Tuesday, October 6Malwa News
Shadow

Breaking News

ਪੰਜਾਬ ‘ਚ ਹੋਇਆ 86 ਹਜਾਰ ਕਰੋੜ ਦਾ ਨਿਵੇਸ਼ : ਭਗਵੰਤ ਮਾਨ

Breaking News, Hot News
ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੀ ਸਥਾਪਨਾ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਨੇ ਆਪਣੇ ਦਫਤਰ ਵਿਚ ਵੀ ਐਸ ਐਸ ਐਲ ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਿਵੇਸ਼ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ 5 ਲੱਖ ਟਨ ਦੀ ਸਮਰੱਥਾ ਵਾਲੇ ਇਸ ਪ੍ਰੋਜੈਕਟ 'ਤੇ 1750 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੀ ਸਥਾਪਨਾ ਲਈ ਜਵਾਪ ਦੀ ਕੰਪਨੀ 'ਏਚੀ ਸਟੀਲ ਕਾਰਪੋਰੇਸ਼ਨ' ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਨਾਲ ਪੰਜਾਬ ਦੇ 1500 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਦੇ ਯਤਨਾਂ ਨਾਲ ਹੁਣ ਤੱਕ ਪੰਜਾਬ ਵਿਚ 86 ਹਜਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ।...

ਵੋਟਾਂ ਦੀ ਗਿਣਤੀ ਦੀ ਨਿਗਰਾਨੀ ਲਈ ਲਾਏ ਗਏ ਸੀਸੀਟੀਵੀ ਕੈਮਰੇ

Breaking News
ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਹੋਈ ਜ਼ਿਮਣੀ ਚੋਣ ਲਈ 20 ਨਵੰਬਰ ਨੂੰ ਵੋਟਾਂ ਪਈਆਂ ਸਨ ਅਤੇ ਕੱਲ੍ਹ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 23 ਨਵੰਬਰ ਨੂੰ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿਚ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ।...

ਭਗਵੰਤ ਮਾਨ ਨੇ ਛੱਡਿਆ ਪਾਰਟੀ ਪ੍ਰਧਾਨ ਦਾ ਆਹੁਦਾ, ਅਮਨ ਅਰੋੜਾ ਬਣੇ ਨਵੇਂ ਪ੍ਰਦੇਸ਼ ਪ੍ਰਧਾਨ

Breaking News
ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ 'ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਾਰਟੀ ਦਾ ਨਵਾਂ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਪਾਰਟੀ ਸੂਤਰਾਂ ਅਨੁਸਾਰ, ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫ਼ਾ ਸੌਂਪਿਆ। ਇਸ ਫ਼ੈਸਲੇ ਦਾ ਮੁੱਖ ਕਾਰਨ ਮੁੱਖ ਮੰਤਰੀ ਦੇ ਤੌਰ 'ਤੇ ਵਧੇਰੇ ਧਿਆਨ ਦੇਣ ਦੀ ਲੋੜ ਦੱਸੀ ਗਈ ਹੈ।ਅਮਨ ਅਰੋੜਾ, ਜੋ ਪੰਜਾਬ ਸਰਕਾਰ ਵਿੱਚ ਸ਼ਿਕਾਇਤ ਨਿਵਾਰਣ ਅਤੇ ਊਰਜਾ ਮੰਤਰੀ ਹਨ, ਨੂੰ ਪਾਰਟੀ ਦੀ ਪੰਜਾਬ ਇਕਾਈ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਰੋੜਾ ਪਾਰਟੀ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਨਾਮ ਹਲਕੇ ਤੋਂ ਜੇਤੂ ਰਹੇ ਸਨ।ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਇਹ ਫੈਸਲਾ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮਨਜ਼ੂਰੀ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ, ...

ਪੰਜਾਬ ਸਰਕਾਰ ਗੁਰੂਆਂ, ਪੀਰਾਂ ਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲ ਰਹੀ ਹੈ : ਭਗਵੰਤ ਮਾਨ

Breaking News
ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ 'ਤੇ ਮਹੱਤਵਪੂਰਨ ਬਿਆਨ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ ਅਤੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਸੂਬਾ ਇੱਕ ਅਜਿਹੀ ਧਰਤੀ ਹੈ ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਹਰ ਧਰਮ ਦੇ ਸਦੀਵੀ ਸੰਦੇਸ਼ - ਵਿਸ਼ਵ-ਵਿਆਪੀ ਭਾਈਚਾਰਾ, ਏਕਤਾ ਅਤੇ ਅਮਨ-ਸ਼ਾਂਤੀ - 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਜੈਨ ਭਾਈਚਾਰੇ ਨਾਲ ਆਪਣੀ ਪੁਰਾਣੀ ਸਾਂਝ ਨੂੰ ਵੀ ਨਿਹਾਲ ਹੋ ਕੇ ਇਸ ਖੇਤਰ ਵਿੱਚ ਇੱਕ ਅਤਿ ਆਧੁਨਿਕ ਹਸਪਤਾਲ ਸਥਾਪਤ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਹਸਪਤਾਲ ਉੱਤਰੀ ਭਾਰਤ ਦੇ ਲੋਕਾਂ...
ਡਿਊਟੀ ਤੋਂ ਅਣਗਹਿਲੀ ਕਰਨ ਵਾਲੇ ਪੰਜ ਅਫਸਰ ਕਰ ਦਿੱਤੇ ਬਰਖਾਸਤ

ਡਿਊਟੀ ਤੋਂ ਅਣਗਹਿਲੀ ਕਰਨ ਵਾਲੇ ਪੰਜ ਅਫਸਰ ਕਰ ਦਿੱਤੇ ਬਰਖਾਸਤ

Breaking News
ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਅੱਜ ਡਿਊਟੀ ਤੋਂ ਲਾਪਰਵਾਹੀ ਕਰਨ ਵਾਲੇ 5 ਵੈਟਰਨਰੀ ਅਫਸਰਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਾਰ ਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਲੋਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਈਆਂ ਜਾਣ। ਪਰ ਬਹੁਤ ਸਾਰੇ ਅਫਸਰ ਅਤੇ ਮੁਲਾਜ਼ਮ ਅਜੇ ਵੀ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਨ ਨਾ ਕਰਦਿਆਂ ਸਹੀ ਤਰਾਂ ਡਿਊਟੀ ਨਹੀਂ ਨਿਭਾਅ ਰਹੇ।ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਣਗਹਿਲੀ ਕਰਨ ਵਾਲੇ ਅਫਸਰਾਂ ਖਿਲਾਫ ਸਖਤ ਕਦਮ ਚੁੱਕਿਆ ਹੈ। ਅੱਜ ਖੇਤੀ ਮੰਤਰੀ ਨੇ ਲੰਮੇ ਸਮੇਂ ਤੋਂ ਡਿਊਟੀ ਤੋਂ ਗੈਰ ਹਾਜਰ ਚੱਲ ਰਹੇ 5 ਵੈਟਰਨਰੀ ਅਫਸਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਖੇਤੀ ਮੰਤਰੀ ਨੇ ਕਿਹਾ ਕਿ ਡਿਊਟੀ ਨਾ ਨਿਭਾਉਣ ਵਾਲੇ ਅਫਸਰਾਂ ਜਾਂ ਮੁਲਾਜ਼ਮਾਂ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇ...

ਅਡਾਨੀ ‘ਤੇ ਲੱਗੇ ਅਮਰੀਕਾ ‘ਚ 2100 ਕਰੋੜ ਦੀ ਰਿਸ਼ਵਤਖੋਰੀ ਦੇ ਦੋਸ਼

Breaking News
ਨਿਊਯਾਰਕ, 21 ਨਵੰਬਰ : ਨਿਊ ਯਾਰਕ ਦੀ ਫੈਡਰਲ ਅਦਾਲਤ ਵਿੱਚ ਹੋਈ ਸੁਣਵਾਈ ਵਿੱਚ ਗੌਤਮ ਅਡਾਨੀ ਸਮੇਤ 8 ਵਿਅਕਤੀਆਂ ਖਿਲਾਫ ਅਰਬਾਂ ਡਾਲਰ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਆਰੋਪ ਲਗਾਏ ਗਏ ਹਨ। ਯੂਨਾਈਟਿਡ ਸਟੇਟਸ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੌਰ ਊਰਜਾ ਨਾਲ ਸਬੰਧਤ ਠੇਕਾ ਪ੍ਰਾਪਤ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ (ਲਗਭਗ 2110 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦਾ ਵਾਅਦਾ ਕੀਤਾ ਸੀ।ਇਸ ਮਾਮਲੇ ਵਿਚ ਅਡਾਨੀ ਤੋਂ ਇਲਾਵਾ ਸ਼ਾਮਲ ਹੋਰ 7 ਵਿਅਕਤੀਆਂ ਵਿਚ ਸਾਗਰ ਅਡਾਨੀ, ਵਿਨੀਤ ਐਸ ਜੈਨ, ਰੰਜੀਤ ਗੁਪਤਾ, ਸਾਇਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੂਪੇਸ਼ ਅਗਰਵਾਲ ਦੇ ਨਾਮ ਹਨ। ਅਡਾਨੀ ਉੱਤੇ ਦੋਸ਼ ਲੱਗੇ ਹਨ ਕਿ ਉਸ ਨੇ ਰਿਸ਼ਵਤ ਦੇ ਇਨ੍ਹਾਂ ਪੈਸਿਆਂ ਨੂੰ ਇਕੱਠਾ ਕਰਨ ਲਈ ਅਮਰੀਕੀ, ਵਿਦੇਸ਼ੀ ਨਿਵੇਸ਼ਕਾਂ ਅਤੇ ਬੈਂਕਾਂ ਨੂੰ ਝੂਠ ਬੋਲਿਆ।ਸਾਗਰ ਅਤੇ ਵਿਨੀਤ ਅਡਾਨੀ ਗ੍ਰੀਨ ਐਨਰਜੀ ਲਿਮਿਟਡ ਦੇ ਅਧਿਕਾਰੀ ਹਨ। ਸਾਗਰ, ਗੌਤਮ ਅਡਾਨੀ ਦੇ ਭਤੀਜੇ ਹਨ। ਰੌਇਟਰਸ ਦੀ ਰਿਪੋਰਟ ਅਨੁਸਾਰ, ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ...

ਪੰਜਾਬ ਦੇ ਚਾਰ ਹਲਕਿਆਂ ‘ਚ 63 ਫੀਸਦੀ ਪੋਲਿੰਗ

Breaking News
ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਕਰਵਾਈ ਗਈ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਿਆ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵਲੋਂ ਜਾਰੀ ਅੰਕੜਿਆਂ ਅਨੁਸਾਰ ਸ਼ਾਮ 6 ਵਜੇ ਤੱਕ ਸਾਰੇ ਹਲਕਿਆਂ ਵਿਚ 63 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਗਿੱਦੜਬਹਾ ਵਿਚ ਸਭ ਤੋਂ ਵੱਧ 81 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ। ਡੇਰਾ ਬਾਬਾ ਨਾਨਕ ਹਲਕੇ ਵਿਚ ਸ਼ਾਮ 6 ਵਜੇ ਤੱਕ 63 ਪ੍ਰਤੀ਼ਸਤ, ਬਰਨਾਲਾ ਵਿਚ 54 ਪ੍ਰਤੀਸ਼ਤ ਅਤੇ ਹਲਕਾ ਚੱਬੇਵਾਲਾ ਵਿਚ 53 ਪ੍ਰਤੀਸ਼ਤ ਵੋਟਾਂ ਪਈਆਂ। ਮੁੱਖ ਚੋਣ ਅਧਿਕਾਰੀ ਨੇ ਸ਼ਾਂਤੀਪੂਰਨ ਵੋਟਾਂ ਪੈਣ ਦੇ ਕੰਮ ਵਿਚ ਸਾਥ ਦੇਣ ਲਈ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਵੀ ਧੰਨਵਾਦ ਕੀਤਾ।...

ਪੰਜਾਬੀ ‘ਚ ਸਹਿਕਾਰੀ ਸੰਸਥਾਵਾਂ ਨੂੰ ਮਜਬੂਤ ਕੀਤਾ ਜਾਵੇਗਾ : ਚੀਮਾ

Breaking News
ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਸਹਿਕਾਰਤਾ ਲਹਿਰ ਦੀ ਮਜਬੂਤੀ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਨੇ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਹਿਕਾਰਤਾ ਲਹਿਰ ਦਾ ਬਹੁਤ ਵੱਡਾ ਯੋਗਦਾਨ ਹੈ।ਚੰਡੀਗੜ੍ਹ ਵਿਖੇ ਸਹਿਕਾਰਤਾ ਹਫਤੇ ਦੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਸੰਸਥਾਵਾਂ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਪਹਿਲਾਂ ਸ਼ੂਗਰਫੈਡ ਦੀਆਂ 400 ਕਰੋੜ ਤੋਂ ਵੀ ਵੱਧ ਦੀਆਂ ਦੇਣਦਾਰੀਆਂ ਸਨ, ਪਰ ਸਰਕਾਰ ਦੇ ਯਤਨਾਂ ਨਾਲ ਇਸ ਵੇਲੇ ਸ਼ੂਗਰਫੈਡ ਦੇਣਦਾਰੀਆਂ ਤੋਂ ਮੁਕਤ ਹੋ ਚੁੱਕਾ ਹੈ ਅਤੇ ਮੁਨਾਫੇ ਵਿਚ ਚੱਲ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸਹਿਕਾਰੀ ਵਿਭਾਗ ਵਲੋਂ ਤਿਆਰ ਕੀਤੀਆਂ ਗਈਆਂ ਫੁਲਕਾਰੀਆਂ ਲਈ ਵੈਬ ਪੋਰਟਲ 'ਫੁੱਲਕਾਰੀ' ਲਾਂਚ ਕੀਤਾ ਅਤੇ ਇਸ ਤੋਂ ਇਲਾਵਾ ਵੇਰਕਾ ਦੇ ਕੁੱਝ ਨਵੇਂ ਪ੍ਰੋਡਕਟ ਵੀ ਲਾਂਚ ਕੀਤੇ।ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ...

ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਮੈਡੀਕਲ ਯੂਨੀਵਰਸਿਟੀ ਨਾਲ ਐਗਰੀਮੈਂਟ

Breaking News
ਚੰਡੀਗੜ੍ਹ, 20 ਨਵੰਬਰ : ਪੰਜਾਬੀ ਸਰਕਾਰ ਨੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਸਿਲਸਲੇ ਵਿਚ ਅੱਜ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨਾਲ ਇਕ ਸਮਝੌਤਾ ਕੀਤਾ। ਇਸ ਸਮਝੌਤੇ ਅਧੀਨ ਹਰ ਸਾਲ 200 ਨੌਜਵਾਨਾਂ ਨੂੰ ਮੈਡੀਕਲ ਦੇ ਵੱਖ ਵੱਖ ਖੇਤਰਾਂ ਦੀ ਸਿਖਲਾਈ ਦਿੱਤੀ ਜਾਇਆ ਕਰੇਗੀ।ਪੰਜਾਬ ਦੇ ਰੋਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮੈਡੀਕਲ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਕੀਤਾ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪੀ ਐਸ ਡੀ ਐਮ ਦੀ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤਾ ਸਿੰਘ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਹਾਜਰ ਸਨ। ਇਨ੍ਹਾਂ ਸਾਰੇ ਅਧਿਕਾਰੀਆਂ ਨੇ ਸਮਝੌਤੇ 'ਤੇ ਦਸਤਖਤ ਕੀਤੇ। ਇਸ ਸਮਝੌਤੇ ਅਧੀਨ ਹੋਮ ਹੈਲਥ ਏਡ, ਉਪਰੇਟਿੰਗ ਥੀਏਟਰ ਟੈਕਨੀਸ਼ੀਅਨ, ਸੀ.ਟੀ. ਅਤੇ ਐਮ ਆਰ ਆਈ ਆਦਿ ਟੈਸਟਾਂ ਵਿਚ ਸਿਖਲਾਈ ਕੋਰਸ ਕਰਵਾਏ ਜਾਣਗੇ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਰ ਸਾਲ 200 ਨੌਜਵਾਨਾਂ ਨੂੰ ਇਹ ਕੋਰਸ ਕਰਵਾਏ ਜਾਇਆ ਕਰਨਗੇ। ਇਨ੍ਹਾਂ ...

ਬਲਵੰਤ ਸਿੰਘ ਰਾਜੋਆਣਾ ਆਇਆ ਜੇਲ ਤੋਂ ਬਾਹਰ

Breaking News, Hot News
ਲੁਧਿਆਣਾ, 20 ਨਵੰਬਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਜੇਲ੍ਹ ਤੋਂ ਬਾਹਰ ਆ ਗਏ ਅਤੇ ਉਹ ਜਿਲਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਆਪਣੇ ਭਾਈ ਦੇ ਪਾਠ ਦੇ ਭੋਗ ਵਿਚ ਸ਼ਾਮਲ ਹੋਏ।ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਤੋਂ ਬਾਅਦ ਭਾਈ ਰਾਜੋਆਣਾ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕਰਕੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਦੀ ਸਜ਼ਾ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਅਰਜੀ 'ਤੇ ਅਜੇ ਸੁਣਵਾਈ ਚੱਲ ਰਹੀ ਹੈ।ਪਿਛਲੀ 14 ਨਵੰਬਰ ਨੂੰ ਭਾਈ ਰਾਜੋਆਣਾ ਦੇ ਭਾਈ ਕੁਲਵੰਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਅੱਜ ਉਸਦਾ ਭੋਗ ਸੀ। ਇਸ ਲਈ ਭਾਈ ਰਾਜੋਆਣਾ ਨੇ ਆਪਣੇ ਭਰਾ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਅਦਾਲਤ ਨੇ ਭਾਈ ਰਾਜੋਆਣਾ ਨੂੰ ਪੈਰੋਲ ਦੇ ਦਿੱਤੀ ਅਤੇ ਅੱਜ ਉਹ ਆਪਣੇ ਭਾਈ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ। ਅਦਾਲਤ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ।...