Tuesday, October 6Malwa News
Shadow

Breaking News

ਪੰਜਾਬ ਵਿਚ ਝੋਨੇ ਦੇ ਝਾੜ ਵਿਚ ਹੋਇਆ ਵਾਧਾ

Breaking News, Hot News
ਚੰਡੀਗੜ੍ਹ, 19 ਨਵੰਬਰ : ਪੰਜਾਬ ਵਿਚ ਇਸ ਵਾਰ ਝੋਨੇ ਦੇ ਝਾੜ ਵਿਚ 1.4 ਕੁਇੰਟਲ ਪ੍ਰਤੀ ਹੈਕਟੇਅਰ ਦਾ ਔਸਤ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 97 ਪ੍ਰਤੀਸ਼ਤ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਰੇ ਪੰਜਾਬ ਵਿਚੋਂ ਲਏ ਗਏ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਸ ਵਾਰ ਝੋਨੇ ਦੀ ਫਸਲ ਦੇ ਝਾੜ ਵਿਚ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵਾਧਾ ਹੋਇਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਅ ਕਿ ਕਣਕ ਦੀ ਬਿਜਾਈ ਲਈ ਇਸ ਵੇਲੇ ਪੰਜਾਬ ਵਿਚ 4.20 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਉਪਲਭਦ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਖੇਤੀ ਮੰਤਰੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।...

ਨਵੇਂ ਚੁਣੇ ਪੰਚ ਪਿੰਡਾਂ ਵਿਚ ਨਸ਼ੇ ਦਾ ਖਾਤਮਾ ਕਰਨ ਲਈ ਹੰਭਲਾ ਮਾਰਨ : ਬੈਂਸ

Breaking News, Hot News
ਰੂਪਨਗਰ, 19 ਨਵੰਬਰ : ਪੰਜਾਬ ਦੇ ਲੋਕ ਸੰਪਰਕ, ਸਕੂਲੀ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਜੋਰ ਦੇ ਕੇ ਕਿਹਾ ਕਿ ਪਿੰਡਾਂ ਵਿਚ ਸਾਫ ਸੁਥਰਾ ਵਾਤਾਵਰਣ ਸਿਰਜਣ ਅਤੇ ਪਿੰਡਾਂ ਨੂੰ ਹਰਿਆ ਭਰਿਆ ਪ੍ਰਦੂਸ਼ਣ ਮੁਕਤ ਕਰਨ ਲਈ ਵਾਹ ਲਾਈ ਜਾਵੇ।ਅੱਜ ਰੋਪੜ ਵਿਖੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ ਕਿਹਾ ਜਾਂਦਾ ਹੈ। ਪੰਚਾਇਤਾਂ ਕੋਲ ਬਹੁਤ ਵੱਡੀ ਸ਼ਕਤੀ ਹੁੰਦੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਅਜੇ ਤੱਕ ਵੀ ਪੰਚਾਇਤਾਂ ਦੇ ਹਰ ਫੈਸਲੇ ਨੂੰ ਪੂਰੇ ਸਤਿਕਾਰ ਨਾਲ ਮੰਨਦੇ ਹਨ। ਇਸ ਲਈ ਪੰਚਾਇਤਾਂ ਦਾ ਫਰਜ਼ ਬਣਦਾ ਹੈ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ ਨੂੰ ਕਿਹਾ ਕਿ ਉਨ੍ਹਾਂ ਕੋਲ ਬਹੁਤ ਵੱਡੀ ਸ਼ਕਤੀ ਹੈ। ਇਸ ਲਈ ਉਨ੍ਹਾਂ ਨੂੰ ਹੁਣੇ ਤੋਂ ਹੀ ਆਪਣੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ...

ਨਵੀਆਂ ਪੰਚਾਇਤਾਂ ਦਾ ਮੁੱਖ ਨਿਸ਼ਾਨਾ ਪਿੰਡਾਂ ਦਾ ਵਿਕਾਸ ਹੀ ਹੋਵੇ : ਭਗਵੰਤ ਮਾਨ

Breaking News
ਸੰਗਰੂਰ, 19 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਵਿਚ ਜਿਲੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਆਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਚੁਣੇ ਪੰਚਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਲਈ ਧੁਰੇ ਦਾ ਕੰਮ ਕਰਨ।ਜਿਲਾ ਸੰਗਰੂਰ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਂ ਦਾ ਮੁੱਖ ਨਿਸ਼ਾਨਾਂ ਆਪਣੇ ਪਿੰਡਾਂ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਜਾਣ ਅਤੇ ਲੋੜ ਮੁਤਾਬਿਕ ਸਹੂਲਤਾਂ ਦੀ ਮੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਦੇ ਮਤਿਆਂ ਮੁਤਾਬਿਕ ਹੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਲਾਇਬਰੇਰੀਆਂ ਸਥਾਪਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਲਾਇਬਰੇਰੀਆਂ ਨਾਲ ਹੀ ਨਵੀਂ ਪੀੜ੍ਹੀ ਸਾਹਿਤ ਨਾਲ ਜੁੜੇਗੀ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਪੁ...

