਚ ਮੁਕੰਮਲ ਕਰ ਕੇ ਨਵਾਂ ਰਿਕਾਰਡ ਪੈਦਾ ਕਰ ਦਿੱਤਾ ਗਿਆ ਹੈ। ਇਹ ਇਮਾਰਤ ਬਹੁਤ ਹੀ ਅਧੁਨਿਕ ਤਕਨੀਕ ਨਾਲ ਬਣਾਈ ਗਈ ਹੈ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 9 ਏਕੜ ਰਕਬੇ ਵਿਚ ਫੈਲਿਆ ਹੋਏ ਇਸ ਕੰਪਲੈਕਸ ਵਿਚ ਲੋਕਾਂ ਨੂੰ ਹਰ ਤਰਾਂ ਦੀ ਸਰਕਾਰੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਕੋ ਕੰਪਲੈਕਸ ਵਿਚ ਹੀ ਸਾਰੇ ਵਿਭਾਗਾਂ ਦੇ ਕੰਮ ਕਾਰ ਹੋਇਆ ਕਰਨਗੇ। ਹੁਣ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਲਈ ਥਾਂ ਥਾਂ ਧੱਕੇ ਨਹੀਂ ਖਾਣੇ ਪੈਣਗੇ। ਇਸ ਕੰਪਲੈਕਸ ਵਿਚ ਹੀ ਸਾਰੇ ਵਿਭਾਗਾਂ ਦੇ ਦਫਤਰ ਹੋਣ...

ਪੰਜਾਬ ਦੇ 6 ਹੋਰ ਕੈਡਿਟਾਂ ਨੇ ਚਮਕਾਇਆ ਸੂਬੇ ਦਾ ਨਾਮ

Breaking News
ਚੰਡੀਗੜ੍ਹ, 30 ਨਵੰਬਰ : ਪੰਜਾਬ ਸਰਕਾਰ ਦੇ ਪ੍ਰਬੰਧਾਂ ਵਾਲੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਦੇ ਅੱਜ 6 ਹੋਰ ਕੈਡਿਟਾਂ ਨੇ 147ਵੇਂ ਐਨ ਡੀ ਏ ਕੋਰਸ ਵਿਚੋਂ ਪਾਸ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਕੋਰਸ ਦੀ ਤਿੰਨ ਸਾਲਾਂ ਦੀ ਸਖਤ ਟਰੇਨਿੰਗ ਪੂਰੀ ਕਰਨ ਪਿਛੋਂ ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਯੁਵਰਾਜ ਸਿੰਘ ਤੋਮਰ, ਕੁਸ਼ ਪਾਂਡਿਆ, ਵਿਨਾਇਕ ਸ਼ਰਮਾਂ ਅਤੇ ਸੁਖਦੇਵ ਸਿੰਘ ਗਿੱਲ ਹੁਣ ਆਪਣੀ ਅਗਲੀ ਸਿਖਲਾਈ ਹਾਸਲ ਕਰਨਗੇ। ਇਨ੍ਹਾਂ ਨੂੰ ਹੁਣ ਇਕ ਸਾਲ ਦੀ ਕਮਿਸ਼ਨਡ ਅਫਸਰ ਬਨਣ ਦੀ ਸਿਖਲਾਈ ਦਿੱਤੀ ਜਾਵੇਗੀ। ਫੌਜ ਵਿਚੋਂ ਰਿਟਾਇਰ ਹੋਏ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੇ ਆਰਟਸ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਗੁਰਕੀਰਤ ਸਿੰਘ ਨੂੰ ਸਨਮਾਨਿਤ ਕੀਤਾ।...