Tuesday, October 6Malwa News
Shadow

Breaking News

ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧੇ ਦਾ ਐਲਾਨ

Breaking News
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ  4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤ...

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

Breaking News
ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 'ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣ...

ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ ‘ਚ ਕੀਤਾ ਵੱਡਾ ਪ੍ਰਦਰਸ਼ਨ

Breaking News
ਚੰਡੀਗੜ੍ਹ, 30 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸਮੱਸਿਆ ਅਤੇ ਪੁਰਾਣੇ ਅਨਾਜ ਦੀ ਧੀਮੀ ਲਿਫਟਿੰਗ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ।  ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਜਲ ਤੋਪਾਂ ਦੀ ਵਰਖਾ ਕੀਤੀ।  ‘ਆਪ’ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਅਤੇ ਝੜਪਾਂ ਵੀ ਹੋਈਆਂ।  ਝੜਪ ਦੌਰਾਨ ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰ ਗਈ, ਜਿਸ ਕਾਰਨ ਵਿਵਾਦ ਹੋਰ ਵਧ ਗਿਆ।  ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਚੰਡੀਗੜ੍ਹ ਪੁਲੀਸ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਣ ਪ੍ਰੀਤ ਸਿੰਘ ਸੌਂਧ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ ਸਿੰਘ, ਹਰਦੀਪ ਸਿੰਘ ਮੁੰਡੀਆ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ...

ਸਟ੍ਰੋਕ ਦੇ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

Breaking News
ਚੰਡੀਗੜ੍ਹ, 29 ਅਕਤੂਬਰ: ਵਿਸ਼ਵ ਸਟ੍ਰੋਕ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ, ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐੱਮ.ਸੀ.) ਲੁਧਿਆਣਾ ਅਤੇ ਇੰਡੀਆ ਮੈਡਟ੍ਰੋਨਿਕ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇਦਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਜਨਤਕ-ਨਿੱਜੀ ਭਾਈਵਾਲੀ ਤਹਿਤ ਸਟ੍ਰੋਕ ਦੇ ਮਰੀਜ਼ਾਂ ਲਈ ਬਿਹਤਰੀਨ ਇਲਾਜ ਸੇਵਾਵਾਂ ਮੁਹੱਈਆ ਕਰਵਾ ਕੇ ਸੂਬੇ ਵਿੱਚ ਸਟ੍ਰੋਕ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣਾ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਭਾਈਵਾਲੀ ਸੂਬੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਮਿਆਰੀ ਸਿਹਤ ਸੇਵਾਵਾਂ ਤੱਕ ਪੰਜਾਬ ਦੇ ਲੋਕਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੀਐਮਸੀ ਲੁਧਿਆਣਾ, ਅਤੇ ਮੈਡਟ੍ਰੋਨਿਕ ਦਰਮਿਆਨ ਇਹ ਸਾਂਝੇਦਾਰੀ ਹੈਲਥਕੇਅਰ ਇਨੋਵੇਸ਼ਨ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਮੀਲ ਪ...

ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

Breaking News
ਡੀਗੜ੍ਹ, 29 ਅਕਤੂਬਰ: ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਉਰਫ਼ ਵਿੱਕੀ ਵਾਸੀ ਪਿੰਡ ਸੁਰ ਸਿੰਘ, ਤਰਨਤਾਰਨ ਅਤੇ ਪੰਜਾਬ ਸਿੰਘ ਵਾਸੀ ਪਿੰਡ ਸਾਂਧਰਾ, ਤਰਨਤਾਰਨ ਵਜੋਂ ਹੋਈ ਹੈ। ਇਹ ਦੋਵੇਂ ਲਖਨਊ ਵਿੱਚ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਵਿੱਕੀ 1 ਮਾਰਚ, 2024 ਨੂੰ ਤਰਨ ਤਾਰਨ ਵਿਖੇ ਗੋਪੀ ਚੋਹਲਾ ਦੇ ਗੋਲੀ ਮਾਰ ਕੇ ਕੀਤੇ ਕਤਲ ਵਿੱਚ ਸ਼ਾਮਲ ਸੀ, ਜਦੋਂ ਕਿ ਪੰਜਾਬ ਸਿੰਘ ਸਤੰਬਰ 2024 ਵਿੱਚ ਫਿਰੋਜ਼ਪੁਰ ਵਿਖੇ ਦਿਲਦੀ...

ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ

Breaking News
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 11 ਲੱਖ 84 ਹਜ਼ਾਰ 385, ਔਰਤਾਂ 1 ਕਰੋੜ 96 ਹਜ਼ਾਰ 664, ਤੀਜਾ ਲਿੰਗ 751, ਐਨ.ਆਰ.ਆਈ 1610, ਦਿਵਿਆਂਗ ਵੋਟਰ 1 ਲੱਖ 55 ਹਜ਼ਾਰ 578 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 793 ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰ...
ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

Breaking News
ਨਵੀਂ ਦਿੱਲੀ, 28 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ ਇਸ ਵਿੱਚ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੰਤਵ ਸੂਬੇ ਦੇ ਮਿਉਂਸਪਲ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ 'ਤੇ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ 'ਆਪ' ਸਰਕਾਰ ਨੇ ਸ਼...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

Breaking News
ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਿਸ਼ ਕਰਦਿਆਂ ਕੇਂਦਰ ਸਰਕਾਰ ਨੂੰ ਇੱਕ ਅਰਧ-ਸਰਕਾਰੀ ਪੱਤਰ ਵੀ ਲਿਖਿਆ ਹੈ। ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ (ਬੀ.ਐੱਮ.ਐੱਸ.) ਨਾਲ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਨਰਾ ਬੈਂਕ ਵਿੱਚ ਜ਼ੀਰੋ ਬੈਲੇਂਸ ਖਾਤਾ ਖੋਲ੍ਹਣ ਵਾਲੇ ਸਾਰੇ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਨੂੰ ਇਸ ਬੀਮਾ ਯੋਜਨਾ ਅਧੀਨ ਲਿਆਂਦਾ ਜਾਵੇਗਾ। ਇਸ ਯੋਜਨਾ ਵਿੱਚ ਦੁਰਘਟਨਾ ਵਿੱਚ ਮੌਤ ਦੇ ਮਾਮਲੇ ਵਿੱਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿੱਚ 1 ਲੱਖ ਰੁਪਏ ਅਤੇ ਇੱਕ ਦੁਰਘਟਨਾ ਵਿੱਚ ਜੀਵਨ...

ਸਤਕਾਰ ਕੌਰ ਪਿਛੋਂ ਇਕ ਹੋਰ ਕਾਂਗਰਸ ਪ੍ਰਧਾਨ ਪਾਸੋਂ ਫੜ੍ਹੀ ਗਈ ਹੈਰੋਇਨ

Breaking News
ਚੰਡੀਗੜ੍ਹ 28 ਅਕਤੂਬਰ : ਪਿਛਲੇ ਦਿਨੀਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਨਸ਼ਾ ਵੇਚਦਿਆਂ ਫੜ੍ਹੇ ਜਾਣ ਪਿਛੋਂ ਅੱਜ ਇਕ ਹੋਰ ਹੈਰਾਨੀਜਨਕ ਤੱਥ ਸਾਹਮਣੇ ਆਇਆ ਹੈ ਕਿ ਕੱਲ੍ਹ ਪੁਲੀਸ ਵਲੋਂ 105 ਕਿੱਲੋ ਹੈਰੋਇਨ ਸਮੇਤ ਫੜ੍ਹਿਆ ਗਿਆ ਨਵਜੋਤ ਸਿੰਘ ਕਾਂਗਰਸ ਪਾਰਟੀ ਦਾ ਸਰਕਲ ਪ੍ਰਧਾਨ ਸੀ। ਅੱਜ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਫੜ੍ਹਿਆ ਗਿਆ ਨਸ਼ਾ ਸਮਗਲਰ ਨਵਜੋਤ ਸਿੰਘ ਕਾਂਗਰਸ ਪਾਰਟੀ ਦਾ ਬਾਬਾ ਬਕਾਲਾ ਸਰਕਲ ਦਾ ਸਰਕਲ ਪ੍ਰਧਾਨ ਹੈ। ਤਰੁਨਪ੍ਰੀਤ ਸਿੰਘ ਸੋਂਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁਹਾਲੀ ਤੋਂ ਫੜ੍ਹੀ ਗਈ ਕਾਂਗਰਸ ਪਾਰਟੀ ਦੀ ਸਾਬਕਾ ਵਿਧਇਕ ਸਤਕਾਰ ਕੌਰ ਵੀ ਬਾਅਦ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸਾਲ 2022 ਵਿਚ ਕਾਂਗਰਸ ਪਾਰਟੀ ਨੇ ਸਤਿਕਾਰ ਕੌਰ ਨੂੰ ਟਿਕਟ ਨਾ ਦਿੱਤੀ ਤਾਂ ਉਸ ਵੇਲੇ ਸਤਕਾਰ ਕੌਰ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਸੀ। ਇਸ ਲਈ ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਅਤੇ ਭਾਜਪਾ ਆਗੂ ਹੀ ਪੰਜਾਬ ਵਿਚ ਨਸ਼ਿਆਂ ਦਾ ...

ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ ਵਿੱਚ ਲੜਨਾ ਹੈ, ਉਹਨਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ – ਭਗਵੰਤ ਮਾਨ

Breaking News
ਗੁਰਦਾਸਪੁਰ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ 'ਚ ਲੜਨਾ ਹੈ |  ਉਨ੍ਹਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕੁਰਸੀ ਲਈ ਲੜਦੇ ਹਨ, ਅਸੀਂ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੜਦੇ ਹਾਂ।  ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ, ਅਸੀਂ ਚੰਗੇ ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ।  ਸੜਕਾਂ 'ਤੇ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ, ਅਸੀਂ 'ਸੜਕ ਸੁਰੱਖਿਆ ਫੋਰਸ' ਬਣਾਈ ਅਤੇ ਇਸ ਨੂੰ 'ਨਵੀਨਤਮ ਵਿਸ਼ੇਸ਼ਤਾਵਾਂ' ਵਾਲੇ ਵਾਹਨ ਦਿੱਤੇ ਹਨ।  ਇਸ ਕਾਰਨ ਪਿਛਲੇ ਛੇ ਮਹੀਨਿਆਂ ਵਿੱਚ ਮੌਤਾਂ ਵਿੱਚ 45 ਫੀਸਦੀ ਦੀ ਕਮੀ ਆਈ ਹੈ।  ਐਸਐਸਐਫ ਕਾਰਨ ਟਰੈਫਿਕ ਜਾਮ ਵੀ ਕਾਫੀ ਘੱਟ ਹੋਏ ਹਨ। ਉਹ ਵਾਹਨਾਂ ਨੂੰ ਜ਼ਿਆਦਾ ਦੇਰ...