Tuesday, October 6Malwa News
Shadow

Breaking News

‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

Breaking News
ਚੰਡੀਗੜ੍ਹ, 16 ਨਵੰਬਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 48,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਇਸ ਵਿਆਪਕ ਮੁਹਿੰਮ ਸਦਕਾ ਪੰਜਾਬ ਦੇ ਹਰੇਕ ਪਿੰਡ ਵਿੱਚ ਹੁਣ ਘੱਟੋ ਘੱਟ ਇਕ ਸਰਕਾਰੀ ਮੁਲਾਜ਼ਮ ਨਿਯੁਕਤ ਹੋਇਆ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

Breaking News
ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ। ਭਗਵੰਤ ਸਿੰਘ ਮਾਨ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ...

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

Breaking News
ਹੁਸ਼ਿਆਰਪੁਰ, 14 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ। ਮੁੱਖ ਮੰਤਰੀ ਨੇ ਇੱਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਆਪਣੇ ਪੁਰਾਣੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਸੁਣਾਇਆ ਕਰਦੇ ਸੀ ਅਤੇ ਅੱਜ ਮੈਂ ਇਥੇ ਆ ਕੇ ਮੁੜ ਆਪਣੇ ਕਾਲਜ ਦੇ ਦਿਨਾਂ ਨੂੰ ਜੀਅ ਰਿਹਾ ਹਾਂ। ਸਟੇਜ ਤੋਂ ਦੋ ਮਿੰਟ ਦੀ ਕਵਿਤਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਕਿਸਮ ਦੀ ਵੱਖਰੀ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਵਿਤਾ ...

ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

Breaking News
ਜਲੰਧਰ, 14 ਨਵੰਬਰ: ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀ ਜਾ ਰਹੀ ਟੋਇਟਾ ਕੋਰੋਲਾ ਐਲਟਿਸ ਕਾਰ, ਜੁਪੀਟਰ ਸਕੂਟਰ, ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਸਰਹੱਦ ਪਾਰੋਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਸੀ ਅਤੇ ਇਸ ਦੇ ਪ੍ਰਮੁੱਖ ਸੰਚਾਲਕ ਯੂ.ਕੇ., ਗ੍ਰੀਸ ਅਤੇ ਮਨੀਲਾ ਵਿੱਚ ਬੈਠ ਕੇ ਪੰਜਾਬ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ...
ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

Breaking News
ਚੰਡੀਗੜ੍ਹ, 14 ਨਵੰਬਰ: ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ ਜਿਨ੍ਹਾਂ ਵਿੱਚ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.), 84-ਗਿੱਦੜਬਾਹਾ ਅਤੇ 103-ਬਰਨਾਲਾ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਸਰਕਾਰੀ ਕਰਮਚਾਰੀ, ਜੋ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਵੋਟਰ ਹੈ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ, ਸਬੰਧ...

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

Breaking News
ਕਪੂਰਥਲਾ, 14 ਨਵੰਬਰ: ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ। ਅੱਜ ਇੱਥੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਇਹ ...

ਮਾਨ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਕਿਹਾ- ਤੁਸੀਂ 2022 ਵਿੱਚ ਖੁੰਝ ਗਏ, ਪਰ ਹੁਣ ਤੁਹਾਡੇ ਕੋਲ ਬਦਲਾਅ ਲਿਆਉਣ ਦਾ ਮੌਕਾ ਹੈ

Breaking News, Punjab News
ਗਿੱਦੜਬਾਹਾ, 13 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਤਿੰਨ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਉਹ ਉਨ੍ਹਾਂ ਦਾ ਆਪਣਾ ਹੈ, ਉਸ ਨੇ ਦੋ ਵਾਰ ਹਾਰ ਕੇ ਵੀ ਤੁਹਾਡਾ ਸਾਥ ਨਹੀਂ ਛੱਡਿਆ। ਉਹ ਜਿੱਤਣ ਤੋਂ ਬਾਅਦ ਵੀ ਤੁਹਾਨੂੰ ਨਹੀਂ ਛੱਡੇਗਾ।  ਮੁੱਖ ਮੰਤਰੀ ਭਗਵੰਤ ਮਾਨ ਨੇ ਭਲਾਈਆਣਾ, ਧੌਲ਼ਾ ਅਤੇ ਗਿੱਦੜਬਾਹਾ ਸ਼ਹਿਰ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਹਲਕਾ ਛੱਡਣ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਕੁਝ ਨਾ ਕਰਨ ਤੇ ਵੀ ਹਮਲਾ ਕੀਤਾ । ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ, ‘ਆਪ’ ਵਿਧਾਇਕ, ਚੇਅਰਮੈਨ ਅਤੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਡਿੰਪੀ ਢਿੱਲੋਂ ਵੀ ਮੌਜੂਦ ਸਨ। 'ਆਪ' ਆਗੂ ਅਤੇ ਕਲਾਕਾਰ ਕਰਮਜੀਤ ਸਿੰਘ ਅਨਮੋਲ ਨੇ ਵੀ ਗਿੱਦੜਬਾਹਾ ਦੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ...
ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਂਦਾ ਹੈ: ਭਗਵੰਤ ਮਾਨ

ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਂਦਾ ਹੈ: ਭਗਵੰਤ ਮਾਨ

Breaking News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ ਹੈ ਜਿਸ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਵਿੱਤਰ ਧਰਤੀ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਦੀ ਨਾਕਾਰਤਮਕ ਅਤੇ ਉਦਾਸੀਨ ਪਹੁੰਚ ਕਾਰਨ ਵਿਕਾਸ ਦੀ ਰਫ਼ਤਾਰ ਪੱਖੋਂ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਅੰਨਦਾਤੇ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫਤਿਆਂ ਬਾ...

ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

Breaking News
ਚੰਡੀਗੜ੍ਹ, 13 ਨਵੰਬਰ- ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਯਤਨਾਂ ਦੀ ਸ਼ਲਾਘਾ ਕੀਤੀ ਹੈ। ਪਰਾਲੀ ਸਾੜਨ ‘ਤੇ ਰੋਕ ਸਬੰਧੀ ਯਤਨਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਰਾਜੇਸ਼ ਵਰਮਾ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਯਤਨਾਂ, ਵਿਸ਼ੇਸ਼ ਕਰਕੇ ਜਿਹੜੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾ ਕੇ ਜ਼ੀਰੋ ਕਰਨ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ੍ਰੀ ਰਾਜੇਸ਼ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹ...

ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਕੇਂਦਰ ਤੋਂ ਕੀਤੀ ਸਬਸਿਡੀ ਦੀ ਮੰਗ

Breaking News
ਨਵੀਂ ਦਿੱਲੀ, 13 ਨਵੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਕੋਈ ਆਵਾਜ਼ ਉਠਾਈ। ਉਨ੍ਹਾਂ ਨੇ ਮੰਗ ਕੀਤੀ ਕਿ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇ।ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ  ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦਿੱਤਾ ਕਿ ਬਾਇਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦ...