Saturday, November 14Malwa News
Shadow

Breaking News

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱਚ ਕਾਂਗਰਸ ਦੀ ਭੂਮਿਕਾ ਨੂੰ ਭੁੱਲਿਆ ਨਹੀਂ: ਹਰਭਜਨ ਸਿੰਘ ਈਟੀਓ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱਚ ਕਾਂਗਰਸ ਦੀ ਭੂਮਿਕਾ ਨੂੰ ਭੁੱਲਿਆ ਨਹੀਂ: ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ; 12 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਵੱਲੋਂ ਸਵਰਗੀ ਗੁਲਜ਼ਾਰ ਸਿੰਘ ਦੀ ਦਰਦਨਾਕ ਮੌਤ 'ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ  ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ ਠੋਸ ਕਾਰਵਾਈ ਕਰ ਚੁੱਕੀ ਹੈ। ਉਨ੍ਹਾਂ ਕਿਹਾ, "ਸਰਬਪੱਖੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਅਤੇ ਆਤਮਹੱਤਿਆ ਲਈ ਉਕਸਾਉਣ ਅਤੇ ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ ਦੀਆਂ ਧਾਰਾਵਾਂ ਤਹਿਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।" ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਸ ਨਾ ਪੂਰੇ ਹੋਣ ਵਾਲੇ ਘਾਟੇ ਤੋਂ ਉੱਬਰਨ ਲ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ

Breaking News
ਖੰਨਾ, ਲੁਧਿਆਣਾ, 12 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜਨ ਚਾਰ ਦੀ ਸ਼ੁਰੂਆਤ ਕਰਵਾਈ। ਇਹਨਾਂ ਬਲਾਕ ਪੱਧਰੀ ਖੇਡਾਂ ਦੇ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ ਸੀ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣ...
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

Breaking News
ਚੰਡੀਗੜ੍ਹ, 12 ਸਤੰਬਰ: ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਯੂਰਪ ਤੋਂ ਕਿਸੇ ਗੈਂਗਸਟਰ ਦੀ ਇਹ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਵਾਦ ਵਿਰੁੱਧ ਸਖ਼ਤ ਸਟੈਂਡ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਵਾਦ ਨੂੰ ਇਸ ਹੱਦ ਤੱਕ ਪ੍ਰਫੁੱਲਤ ਹੋਣ ਦਿੱਤਾ ਕਿ 2021 ਦੇ ਬਜਟ ਸੈਸ਼ਨ ਦੌਰਾਨ ਆਗੂ ਖੁੱਲ੍ਹੇਆਮ ਇਸ ਗੱਲ 'ਤੇ ਬਹਿਸ ਕਰ ਰਹੇ ਸਨ ਕਿ ਜੱਗੂ ਭਗਵਾਨਪੁਰੀਆ "ਕਿਸਦਾ ਬੰਦਾ" ਹੈ, ਜਦਕਿ 'ਆਪ' ਸਰਕਾਰ ਨੇ ਸਰਹੱਦਾਂ ਪਾਰ ਜਾ ਕੇ ਅਜਿਹੇ ਭਗੌੜਿਆਂ ਦਾ ਪਿੱਛਾ ਕੀਤਾ ਹੈ ਅਤੇ ਇਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਹੈ। ...
ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ; 12 ਸਤੰਬਰ 2026: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ। ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।” ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ। ਕੋਲੇ ਦੀ ਘਾਟ ਸਬੰਧੀ...
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

Breaking News
ਚੰਡੀਗੜ੍ਹ, 11 ਸਤੰਬਰ- ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿੱਚ ਰਾਜ ਦੇ ਨੋਡਲ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸਾਹਿਬਾਨ ਸ਼ਾਮਲ ਹੋਏ। ਇਸਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰ/ਮਿਊਂਸਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ (ਪੀ.ਸੀ.ਓਜ਼) ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਸ੍ਰੀ ਕੇ.ਏ.ਪੀ. ਸਿਨਹਾ ਨੇ ਨਿਰਧਾਰਤ ਕੰਮ ਨੂੰ ਪੂਰੀ ਲਗਨ ਅਤੇ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਲਈ ਪੀ.ਸੀ.ਓਜ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਫੀਲਡ ਟ੍ਰੇਨਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦਾ ਕੰਮ 15 ਸਤੰਬਰ, 2026 ਤੱਕ ਅਤੇ ਇਨਿਊਮਰੇਸ਼ਨ ਬਲਾਕਾਂ ਤੇ ਸੁਪਰਵਾਈਜ਼ਰਾਂ/ਇਨਿਊਮਰੇਟਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦਾ ਕੰਮ 30 ਸਤੰਬਰ, 2026 ਤੱਕ ਮੁਕੰਮਲ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਦੂਜੇ ਪੜਾਅ ਦੀਆਂ ਸਾਰੀਆ...
ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Breaking News
ਚੰਡੀਗੜ੍ਹ 10 ਸਤੰਬਰ- ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ 'ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ 'ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, 'ਕੇਵਲ ...
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲ

Breaking News
ਚੰਡੀਗੜ੍ਹ 10 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਰਾਘਵ ਚੱਢਾ ਦੀ ਵੋਟਰ ਸੂਚੀ ਵਿੱਚੋਂ ਨਾਂ ਕੱਟੇ ਜਾਣ ਦੇ ਮੁੱਦੇ 'ਤੇ ਪੰਜਾਬ ਅਤੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਭਾਜਪਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤਿੱਖੀ ਆਲੋਚਨਾ ਕੀਤੀ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਇਹ ਝੂਠਾ ਬਿਆਨ ਫੈਲਾਉਣ ਲਈ ਇਸ ਮੁੱਦੇ ਨੂੰ ਰਾਸ਼ਟਰੀ ਪੱਧਰ 'ਤੇ ਚੁੱਕਿਆ ਗਿਆ ਕਿ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਰਾਘਵ ਚੱਢਾ ਦੀ ਵੋਟ ਕੱਟੀ ਹੈ। ਇੱਕ ਪ੍ਰੈਸ ਕਾਨਫਰੰਸ ਮੀਡੀਆ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ 'ਆਪ' ਵੱਲੋਂ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਸਬੰਧੀ ਚੋਣ ਕਮਿਸ਼ਨ ਤੋਂ ਜਾਣਕਾਰੀ ਮੰਗਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਵੋਟਰ ਰਜਿਸਟ੍ਰੇਸ਼ਨ ਰਜਿੰਦਰ ਨਗਰ, ਦਿੱਲੀ ਵਿਖੇ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਰਜਿਸਟ੍ਰੇਸ਼ਨ ਇੰਨੀ ਤੇਜ਼ੀ ਨਾਲ ਕਿਵੇਂ ਹੋ ਸਕਦੀ ਹੈ ਜਦੋ...
ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ ‘ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ/ਸ਼ਾਰਜਾਹ, 10 ਸਤੰਬਰ: ਪੰਜਾਬ ਦੀ ਯੂ.ਏ.ਈ. ਨਿਵੇਸ਼ ਪਹੁੰਚ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰਕ, ਨਿਵੇਸ਼ ਅਤੇ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਾਰਜਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ (IBPC) ਨਾਲ ਰਣਨੀਤਕ ਗੱਲਬਾਤ ਕੀਤੀ। ਇਹ ਗੱਲਬਾਤ ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਸੰਗਠਿਤ ਢਾਂਚਾ ਸਥਾਪਿਤ ਕਰਨ 'ਤੇ ਕੇਂਦਰਿਤ ਸੀ ਤਾਂ ਜੋ ਪੰਜਾਬ ਅਤੇ ਸ਼ਾਰਜਾਹ ਦੇ ਉੱਦਮੀਆਂ ਨੂੰ ਭਾਈਵਾਲ ਲੱਭਣ, ਜੁਆਇੰਟ ਵੈਂਚਰ (ਸਾਂਝੇ ਉੱਦਮ) ਲਗਾਉਣ, ਬਰਾਮਦ ਵਧਾਉਣ ਅਤੇ ਲੰਬੇ ਸਮੇਂ ਦੇ ਆਪਸੀ ਲਾਭਕਾਰੀ ਵਪਾਰਕ ਸਬੰਧ ਸਥਾਪਤ ਕਰਨ ਵਿੱਚ ਮਦਦ ਮਿਲ ਸਕੇ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ ਅਤੇ 'ਇਨਵੈਸਟ ਪੰਜਾਬ' ਉਦਯੋਗ-ਤੋਂ-ਉਦਯੋਗ ਤਾਲਮੇਲ ਨੂੰ ਤੇਜ਼ ਕਰਨ ਲਈ ਸਹਿਮਤ ਹੋਏ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ 'ਇਨਵੈਸਟ ਪੰਜਾਬ' ਸ਼ਾਰਜਾ...
ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ

ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ

Breaking News
*ਚੰਡੀਗੜ੍ਹ, 10 ਸਤੰਬਰ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਈਜ਼ੀ ਰਜਿਸਟਰੀ ਇੱਕ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਈਜ਼ੀ ਰਜਿਸਟਰੀ ਦੀ ਜੁਲਾਈ 2025 ਵਿੱਚ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਤੋਂ ਲੈ ਕੇ ਨਾਗਰਿਕਾਂ ਨੂੰ ਜਾਇਦਾਦ ਰਜਿਸਟ੍ਰੇਸ਼ਨ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੇ ਤਰੀਕੇ ਪੂਰੀ ਤਰ੍ਹਾਂ ਬਦਲ ਗਏ। ਇਸ ਪਹਿਲਕਦਮੀ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ, ਜੋ ਪਹਿਲਾਂ ਵੱਡੇ ਪੱਧਰ 'ਤੇ ਦਫ਼ਤਰੀ ਪ੍ਰਣਾਲੀ ‘ਤੇ ਨਿਰਭਰ ਸੀ, ਇੱਕ ਆਨਲਾਈਨ ਅਤੇ ਸਮਾਂਬੱਧ ਮਾਡਲ ਵਿੱਚ ਤਬਦੀਲ ਕੀਤੀ ਗਈ ਜਿਸ ਨਾਲ ਵਾਰ-ਵਾਰ ਦਫ਼ਤਰਾਂ ਦੇ ਗੇੜੇ ਮਾਰਨ ਅਤੇ ਸਿੱਧੇ ਸੰਪਰਕ ਕਰਨ ਦੀ ਜ਼ਰੂਰਤ ਘੱਟ ਗਈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਧਿਆਨ ਜਾਇਦਾਦ ਰਜਿਸਟ੍ਰੇਸ਼ਨ ਨੂੰ ਇੱਕ ਅਜਿਹੀ ਸੇਵਾ ਵਿੱਚ ਬਦਲਣ 'ਤੇ ਕੇਂਦਰਤ ਰਿਹਾ ਜਿਸ ਤੱਕ ਨਾਗਰਿਕ ਵਧੇਰੇ ਸੁਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

Breaking News
ਚੰਡੀਗੜ੍ਹ, 9 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲ...