Tuesday, October 6Malwa News
Shadow

Breaking News

ਪੰਜਾਬ ਵਿਚ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ

Breaking News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਹੁਣ ਗੰਨੇ ਦੀ ਫਸਲ ਦਾ ਭਾਅ ਵਧ ਕੇ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪੂਰੇ ਦੇਸ਼ ਦੇ ਕਿਸਾਨਾਂ ਨਾਲੋਂ ਗੰਨੇ ਦਾ ਵੱਧ ਭਾਅ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਗੰਨੇ ਦੇ ਕਾਸ਼ਤਕਾਰ ਕਿਸਾਨਾਂ ਦੀ ਭਲਾਈ ਲਈ ਨਵੀਆਂ ਨਵੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ 'ਰੰਗਲਾ ਪੰਜਾਬ' ਸਿਰਜਣਾ ਹੀ ਸਰਕਾਰ ਦਾ ਮੁੱਖ ਟੀਚਾ ਹੈ। ਇਸ ਲਈ ਰੰਗਲੇ ਪੰਜਾਬ ਦੀ ਸਿਰਜਣਾ ਤਾਂ ਹੀ ਸੰਭਵ ਹੋਵੇਗੀ, ਜੇਕਰ ...

ਪੰਜਾਬ ਸਰਕਾਰ ਨੇ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ : ਭਗਵੰਤ ਮਾਨ

Breaking News
ਚੰਡੀਗੜ੍ਹ, 25 ਨਵੰਬਰ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਕੇਵਲ 32 ਮਹੀਨਿਆਂ ਦੌਰਾਨ ਹੀ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ ਐਸ ਪੀ ਸੀ ਐਲ ਵਿਚ 1311 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਿਯੁਕਤੀ ਪੱਤਰ ਵੰਡੇ।ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਨੌਕਰੀਆਂ ਦੇ ਅਸਲ ਹੱਕਦਾਰ ਸਨ, ਪਰ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਰਕਾਰ ਵਲੋਂ ਕੇਵਲ ਯੋਗਤਾ ਦੇ ਆਧਾਰ 'ਤ਼ੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪਹਿਲੀ ਵਾਰ ਹੈ ਕਿ ਜਦੋਂ ਹਰ ਵਿਭਾਗ ਵਿਚ ਨੌਕਰੀਆਂ ਲਈ ਸਾਰੀ ਪ੍ਰਕਿਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਪਿਛੋਂ ਪਹਿਲਾਂ ਰਾਜਪੁਰਾ ਦਾ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਸੀ, ਕਿਉਂਕਿ ਪਹਿਲੀਆਂ ਸਰਕਾਰਾਂ ਤਾਂ ਸਰਕਾਰੀ ਜਾਇਦਾਦਾਂ ਵੇਚਦੀਆਂ ਹੀ...

ਪਟਿਆਲਾ ਤੋਂ ਅੰਮ੍ਰਿਤਸਰ ਤੱਕ ਹੋਵੇਗੀ ਆਪ ਦੀ ਸ਼ੁਕਰਾਨਾ ਯਾਤਰਾ

Breaking News
ਚੰਡੀਗੜ੍ਹ, 25 ਨਵੰਬਰ : ਆਮ ਆਦਮੀ ਪਾਰਟੀ ਵਲੋਂ ਚੋਣਾ ਵਿਚ ਜਿੱਤ ਹਾਸਲ ਕਰਨ ਅਤੇ ਪਾਰਟੀ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਮਿਲਣ ਦੀ ਖੁਸ਼ੀ ਵਿਚ ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਇਹ ਸ਼ੁਕਰਾਨਾ ਯਾਤਰਾ 26 ਨਵੰਬਰ ਨੂੰ ਪਟਿਆਲਾ ਵਿਖੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਲੁਧਿਆਣਾ, ਜਲੰਧਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਵਿਖੇ ਪਹੁੰਚੇਗੀ। ਅੰਮ੍ਰਿਤਸਰ ਵਿਖੇ ਦੁਰਗਾ ਮੰਦਰ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ੍ਰੀ ਰਾਮ ਤੀਰਥ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਇਹ ਯਾਤਰਾ 26 ਨਵੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ। ਇਸ ਕਾਨਫਰੰਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਆਪ ਦੇ ਸਪੋਕਸਮੈਨ ਬਿਕਰਮਜੀਤ ਪਾਸੀ ਅਤੇ ਅਮਨਦੀਪ ਸਿੰਘ ਮੋਹੀ ਵੀ ਹਾਜਰ ਸਨ।...

ਬਜੁਰਗਾਂ ਨੂੰ 2500 ਪੈਨਸ਼ਨ ਦਾ ਐਲਾਨ

Breaking News, Hot News
ਨਵੀਂ ਦਿੱਲੀ , 25 ਨਵੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਜ਼ੁਰਗਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 60 ਤੋਂ ਲੈ ਕੇ 69 ਸਾਲ ਤੱਕ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਮੇਸ਼ਾਂ ਆਮ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇਗੀ। ਦਿੱਲੀ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਵਿਰੋਧੀ ਪਾਰਟੀਆਂ ਨੂੰ ਝਟਕੇ ਦੇਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।...

ਪੰਜਾਬ ਵਿਚ ਜਿੱਤ ਦਾ ਸਿਹਰਾ ਆਪ ਵਰਕਰਾਂ ਦੇ ਸਿਰ : ਅਮਨ ਅਰੋੜਾ

Breaking News
ਚੰਡੀਗੜ੍ਹ, 24 ਨਵੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾ ਵਿਚ ਹੋਈ ਜਿੱਤ ਲਈ ਪਾਰਟੀ ਦੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਪਾਰਟੀ ਵਰਕਰਾਂ ਦੀ ਲਗਨ ਅਤੇ ਮਿਹਨਤ ਦਾ ਹੀ ਸਿੱਟਾ ਹੈ।ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਚਾਰ ਹਲਕਿਆਂ ਵਿਚੋਂ ਤਿੰਨ ਹਲਕਿਆਂ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਮਾਤ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਨੇ ਅਤੇ ਪੰਜਾਬ ਵਿਚ ਭਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਚਾਹੁੰਦੇ ਹਨ। ਉ੍ਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਨੂੰ ਸਵੀਕਾਰ ਕੀਤਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਦੀ ਪ੍ਰੋੜਤਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਇਕਜੁੱਟਤਾ ਨਾਲ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਭਰਿਸ਼ਟਾਚਾਰ ਦੇ ਖਾਤਮੇ ਦੇ ਨਾਲ ਨਾਲ ਸਿੱਖਿਆ, ਸ...

ਪੰਜਾਬ ‘ਚ ਖਿਡਾਰੀਆਂ ਨੂੰ ਕੌਮੀ ਪੱਧਰ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ : ਹਰਜੋਤ ਸਿੰਘ ਬੈਂਸ

Breaking News
ਰੂਪਨਗਰ, 24 ਨਵੰਬਰ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਨੇ ਅਤੇ ਪਿੰਡਾਂ ਵਿਚ ਕੌਮੀ ਪੱਧਰ ਦੀਆਂ ਖੇਡ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਲਾ ਰੂਪਨਗਰ ਵਿਚ ਆਦਰਸ਼ ਸਕੂਲ ਲੋਧੀਪੁਰ ਵਿਖੇ ਢਾਈ ਕਰੋੜ ਦੀ ਲਾਗਤ ਨਾਲ ਹਾਕੀ ਦਾ ਐਸਟ੍ਰੋਟਰਫ ਬਣਾਇਆ ਗਿਆ ਹੈ। ਇਸੇ ਤਰਾਂ ਆਨੰਦਰਪੁਰ ਸਾਹਿਬ ਵਿਖੇ ਨੈਸ਼ਨਲ ਲੈਵਲ ਦੀ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ।ਰੋਪੜ ਵਿਖੇ ਚੱਲ ਰਹੇ 32ਵੇਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਾਕਸ ਕਲੱਬ ਇਸ ਇਲਾਕੇ ਵਿਚ ਪਿਛਲੇ 50 ਸਾਲ ਤੋਂ ਖੇਡਾਂ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਰਿਹਾ ਹੈ। ਇਸ ਕਲੱਬ ਦੇ ਯਤਨਾਂ ਨਾਲ ਹੀ ਇਸ ਇਲਾਕੇ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਝਾਨ ਪੈਦਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਾਕਸ ਕਲੱਬ ਦੀ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤਾ ਕੀਤੀ ਜਾਂਦੀ ਰਹੇਗੀ।...

ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਹੱਕ ‘ਚ ਫਤਵਾ ਦਿੱਤਾ : ਭਗਵੰਤ ਮਾਨ

Breaking News
ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕ ਪੱਖੀ ਨੀਤੀਆਂ ਦੀ ਜਿੱਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਜਿੱਤ ਨਾਲ ਪੰਜਾਬ ਸਰਕਾਰ ਹੋਰ ਵੀ ਸਮਰਪਣ ਦੀ ਭਾਵਨਾ ਨਾਲ ਕੰਮ ਕਰੇਗੀ।ਪੰਜਾਬ ਭਵਨ ਚੰਡੀਗੜ੍ਹ ਵਿਖੇ ਖੋਲ੍ਹੇ ਗਏ ਡਾਈਨਿੰਗ ਹਾਲ ਦਾ ਉਦਘਾਟਨ ਕਰਨ ਪਿਛੋਂ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਤਿੰਨਾ ਸੀਟਾਂ 'ਤੇ ਪਹਿਲਾਂ ਕਾਂਗਰਸ ਦਾ ਕਬਜਾ ਸੀ ਅਤੇ ਹੁਣ ਇਹ ਤਿੰਨੇ ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ ਹਨ। ਇਸਦਾ ਸਿੱਧਾ ਭਾਵ ਇਹੀ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰਾਂ ਖੁਸ਼ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਨੀਤੀਆਂ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਿਅੰਗ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਰੂਸ ਅਤੇ ਯੂਕਰੇਨ ਦਾ ਮਸਲਾ ਸੁਲਝਾਉਣ ਦੀ ਕੋਸ਼ਿਸ਼ ਤਾਂ ਕਰ ਰਹੇ ਹਨ, ਪਰ ਪ...

ਦੇਖੋ ਇਸ ਜੇਲ ਦੇ ਕੈਦੀਆਂ ਦੀ ਤਨਖਾਹ ਹੈ ਅਧਿਕਾਰੀਆਂ ਤੋਂ ਵੀ ਜ਼ਿਆਦਾ

Breaking News
ਲੰਡਨ : ਬ੍ਰਿਟੇਨ ਤੋਂ ਇੱਕ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਇੱਥੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਕਰਨ ਵਾਲੇ ਅਧਿਕਾਰੀਆਂ ਦੇ ਨਾਲ-ਨਾਲ ਮਾਧਮਿਕ ਅਧਿਆਪਕਾਂ, ਜੈਵ ਰਸਾਇਣ ਵਿਗਿਆਨੀਆਂ, ਮਨੋਚਿਕਿਤਸਕਾਂ ਅਤੇ ਦਾਈਆਂ ਨਾਲੋਂ ਵੱਧ ਤਨਖਾਹ ਮਿਲ ਰਹੀ ਹੈ। ਇਹ ਦਾਅਵਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ।ਦੱਸ ਦੇਈਏ ਕਿ ਕੁਝ ਘੱਟ ਸੁਰੱਖਿਆ ਵਾਲੀਆਂ ਖੁੱਲ੍ਹੀਆਂ ਜੇਲ੍ਹਾਂ ਵਿੱਚ ਕੈਦੀਆਂ ਨੂੰ ਕੰਮ ਲਈ ਬਾਹਰ ਜਾਣ ਦੀ ਇਜਾਜ਼ਤ ਹੈ। ਪਰ, ਦਿਨ ਦੇ ਅੰਤ ਤੱਕ ਇਹ ਜੇਲ੍ਹ ਵਿੱਚ ਵਾਪਸ ਆ ਜਾਂਦੇ ਹਨ। ਇਹ ਕਦਮ ਕੈਦੀਆਂ ਦੇ ਮੁੜ-ਵਸੇਬੇ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਜੀਵਨ ਵਾਪਸ ਲਿਆਉਣ ਲਈ ਤਿਆਰ ਕਰਨ ਦੇ ਠੋਸ ਯਤਨ ਦਾ ਹਿੱਸਾ ਹੈ। ਹਾਲਾਂਕਿ, ਕੈਦੀਆਂ ਅਤੇ ਨਾਗਰਿਕ ਸਮਾਜ ਨਾਲ ਸਬੰਧਤ ਲੋਕਾਂ ਦੇ ਵਿਚਕਾਰ ਤਨਖਾਹ ਅੰਤਰ ਨੇ ਬ੍ਰਿਟੇਨ ਵਿੱਚ ਆਮਦਨ ਅਸਮਾਨਤਾ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ।ਬ੍ਰਿਟੇਨ ਵਿੱਚ ਸਭ ਤੋਂ ਵੱਧ ਤਨਖਾਹ ਪਾਉਣ ਵਾਲੇ ਕੈਦੀ ਨੂੰ ਪਿਛਲੇ ਸਾਲ 46,005 ਡਾਲਰ ਯਾਨੀ 38,84,491 ਰੁਪਏ ਮਿਲੇ। ਇਸਦਾ ਮਤਲਬ ਹੈ ਕਿ ਉਨ੍ਹਾਂ ਦੀ ਕੁੱਲ ਤਨਖਾਹ ਲਗਭਗ 57,6...