ਚੋਣਾ ਲਈ ਸਾਰੇ ਪ੍ਰਬੰਧ ਮੁਕੰਮਲ

Breaking News
ਚੰਡੀਗੜ੍ਹ, 18 ਨਵੰਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚਾਰਾਂ ਹਲਕਿਆਂ ਵਿਚ ਸ਼ਾਂਤੀਪੂਰਨ ਚੋਣਾ ਕਰਵਾਉਣ ਲਈ ਪੁਲੀਸ ਅਤੇ ਸੁਰੱਖਿਆ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿੱਲਕੁੱਲ ਨਿਡਰ ਹੋ ਕੇ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਹੇਠ ਆ ਕੇ ਵੋਟ ਨਾ ਪਾਉਣ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਚਾਰ ਹਲਕਿਆਂ ਵਿਚ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਗਿਣਤੀ ਤੋਂ ਬਾਅਦ ਚੋਣ ਨਤੀਜੇ ਦਾ ਐਲਾਨ ਕੀਤਾ ਜਾਵੇਗਾ।...

ਮਹਿਲਾ ਕਮਿਸ਼ਨ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਤਲਬ

Breaking News
ਚੰਡੀਗੜ੍ਹ, 18 ਨਵੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਔਰਤਾਂ ਬਾਰੇ ਵਰਤੀ ਮਾੜੀ ਭਾਸ਼ਾ ਦਾ ਸਖਤ ਨੋਟਿਸ ਲੈਂਦਿਆਂ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ 19 ਨਵੰਬਰ ਨੂੰ ਆਪਣੇ ਦਫਤਰ ਵਿਚ ਸਵੇਰੇ 11 ਵਜੇ ਤਲਬ ਕੀਤਾ ਹੈ।

ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਲਈ ਸੌਖਾ ਨਿਆਂ ਮੁਹਈਆ ਕਰਵਾਉਣ ਦੀ ਲੋੜ ‘ਤੇ ਜੋਰ

Breaking News
ਚੰਡੀਗੜ੍ਹ, 17 ਨਵੰਬਰ : ਜ਼ੁਡੀਸ਼ਲ ਅਕੈਡਮੀ ਚੰਡੀਗੜ੍ਹ ਵਿਖੇ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਾਸ਼ੀਏ 'ਤੇ ਰਹਿ ਰਹੇ ਲੋਕਾਂ ਦੇ ਸਸ਼ਕਤੀਕਰਨ ਬਾਰੇ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿਚ ਸੁਪਰੀਮ ਕੋਰਟ ਦੇ ਜੱਜ ਮਾਨਯੋਗ ਜਸਟਿਸ ਸ੍ਰੀ ਭੂਸ਼ਣ ਆਰ, ਗਵਈ, ਨੈਸਬ਼ਨਲ ਲੀਗਰ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਸੂਰਿਆ ਕਾਂਤ, ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਜਸਟਿਸ ਸ੍ਰੀ ਤਾਸ਼ੀ ਰਾਬਸਤਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਸਾਰੇ ਬੁਲਾਰਿਆਂ ਨੇ ਗਰੀਬ ਅਤੇ ਆਮ ਲੋਕਾਂ ਨੂੰ ਸੁਖਾਲੀ ਕਾਨੂੰਨੀ ਪਹੁੰਚ ਪ੍ਰਦਾਨ ਕਰਨ ਦੀ ਲੋੜ 'ਤੇ ਜੋਰ ਦਿੱਤਾ। ਇਸ ਮੌਕੇ ਵੱਖ ਵੱਖ ਇਲਾਕਿਆਂ ਅਤੇ ਵੱਖ ਵੱਖ ਵਰਗਾਂ ਦੇ ਗਰੀਬ ਅਤੇ ਲਿਤਾੜੇ ਹੋਏ ਲੋਕਾਂ ਲਈ ਸੌਖੀ ਤਰਾਂ ਨਿਆਂ ਮੁਹਈਆ ਕਰਵਾਉਣ ਬਾਰੇ ਵੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।...

ਮਸੀਹ ਭਾਈਚਾਰੇ ਵਲੋਂ ਆਪ ਦੀ ਹਮਾਇਤ ਦਾ ਐਲਾਨ

Breaking News
ਡੇਰਾ ਬਾਬਾ ਨਾਨਕ, 17 ਨਵੰਬਰ : ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾ ਲਈ ਅੰਕੁਰ ਨਰੂਲਾ ਮਨਿਸਟਰੀ ਚਰਚ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਇਸ ਚਰਚ ਦੇ ਬੁਲਾਰੇ ਜਤਿੰਦਰ ਮਸੀਹ ਗੌਰਵ ਨੇ ਐਲਾਨ ਕੀਤਾ ਕਿ ਮਸੀਹ ਸਮਾਜ ਇਨ੍ਹਾਂ ਚੋਣਾ ਵਿਚ ਖੁੱਲ੍ਹ ਕੇ ਆਮ ਆਦਮੀ ਪਾਰਟੀ ਦੀ ਹਮਾਇਤ ਕਰੇਗਾ। ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਠੇਠਰਕੇ ਵਿਚ ਨਵੇਂ ਚਰਚ ਦਾ ਉਦਘਾਟਨ ਵੀ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਮਸੀਹ ਭਾਈਚਾਰੇ ਦੇ ਲੋਕ ਸ਼ਾਮਲ ਹੋਏ। ਇਸ ਮੌਕੇ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਆਪ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਸ਼ਾਮਲ ਹੋਏ।...

ਆਪ ਦੇ ਸੀਨੀਅਰ ਮੰਤਰੀ ਨੇ ਦਿੱਤਾ ਅਸਤੀਫਾ

Breaking News
ਨਵੀਂ ਦਿੱਲੀ 17 ਨਵੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਮੰਤਰੀ ਕੈਲਾਸ਼ ਗਹਿਲੋਤ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਜਿਥੇ ਕੈਲਾਸ਼ ਗਹਿਲੋਤ ਨੇ ਦਿੱਲੀ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ, ਉਥੇ ਆਮ ਆਦਮੀ ਪਾਰਟੀ ਨੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਗਹਿਲੋਤ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅਧੀਨ ਪਾਰਟੀ ਛੱਡੀ ਹੈ, ਕਿਉਂਕਿ ਕੈਲਾਸ਼ ਗਹਿਲੋਤ ਉੱਪਰ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਦਿੱਲੀ ਦੇ ਸੀਨੀਅਰ ਮੰਤਰੀ ਕੈਲਾਸ਼ ਗਹਿਲੋਤ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਭੇਜੇ ਗਏ ਅਸਤੀਫੇ ਵਿਚ ਕਿਹਾ ਹੈ ਕਿ ਉਹ ਦਿੱਲੀ ਸਰਕਾਰ ਦੇ ਕੰਮ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਸ ਨੇ ਯਮੁਨਾ ਨਦੀ ਦੀ ਸਫਾਈ ਲਈ ਚੋਣਾ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ। ਪਰ ਸਰਕਾਰ ਬਨਣ ਪਿਛੋਂ ਅਜੇ ਤੱਕ ਯਮੁਨਾ ਦੀ ਸਫਾਈ ਨਹੀਂ ਕੀਤੀ ਗਈ। ਇਸ ਲਈ ਉਹ ਲੋਕਾਂ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਦੇ। ਇਸ ਤੋਂ ਇਲਾਵਾ ਕੈਲਾਸ਼ ਗਹਿਲੋਤ ਨੇ ਹੋਰ ਵੀ ਕਈ ਦੋਸ਼ ਲਾਏ। ਦੂਜੇ ਪਾਸੇ ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਮੰਤਰੀ ਦੇ ਅਸਤੀਫੇ 'ਤੇ ਪ੍ਰਤ...

ਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ

Breaking News
ਚੰਡੀਗੜ੍ਹ, 16 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਨਾਲਾ ਵਿੱਚ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ।  ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ। ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ।  ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ।  ਉੱਥੇ ਦਵਾਈਆਂ ਅਤੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ।  ਸਾਰੇ ਸਰਕਾਰੀ ਹਸ...

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

Breaking News
ਚੰਡੀਗੜ੍ਹ, 16 ਨਵੰਬਰ: ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮਨਿੰਦਰ ਸਿੰਘ ਨੇ ਕਿਹਾ ਕਿ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਸ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਹੈ। ਨਵ ਨਿਯੁਕਤ ਕਾਂਸਟੇਬਲ ਸੰਦੀਪ ਕੌਰ ਨੇ ਨਿਰਪੱਖ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਸਦਕਾ ਉਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਸਕੀ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਿੱਚੋਂ ਪਹਿਲੀ ਸਰਕਾਰੀ ਮੁਲਾਜ਼ਮ ਹੈ ਜੋ ਉਸ ਲਈ ਅਤੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਜਜ਼ਬਾਤ...