ਪੰਜਾਬ ‘ਚ ਜ਼ਿਮਨੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

Breaking News, Hot News
ਚੰਡੀਗੜ੍ਹ, 23 ਨਵੰਬਰ : ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾ ਲਈ 20 ਨਵੰਬਰ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ। ਇਸ ਦੌਰਾਨ ਚਾਰ ਵਿਚੋਂ ਤਿੰਨ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਇਕ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੀ ਵੱਡੀ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।ਅੱਜ ਆਏ ਚੋਣ ਨਤੀਜਿਆਂ ਦੌਰਾਨ ਜਿਲਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ 51904 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਇਸ ਤਰਾਂ ਇਸ਼ਾਂਕ ਚੱਬੇਵਾਲ 28690 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਛੋਟੀ ਉਮਰ ਦੇ ਵਿਧਾਇਕ ਚੁਣੇ ਗਏ। ਇਸ਼ਾਂਕ ਚੱਬੇਵਾਲ ਦੇ ਪਿਤਾ ਜੀ ਡਾ. ਰਾਜ ਕੁਮਾਰ ਚੱਬੇਵਾਲ ਇਸੇ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, ਪਰ ਪਿਛਲੀਆਂ ਲੋਕ ਸਭਾ ਚੋਣਾ ਵਿਚ ਉਹ ਲੋਕ ਸਭਾ ਮੈਂਬਰ ਚੁਣੇ ਗਏ ਸਨ।ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂ...

ਪੰਜਾਬ ‘ਚ ਸਰਹੱਦ ਪਾਰੋਂ ਆ ਰਹੇ ਨੇ ਹਥਿਆਰ

Breaking News, Hot News
ਅਮ੍ਰਿਤਸਰ, 22 ਨਵੰਬਰ : ਪੰਜਾਬ ਵਿਚ ਸਰਹੱਦ ਪਾਰੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਨੂੰ ਰੋਕਣ ਲਈ ਕੀਤੇ ਗਏ ਯਤਨਾਂ ਤਹਿਤ ਅੱਜ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 10 ਪਿਸਤੌਲ ਬਰਾਮਦ ਕੀਤੇ ਹਨ।ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਨੋਦ ਕੁਮਾਰ ਉਰਫ ਰੰਗੀਲਾ, ਯੁਵਰਾਜ ਸਿੰਘ, ਸੁਰਖਾਬ ਸਿੰਘ, ਜੁਗਰਾਜ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਪ੍ਰਭਦੀਪ ਸਿੰਘ ਉਰਫ ਹਰਮਨ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਨੂੰ ਸੂਚਨਾ ਮਿਲੀ ਕਿ ਇਹ ਵਿਅਕਤੀ ਪੰਜਾਬ ਵਿਚ ਹਥਿਆਰਾਂ ਦੀ ਸਪਲਾਈ ਕਰਦੇ ਹਨ ਤਾਂ ਪੁਲੀਸ ਨੇ ਆਪਣਾ ਨੈਟਵਰਕ ਵਿਛਾ ਕੇ ਇਨ੍ਹਾਂ ਨੂੰ ਅੱਜ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਪੁਲੀਸ ਨੇ ਪਰਚਾ ਦਰਜ ਕਰ ਲਿਆ ਹੈ। ਫੜ੍ਹੇ ਗਏ ਤਸਕਰਾਂ ਪਾਸੋਂ ਹੋਰ ਪੁੱਛਗਿੱਛ ਕਰਕੇ ਇਨ੍ਹਾਂ ਦੇ ਨੈਟਵਰਕ ਬਾਰੇ ਹੋਰ ਜਾਣਕਾਰੀ ਵੀ ਹਾਸਲ ਕੀਤੀ ਜਾਵੇਗੀ।...